Friday: 9th October 2020 at 3:23 PM
ਆਇਰਨ, ਫੋਲਿਕ ਐਸਿਡ ਅਤੇ ਜ਼ਿੰਕ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ
ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਪੰਜਾਬ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਵੱਲੋਂ ਕੋਵਿਡ-19 ਦੇ ਚਲਦਿਆਂ ਸੁਰੱਖਿਆ ਵਜੋਂ ਡਾ. ਗੁਰਪ੍ਰੀਤ ਕੌਰ, ਕਾਰਜਕਾਰੀ ਪ੍ਰਿੰਸੀਪਲ ਅਤੇ ਡਾ. ਸੁਖਵਿੰਦਰ ਕੌਰ, ਇੰਚਾਰਜ, ਸਟੂਡੈਂਟ ਕਾਉਂਸਲ ਦੀ ਸੁਯੋਗ ਅਗਵਾਈ ਅਧੀਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਯੂ.ਸੀ.ਐੱਚ.ਸੀ. ਜਵੱਦੀ ਦੇ ਮੈਡੀਕਲ ਅਫਸਰ ਡਾ. ਸੀਮਾ ਕੌਸ਼ਲ ਵੱਲੋਂ ਕਰੋਨਾ ਵਾਇਰਸ ਤੋਂ ਸਟਾਫ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਰਿਕਵਰੀ ਰੇਟ ਨੂੰ ਵਧਾਇਆ ਜਾ ਸਕੇ ਅਤੇ ਕਰੋਨਾ ਕਰਕੇ ਮੌਤ ਦੀ ਦਰ ਨੂੰ ਘਟਾਇਆ ਜਾ ਸਕੇ। ਉਹਨਾਂ ਕੈਂਪ ਵਿੱਚ ਭਾਗ ਲੈਣ ਵਾਲਿਆਂ ਨੂੰ ਖਾਣ-ਪੀਣ ਅਤੇ ਰੋਗ ਪ੍ਰਤੀਰੋਧੀ ਸ਼ਕਤੀ ਵਧਾਉਣ ਬਾਰੇ ਵੀ ਜਾਗਰੂਕ ਕੀਤਾ। ਇਸ ਕੈਂਪ ਦੌਰਾਨ ਆਇਰਨ, ਫੋਲਿਕ ਐਸਿਡ ਅਤੇ ਜ਼ਿੰਕ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ।
No comments:
Post a Comment