Thursday 22nd July 2021 at 4:27 pm
ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਪ੍ਰਵੇਸ਼ ਦੀ ਆਗਿਆ
ਚੰਡੀਗੜ੍ਹ: 22 ਜੁਲਾਈ 2021: (ਪੰਜਾਬ ਸਕਰੀਨ ਬਿਊਰੋ)::
ਜਿਹਨਾਂ ਨੇ ਅਜੇ ਤੱਕ ਕੋਵਿਡ ਦੀਆਂ ਖੁਰਾਕਾਂ ਲਗਵਾਉਣ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਉਹਨਾਂ ਨੂੰ ਹੁਣ ਸੁਚੇਤ ਹੋ ਜਾਣਾ ਚਾਹੀਦਾ ਹੈ। ਸਰਕਾਰ ਇਸ ਮਕਸਦ ਲਈ ਸਖਤੀ ਵਾਲੇ ਪਾਸੇ ਆ ਰਹੀ ਹੈ। ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਦੀ ਆਗਿਆ ਲਈ ਹੁਣ ਕੋਵਿਡ ਦੀਆਂ ਦੋਵੇਂ ਖੁਰਾਕਾਂ ਜ਼ਰੂਰੀ ਕਰਾਰ ਦੇ ਦਿੱਤੀਆਂ ਗਈਆਂ ਹਨ।
ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।
ਉਹਨਾਂ ਲੋਕਾਂ ਲਈ ਸ਼ਾਇਦ ਨਿਸਚੇ ਹੀ ਮੁਸੀਬਤ ਖੜੀ ਹੋ ਸਕਦੀ ਹੈ ਜਿਹਨਾਂ ਨੇ ਸਿਵਲ ਸਕੱਤਰੇਤ ਵਿੱਚ ਆਉਣਾ ਜਾਣਾ ਵੀ ਆਮ ਹੁੰਦਾ ਹੈ ਅਤੇ ਉਹਨਾਂ ਨੇ ਅਜੇ ਤੱਕ ਪਹਿਲੀ ਖੁਰਾਕ ਵੀ ਨਹੀਂ ਲਗਵਾਈ। ਜਿਹਨਾਂ ਨੂੰ ਵੈਕਸੀਨ ਦੀ ਕਮੀ ਕਾਰਨ ਅਜੇ ਤੱਕ ਦੂਜੀ ਖੁਰਾਕ ਨਹੀਂ ਲੱਗ ਸਕੀ ਉਹਨਾਂ ਲਈ ਵੀ ਸੰਕਟ ਦੀ ਘੜੀ ਹੈ।
No comments:
Post a Comment