ਜਬਰ ਵਿਰੋਧੀ ਸੰਘਰਸ਼ ਕਮੇਟੀ, ਲੁਧਿਆਣਾ ਵੱਲੋਂ ਲੈ ਗਏ ਅਹਿਮ ਫੈਸਲੇ
ਲੁਧਿਆਣਾ: 19 ਨਵੰਬਰ 2019: (ਪੰਜਾਬ ਸਕਰੀਨ ਟੀਮ)::
ਅੱਜ ਲੁਧਿਆਣਾ ਦੇ ਪੰਜਾਬੀ ਭਵਨ ਵਾਲੇ ਖੁੱਲੇ ਪਾਰਕ ਵਿੱਚ ਚਹਿਲ ਪਹਿਲ ਰਹੀ। ਇਹ ਚਹਿਲ ਪਹਿਲਇਸ ਗਰਾਊਂਡ ਵਿੱਚ ਅਕਸਰ ਆ ਕੇ ਬੈਠਦੇ ਮੁੰਡੇ ਕੁੜੀਆਂ ਤੋਂ ਵੱਖਰੀ ਅਤੇ ਗੰਭੀਰ ਕਿਸਮ ਦੀ ਸੀ। ਅੱਜ ਏਥੇ ਉਸ ਬੱਚੇ ਲਵਕੁਸ਼ ਦੀ ਮੌਤ ਉਪਰੰਤ ਹੋਏ ਘਟਨਾਕ੍ਰਮ ਨੂੰ ਲੈ ਕੇ ਵਿਚਾਰਾਂ ਹੋਈਆਂ ਜਿਸ ਨੂੰ ਵਹਿਸ਼ੀਆਨਾ ਢੰਗ ਨਾਲ ਮਾਰ ਕੁੱਟ ਕਰਕੇ ਬੁਰੀ ਤਰਾਂ ਜ਼ਖਮੀ ਕਰ ਦਿੱਤਾ ਗਿਆ। ਬਾਅਦ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਇਸ ਬਰਬਰਤਾ ਦੇ ਖਿਲਾਫ ਅੰਦੋਲਨ ਚਲਾ ਰਹੇ ਜਨਤਕ ਸੰਗਠਨਾਂ ਦੇ ਪ੍ਰਤੀਨਿਧਾਂ ਨੂੰ ਹੀ ਆਪਣੇ ਗੁੱਸੇ ਦਾ ਸ਼ਿਕਾਰ ਬਣਾਇਆ ਅਤੇ ਗ੍ਰਿਫਤਾਰ ਕਰ ਲਿਆ। ਹੁਣ ਇਸ ਮੁੱਦੇ ਨੂੰ ਲੈ ਕੇ ਬਣਾਈ ਗਈ ਐਕਸ਼ਨ ਕਮੇਟੀ ਨੇ ਬਾਕਾਇਦਾ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। ਹੁਣ 21 ਨਵੰਬਰ ਨੂੰ ਪੁਲਿਸ ਚੌਂਕੀ ਹੰਭੜਾਂ ਸਾਹਮਣੇ ਜ਼ੋਰਦਾਰ ਰੋਸ ਵਖਾਵਾ ਕੀਤਾ ਜਾਵੇਗਾ।
ਜਾਰੀ ਕੀਤੇ ਗਏ ਪ੍ਰੈਸ ਨ ਮੁਤਾਬਿਕ ਅੱਜ ਲੁਧਿਆਣਾ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜੱਥੇਬੰਦੀਆਂ ਨੇ ਲੁਧਿਆਣਾ ਵਿਖੇ ਮੀਟਿੰਗ ਕਰਕੇ ਹੰਬੜਾਂ ਕਤਲ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਗਠਨ ਕੀਤਾ ਹੈ। ਸੰਘਰਸ਼ ਕਮੇਟੀ ਦੀ ਮੰਗ ਹੈ ਕਿ ਹੰਬੜਾਂ ਦੀ ਮੈਂਸਰ ਪਲਾਈਵੁੱਡ ਫੈਕਟਰੀ ਵਿੱਚ ਕੰਮ ਕਰਨ ਵਾਲੇ 15 ਸਾਲਾ ਮਜ਼ਦੂਰ ਲਵਕੁਸ਼ ਦੀ ਵਹਿਸ਼ੀ ਕੁੱਟਮਾਰ ਕਰਕੇ ਕਤਲ ਕਰਨ ਵਾਲੇ ਠੇਕੇਦਾਰ ਵਿਰੁੱਧ ਧਾਰਾ 302 ਤਹਿਤ ਪਰਚਾ ਦਰਜ ਕੀਤਾ ਜਾਵੇ, ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕਰ ਰਹੀਆਂ ਜਨਤਕ ਜਮਹੂਰੀ ਜੱਥੇਬੰਦੀਆਂ ਦੇ ਆਗੂਆਂ ਉੱਪਰ ਦਰਜ ਕੀਤਾ ਝੂਠਾ ਪਰਚਾ ਰੱਦ ਕੀਤਾ ਜਾਵੇ ਅਤੇ ਉਨਹਾਂ ਨੂੰ ਰਿਹਾ ਕੀਤਾ ਜਾਵੇ। ਸੰਘਰਸ਼ ਕਮੇਟੀ ਦੀ ਮੰਗ ਹੈ ਕਿ ਹੰਬੜਾਂ ਕਤਲ ਕਾਂਡ ਦੇ ਦੋਸ਼ੀ ਨਾਲ਼ ਮਿਲੀਭੁਗਤ ਕਰਨ ਵਾਲ਼ੇ ਪੁਲਿਸ ਅਫਸ਼ਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦਾ ਰੋਸ ਜ਼ਾਹਰ ਕਰਨ ਦਾ ਹੱਕ ਬਹਾਲ ਕੀਤਾ ਜਾਵੇ। ਸੰਘਰਸ਼ ਕਮੇਟੀ ਨੇ 21 ਨਵੰਬਰ ਨੂੰ ਹੰਬੜਾਂ ਪੁਲਿਸ ਚੌਂਕੀ ਉੱਤੇ ਜ਼ੋਰਦਾਰ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਮੰਗਾਂ ਨਾ ਮੰਨੀਆਂ ਤਾਂ ਜ਼ੋਰਦਾਰ ਸੰਘਰਸ਼ ਲੜਿਆ ਜਾਵੇਗਾ।
ਕੁੱਲ 10 ਲੋਕ ਆਗੂਆਂ ਅਤੇ ਕਾਰਕੁੰਨਾਂ ਨੂੰ ਝੂਠਾ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਗਿਆ ਹੈ। ਇਹਨਾਂ ਵਿੱਚ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ/ਕਾਰਕੁੰਨ ਸੁਖਦੇਵ ਭੂੰਦੜੀ, ਮੇਜ਼ਰ ਭੈਣੀ, ਸੁਖਵਿੰਦਰ ਹੰਬੜਾਂ, ਚਿਮਲ ਸਿੰਘ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਆਗੂ/ਕਾਰਕੁੰਨ ਰਾਜਵਿੰਦਰ, ਗੁਰਦੀਪ, ਜਗਦੀਸ਼, ਨੌਜਵਾਨ ਭਾਰਤ ਸਭਾ ਦੇ ਆਗੂ/ਕਾਰਕੁੰਨ ਗੁਰਵਿੰਦਰ, ਸ਼ੁਲੇਂਦਰ, ਕਾਰਖਾਨਾ ਮਜ਼ਦੂਰ ਯੂਨੀਅਨ ਦੇ ਆਗੂ ਜਸਮੀਤ ਸ਼ਾਮਲ ਹਨ।
ਵਰਣਨਯੋਗ ਹੈ ਕਿ ਮੈਂਸਰ ਪਲਾਈਵੁੱਡ ਫੈਕਟਰੀ ਹੰਬੜਾਂ ਵਿੱਚ ਝਾਰਖੰਡ ਸੂਬੇ ਤੋਂ ਆਏ ਲਵਕੁਸ਼ ਨਾਮ ਦੇ 15 ਸਾਲਾ ਬੱਚੇ ਤੋਂ ਠੇਕੇਦਾਰ ਰਘਬੀਰ ਵੱਲੋਂ ਉਪਰੋਕਤ ਫੈਕਟਰੀ ਅੰਦਰ ਲੇਬਰ ਦਾ ਕੰਮ ਕਰਾਇਆ ਜਾਂਦਾ ਸੀ। ਮਿਤੀ 7 ਨਵੰਬਰ ਨੂੰ ਫੈਕਟਰੀ ਅੰਦਰ ਕੰਮ ਦੌਰਾਨ ਰਘਬੀਰ ਨੇ ਬੱਚੇ ਲਵਕੁਸ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਉਸਦੇ ਸਿਰ ਵਿੱਚ ਡੰਡੇ ਮਾਰੇ। ਉਸਦੀ ਪੀ.ਜੀ.ਆਈ. ਵਿੱਚ ਮੌਤ ਹੋ ਗਈ। ਇਸਦੇ ਬਾਵਜੂਦ ਵੀ ਪੁਲਿਸ ਦੋਸ਼ੀ ਠੇਕੇਦਾਰ ਖਿਲਾਫ਼ ਪਰ ਉੱਥੇ ਠੇਕੇਦਾਰ ਨੇ ਝੂਠ ਬੋਲਿਆ ਕਿ ਬੱਚਾ ਟਰਾਲੀ ਤੋਂ ਡਿੱਗ ਗਿਆ ਹੈ ਤੇ ਦੂਸਰੇ ਬੱਚੇ ਦੇ ਦੱਸਣ ਅਨੁਸਾਰ ਚੰਡੀਗੜ੍ਹ ਹੀ ਲਵਕੁਸ਼ ਦੀ ਮੌਤ ਹੋ ਗਈ ਸੀ। ਇਸਦੇ ਬਾਵਜੂਦ ਵੀ ਪੁਲਿਸ ਦੋਸ਼ੀ ਠੇਕੇਦਾਰ ਰਘਬੀਰ ਸਿੰਘ ਖਿਲਾਫ਼ ਪਰਚਾ ਦਰਜ ਨਹੀਂ ਕਰ ਰਹੀ ਸੀ।
ਪੁਲਿਸ ਨੇ ਬਾਅਦ ਵਿੱਚ ਲੋਕ ਦਬਾਅ ਹੇਠ ਪਰਚਾ ਦਰਜ ਵੀ ਕੀਤਾ ਪਰ ਧਾਰਾ 302 ਦੀ ਥਾਂ ਧਾਰਾ 304 ਹੀ ਲਾਈ। ਦੋਸ਼ੀ ਦੀ ਤੁਰੰਤ ਗਿਰਫਤਾਰੀ, ਧਾਰਾ 302 ਤਹਿਤ ਪਰਚਾ ਦਰਜ ਕਰਨ ਅਤੇ ਮੁਆਵਜੇ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਅਤੇ ਹੋਰ ਜੱਥੇਬੰਦੀਆਂ ਨੇ 18 ਨਵੰਬਰ ਨੂੰ ਹਬੜਾਂ ਵਿਖੇ ਰੋਸ ਮੁਜਾਹਰਾ ਕੀਤਾ। ਪੁਲਿਸ ਨੇ ਇਨਸਾਫ ਲਈ ਕਾਰਵਾਈ ਕਰਨ ਦੀ ਥਾਂ ਜ਼ਬਰ ਦਾ ਰਾਹ ਚੁਣਿਆ ਅਤੇ ਜੱਥੇਬੰਦੀਆਂ ਦੇ ਆਗੂਆਂ ਨੂੰ ਗਿਰਫਤਾਰ ਕਰਕੇ ਧਾਰਾ 186, 353, 341, 283, 149 ਤਹਿਤ ਪਰਚਾ ਦਰਜ ਕਰਕੇ ਅੱਜ ਜੇਲ੍ਹ ਭੇਜ ਦਿੱਤਾ ਹੈ। ਦੂਜੇ ਪਾਸੇ ਪੀੜਤ ਪਰਿਵਾਰ ਅਤੇ ਲਵਕੁਸ਼ ਦੀ ਲਾਸ਼ ਦਾ ਕੁੱਝ ਵੀ ਅਤਾ ਪਤਾ ਨਹੀਂ ਹੈ।
ਹੰਬੜਾਂ ਕਤਲ ਕਾਂਡ ਜ਼ਬਰ ਵਿਰੋਧੀ ਸੰਘਰਸ਼ ਕਮੇਟੀ ਵਿੱਚ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਏਟਕ, ਸੀਟੂ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਇਨਕਲਾਬੀ ਮਜ਼ਦੂਰ ਕੇਂਦਰ, ਕਾਰਖਾਨਾ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ, ਭਾਰਤ ਨਿਰਮਾਣ ਮਜ਼ਦੂਰ ਯੂਨੀਅਨ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ, ਇਨਕਲਾਬੀ ਕੇਂਦਰ ਪੰਜਾਬ, ਡੀ.ਟੀ.ਐਫ., ਡੀ.ਐਮ.ਐਫ., ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਆਦਿ ਜੱਥੇਬੰਦੀਆਂ ਸ਼ਾਮਲ ਹਨ।
(*ਪੰਜਾਬ ਸਕਰੀਨ ਟੀਮ ਵਿੱਚ ਸ਼ਾਮਲ ਰਹੇ ਐਮ ਐਸ ਭਾਟੀਆ ਅਤੇ ਰੈਕਟਰ ਕਥੂਰੀਆ//ਸਹਿਯੋਗੀ ਰਹੇ ਸੰਤੋਸ਼ ਪਾਠਕ)
No comments:
Post a Comment