Tuesday 2nd November 2021 at 05:31 PM WhatsApp
ਜਦੋਂ ਤੱਕ ਚਿੱਠੀ ਜਾਰੀ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ
ਚੰਡੀਗੜ੍ਹ: 2 ਨਵੰਬਰ 2021: (ਅੰਮ੍ਰਿਤਪਾਲ ਸਿੰਘ//ਪੰਜਾਬ ਸਕਰੀਨ)::
ਅੱਜ ਪੰਜਾਬ ਭਵਨ ਚੰਡੀਗੜ ਵਿਖੇ ਉੱਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਹੋਈ ਇਸ ਮੀਟਿੰਗ ਵਿਚ ਗੈਸਟ ਫੈਕਲਟੀ/ਪਾਰਟ ਟਾਈਮ/ ਕੰਟਰੈਕਟ ਅਧਾਰਿਤ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਦੇ ਭਵਿੱਖ ਨੂੰ ਲੈ ਕੇ ਜੋ ਵੱਡਾ ਖਤਰਾ ਖੜਾ ਹੋਇਆ ਹੈ ਉਸ ਸੰਬੰਧੀ ਵਿਸਥਾਰ ਸਹਿਤ ਚਰਚਾ ਹੋਈ ਅਤੇ ਇਸਦੇ ਅੰਤ ਵਿਚ ਉੱਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਸਿਖਿਆ ਕ੍ਰਿਸ਼ਨ ਕੁਮਾਰ ਦੁਆਰਾ ਸਹਾਇਕ ਪ੍ਰੋਫੈਸਰ ਯੂਨੀਅਨ ਨੂੰ ਇਹ ਵਿਸ਼ਵਾਸ ਦੁਆਇਆ ਗਿਆ ਕਿ ਬਹੁਤ ਜਲਦੀ ਉਨ੍ਹਾਂ ਦੀਆਂ ਨੌਕਰੀਆਂ ਨੂੰ ਸੁਰੱਖਿਆ ਕਰਨ ਸੰਬੰਧੀ ਇਕ ਪੱਤਰ ਜਾਰੀ ਕੀਤਾ ਜਾ ਰਿਹਾ ਹੈ। ਯੂਨੀਅਨ ਨੂੰ ਸਰਕਾਰ ਦੀ ਇਹ ਤਜਵੀਜ਼ ਸਵੀਕਾਰ ਹੈ ਪਰੰਤੂ ਇਸ ਦੇ ਨਾਲ ਯੂਨੀਅਨ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਚਿਰ ਇਹ ਪੱਤਰ ਸਰਕਾਰ ਵੱਲੋਂ ਜਾਰੀ ਨਹੀਂ ਹੁੰਦਾ ਉਨ੍ਹਾਂ ਚਿਰ ਯੂਨੀਅਨ ਵਲੋਂ ਵਿੱਢਿਆ ਸੰਘਰਸ਼ ਅਤੇ ਧਰਨਾ ਪ੍ਰਦਰਸ਼ਨ ਇਸ ਪ੍ਰਕਾਰ ਹੀ ਜਾਰੀ ਰਹੇਗਾ।
ਇੱਥੇ ਇਹ ਵਰਨਣ ਯੋਗ ਹੈ ਕਿ ਗੈਸਟ ਫੈਕਲਟੀ ਯੂਨੀਅਨ ਨੇ ਨਾ ਕੇਵਲ ਆਪਣੇ ਸਾਥੀਆਂ ਸਗੋਂ ਪਾਰਟ ਟਾਈਮ ਅਤੇ ਕੰਟਰੈਕਟ ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨ ਲਈ ਵੱਡਾ ਯਤਨ ਕੀਤੇ ਹੈ। ਹੋਰ ਵੇਰਵੇ ਲਈ ਸੰਪਰਕ ਕਰ ਸਕਦੇ ਹੋ ਹਰਮਿੰਦਰ ਸਿੰਘ ਡਿੰਪਲ ਨਾਭਾ ਨਾਲ ਉਹਨਾਂ ਦੇ ਮੋਬਾਈਲ ਨੰਬਰ 99145-00505 ਤੇ ਡਾਇਲ ਕਰਕੇ।
No comments:
Post a Comment