Monday, July 19, 2021

ਇੱਕ ਇੱਕ ਰੁੱਖ ਜ਼ਰੂਰ ਲਗਾਓ-ਗੋ ਗ੍ਰੀਨ ਸੰਸਥਾ ਵੱਲੋਂ ਅਪੀਲ

Monday:19th July 2021 at 1:42 PM

 ਬੂਟੇ ਨੇੜਲੀਆਂ ਸਰਕਾਰੀ ਨਰਸਰੀਆਂ ਤੋਂ ਮੁਫ਼ਤ ਮਿਲ ਜਾਣਗੇ 


ਮੋਹਾਲੀ
: 19 ਜੁਲਾਈ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ):: 

ਅੱਜ ਇੱਥੇ ਸਮਾਜ ਸੇਵੀ ਸੰਸਥਾ ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਵੱਲੋਂ ਹਰ ਵਰ੍ਹੇ ਜੁਲਾਈ ਦੇ ਆਖਰੀ ਐਤਵਾਰ ਨੂੰ ਮਨਾਏ ਜਾਂਦੇ ‘’ਅੰਤਰਾਸ਼ਟਰੀ ਮੇਰਾ ਰੁੱਖ ਦਿਵਸ’’ (ਇੰਟਰਨਨੇਸ਼ਨਲ ਮਾਈ ਟ੍ਰੀ ਡੇ) ਸਬੰਧੀ ਵਿਸ਼ੇਸ਼ ਬੈਨਰ ਨਾਲ ਸਮਾਜਸੇਵੀ ਸਤਪਾਲ ਤੂਰ, ਕੁਲਵਿੰਦਰ ਸਿੰਘ ਸੰਜੂ, ਕੌਂਸਲਰ ਪਲਵਿੰਦਰ ਕੌਰ, ਤੇਜਿੰਦਰ ਕੌਰ, ਖੜਗ ਸਿੰਘ ਤੂਰ, ਗੇਰੀ ਤੂਰ ਅਤੇ ਜਗਜੀਤ ਕੌਰ ਨੇ  ਇਲਾਕਾ ਨਿਵਾਸੀਆਂ ਨੂੰ ਆਪਣੇ ਆਪਣੇ  ਪੱਧਰ ‘ਤੇ  ਇੱਕ ਇੱਕ ਰੁੱਖ ਜਰੂਰ ਲਾਉਣ ਤੇ ਉਸਦੀ ਸੰਭਾਲ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਹਰ ਵਿਅਕਤੀ ਨੂੰ ਰੁੱਖਾਂ ਨਾਲ ਆਪਣੀ ਸਾਂਝ ਪਾਉਣੀ ਚਾਹੀਦੀ ਹੈ।  ਸਮਾਜ ਸੇਵੀ ਸੰਸਥਾ ਦੇ ਸੰਸਥਾਪਕ ਸ੍ਰੀ ਅਸ਼ਵਨੀ ਜੋਸ਼ੀ ਤੇ ਉਨ੍ਹਾਂ ਦੇ ਸਾਥੀਆਂ ਦੀ ਹਰ ਵਰ੍ਹੇ ਇੱਕ ਵਿਸ਼ੇਸ਼ ਦਿਨ ਰੁੱਖ ਲਾਉਣ ਲਈ ਮਨਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਕਿ ਪਿਛਲੇ 11 ਸਾਲਾਂ ਤੋ ਇਹ ਕਾਰਜ ਕਰਦੇ ਆ ਰਹੇ ਹਨ।

ਉਹਨਾਂ  ਨੇ ਜੁਲਾਈ ਦੇ ਆਖਰੀ ਐਤਵਾਰ ਨੂੰ ‘ਅੰਤਰਰਾਸ਼ਟਰੀ ਰੁੱਖ ਦਿਵਸ’ ਨੂੰ ਸਰਕਾਰੀ ਅਦਾਰਿਆਂ ਵਿੱਚ ਮਨਾਉਣ ਅਤੇ ਯੋਗ ਸਥਾਨਾਂ ‘ਤੇ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬੂਟੇ ਨੇੜਲੀਆਂ ਸਰਕਾਰੀ ਨਰਸਰੀਆਂ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ।

No comments: