Friday 16th July 2021 at 5:31 PM
ਮੰਗਾਂ ਮੰਨੇ ਜਾਣ ਤੱਕ ਹਰ ਹੀਲੇ ਜਾਰੀ ਰਹੇਗਾ ਅੰਦੋਲਨ
ਨਵੀਂ ਦਿੱਲੀ: 16 ਜੁਲਾਈ 2021: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ)::
ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਕਿੰਨਾ ਸਮਾਂ ਚੱਲਦਾ ਰਹੇਗਾ, ਇਸ ਦਾ ਤਾਂ ਸਰਕਾਰ ਦੇ ਰਵਾਈਏ ਤੇ ਨਿਰਭਰਤਾ ਹੈ ਪਰ ਅੰਦੋਲਨ ਕਰ ਰਿਹਾ ਕਿਸਾਨ, ਜਦੋ ਤਕ ਕਾਨੂੰਨ ਵਾਪਸ ਨਹੀਂ ਹੁੰਦਾ, ਧਰਨਿਆਂ ਵਾਲੀ ਜਗ੍ਹਾ 'ਤੇ ਰਹੇਗਾ ਤੇ ਅਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗਾ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਮਸਲੇ ਦਾ ਜਲਦ ਤੋਂ ਜਲਦ ਹੱਲ ਕਢਣਾ ਚਾਹੀਦਾ ਹੈ ਪਰ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਅਜਿਹਾ ਲੱਗਦਾ ਹੈ ਕਿ ਦੇਸ਼ 'ਚ ਜੰਗ ਹੋਵੇਗੀ।
ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ 5 ਸਤੰਬਰ ਨੂੰ ਵੱਡੀ ਪੰਚਾਇਤ ਸੱਦੀ ਹੈ ਜਿਸਦੇ ਅੰਦਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਅਸੀਂ ਲਵਾਂਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਵੀ 2 ਮਹੀਨਿਆਂ ਦਾ ਸਮਾਂ ਹੈ ਜਿਸ ਦੌਰਾਨ ਉਨ੍ਹਾਂ ਨੂੰ ਵੀ ਆਪਣਾ ਫ਼ੈਸਲਾ ਲੈਣਾ ਚਾਹੀਦਾ ਹੈ ।
No comments:
Post a Comment