Wednesday, March 03, 2021

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਉਪਰਾਲਾ

3rd March 2021 at 5:54 PM

 ਸਿੱਖਿਆ ਵਿਭਾਗ ਵੱਲੋਂ  ਕਰਵਾਏ ਜਾਣਗੇ ਲੜੀਵਾਰ ਮੁਕਾਬਲੇ 


ਲੁਧਿਆਣਾ
: 03 ਮਾਰਚ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਸਿੱਖਿਆ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ਦੀ ਇਕ ਲੜੀ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ. ਹਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਚਿੱਤਰਕਾਰੀ, ਕਵਿਤਾ, ਭਾਸ਼ਣ, ਸਾਜ ਵਜਾਉਣੇ, ਪੋਸਟਰ ਮੇਕਿੰਗ, ਪੇਂਟਿੰਗ, ਸਲੋਗਨ ਲਿਖਣ ਆਦਿ ਸ਼ਾਮਲ ਹਨ। ਇੱਕ ਉਚਿਤ ਵਿਸਥਾਰ ਸੂਚੀ ਨੂੰ ਸਾਰੇ ਸਕੂਲਾਂ ਦੇ ਮੁਖੀਆਂ ਨਾਲ ਸਾਂਝਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਕੇਵਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ ਅਤੇ ਕੁਰਬਾਨੀ ਨਾਲ ਸਬੰਧਤ ਹੋਣਗੇ।

ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਦੀ ਵਿਸ਼ਾਲ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ ਮੁਕਾਬਲੇ ਭਾਵੇਂ ਆਨਲਾਈਨ ਹੋਣ ਜਾਂ ਆਫਲਾਈਨ।

ਇਸ ਤੋਂ ਇਲਾਵਾ, ਉਨ੍ਹਾਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਆਪਣੇ ਬੱਚਿਆਂ ਨੂੰ ਦਾਖਲ ਕਰਾਉਣ ਹਿੱਤ ਪ੍ਰੇਰਿਤ ਕਰਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਵੀ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਵੈਨ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਇਨ੍ਹਾਂ ਸਕੂਲਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਜਾਗਰੂਕ ਕਰੇਗੀ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਸੰਜੀਵ ਥਾਪਰ, ਸ.ਗੁਰਕਿਰਪਾਲ ਸਿੰਘ, ਸ.ਕੁਲਵਿੰਦਰ ਸਿੰਘ, ਸ੍ਰੀ ਅਰਵਿੰਦਰ ਸ਼ਾਰਦਾ ਅਤੇ ਹੋਰ ਹਾਜ਼ਰ ਸਨ।

No comments: