Friday, December 06, 2019

ਆਸਟਰੇਲੀਅਨ ਕਿਸਾਨਾਂ ਨੇ ਕੀਤਾ ਪੀ.ਏ.ਯੂ. ਦਾ ਦੌਰਾ

Friday:Dec 6, 2019, 4:32 PM
ਖੇਤੀ ਸਿਖਲਾਈ ਦੌਰੇ ਵਿਚ ਲਗਭਗ 9 ਕਿਸਾਨਾਂ ਨੇ ਭਾਗ ਲਿਆ
ਲੁਧਿਆਣਾ: 6 ਦਸੰਬਰ 2019: (ਪੰਜਾਬ ਸਕਰੀਨ ਬਿਊਰੋ)::
ਅਸਟ੍ਰੇਲੀਆ ਤੋਂ ਆਏ ਹੋਏ ਕਿਸਾਨਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਡਾ. ਤੇਜਿੰਦਰ ਸਿੰਘ ਰਿਆੜ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਖੇਤੀ ਸਿਖਲਾਈ ਦੌਰੇ ਵਿਚ ਲਗਭਗ 9 ਕਿਸਾਨਾਂ ਨੇ ਭਾਗ ਲਿਆ ਅਤੇ ਆਏ ਹੋਏ ਵਿਦੇਸ਼ੀ ਕਿਸਾਨਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਖੇਤੀ ਖੋਜ ਫਾਰਮ ਅਤੇ ਵਿਭਾਗਾਂ ਦਾ ਦੌਰਾ ਵੀ ਕੀਤਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਤੇ ਡਾ. ਕਿਰਨ ਗਰੋਵਰ ਨੇ ਆਏ ਹੋਏ ਵਿਦੇਸ਼ੀ ਮਹਿਮਾਨਾਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਕੰਮ, ਲਗਣ ਵਾਲੀਆਂ ਟ੍ਰੇਨਿੰਗਾਂ ਅਤੇ ਸੈਂਟਰ ਸੰਬੰਧੀ ਹੋਰ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਡਾ. ਲਵਲੀਸ਼ ਗਰਗ ਨੇ ਪੰਜਾਬ ਐਗਰੀ ਬਿਜ਼ਨਸ ਇੰਕੂਬੇਟਰਜ਼ (ਪਾਬੀ) ਪ੍ਰੋਜੈਕਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਇਆ। ਅੰਤ ਵਿਚ ਆਏ ਹੋਏ ਵਿਦੇਸ਼ੀ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਖੇਤੀ ਸਾਹਿਤ ਖੇਤਰ ਦੀਆਂ ਪ੍ਰਕਾਸ਼ਿਤ ਪੁਸਤਕਾਂ ਨਾਲ ਸਨਮਾਨਿਤ ਕੀਤਾ ਗਿਆ।

No comments: