Friday: 4th September 2020 at 7:22 PM
ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.02% ਹੋਈ
ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.02% ਹੋਈ
*ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 4117 ਸੈਂਪਲ ਲਏ
*ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ
*ਕਿਹਾ! ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਜ਼ਰੂਰਤ
ਲੁਧਿਆਣਾ: 04 ਸਤੰਬਰ 2020: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਕੋਰੋਨਾ ਦੇ ਮਰੀਜ਼ ਵੀ ਵੱਧ ਰਹੇ ਹਨ ਅਤੇ ਕੋਰੋਨਾ ਕਾਰਨ ਹੋ ਰਹੀਆਂ ਰਹੀਆਂ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ। ਸਥਿਤੀ ਬੇਹੱਦ ਨਾਜ਼ੁਕ ਬਣ ਗਈ ਹੈ। ਇਸ ਗੰਭੀਰ ਸਥਿਤੀ ਵਿੱਚ ਇਹ ਇੱਕ ਫਖਰਯੋਗ ਹਕੀਕਤ ਹੈ ਕਿ ਪੰਜਾਬ ਵੱਲੋਂ ਕੋਰੋਨਾ ਨਾਲ ਆਰਪਾਰ ਵਾਲੀ ਜੰਗ ਲੜੀ ਜਾ ਰਹੀ ਹੈ। ਕੋਰੋਨਾ ਨੂੰ ਪੰਜਾਬ ਨੇ ਬਹੁਤ ਤਿੱਖੀ ਟੱਕਰ ਦਿੱਤੀ ਹੈ। ਪੰਜਾਬ ਦੇ ਬਹਾਦਰ ਲੋਕ ਬੜੀ ਹੀ ਬਹਾਦਰੀ ਨਾਲ ਕੋਰੋਨਾ ਦਾ ਸਾਹਮਣਾ ਕਰ ਰਹੇ ਹਨ। ਮੀਡੀਆ ਦੇ ਨਾਲ ਨਾਲ ਜ਼ਿਲਾ ਪ੍ਰਸ਼ਾਸਨ ਅਤੇ ਲੋਕ ਸੰਪਰਕ ਵਿਭਾਗ ਦੇ ਕੋਰੋਨਾ ਯੋਧੇ ਵੀ ਬੜੀ ਹਿੰਮਤ ਨਾਲ ਕੋਰੋਨਾ ਦੀ ਮਾਰ ਦਾ ਸਾਹਮਣਾ ਕਰ ਰਹੇ ਹਨ। ਕੋਰੋਨਾ ਸਿਖਰਲੀ ਸਟੇਜ ਤੇ ਹੈ ਜਿਸ ਨੂੰ ਅੰਗਰੇਜ਼ੀ ਵਾਲੇ Peak ਆਖਿਆ ਕਰਦੇ ਹਨ।
ਕੋਰੋਨਾ ਦੇ ਮਰੀਜ਼ ਵੀ ਵੱਧ ਰਹੇ ਹਨ ਅਤੇ ਕੋਰੋਨਾ ਕਾਰਨ ਹੋ ਰਹੀਆਂ ਰਹੀਆਂ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ। ਸਥਿਤੀ ਬੇਹੱਦ ਨਾਜ਼ੁਕ ਬਣ ਗਈ ਹੈ। ਇਸ ਗੰਭੀਰ ਸਥਿਤੀ ਵਿੱਚ ਇਹ ਇੱਕ ਫਖਰਯੋਗ ਹਕੀਕਤ ਹੈ ਕਿ ਪੰਜਾਬ ਵੱਲੋਂ ਕੋਰੋਨਾ ਨਾਲ ਆਰਪਾਰ ਵਾਲੀ ਜੰਗ ਲੜੀ ਜਾ ਰਹੀ ਹੈ। ਕੋਰੋਨਾ ਨੂੰ ਪੰਜਾਬ ਨੇ ਬਹੁਤ ਤਿੱਖੀ ਟੱਕਰ ਦਿੱਤੀ ਹੈ। ਪੰਜਾਬ ਦੇ ਬਹਾਦਰ ਲੋਕ ਬੜੀ ਹੀ ਬਹਾਦਰੀ ਨਾਲ ਕੋਰੋਨਾ ਦਾ ਸਾਹਮਣਾ ਕਰ ਰਹੇ ਹਨ। ਮੀਡੀਆ ਦੇ ਨਾਲ ਨਾਲ ਜ਼ਿਲਾ ਪ੍ਰਸ਼ਾਸਨ ਅਤੇ ਲੋਕ ਸੰਪਰਕ ਵਿਭਾਗ ਦੇ ਕੋਰੋਨਾ ਯੋਧੇ ਵੀ ਬੜੀ ਹਿੰਮਤ ਨਾਲ ਕੋਰੋਨਾ ਦੀ ਮਾਰ ਦਾ ਸਾਹਮਣਾ ਕਰ ਰਹੇ ਹਨ। ਕੋਰੋਨਾ ਸਿਖਰਲੀ ਸਟੇਜ ਤੇ ਹੈ ਜਿਸ ਨੂੰ ਅੰਗਰੇਜ਼ੀ ਵਾਲੇ Peak ਆਖਿਆ ਕਰਦੇ ਹਨ।
ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 4117 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 4117 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 11214 ਮਰੀਜ਼ਾਂ ਵਿਚੋਂ 80.02% (8994 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 4117 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1743 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 8994 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 341 ਮਰੀਜ਼ (300 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 41 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 126811 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 125607 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 113189 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1204 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 11214 ਹੈ, ਜਦਕਿ 1204 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 17 ਮੌਤਾਂ ਹੋਈਆਂ ਹਨ (14 ਜ਼ਿਲ੍ਹਾ ਲੁਧਿਆਣਾ, 1 ਮੋਗਾ, 1 ਫਰੀਦਕੋਟ ਅਤੇ 1 ਰਾਜ ਹਰਿਆਣਾ ਨਾਲ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 474 ਅਤੇ 112 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 35888 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5334 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 265 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।
No comments:
Post a Comment