Sunday, September 19, 2021

ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਸੱਦਾ 

ਚੰਡੀਗੜ: 19 ਸਤੰਬਰ 2021: (ਪੰਜਾਬ ਸਕਰੀਨ ਬਿਊਰੋ)::

ਕਾਂਗਰਸ ਵਿਧਾਇਕ ਦਲ ਦੇ ਨਵੇਂ ਚੁਣੇ ਗਏ ਲੀਡਰ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਆਪਣੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਕਿ 19 ਸਤੰਬਰ, 2021 ਨੂੰ ਹੋਈ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਵਿੱਚ, ਉਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। 

ਰਾਜਪਾਲ ਪੰਜਾਬ ਸ੍ਰੀ ਪੁਰੋਹਿਤ ਨੇ ਉਨਾਂ ਨੂੰ ਵਧਾਈ ਦਿੱਤੀ ਅਤੇ 20 ਸਤੰਬਰ, 2021 ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਸੱਦਾ ਦਿੱਤਾ।

ਸ੍ਰੀ ਚੰਨੀ ਦੇ ਨਾਲ ਸੀਨੀਅਰ ਕਾਂਗਰਸੀ ਨੇਤਾ ਸ੍ਰੀ ਹਰੀਸ਼ ਰਾਵਤ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ. ਨਵਜੋਤ ਸਿੱਧੂ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁੱਖ ਸਰਕਾਰੀਆ ਅਤੇ ਸ੍ਰੀਮਤੀ ਅਰੁਣਾ ਚੌਧਰੀ ਸ਼ਾਮਲ ਸਨ।

No comments: