Thursday, August 22, 2019

GCG ਵਿਦਿਆਰਥਣਾਂ ਵੱਲੋਂ ਬਿਮਾਰੀਆਂ ਤੋਂ ਬਚਣ ਦੀ ਚੇਤਨਾ ਮੁਹਿੰਮ

Aug 22, 2019, 2:31 PM
ਜ਼ੁਆਲੋਜੀ ਵਿਭਾਗ ਵੱਲੋਂ ਵਿਸ਼ਵ ਮਾਸਕੀਟੋ ਡੇ ਮਨਾਇਆ
ਲੁਧਿਆਣਾ: 22 ਅਗਸਤ 2019: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿੱਚ ਪ੍ਰਿੰਸੀਪਲ ਡਾ. ਮੰਜੂ ਸਾਹਨੀ ਦੀ ਅਗਵਾਈ ਹੇਠ ਜ਼ੁਆਲੋਜੀ ਵਿਭਾਗ ਵੱਲੋਂ ਵਿਸ਼ਵ ਮਾਸਕੀਟੋ ਡੇ ਮਨਾਇਆ ਗਿਆ।ਇਸ ਵਿੱਚ ਬੀ.ਐਸ.ਸੀ. ਭਾਗ ਤੀਜਾ ਮੈਡੀਕਲ ਦੀਆਂ ਵਿਦਿਆਰਥਣਾਂ ਨੇ ਪੋਸਟਰਾਂ ਰਾਹੀਂ ਕਾਲਜ ਦੀਆਂ ਵਿਦਿਆਰਥਣਾਂ ਅਤੇ ਵਿਸ਼ੇਸ਼ ਕਰਕੇ ਹੋਸਟਲ ਦੀਆਂ ਵਿਦਿਆਰਥਣਾਂ ਅਤੇ ਕਰਮਚਾਰੀਆਂ ਨੂੰ ਵੱਖ-ਵੱਖ ਤਰਾਂ ਦੇ ਮੱਛਰਾਂ ਦੀਆਂ ਕਿਸਮਾਂ ਅਤੇ ਉਹਨਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ। ਵਿਦਿਆਰਥਣਾਂ ਨੇ ਇਹਨਾਂ ਬਿਮਾਰੀਆਂ ਤੋਂ ਬਚਣ ਦੇ ਯੋਗ ਸਾਧਨਾਂ ਬਾਰੇ ਵੀ ਦੱਸਿਆ। ਪ੍ਰਿੰਸੀਪਲ ਡਾ. ਮੰਜੂ ਸਾਹਨੀ ਨੇ ਸਾਇੰਸ ਸੁਸਾਇਟੀ ਦੇ ਇਸ ਉੱਦਮ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ।ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਵਰਿੰਦਰਜੀਤ ਕੌਰ ਅਤੇ ਇਸ ਜਾਗਰੂਕਤਾ ਪ੍ਰੋਗਰਾਮ ਦੇ ਇੰਚਾਰਜ ਡਾ. ਮਾਧਵੀ ਵਸ਼ਿਸ਼ਠ ਦੇ ਨਾਲ ਸ਼੍ਰੀਮਤੀ ਕਿਰਪਾਲ ਕੌਰ, ਡਾ. ਅਨੀਤਾ ਜੋਸ਼ੀ, ਸ਼੍ਰੀਮਤੀ ਕਿਰਨ ਗੁਪਤਾ ਅਤੇ ਸ਼੍ਰੀ ਫਲਵਿੰਦਰ ਵਰਮਾ ਵੀ ਹਾਜ਼ਰ ਸਨ।  

No comments: