Friday 1st October 2021 at 3:33 pm
ਸੁਖਬੀਰ ਬਾਦਲ ਨੇ ਧਰਨੇ ਵਾਲੀ ਥਾਂ ਪੁੱਜ ਕੇ ਪ੍ਰਗਟਾਈ ਇੱਕਜੁੱਟਤਾ
ਦੀ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ।
ਅਕਾਲੀ ਦਲ ਦੇ ਪ੍ਰਧਾਨ, ਜੋ ਦੁਪਹਿਰ ਵੇਲੇ ਧਰਨੇ ਵਾਲੀ ਥਾਂ ਪਹੁੰਚੇ, ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਹਮੇਸ਼ਾ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰ ਬਾਦਲ ਨੇ ਉਹਨਾਂ ਨਾਲ ਅਤੇ ਹੋਰ ਮੁਲਾਜ਼ਮ ਯੂਨੀਅਨਾਂ ਨਾਲ ਗੱਲਬਾਤ ਵਾਸਤੇ ਹਮੇਸ਼ਾ ਆਪਣੇ ਬੂਹੇ ਖੁੱਲ੍ਹੇ ਰੱਖੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਂਗਣਵਾੜੀ ਵਰਕਰਾਂ ’ਤੇ ਮੌਜੂਦਾ ਸਰਕਾਰ ਨੇ ਲਾਠੀਚਾਰਜ ਕਰਵਾਇਆ ਤੇ ਉਹਨਾਂ ਦੇ ਖਿਲਾਫ ਝੂਠੇ ਕੇਸ ਵੀ ਦਰਜ ਕੀਤੇ ਗਏ।
ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹਨਾਂ ਨੂੰ ਦਰਪੇਸ਼ ਸਾਰੀਆਂ ਮੁਸ਼ਕਿਲਾਂ ਘੋਖੀਆਂ ਜਾਣਗੀਆਂ ਤੇ ਇਹਨਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਆਂਗਣਵਾੜੀ ਵਰਕਰਾਂ ਨੁੰ ਦਿੱਤਾ ਜਾ ਰਿਹਾ ਮਾਣ ਭੱਤਾ ਬਹੁਤ ਘੱਟ ਹੈ ਅਤੇ ਇਸ ਵਿਚ ਵਾਧਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਕੋਰੋਨਾ ਮਹਾਮਾਰੀ ਵੇਲੇ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਨੇ ਕੋਰੋਨਾ ਵਾਰੀਅਰਜ ਵਾਂਗ ਕੰਮ ਕੀਤਾ ਪਰ ਇਹਨਾਂ ਨੁੰ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ। ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।



No comments:
Post a Comment