Saturday, August 24, 2019

ਲੁਧਿਆਣਾ ਵਿਖੇ ਜਲਿਆਂ ਵਾਲਾ ਬਾਗ ਸਾਕਾ ਸ਼ਤਾਬਦੀ ਬਾਰੇ ਪ੍ਰਦਰਸ਼ਨੀ ਸ਼ੁਰੂ

Aug 24, 2019, 5:02 PM
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤਾ ਉਦਘਾਟਨ
ਲੁਧਿਆਣਾ: 24 ਅਗਸਤ 2019: (ਪੰਜਾਬ ਸਕਰੀਨ ਬਿਊਰੋ)::
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ 3 ਸਤੰਬਰ ਤੱਕ ਚੱਲਣ ਵਾਲੀ ਜਲਿਆਂ ਵਾਲਾ ਬਾਗ ਸਾਕਾ ਸ਼ਤਾਬਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਆਉਣ ਵਾਲੀਆ ਪੀੜੀਆਂ ਨੂੰ ਭਾਰਤੀ ਆਜ਼ਾਦੀ ਅੰਦਲੋਨ ਦੇ ਇਸ ਅਹਿਮ ਸਫੇ ਬਾਰੇ ਜਾਣੂ ਕਰਵਾਉਣਾ ਅਤੇ ਉਨਾਂ ਦੇ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵਲੋਂ ਪਾਰਟੀਸ਼ਨ ਮਿਊਜੀਅਮ ਅੰਮ੍ਰਿਤਸਰ ਦੇ ਸਹਿਯੋਗ ਨਾਲ ਜਲਿਆਂ  ਵਾਲਾ ਬਾਗ ਸਾਕੇ ਦੇ 100 ਵਰ•ੇ ਪੂਰੇ ਹੋਣ 'ਤੇ ਇਹ ਪ੍ਰਦਰਸ਼ਨੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਸਾਡੇ ਆਜ਼ਾਦੀ ਗੁਲਾਟੀਆਂ ਦੀ ਸ਼ਾਨਦਾਰ ਵਿਰਾਸਤ ਬਾਰੇ ਨੌਜਵਾਨ ਵਰਗ ਨੂੰ ਜਾਣੂ ਕਰਵਾਇਆ ਜਾਵੇ।
ਉਹਨਾਂ ਕਿਹਾ ਕਿ ਇਹ ਪ੍ਰਦਰਸ਼ਨੀ ਨੌਜਵਾਨਾਂ ਨੂੰ ਸਾਡੇ ਆਜ਼ਾਦੀ ਗੁਲਾਟੀਆਂ ਦੀ ਜ਼ਿੰਦਗੀ ਨੂੰ ਨੇੜੇ ਤੋਂ ਦੱਸੇਗੀ ਅਤੇ ਉਹਨਾਂ  ਦੇ ਦਰਸਾਏ ਰਸਤੇ 'ਤੇ ਚੱਲਣ ਲਈ ਪ੍ਰੇਰੇਗੀ। ਉਹਨਾਂ ਕਿਹਾ ਕਿ ਇਸ ਪ੍ਰਦਰਸ਼ਨੀ ਵਿਚ ਘਿਨਾਉਣੇ ਗੋਲੀ ਕਾਂਡ ਨਾਲ ਸਬੰਧਤ ਅਖਬਾਰਾਂ, ਰਿਪੋਰਟਾਂ ਅਤੇ ਫੋਟੋਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਾਰਾ ਦੇਸ਼ ਜਲਿਆਂ ਵਾਲਾ ਬਾਗ ਦੇ ਸ਼ਹੀਦਾਂ ਨੂੰ ਸਦਾ ਸਮਰਪਿਤ ਰਹੇਗਾ ਕਿਉਂਕਿ ਉਹਨਾਂ ਦੀ ਬਦੌਲਤ ਹੀ ਅਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ।
ਉਹਨਾਂ ਕਿਹਾ ਕਿ ਜਲਿਆਂ ਵਾਲਾ ਬਾਗ ਸਾਕਾ ਭਾਰਤੀ ਆਜ਼ਾਦੀ ਅੰਦੋਲਨ ਦਾ ਇੱਕ ਅਹਿਮ ਮੋੜ ਸੀ, ਜਿਸ ਉਪਰੰਤ ਭਾਰਤ ਆਜ਼ਾਦੀ ਦੀ ਰਾਹ 'ਤੇ ਤੁਰ ਪਿਆ ਸੀ। ਉਹਨਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਵਿਸਾਖੀ ਵਾਲੇ ਦਿਨ ਅੰਗ੍ਰੇਜ਼ ਜਨਰਲ ਡਾਇਰ ਵਲੋਂ ਨਿਰਦੋਸ਼ ਲੋਕਾਂ 'ਤੇ ਗੋਲੀ ਚਲਾ ਕੇ ਹਜ਼ਾਰ ਦੇ ਕਰੀਬ ਬੇਗੁਨਾਹ ਲੋਕ ਸ਼ਹੀਦ ਕਰ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਅੰਗ੍ਰੇਜ਼ ਹਾਕਮਾਂ ਦਾ ਇਹ ਅਣਮਨੁੱਖੀ ਕਾਰਾ ਅੰਗ੍ਰੇਜ਼ ਸਾਮਰਾਜਵਾਦ ਦੇ ਤਾਬੁਤ ਵਿਚ ਆਖਰੀ ਕਿੱਲ ਸਾਬਤ ਹੋਇਆ ਅਤੇ ਇਸ ਉਪਰੰਤ 15 ਅਗਸਤ 1947 ਨੂੰ ਸਾਡਾ ਮੁਲਕ ਅੰਗ੍ਰੇਜਾਂ ਦੀ ਜ਼ੰਜ਼ੀਰ ਤੋਂ ਮੁਕਤ ਹੋ ਗਿਆ।
ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਪ੍ਰਦਰਸ਼ਨੀ ਵਿਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਜਲਿਆਂ ਵਾਲਾ ਬਾਗ ਸਾਕੇ ਦੀ ਅਹਿਮੀਅਤ ਬਾਰੇ ਦੱਸਣਾ ਚਾਹੀਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਸਿੱਖਿਆ ਅਫਸਰ (ਸੈਕੰ. ਸਿੱਖਿਆ) ਸ੍ਰੀਮਤੀ ਸਵਰਨਜੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।

No comments: