Jul 11, 2019, 5:57 PM
ਰੈਪਰ ਹਨੀ ਸਿੰਘ ਵਰਗੇ ਕਲਾਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਲੁਧਿਆਣਾ: 11 ਜੁਲਾਈ 2019:(ਪੰਜਾਬ ਸਕਰੀਨ ਬਿਊਰੋ)::
ਕਾਨੂੰਨ ਵਿੱਚ ਕਾਫੀ ਧਾਰਾਵਾਂ ਹਨ ਜਿਹੜੀਆਂ ਗਲਤ ਠੀਕ ਦਾ ਫਰਕ ਕੱਢਦੀਆਂ ਗਲਤ ਨੂੰ ਨਿਸ਼ਾਨਾ ਬਣਾ ਸਕਦੀਆਂ ਹਨ। ਇਸੇ ਤਰਾਂ ਅਸ਼ਲੀਲਤਾ ਅਤੇ ਦੋਹਰੇ ਅਰਥਾਂ ਵਾਲੀ "ਕਲਾਕਾਰੀ" ਦੇ ਮਾਮਲੇ ਵਿੱਚ ਵੀ ਕਾਨੂੰਨ ਕੋਲ ਕਾਫੀ ਕੁਝ ਹੈ ਪਰ ਆਮ ਤੌਰ 'ਤੇ ਕਾਨੂੰਨ ਦੀ ਸਖਤੀ ਸਿਰਫ ਸਿਆਸੀ ਵਿਰੋਧ ਦੇ ਮਾਮਲੇ ਵਿੱਚ ਵਰਤੀ ਜਾਂਦੀ ਹੈ ਅਤੇ ਅਜਿਹੇ ਮਾਮਲੇ ਨਜ਼ਰਅੰਦਾਜ਼ ਹੋਏ ਹੀ ਰਹਿ ਜਾਂਦੇ ਹਨ। ਕਾਨੂੰਨ ਦੀ ਇਸ ਢਿੱਲਮੱਠ ਦਾ ਨਤੀਜਾ ਇਹ ਹੋਇਆ ਹੈ ਕਿ ਰੈਪਰ ਹਨੀ ਸਿੰਘ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਾਉਣ ਵਿੱਚ ਲੱਗੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਹਨੀ ਸਿੰਘ ਦੇ ਸਮਰਥਕਾਂ ਵੱਲੋਂ ਧਮਕੀਆਂ ਮਿਲਣ ਲੱਗ ਪਈਆਂ। ਨਾ ਇਸ ਮਾਮਲੇ ਬਾਰੇ ਕਿਸੇ ਸਿਆਸੀ ਪਾਰਟੀ ਨੇ ਕੋਈ ਆਵਾਜ਼ ਬੁਲੰਦ ਕੀਤੀ ਅਤੇ ਨਾ ਹੀ ਕਿਸੇ ਗੈਂਗਸਟਰ ਜਾਂ ਹੋਰ ਵਿਅਕਤੀ ਨੇ। ਮਨੀਸ਼ਾ ਗੁਲਾਟੀ ਨੂੰ ਮਿਲ ਰਹੀਆਂ ਧਮਕੀਆਂ ਦੀ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਸਖ਼ਤ ਸ਼ਬਦਾਂ ਵਿੱਚ ਖੁੱਲ ਕੇ ਨਿੰਦਾ ਕੀਤੀ ਹੈ।
ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਲਏ ਸਟੈਂਡ ਦੀ ਹਮਾਇਤ ਕਰਦਿਆਂ ਸ੍ਰ. ਵੈਦ ਨੇ ਕਿਹਾ ਕਿ ਰੈਪਰ ਹਨੀ ਸਿੰਘ ਅਤੇ ਉਹਨਾਂ ਸਾਰੇ ਗਾਇਕਾਂ ਅਤੇ ਕਲਾਕਾਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜੋ ਅਸ਼ਲੀਲਤਾ ਨੂੰ ਉਤਸ਼ਾਹਿਤ ਕਰ ਰਹੇ ਹਨ। ਉਸਦੇ ਜੋ ਸਮਰਥਕ ਮਨੀਸ਼ਾ ਗੁਲਾਟੀ ਨੂੰ ਡਰਾ ਧਮਕਾ ਕੇ ਇਸ ਮਸਲੇ ਤੋਂ ਪਿੱਛੇ ਹਟਣ ਲਈ ਮਜ਼ਬੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹਨਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸ੍ਰ. ਵੈਦ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਉਠਾਉਣਗੇ ਅਤੇ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲ ਕਰਨਗੇ। ਉਹਨਾਂ ਫ਼ਿਲਮਾਂ ਦੀ ਤਰਾਂ ਗੀਤ ਸੰਗੀਤ ਲਈ ਵੀ ਸੈਂਸਰ ਬੋਰਡ ਦੀ ਸਥਾਪਨਾ ਦੀ ਵਕਾਲਤ ਕੀਤੀ।
ਇਸੇ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਪੰਜਾਬੀ ਗੀਤਾਂ 'ਚ ਦਿਨੋ-ਦਿਨ ਵੱਧ ਰਹੀਆਂ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਰਾਜ 'ਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ। ਉਕਤ ਪ੍ਰਗਟਾਵਾ ਉਹਨਾਂ ਚੰਡੀਗੜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਮੈਡਮ ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ 'ਚ ਗੀਤ ਸੰਗੀਤ ਦਾ ਅਹਿਮ ਰੋਲ ਹੈ, ਇਹ ਸਾਡੇ ਰਸਮਾਂ ਰਿਵਾਜਾਂ ਦੇ ਹਿੱਸਾ ਹਨ। ਉਨ੍ਹਾਂ ਕਿਹਾ ਕਿ ਹਨੀ ਸਿੰਘ ਵੱਲੋਂ ਗਾਏ ਗਏ ਗੀਤ 'ਮੱਖਣਾਂ' ਇੱਕ ਸ਼ਰਮਨਾਕ ਕਾਰਾ ਹੈ। ਅੱਜਕਲ ਨੌਜਵਾਨ ਪ੍ਰੋਗਰਾਮਾਂ 'ਚ ਵੱਜ ਰਹੇ ਸੰਗੀਤ 'ਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਗੀਤ ਦੇ ਬੋਲਾਂ ਰਾਹੀਂ ਮਨੁੱਖ ਨੂੰ ਜਨਮ ਦੇਣ ਵਾਲੀ ਔਰਤ ਪ੍ਰਤੀ ਬਹੁਤ ਹੀ ਗੰਦੀਆਂ ਗੱਲਾਂ ਕਹੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ।
ਇਸਦਾ ਹੋਰ ਵੇਰਵਾ ਦੇਂਦਿਆਂ ਮੈਡਮ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਗਾਇਕਾਂ ਵੱਲੋਂ ਜਲਦ ਪ੍ਰਸਿੱਧ ਹੋਣ ਦੇ ਚੱਕਰ ਵਿੱਚ ਪਰੋਸੇ ਜਾ ਰਹੇ ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲਿਸ ਵੱਲੋਂ ਹਨੀ ਸਿੰਘ ਵਿਰੁੱਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਦੀ ਤਰ੍ਹਾਂ ਇਸ ਮਾਮਲੇ 'ਚ ਵੀ ਕਮਿਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਦੇ ਵਕੀਲਾਂ ਰਾਹੀਂ ਹਨੀ ਸਿੰਘ ਵੱਲੋਂ ਇਸ ਮਾਮਲੇ ਸਬੰਧੀ ਲਗਾਈ ਜਾ ਰਹੀ ਬੇਲ ਅਰਜ਼ੀ ਨੂੰ ਖਾਰਜ ਕਰਵਾਉਣ ਲਈ ਵੀ ਪੂਰੀ ਸਰਗਰਮੀ ਨਾਲ ਯਤਨ ਕੀਤਾ ਜਾਵੇਗਾ।
ਉਨ੍ਹਾਂ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵੱਲੋਂ ਗੰਦੇ ਗੀਤਾਂ ਵਿਰੁੱਧ ਆਰੰਭੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਪਾਉਣ ਅਤੇ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਨੂੰ ਇਸ ਗੱਲ ਲਈ ਸਹਿਮਤ ਕਰਨ ਕਿ ਉਹ ਭਵਿੱਖ ਵਿੱਚ ਇਸ ਤਰ੍ਹਾਂ ਦਾ ਗਾਣਾ ਨਾ ਬਣਾਉਣ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੇ ਉਠਣ ਤੋਂ ਬਾਅਦ ਹਨੀ ਸਿੰਘ ਦੇ ਕੁਝ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ਅਤੇ ਫੋਨ ਉੱਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਾਲਾਂ ਕੱਢੀਆਂ ਜਾ ਰਹੀਆਂ ਜਿਸ ਬਾਰੇ ਮੈਂ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਅਜਿਹੀਆਂ ਧਮਕੀਆਂ ਤੋ ਡਰਨ ਵਾਲੀ ਨਹੀਂ ਹਾਂ।

ਹੁਣ ਦੇਖਣਾ ਹੈ ਕਿ ਇਸ ਮਾਮਲੇ 'ਤੇ ਸਮਾਜ ਦੇ ਕਿੰਨੇ ਕੁ ਸੰਗਠਨ ਖੁੱਲ ਕੇ ਮੈਡਮ ਮਨੀਸ਼ਾ ਗੁਲਾਟੀ ਦੇ ਹੱਕ ਵਿੱਚ ਆਉਂਦੇ ਹਨ। ਵਿਦਿਆਰਥੀਆਂ,ਅਧਿਆਪਕਾਂ ਅਤੇ ਇਸਤਰੀਆਂ ਦੇ ਸੰਗਠਨਾਂ ਨਨ ਤਾਂ ਖੁੱਲ ਕੇ ਅੱਗੇ ਆਉਣਾ ਚਾਹੀਦਾ ਹੈ।
No comments:
Post a Comment