Saturday, May 22, 2021

ਬਸਪਾ ਚੰਡੀਗੜ੍ਹ ਦੇ ਆਗੂ ਨੇ ਵੀ ਲਗਵਾਈ ਕੋਵਿਡ ਵੈਕਸਿਨ

ਲੋਕਾਂ ਨੂੰ ਭੁੱਖਮਰੀ ਤੋਂ ਬਚਾਓਣ ਲਈ ਦੁਕਾਨਾਂ ਖੋਹਲਣ ਦੀ ਮੰਗ ਵੀ ਕੀਤੀ

ਚੰਡੀਗੜ੍ਹ: 22  ਮਈ 2021: (ਪੰਜਾਬ ਸਕਰੀਨ ਬਿਊਰੋ)::

ਕੋਵਿਡ ਵੈਕਸੀਨ ਲਗਵਾਉਣ ਲਈ ਹੁਣ ਕਈ ਲੋਕ ਅੱਗੇ ਆ ਰਹੇ ਹਨ। ਬਹੁਜਨ ਸਮਾਜ ਪਾਰਟੀ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਉਸਨੇ ਸੈਕਟਰ 16, ਹਸਪਤਾਲ ਦੇ ਆਡੀਟੋਰੀਅਮ ਵਿੱਚ ਕੋਰੋਨਾ ਮਹਾਂਮਾਰੀ ਵਿੱਚ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਅੱਜ ਪਹਿਲੀ ਖੁਰਾਕ ਲਗਵਾਈ। 

ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਜਦੋਂ ਇਕ ਨੌਜਵਾਨ ਨੇਤਾ ਮਹਾਂਮਾਰੀ ਤੋਂ ਬਚਣ ਲਈ ਲੁੜੀਂਦੀ ਵੈਕਸਿਨ ਵਾਲਾ ਟੀਕਾ ਲਗਵਾ ਸਕਦਾ ਹੈ, ਤਾਂ ਬਾਕੀ ਕਿਓਂ ਨਹੀਂ ਲਗ ਵ ਸਕਦੇ। ਇਸ ਮਕਸਦ ਲਈ ਸਭਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਨੇ  ਚੰਡੀਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਗੱਲ ਯਕੀਨੀ ਬਣਾਉਣ ਕਿ ਸਾਰੇ ਲੋਕ ਕਰੋਨਾ ਮਹਾਂਮਾਰੀ ਵਿੱਚ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਟੀਕਾਕਰਨ ਕਰਵਾਉਣ। 

ਉਹਨਾਂ ਇਹ ਵੀ ਕਿਹਾ ਕਿ ਪਿਛਲੇ ਸਾਲ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਗਰੀਬ ਮਜ਼ਦੂਰਾਂ ਅਤੇ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਅਤੇ ਅੱਗੇ ਵੀ ਦਿੰਦੇ ਰਹਿਣਗੇ। ਪਾਰਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਮਜ਼ਦੂਰ ਜਮਾਤ ਅਤੇ ਛੋਟੇ ਦੁਕਾਨਦਾਰ ਇਸ ਮਹਾਂਮਾਰੀ ਨਾਲ ਵਧੇਰੇ ਪ੍ਰਭਾਵਿਤ ਹੋਏ ਹਨ, ਜਿਵੇਂ ਕਿ ਇੱਕ ਚਾਹ ਵੇਚਣ ਵਾਲਾ, ਇੱਕ ਮੋਚੀ ਅਤੇ ਹੋਰ ਕਿਰਤੀ। ਉਹਨਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਹ ਚੰਡੀਗੜ੍ਹ ਦੀਆਂ ਸਾਰੀਆਂ ਦੁਕਾਨਾਂ ਨੂੰ ਵਧੇਰੇ ਸਮੇਂ ਲਈ ਖੋਲ੍ਹਣ ਤਾਂ ਜੋ ਕੋਈ ਵੀ ਮਜ਼ਦੂਰ ਅਤੇ ਦੁਕਾਨਦਾਰ ਭੁੱਖੇ ਮਰਨ ਤੋਂ ਬਿਨਾਂ ਸੌ ਸਕਣ। ਉਹਨਾਂ ਨੂੰ ਦੋ ਢੰਗ ਦੀ ਰੋਟੀ ਮਿਲ ਸਕੇ। ਅਪੀਲ ਕਰਦਿਆਂ ਕਿਹਾ ਕਿ ਚੰਡੀਗੜ੍ਹ ਦੇ ਨੌਜਵਾਨ ਇਸ ਟੀਕਾਕਰਨ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ। ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੀ ਇਸ ਟੀਕਾਕਰਨ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

No comments: