ਨਾਬਾਲਗ ਮਜ਼ਦੂਰ ਦੇ ਕਾਤਲ ਨੂੰ ਧਾਰਾ 302 ਤਹਿਤ ਜੇਲ੍ਹ ’ਚ ਡੱਕਣ ਦੀ ਮੰਗ
ਲੁਧਿਆਣਾ:20 ਨਵੰਬਰ 2019: (ਪੰਜਾਬ ਸਕਰੀਨ ਟੀਮ)::ਲੁਧਿਆਣਾ। ਹੰਬੜਾਂ ਕਤਲ ਤੇ ਜ਼ਬਰ ਕਾਂਡ ਵਿਰੁੱਧ ਲੁਧਿਆਣੇ ਦੀਆਂ ਦਰਜਨ ਤੋਂ ਵਧੇਰੇ ਜਨਤਕ ਜਮਹੂਰੀ ਜੱਥੇਬੰਦੀਆਂ ਵੱਲੋਂ ਲੁਧਿਆਣਾ ਪੁਲਿਸ ਖਿਲਾਫ਼ ਜ਼ੋਰਦਾਰ ਸੰਘਰਸ਼ ਵਿੱਢ ਦਿੱਤਾ ਗਿਆ ਹੈ। ਜੱਥੇਬੰਦੀਆਂ ਵੱਲੋਂ 21 ਨਵੰਬਰ ਨੂੰ ਹੰਬੜਾਂ ਵਿਖੇ ਜ਼ੋਰਦਾਰ ਮੁਜ਼ਾਹਰਾ ਕਰਕੇ ਇਨਸਾਫ ਦੀ ਮੰਗ ਕੀਤੀ ਜਾਵੇਗੀ। ਸੰਘਰਸ਼ ਕਮੇਟੀ ਦਾ ਐਲਾਨ ਹੈ ਕਿ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਸੰਘਰਸ਼ ਕਮੇਟੀ ਦੀ ਮੰਗ ਹੈ ਕਿ ਹੰਬੜਾਂ ਦੀ ਮੈਂਸਰ ਪਲਾਈਵੁੱਡ ਫੈਕਟਰੀ ਵਿੱਚ ਕੰਮ ਕਰਨ ਵਾਲੇ 15 ਸਾਲਾ ਮਜ਼ਦੂਰ ਲਵਕੁਸ਼ ਦੀ ਵਹਿਸ਼ੀ ਕੁੱਟਮਾਰ ਕਰਕੇ ਕਤਲ ਕਰਨ ਵਾਲੇ ਠੇਕੇਦਾਰ ਵਿਰੁੱਧ ਧਾਰਾ 302 ਤਹਿਤ ਪਰਚਾ ਦਰਜ ਕੀਤਾ ਜਾਵੇ, ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕਰ ਰਹੀਆਂ ਜਨਤਕ ਜਮਹੂਰੀ ਜੱਥੇਬੰਦੀਆਂ ਦੇ ਆਗੂਆਂ ਉੱਪਰ ਦਰਜ ਕੀਤਾ ਝੂਠਾ ਪਰਚਾ ਰੱਦ ਕੀਤਾ ਜਾਵੇ ਅਤੇ ਉਨਹਾਂ ਨੂੰ ਰਿਹਾ ਕੀਤਾ ਜਾਵੇ। ਸੰਘਰਸ਼ ਕਮੇਟੀ ਦੀ ਮੰਗ ਹੈ ਕਿ ਹੰਬੜਾਂ ਕਤਲ ਕਾਂਡ ਦੇ ਦੋਸ਼ੀ ਨਾਲ਼ ਮਿਲੀਭੁਗਤ ਕਰਨ ਵਾਲ਼ੇ ਪੁਲਿਸ ਅਫਸ਼ਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦਾ ਰੋਸ ਜ਼ਾਹਰ ਕਰਨ ਦਾ ਹੱਕ ਬਹਾਲ ਕੀਤਾ ਜਾਵੇ।
ਕੁੱਲ 10 ਲੋਕ ਆਗੂਆਂ ਅਤੇ ਕਾਰਕੁੰਨਾਂ ਨੂੰ ਝੂਠਾ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਗਿਆ ਹੈ। ਇਹਨਾਂ ਵਿੱਚ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ/ਕਾਰਕੁੰਨ ਸੁਖਦੇਵ ਭੂੰਦੜੀ, ਮੇਜ਼ਰ ਭੈਣੀ, ਚਿਮਲ ਸਿੰਘ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਆਗੂ/ਕਾਰਕੁੰਨ ਰਾਜਵਿੰਦਰ, ਗੁਰਦੀਪ, ਜਗਦੀਸ਼, ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਅਤੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਸੁਖਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ/ਕਾਰਕੁੰਨ ਗੁਰਵਿੰਦਰ, ਸ਼ੁਲੇਂਦਰ, ਕਾਰਖਾਨਾ ਮਜ਼ਦੂਰ ਯੂਨੀਅਨ ਦੇ ਆਗੂ ਜਸਮੀਤ ਸ਼ਾਮਲ ਹਨ।
ਵਰਣਨਯੋਗ ਹੈ ਕਿ ਮੈਂਸਰ ਪਲਾਈਵੁੱਡ ਫੈਕਟਰੀ ਹੰਬੜਾਂ ਵਿੱਚ ਝਾਰਖੰਡ ਸੂਬੇ ਤੋਂ ਆਏ ਲਵਕੁਸ਼ ਨਾਮ ਦੇ 15 ਸਾਲਾ ਬੱਚੇ ਤੋਂ ਠੇਕੇਦਾਰ ਰਘਬੀਰ ਵੱਲੋਂ ਉਪਰੋਕਤ ਫੈਕਟਰੀ ਅੰਦਰ ਲੇਬਰ ਦਾ ਕੰਮ ਕਰਾਇਆ ਜਾਂਦਾ ਸੀ। ਮਿਤੀ 7 ਨਵੰਬਰ ਨੂੰ ਫੈਕਟਰੀ ਅੰਦਰ ਕੰਮ ਦੌਰਾਨ ਰਘਬੀਰ ਨੇ ਬੱਚੇ ਲਵਕੁਸ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਉਸਦੇ ਸਿਰ ਵਿੱਚ ਡੰਡੇ ਮਾਰੇ। ਉਸਦੀ ਪੀ.ਜੀ.ਆਈ. ਵਿੱਚ ਮੌਤ ਹੋ ਗਈ। ਇਸਦੇ ਬਾਵਜੂਦ ਵੀ ਪੁਲਿਸ ਦੋਸ਼ੀ ਠੇਕੇਦਾਰ ਖਿਲਾਫ਼ ਪਰ ਉੱਥੇ ਠੇਕੇਦਾਰ ਨੇ ਝੂਠ ਬੋਲਿਆ ਕਿ ਬੱਚਾ ਟਰਾਲੀ ਤੋਂ ਡਿੱਗ ਗਿਆ ਹੈ ਤੇ ਦੂਸਰੇ ਬੱਚੇ ਦੇ ਦੱਸਣ ਅਨੁਸਾਰ ਚੰਡੀਗੜ੍ਹ ਹੀ ਲਵਕੁਸ਼ ਦੀ ਮੌਤ ਹੋ ਗਈ ਸੀ। ਇਸਦੇ ਬਾਵਜੂਦ ਵੀ ਪੁਲਿਸ ਦੋਸ਼ੀ ਠੇਕੇਦਾਰ ਰਘਬੀਰ ਸਿੰਘ ਖਿਲਾਫ਼ ਪਰਚਾ ਦਰਜ ਨਹੀਂ ਕਰ ਰਹੀ ਸੀ। ਪੁਲਿਸ ਨੇ ਬਾਅਦ ਵਿੱਚ ਲੋਕ ਦਬਾਅ ਹੇਠ ਪਰਚਾ ਦਰਜ ਵੀ ਕੀਤਾ ਪਰ ਧਾਰਾ 302 ਦੀ ਥਾਂ ਧਾਰਾ 304 ਹੀ ਲਾਈ। ਦੋਸ਼ੀ ਦੀ ਤੁਰੰਤ ਗਿਰਫਤਾਰੀ, ਧਾਰਾ 302 ਤਹਿਤ ਪਰਚਾ ਦਰਜ ਕਰਨ ਅਤੇ ਮੁਆਵਜੇ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਅਤੇ ਹੋਰ ਜੱਥੇਬੰਦੀਆਂ ਨੇ 18 ਨਵੰਬਰ ਨੂੰ ਹਬੜਾਂ ਵਿਖੇ ਰੋਸ ਮੁਜਾਹਰਾ ਕੀਤਾ। ਪੁਲਿਸ ਨੇ ਇਨਸਾਫ ਲਈ ਕਾਰਵਾਈ ਕਰਨ ਦੀ ਥਾਂ ਜ਼ਬਰ ਦਾ ਰਾਹ ਚੁਣਿਆ ਅਤੇ ਜੱਥੇਬੰਦੀਆਂ ਦੇ ਆਗੂਆਂ ਨੂੰ ਗਿਰਫਤਾਰ ਕਰਕੇ ਧਾਰਾ 186, 353, 341, 283, 149 ਤਹਿਤ ਪਰਚਾ ਦਰਜ ਕਰਕੇ ਅੱਜ ਜੇਲ੍ਹ ਭੇਜ ਦਿੱਤਾ ਹੈ। ਦੂਜੇ ਪਾਸੇ ਪੀੜਤ ਪਰਿਵਾਰ ਅਤੇ ਲਵਕੁਸ਼ ਦੀ ਲਾਸ਼ ਦਾ ਕੁੱਝ ਵੀ ਅਤਾ ਪਤਾ ਨਹੀਂ ਹੈ।
ਹੰਬੜਾਂ ਕਤਲ ਕਾਂਡ ਜ਼ਬਰ ਵਿਰੋਧੀ ਸੰਘਰਸ਼ ਕਮੇਟੀ ਵਿੱਚ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਏਟਕ, ਜਮਹੂਰੀ ਕਿਸਾਨ ਸਭਾ, ਸੀਟੂ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਇਨਕਲਾਬੀ ਮਜ਼ਦੂਰ ਕੇਂਦਰ, ਕਾਰਖਾਨਾ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ, ਇਨਕਲਾਬੀ ਕੇਂਦਰ ਪੰਜਾਬ, ਡੀ.ਟੀ.ਐਫ., ਡੀ.ਐਮ.ਐਫ., ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਭਾਰਤ ਨਿਰਮਾਣ ਮਜ਼ਦੂਰ ਯੂਨੀਅਨ, ਆਦਿ ਜੱਥੇਬੰਦੀਆਂ ਸ਼ਾਮਲ ਹਨ।
(*ਪੰਜਾਬ ਸਕਰੀਨ ਟੀਮ ਵਿੱਚ ਇਸ ਕਵਰੇਜ ਲਈ ਸਨ ਐਮ ਐਸ ਭਾਟੀਆ ਅਤੇ ਰੈਕਟਰ ਕਥੂਰੀਆ)
ਸੰਘਰਸ਼ਸ਼ੀਲ ਲੋਕ ਆਗੂਆਂ ਉੱਤੇ ਪਾਏ ਝੂਠੇ ਕੇਸ ਰੱਦ ਕਰਨ ਦੀ ਮੰਗ
|

No comments:
Post a Comment