13th June 2020 at 6:27 PM
ਤੀਹਾਂ ਵਿੱਚੋਂ 26 ਮਰੀਜ਼ ਜ਼ਿਲਾ ਲੁਧਿਆਣਾ ਦੇ-5 ਮਰੀਜ਼ ਤੰਦਰੁਸਤ ਵੀ ਹੋਏ
ਗਰੀਬ ਬਸਤੀਆਂ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਦਾਦਾ ਅਸ਼ੋਕ ਚਾਵਲਾ ਦੀ ਅਗਵਾਈ ਹੇਠ ਲਗਾਤਾਰ ਸਰਗਰਮ AMURT ਦੀ ਟੀਮ |
ਲੁਧਿਆਣਾ: 13 ਜੂਨ 2020: (ਐਮ ਐਸ ਭਾਟੀਆ//ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਜਾਰੀ ਹੈ। ਅੱਜ 30 ਨਵੇਂ ਮਾਮਲੇ ਸਾਹਮਣੇ ਆਏ ਜਿਹਨਾਂ ਵਿੱਚ 26 ਕੇਸ ਲੁਧਿਆਣਾ ਜ਼ਿਲੇ ਦੇ ਹਨ ਅਤੇ ਬਾਕੀ ਚਾਰ ਹੋਰਨਾਂ ਥਾਂਵਾਂ ਦੇ ਹਨ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 5 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 30 ਹੋਰ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ਵਿੱਚੋਂ 26 ਜ਼ਿਲਾ ਲੁਧਿਆਣਾ ਨਾਲ ਅਤੇ 4 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਹਿ' ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 13 ਜੂਨ, 2020 ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 195 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 16304 ਨਮੂਨੇ ਲਏ ਗਏ ਹਨ, ਜਿਹਨਾਂ ਵਿੱਚੋਂ 15149 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਹਨਾਂ ਵਿੱਚੋਂ 14693 ਨਤੀਜੇ ਨੈਗੇਟਿਵ ਆਏ ਹਨ, ਜਦਕਿ 1155 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 337 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 119 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ। ਉਹਨਾਂ ਕਿਹਾ ਕਿ ਬਦਕਿਸਮਤੀ ਨਾਲ 11 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 8 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 195 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਹੁਣ 9597 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2654 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 358 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਹਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰਾਂ ਅੱਜ ਵੀ 1104 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਹਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਲਗਾਤਾਰ ਸਰਗਰਮ ਹੈ AMURT
ਇਸੇ ਦੇ ਨਾਲ ਹੀ ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਅਰਥਾਤ AMURT ਦੀ ਟੀਮ ਸਥਾਨਕ ਭੁਕਤੀ ਪ੍ਰਧਾਨ ਦਾਦਾ ਅਸ਼ੋਕ ਚਾਵਲਾ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਮੈਂ ਉਹਨਾਂ ਦੀ ਟੀਮ ਨੂੰ ਕਰੀਬ ਦੋ ਮਹੀਨਿਆਂ ਤੋਂ ਦੇਖ ਰਿਹਾ ਹਾਂ। ਜਿਊਣ ਹੀ ਲਾਕ ਡਾਊਨ ਦਾ ਐਲਾਨ ਹੋਇਆ ਅਤੇ ਕੋਰੋਨਾ ਦੀ ਗੰਭੀਰਤਾ ਸਮਝ ਆਉਣ ਲੱਗੀ ਉਦੋਂ ਤੋਂ ਹੀ ਇਹ ਟੀਮ ਸਰਗਰਮ ਹੋ ਗਈ। ਸਾਰੇ ਪ੍ਰਬੰਧਾਂ ਦਾ ਖਰਚਾ ਅਤੇ ਇਸ ਮਕਸਦ ਲਈ ਲੁੜੀਂਦੇ ਸਹਿਯੋਗੀਆਂ ਨੂੰ ਇਕੱਠਾ ਕਰਨਾ ਆਸਾਨ ਨਹੀਂ ਸੀ ਲੇਕਿਨ ਦਾਦਾ ਅਸ਼ੋਕ ਚਾਵਲਾ ਨੇ ਇਹ ਸਭ ਕੁਝ ਹਮੇਸ਼ਾਂ ਵਾਂਗ ਮੁਸਕਰਾਉਂਦਿਆਂ ਹੋਇਆਂ ਕੀਤਾ। ਰੋਜ਼ ਤੜਕੇ ਤੜਕੇ ਆਪਣੇ ਘਰੋਂ ਆਪਣੇ ਸਹਿਯੋਗੀਆਂ ਦੀਆਂ ਗੱਡੀਆਂ ਭਰਨਾ। ਕੁਝ ਲੋਕਾਂ ਨੂੰ ਰਸਤੇ ਵਿੱਚੋਂ ਲੈਣਾ ਅਤੇ ਫਿਰ ਪੂਰੇ ਜੋਸ਼ੋ ਖਰੋਸ਼ ਨਾਲ ਕਿਸੇ ਨਾ ਕਿਸੇ ਗਰੀਬ ਬਸਤੀ ਵਿੱਚ ਪਹੁੰਚ ਜਾਣਾ। ਇਸ ਤਰਾਂ ਬਹੁਤ ਸਾਰੀਆਂ ਗਰੀਬ ਬਸਤੀਆਂ ਤੱਕ ਪਹੁੰਚ ਕੀਤੀ ਜਿੱਥੇ ਨ ਕੋਈ ਸਿਆਸੀ ਪਾਰਟੀ ਪਹੁੰਚੀ ਅਤੇ ਨਾ ਹੀ ਸਰਕਾਰ। ਗਲੋਬਲ ਸੰਸਥਾ ਨੇ ਇਸ ਮਾਮਲੇ ਵਿੱਚ ਵੀ ਇੱਕ ਮਿਸਾਲ ਕਾਇਮ ਕੀਤੀ।
No comments:
Post a Comment