Tuesday, October 05, 2021

ਲਖੀਮਪੁਰ ਖੇੜੀ ਦੀ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਰੋਹ ਪ੍ਰਚੰਡ

ਲਖੀਮਪੁਰ ਖੇੜੀ ਘਟਨਾ ਨੂੰ ਦੱਸਿਆ ਦਰਦਨਾਕ ਹਾਦਸਾ 

ਕਈ ਥਾਂਈਂ ਪੁਤਲੇ ਸਾੜੇ ਅਤੇ ਰੋਹ ਭਰੇ ਰੋਸ ਮੁਜ਼ਾਹਰੇ ਕੀਤੇ 

ਲਖੀਮਪੁਰ ਖੀਰੀ ਘਟਨਾ ਪਿੱਛੇ ਭਾਜਪਾ ਦੇ ਗੁੰਡਿਆਂ ਦਾ ਹੱਥ-ਸੁਰੇਸ਼ ਗੋਇਲ 

ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਗਹਿਰੀ ਸ਼ਾਜਿਸ ਦਾ ਹਿੱਸਾ- ਗਰੇਵਾਲ/ਸਿੱਧੂ 

ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ:ਬੱਗਾ


ਲੁਧਿਆਣਾ: 5 ਅਕਤੂਬਰ 2021: (ਪ੍ਰਦੀਪ ਸ਼ਰਮਾ ਇਪਟਾ//ਪੰਜਾਬ ਸਕਰੀਨ)::

ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਕਤਲਾਂ ਵਿਰੁੱਧ ਆਮ ਆਦਮੀ ਪਾਰਟੀ ਦਾ ਰੋਹ ਪ੍ਰਚੰਡ ਹੋ ਕੇ ਸਾਹਮਣੇ ਆਇਆ ਹੈਪਰ ਇਸਦੇ ਨਾਲ ਹੀ ਆਪਣੇ ਪ੍ਰੈਸ ਬਿਆਨ ਵਿਛ੍ਕ ਆਮ ਆਦਮੀ ਪਾਰਟੀ ਨੇ ਇਸ ਨੂੰ ਇੱਕ ਦਰਦਨਾਕ ਹਾਦਸਾ ਦੱਸਿਆ ਹੈ। ਇਸ ਨੂੰ ਲੈ ਕੇ ਆਪ ਵੱਲੋ ਥਾਂ ਥਾਂ ਰੋਜ਼ ਮੁਜ਼ਾਹਰੇ ਕੀਤੇ ਗਏ ਅਤੇ ਯੋਗੀ ਦੇ ਨਾਲ ਨਾਲ ਮੋਦੀ ਦੇ ਵੀ ਪੁਤਲੇ ਸਾੜੇ ਗਏ।  ਇਹ ਪਾਰਟੀ ਇਸ ਮਾਮਲੇ ਵਿੱਚ ਬਾਕੀ ਪਾਰਟੀਆਂ ਨੂੰ ਪਿਛੇ ਛੱਡਣ ਦੇ ਰੋਂ ਵਿਚ ਲੱਗਦੀ ਹੈ। ਜਿੰਨੀਆਂ ਥਾਂਵਾਂ ਤੇ ਵੀ ਆਪ ਵੱਲੋਂ ਪੁਤਲੇ ਸਾਡੇ ਗਈ ਉੰਨਾਂ ਸਾਰੀਆਂ ਥਾਂਵਾਂ ਤੇ ਹੀ ਆਮ ਆਦਮੀ ਪਾਰਟੀ ਗੈਰ ਮੈਂਬਰਾਂ ਦੀ ਭੀੜ ਇਕੱਠੀ ਕਰਨ ਵਿੱਚ ਵੀ ਸਫਲ ਰਹੀ। ਆਪ ਨੇ ਇਸ ਵਹਿਸ਼ੀ ਘਟਨਾ ਨੂੰ ਕੇਂਦਰ ਸਰਕਾਰ ਅਤੇ ਬੀਜੇਪੀ ਦੇ ਖਿਲਾਫ ਗੁੱਸਾ ਕੇਂਦਰਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਲਖੀਮਪੁਰ ਖੇੜੀ ਵਿਖੇ ਹੋਏ ਇਸ ਵਹਿਸ਼ੀ ਘਟਨਾ ਪਿੱਛੇ ਭਾਜਪਾ ਦੇ ਗੁੰਡਿਆਂ ਦਾ ਹੱਥ ਹੈ ਅਤੇ ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਗਹਿਰੀ ਸ਼ਾਜਿਸ ਦਾ ਹਿੱਸਾ ਹੈ ਅਤੇ ਆਮ ਆਦਮੀ ਪਾਰਟੀ ਇਸ ਘਟਨਾ ਦੀ ਨਿਖੇਧੀ ਕਰਦੀ ਹੈ ਅਤੇ ਕੜੇ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦੀ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਲੋਕ ਸਭਾ ਇੰਚਾਰਜ ਅਮਨਦੀਪ ਸਿੰਘ ਮੋਹੀ, ਜਿਲ੍ਹਾ ਪ੍ਰਧਾਨ ਸ਼ਹਿਰੀ ਸੁਰੇਸ਼ ਗੋਇਲ ਦਿਹਾਤੀ ਜਿਲ੍ਹਾ ਪ੍ਰਧਾਨ ਹਾਰਭੂਪਿੰਦਰ ਸਿੰਘ ਧਰੋੜ, ਦਿਹਾਤੀ ਕੋ-ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਜਿਲ੍ਹਾ ਸਕੱਤਰ ਸ਼ਰਨਪਾਲ ਸਿੰਘ ਮੱਕੜ ਨੇ ਕੀਤਾ , ਅੱਜ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ ਹਲਕਿਆਂ ਵਿੱਚ ਵਿਰੋਧ ਸਵਰੂਪ ਯੋਗੀ ਅਤੇ ਮੋਦੀ ਦੇ ਪੁਤਲੇ ਫੂਕੇ ਗਏ, ਅਤੇ ਯੋਗੀ ਅਤੇ ਮੋਦੀ ਦਾ ਰੱਜ ਕੇ ਜਲੂਸ ਕਢਿਆ ਗਿਆ, ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਹਲਕਾ ਉੱਤਰੀ ਵਿੱਚ ਜਲੰਧਰ ਬਾਈ ਪਾਸ ਚੌਂਕ,

ਸੁਰੇਸ਼ ਗੋਇਲ ਦੀ ਅਗਵਾਈ ਹੇਠ ਹਲਕਾ ਕੇਂਦਰੀ ਦਾ ਜੋਧੇਵਾਲ ਬਸਤੀ ਚੌਂਕ,ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਹਲਕਾ ਪੂਰਬੀ ਦੇ ਸਮਰਾਲਾ ਚੌਂਕ, ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਦੇ ਅਰੋੜਾ ਪੈਲੇਸ ਚੌਂਕ,ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਬਾਗੀ ਸਟੈਂਡ ਸ਼ਿਮਲਪੁਰੀ, ਜਗਦੀਪ ਸਿੰਘ , ਨਾਨਕ ਸਿੰਘ ਅਤੇ ਹੋਰ ਪੱਛਮੀ ਦੇ ਆਗੂਆਂ ਦੀ ਅਗਵਾਈ ਹੇਠ ਨਵੀ ਕਚਹਿਰੀ ਦੇ ਗੇਟ, ਜਿਲ੍ਹਾ ਲੁਧਿਆਣਾ ਆਮ ਆਦਮੀ ਪਾਰਟੀ ਵਲੋਂ ਅਲੱਗ ਅਲੱਗ ਹਲਕਿਆਂ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਇਸ ਮੌਕੇ ਜਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਉੱਪਰ ਇਸ ਤਰਾਂ ਦੇ ਕਾਤਲਾਨਾ ਹਮਲੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਇਸ ਘਟਨਾ ਲਈ ਜਿੰਮੇਵਾਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਅਤੇ ਇਸ ਦੰਗਈ ਮੰਤਰੀ ਅਜੈ ਮਿਸ਼ਰਾ ਨੂੰ ਫੌਰੀ ਤੌਰ ਤੇ ਮੰਤਰੀ ਪਦ ਤੋਂ ਹਟਾਇਆ ਜਾਵੇ। 

ਦਿਹਾਤੀ ਪ੍ਰਧਾਨ ਹਰਭੁਪਿੰਦਰ ਸਿੰਘ ਧਰੋੜ ਅਤੇ ਦਿਹਾਤੀ ਕੋ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਪੂਰੀ ਤਰਾਂ ਨਾਲ ਕਿਸਾਨਾਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜੀ ਰਹੇਗੀ। ਭਾਜਪਾ ਦਾ ਤਾਨਾਸ਼ਾਹੀ ਰਵੱਈਆ ਦੇਸ਼ ਲਈ ਖਤਰਨਾਕ ਹੈ ਅਤੇ ਅਸੀਂ ਇਸ ਰਵੱਈਏ ਦਾ ਸਖਤ ਵਿਰੋਧ ਕਰਦੇ ਹਾਂ। ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਨਿਆਨ ਦੇਣਾ ਚਾਹੀਦਾ ਹੈ ਅਤੇ ਕਾਲੇ ਕਾਨੂੰਨ  ਤੁਰੰਤ ਰੱਦ ਕਰਨੇ ਚਾਹੀਦੇ ਹਨ। ਜਿਲ੍ਹਾ ਸਕੱਤਰ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਭਾਜਪਾ ਦੇ ਮੰਤਰੀ ਦੇ ਪੁੱਤਰ ਦੇ ਖ਼ਿਲਾਫ਼ ਹੱਤਿਆ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਕਿਹਾ ਜਿੰਨੀ ਦੇਰ ਤਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਓਨੀ ਦੇਰ ਤੱਕ ਮੰਤਰੀ ਨੂੰ ਉਸ ਦੇ ਪਦ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂ ਜੋ ਕੇਂਦਰੀ ਗ੍ਰਹਿ ਰਾਜ ਮੰਤਰੀ ਹੋਣ ਦੇ ਨਾਤੇ ਓੁਹ ਜਾਂਚ ਏਜੰਸੀਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਨਰਿੰਦਰ ਮੋਦੀ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਹਨ ਜਿਸ ਕਾਰਨ ਉਹ ਆਪਣੀ ਜਾਨ ਦੀ ਬਾਜ਼ੀ ਵੀ ਲਗਾ ਰਹੇ ਹਨ ਇਸ ਲਈ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਵਿੱਚ ਇਹ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।

No comments: