ਪੀ.ਏ.ਯੂ.ਪੈਨਸ਼ਨਰਜ਼ ਐਂਡ ਰਿਟਾਇਰੀਜ਼ ਐਸੋਸੀਏਸ਼ਨ ਵੱਲੋਂ ਐਲਾਨ
ਲੁਧਿਆਣਾ: 5 ਫਰਵਰੀ 2020: (ਪੁਸ਼ਪਿੰਦਰ ਕੌਰ//ਪੰਜਾਬ ਸਕਰੀਨ)::
ਅੱਜ ਪੀ.ਏ.ਯੂ.ਪੈਨਸ਼ਨਰਜ਼ ਐਂਡ ਰਿਟਾਇਰੀਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਭਵਨ ਵਿੱਚ ਡੀ.ਪੀ. ਮੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੇਵਾ ਮੁਕਤ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਜਿਸ ਵਿੱਚ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਚਰਚਾ ਕੀਤੀ ਗਈ ਅਤੇ ਨਾਲ ਹੀ ਹਰ ਸਾਲ ਦੀ ਤਰ੍ਹਾਂ ਲਾਏ ਜਾਂਦੇ ਪੈਨਸ਼ਨਰਜ਼ ਮੇਲੇ ਨੂੰ 29 ਫਰਵਰੀ 2020 ਨੂੰ ਲਾਉਣ ਫੈਸਲਾ ਸਰਬ-ਸੰਮਤੀ ਨਾਲ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 24 ਫਰਵਰੀ 2020 ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰਹੇ ਮੁਲਾਜ਼ਮ ਸੰਘਰਸ਼ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦਾ ਫੈਸਲਾ ਕੀਤਾ। ਸਮੁੱਚੇ ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਸੀ.ਸੀ.ਏ. ਅਤੇ ਐੱਨ.ਆਰ.ਸੀ. ਲਾਗੂ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ ਅਤੇ ਸ਼ਾਹੀਨ ਬਾਗ ਵਿੱਚ ਚੱਲ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਦ ਕੀਤੀ। ਸਮੁੱਚੇ ਇਕੱਠ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਡੀ.ਪੀ. ਮੌੜ, ਜਨਰਲ ਸਕੱਤਰ ਜੇ.ਐੱਲ. ਨਾਰੰਗ ਜਨਰਲ ਸਕੱਤਰ ਅਤੇ ਹੋਰ ਸੀਨੀਅਰ ਆਗੂਆਂ ਪਰਮਜੀਤ ਗਿੱਲ, ਗੁਲਜ਼ਾਰ ਸਿੰਘ ਪੰਧੇਰ, ਚਰਨ ਗੁਰਮ, ਜੋਗਿੰਦਰ ਰਾਮ ਅਤੇ ਜੈਪਾਲ ਆਦਿ ਨੇ ਸੰਬੋਧਨ ਕੀਤਾ। ਇਸ ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਚਰਨ ਸਿੰਘ ਗੁਰਮ ਨੂੰ ਮੇਲਾ ਕਮੇਟੀ ਦੇ ਚੇਅਰਮੈਨ ਅਤੇ ਸਮੁੱਚੀ ਐਗਜ਼ੈਕੁਟਿਵ ਨੂੰ ਮੇਲਾ ਕਮੇਟੀ ਬਣਾਇਆ ਗਿਆ। ਸਮੁੱਚੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਲਾਨਾ ਪੈਨਸ਼ਨਰਜ਼ ਮੇਲੇ ਵਿੱਚ ਪਰਿਵਾਰ ਸਮੇਤ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ।
No comments:
Post a Comment