21st July 2021 at 5:39 PM
ਕਿਸਾਨ ਪਰਿਵਾਰਾਂ ਦੇ ਹੰਝੂਆਂ ਵਿੱਚ ਸਭ ਕੁਝ ਦਰਜ ਹੈ:ਰਾਹੁਲ ਗਾਂਧੀ
ਨਵੀਂ ਦਿੱਲੀ: 21 ਜੁਲਾਈ 2021: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ)::
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਰੇ ਗਏ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਾ ਦੇਣ ਲਈ ਗੰਭੀਰ ਨੋਟਿਸ ਲਿਆ ਹੈ। ਉਹਨਾਂ ਇਸ ਬਾਰੇ ਇੱਕ ਜਜ਼ਬਾਤੀ ਜਿਹੀ ਟਿੱਪਣੀ ਵੀ ਕੀਤੀ ਹੈ। ਇਸ ਸਬੰਧੀ ਇੱਕ ਟਿਪਣੀ ਕਰਦਿਆਂ ਕਿਹਾ ਕਿ “ਸਭ ਕੁਝ ਉਨ੍ਹਾਂ ਦੇ ਹੰਝੂਆਂ ਵਿੱਚ ਦਰਜ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ”।
ਇਹ ਗੱਲ ਰਾਹੁਲ ਗਾਂਧੀ ਨੇ ਇੱਕ ਅਖ਼ਬਾਰ ਦੀ ਖ਼ਬਰ ਦਾ ਹਵਾਲਾ ਦੇਦਿਆਂ ਕਿਹਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਕੀ ਇਸ ਗੱਲ ਤੋਂ ਉਨ੍ਹਾਂ ਨੂੰ ਪਤਾ ਸੀ ਕਿ ਪਿਛਲੇ ਨਵੰਬਰ ਤੋਂ ਚੱਲ ਰਹੇ ਅੰਦੋਲਨ ਦੌਰਾਨ ਬਹੁਤ ਸਾਰੇ ਅੰਦੋਲਨਕਾਰੀ ਕਿਸਾਨ ਮਾਰੇ ਗਏ ਜਾਂ ਬਿਮਾਰ ਹੋਏ ਹਨ, ਸਰਕਾਰ ਨੇ ਇੱਕ ਲਿਖਤੀ ਜਵਾਬ ਵਿੱਚ ਕਿਹਾ ਹੈ ਕਿ ਇਸਦਾ ‘ਕੋਈ ਰਿਕਾਰਡ ਨਹੀਂ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ 550 ਤੋਂ ਵੱਧ ਕਿਸਾਨ ਮਾਰੇ ਜਾ ਚੁੱਕੇ ਹਨ ਜਿਹਨਾਂ ਨੂੰ ਕਿਸਾਨਾਂ ਵੱਲੋਂ ਸ਼ਹੀਦ ਦਾ ਦਰਜ ਵੀ ਦਿੱਤਾ ਜਾ ਚੁੱਕਿਆ ਹੈ। ਉਹਨਾਂ ਈ ਮੌਤ ਹੁੰਦੀਆਂ ਸਾਰ ਹੀ ਕਿਸਾਨਾਂ ਵੱਲੋਂ ਇਸਦੀ ਜਾਣਕਾਰੀ ਮੀਡੀਆ ਨੂੰ ਦਿੱਤੀ ਜਾਂਦੀ ਸੀ। ਸ਼ਹੀਦ ਹੋਏ ਕਿਸਾਨਾਂ ਦੇ ਪਿੰਡਾਂ ਵਿੱਚ ਇਕੱਠ ਵੀ ਹੁੰਦੇ ਸਨ। ਹੁਣ ਕੇਂਦਰ ਸਰਕਾਰ ਇਹਨਾਂ ਨਗੱਲਾਂ ਤੋਂ ਬੇਖਬਰ ਹੋਣ ਦੀ ਗੱਲ ਆਖ ਰਹੀ ਹੈ। ਰਾਹੁਲ ਗਾਂਧੀ ਵੱਲੋਂ ਕਿਸਾਨਾਂ ਦੀਆਂ ਇਹਨਾਂ ਮੌਤਾਂ ਦਾ ਨੋਟਿਸ ਲਿਆ ਜਾਣਾ ਗੰਭੀਰ ਸਿਆਸੀ ਪ੍ਰਭਾਵ ਵੀ ਲਿਆਏਗਾ।
No comments:
Post a Comment