ਕਿਸਾਨ ਆਗੂਆਂ ਨੇ ਕਾਰਪੋਰੇਟ ਅਤੇ ਸਿਆਸੀ ਗਠਜੋੜ ਨੂੰ ਕੀਤਾ ਬੇਨਕਾਬ
![]() |
ਪੱਟੀ ਰੇਲਵੇ ਸਟੇਸ਼ਨ ਤੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਨਦੀਪ ਸਿੰਘ |
ਖੇਤੀ ਕਨੂੰਨ ਰੱਦ ਕਰਵਾਉਣ ਲਈ ਸੰਘਰਸ਼ ਹਰ ਰੋਜ਼ ਤਿੱਖਾ ਹੁੰਦਾ ਜਾ ਰਿਹਾ ਹੈ। ਜੋ ਵੀ ਕਿਸਾਨ ਜਥੇਬੰਦੀਆਂ ਵੱਲੋ ਐਲਾਨ ਕੀਤਾ ਜਾਦਾ ਹੈ ਉਸ ਨੂੰ ਹਰ ਵਾਰ ਭਰਵਾਂ ਹੁੰਗਾਰਾ ਮਿਲਦਾ ਹੈ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਵੱਲੋ ਰੇਲ ਰੋਕੋ ਮੋਰਚੇ ਦੇ ਐਲਾਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਰ ਥਾਂ ਤੇ ਇੰਨ ਬਿੰਨ ਲਾਗੂ ਕੀਤਾ ਗਿਆ।
ਜਿੱਥੇ ਪੰਜਾਬ ਅੰਦਰ ਵੱਖ ਵੱਖ ਥਾਵਾਂ ਤੇ ਰੇਲਾ ਦੇ ਚੱਕੇ ਜਾਮ ਕੀਤੇ ਗਏ ਉਥੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋ ਪੱਟੀ ਦੇ ਰੇਲਵੇ ਸਟੇਸ਼ਨ ਤੇ ਪੱਟੀ ਜੋਨ,ਭਾਈ ਝਾੜੂ ਜੀ ਵਲਟੋਹਾ ਜੋਨ,ਬਾਬਾ ਸੁਰਜਨ ਜੋਨ,ਭਾਈ ਤਾਰੂ ਸਿੰਘ ਜੀ ਪੂਹਲਾ ਜੋਨ ਵੱਲੋ ਨਰਿੰਜਣ ਸਿੰਘ ਬਰਗਾੜੀ, ਦਿਲਬਾਗ ਸਿੰਘ ਪਹੁਵਿੰਡ, ਤਰਸੇਮ ਸਿੰਘ ਧਾਰੀਵਾਲ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮੇਹਰ ਸਿੰਘ ਤਲਵੰਡੀ,ਗੁਰਭੇਜ ਸਿੰਘ ਧਾਰੀਵਾਲ, ਸੁਖਦੇਵ ਸਿੰਘ ਦੁੱਬਲੀ ਨੇ ਕਿਹਾ ਕੇ ਲਗਾਤਾਰ ਕਿਸਾਨ ਮਜਦੂਰ ਸੰਘਰਸ਼ ਦੇ ਮੈਦਾਨ ਵਿਚ ਹੈ ਅਤੇ ਲੰਮੇ ਸਮੇ ਤੋ ਦਿੱਲੀ ਦੇ ਬਾਰਡਰਾ ਤੇ ਆਪਣੀ ਰੋਟੀ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ। ਪੱਟੀ ਰੇਲਵੇ ਟ੍ਰੈਕ ਤੇ ਲੱਗੇ ਮੋਰਚੇ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੋਰ ਤੇ ਪਹੁੰਚੇ ਅਤੇ ਧਰਨੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਜ਼ਮੀਨਾਂ ਤੋ ਪਾਸੇ ਕਰਕੇ ਜ਼ਮੀਨਾਂ ਉਤੇ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰਨਾ ਚਾਹੁੰਦੀ ਹੈ। ਇਸੇ ਕਰਕੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ ਜਿਸ ਦੀ ਉਦਾਹਰਣ ਲਖੀਮਪੁਰ ਯੂ ਪੀ ਦੇ ਕਤਲੇਆਮ ਤੋਂ ਲਈ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਵਿਖੇ ਭਾਜਪਾ ਮੰਤਰੀ ਦੇ ਲੜਕੇ ਵੱਲੋ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਗੱਡੀ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਪਰ ਅਜੇ ਤੱਕ ਅਜੇ ਮਿਸ਼ਰਾ ਨੂੰ ਮੰਤਰੀ ਪੱਦ ਤੋ ਹਟਾਇਆ ਨਹੀ ਗਿਆ।
ਇਸ ਮੋਕੇ ਕਿਸਾਨ ਆਗੂਆ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਤਾਰ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਇਸ ਲਈ ਉਹ ਡਰਾਮੇਬਾਜ਼ੀ ਬੰਦ ਕਰਕੇ ਚੋਣਾਂ ਸਮੇ ਕੀਤੇ ਵਾਅਦੇ ਪੂਰੇ ਕਰੇ। ਲੋਕ ਇਹਨਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਇਹਨਾਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਲੋਕ ਚੋਣਾਂ ਸਮੇ ਮੂੰਹ ਨਹੀ ਲਗਾਉਣਗੇ। ਇਹਨਾਂ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਮਜ਼ਦੂਰਾਂ ਦੇ ਸਵਾਲਾ ਦਾ ਸਾਹਮਣਾ ਕਰਨਾ ਪਵੇਗਾ।
ਧਰਨੇ ਰਾਹੀਂ ਸੰਘਰਸ਼ ਜਾਰੀ ਰੱਖਣ ਦੇ ਇਸ ਐਲਾਨ ਮੌਕੇ ਧਰਮ ਸਿੰਘ ਘਰਿਆਲੀ, ਬਲਜੀਤ ਸਿੰਘ ਮਾਣੇਕੇ, ਜੱਸਾ ਸਿੰਘ, ਗੁਰਜੰਟ ਸਿੰਘ ਭੱਗੂਪੁਰ, ਸੁਖਚੈਨ ਸਿੰਘ ਜੰਡ, ਸੁੱਚਾ ਸਿੰਘ ਵੀਰਮ, ਪੂਰਨ ਸਿੰਘ ਮੱਦਰ, ਨਿਸ਼ਾਨ ਸਿੰਘ ਪੱਟੀ, ਸੁਖਵੰਤ ਸਿੰਘ ਪੱਟੀ, ਸੁੱਖਪਾਲ ਸਿੰਘ ਦੋਦੇ, ਸੁਰਜੀਤ ਸਿੰਘ, ਗੁਰਵੇਲ ਸਿੰਘ, ਸਤਨਾਮ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ ਮਾੜੀ ਕੱਬੋਕੇ,ਬਲਕਾਰ ਸਿੰਘ, ਹਰਿੰਦਰ ਸਿੰਘ ਆਸਲ, ਰੂਪ ਸਿੰਘ ਸੈਦੋ,ਮਾਨ ਸਿੰਘ ਮੋੜੀ ਮੇਘਾ,ਗੁਰਮੀਤ ਸਿੰਘ, ਸਰਵਣ ਸਿੰਘ ਹਰੀਕੇ ,ਚਾਨਣ ਸਿੰਘ ਬੰਗਲਾ ਰਾਏ,ਅਜਮੇਰ ਸਿੰਘ, ਨਿਰਵੈਰ ਸਿੰਘ ਚੇਲਾ,ਆਦਿ ਹਾਜ਼ਰ ਸਨ।
No comments:
Post a Comment