Friday, December 04, 2020

ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਅੰਦੋਲਨ ਦੱਸਣ ਵਾਲਿਆਂ ਨੂੰ ਲਾਹਨਤਾਂ

 4th December 2020 at 3:40 PM

 ਅਮਰਜੀਤ ਸਿੰਘ ਟਿੱਕਾ ਨੇ ਕਿਸਾਨ ਅੰਦੋਲਨ ਦਾ ਜ਼ੋਰਦਾਰ ਸਮਰਥਨ 

ਲੁਧਿਆਣਾ: 04 ਦਸੰਬਰ 2020: (ਪੰਜਾਬ ਸਕਰੀਨ ਬਿਊਰੋ)::

ਕਿਸਾਨਾਂ ਦੇ ਅੰਦੋਲਨ ਨੂੰ ਖਾਲਿਸਤਾਨੀ ਅੰਦੋਲਨ ਦੱਸਣ ਵਾਲਿਆਂ ਲਈ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਕਿਸਾਨਾਂ ਦੇ ਨਾਲ ਸਨ ਹੁਣ ਪੰਜਾਬ ਦੇ ਸਿਆਸਤਦਾਨ ਵੀ ਖੁੱਲ੍ਹ ਕੇ ਕਿਸਾਨਾਂ ਦੇ ਹੱਕ ਵਿੱਚ ਉਤਰਦੇ ਆ  ਰਹੇ ਹਨ। ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਅਤੇ ਸੁਲਝੀ ਹੋਈ ਆਗੂ  ਨੇ ਵੀ ਉਹਨਾਂ ਲੋਕਾਂ ਨੂੰ ਲੰਮੇ  ਕਿਸਾਨ ਅੰਦੋਲਨ  ਲੋਕਾਂ ਨੂੰ ਰਹੇ ਹਨ। ਸ਼੍ਰੀਮਤੀ ਚਾਵਲਾ ਨੇ ਅਜਿਹਾ ਪ੍ਰਚਾਰ ਕਰਨ ਵਾਲਿਆਂ ਦੀ ਚੰਗੀ ਖੁੰਭ ਠੱਪੀ ਹੈ। 
ਹੁਣ ਕਾਂਗਰਸ ਦੇ ਇੱਕ ਸੀਨੀਅਰ ਅਤੇ ਸਰਗਰਮ ਆਗੂ ਅਮਰਜੀਤ ਸਿੰਘ ਟਿੱਕਾ ਨੇ ਵੀ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਦਾ ਤਿੱਖਾ ਨੋਟਿਸ ਲਿਆ ਹੈ। ਉਹਨਾਂ ਅਜਿਹੇ ਲੋਕਾਂ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। 
ਪੰਜਾਬ ਮੱਧਮ ਉਦਯੋਗ ਡਿਵੈਲਪਮੈਂਟ ਬੋਰਡ ਦੇ ਚੇੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ ਨੇ ਕਿਸਾਨ ਅੰਦੋਲਨ ਦਾ ਜ਼ੋਰਦਾਰ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਦਿਨ ਰਾਤ ਅੰਦੋਲਨ ਕਰ ਰਹੇ ਹਨ।
ਚੇਅਰਮੈਨ ਟਿੱਕਾ ਨੇ ਕਿਸਾਨਾਂ ਦੇ ਅੰਦੋਲਨ ਨੂੰ ਖਾਲਿਸਤਾਨੀ ਦੱਸਣ ਵਾਲੇ ਭਾਜਪਾ ਤੇ ਹੋਰ ਆਗੂਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾਂ ਕਰਦਿਆਂ ਕਿਹਾ ਕਿ ਇਹ ਅਖੌਤੀ ਆਗੂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਖੌਤੀ ਆਗੂਆਂ ਦੀਆਂ ਸਾਜ਼ਿਸਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ।
ਬੋਰਡ ਦੇ ਚੇਅਰਮੈਨ ਟਿੱਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ ਵਾਹਦ ਪਹਿਲੇ ਸਿੱਖ ਲੀਡਰ ਹਨ, ਜਿਨ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੇ ਨਾਲ-ਨਾਲ ਪੰਜਾਬ ਦੀ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਵੀ ਲਿਆਂਦਾ। ਉਨ੍ਹਾਂ ਕਿਹਾ ਕਿ ਅੱਜ ਸਾਰੇ ਦੇਸ਼ ਦਾ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰ ਰਿਹਾ ਹੈ। 
ਸ੍ਰ. ਟਿੱਕਾ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਦੁਨੀਆ ਭਰ ਦੇ ਵੱਡੇ ਮੁਲਕ ਅਤੇ ਕੌਮਾਂਤਰੀ ਸਿੱਖ ਭਾਈਚਾਰਾ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਿਹਾ ਹੈ, ਕੇਂਦਰ ਨੂੰ ਬਿਨਾਂ ਸ਼ਰਤ ਬਿਨ੍ਹਾਂ ਦੇਰੀ ਕੀਤਿਆਂ ਇਹ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਇਹਨਾਂ  ਕਾਲੇ ਕਾਨੂੰਨਾਂ ਖਿਲਾਫ ਉੱਠਿਆ ਲੋਕ ਰੋਹ ਨਿੱਤ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ। ਇਹਨਾਂ  ਪੱਖੀ ਕਾਨੂੰਨਾਂ ਦੇ  ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨਾਲ ਸਮੂਹ ਵਰਗਾਂ ਦੇ ਲੋਕ ਜੁੜਦੇ ਜਾ ਰਹੇ ਹਨ। ਪੂਰੇ ਦੇਸ਼ ਭਰ ਵਿੱਚ ਇਸ ਅੰਦੋਲਨ ਦੀ ਧਮਕ ਪੈ ਰਹੀ ਹੈ। ਫਿਰਕਾਪ੍ਰਸਤੀ ਦੀਆਂ ਚਾਲਾਂ ਚੱਲਣ ਵਾਲੇ ਸਿਆਸਤਦਾਨਾਂ ਨੂੰ  ਮੂੰਹ ਦੀ ਖਾਣੀ ਪੈ ਰਹੀ ਹੈ ਕਿਓਂਕਿ ਇਹ ਅੰਦੋਲਨ  ਆਰਥਿਕਤਾ ਅਤੇ ਖੇਤੀ ਦੇ ਧੁਰੇ ਤੇ ਕੇਂਦਰਿਤ ਹੈ। 

No comments: