1st March 2022 at 6:02 PM
ਉੱਦੋਵਾਲੀ ਕਲਾਂ ਵਿਖੇ ਹੋਵੇਗਾ ਵਿਸ਼ੇਸ਼ ਆਯੋਜਨ
ਲੁਧਿਆਣਾਃ 1ਮਾਰਚ 2022:: (ਪੰਜਾਬ ਸਕਰੀਨ ਬਿਊਰੋ)::
ਆਜ਼ਾਦੀ ਆਉਣ ਤੋਂ ਬਾਅਦ ਜਦੋਂ ਕੁਝ ਦਹਾਕੇ ਪਹਿਲਾਂ ਖੱਬੀ ਲਹਿਰ ਆਜ਼ਾਦ ਭਾਰਤ ਵਾਲੇ ਪੰਜਾਬ ਵਿੱਚ ਪੂਰੀ ਚੜ੍ਹਤ ਵਿੱਚ ਸੀ ਤਾਂ ਉਸ ਲਹਿਰ ਦਾ ਦਾਇਰਾ ਵਧਾਉਣ ਵਿੱਚ ਗੀਤ ਸੰਗੀਤ ਦਾ ਬਹੁਤ ਵੱਡਾ ਹਿੱਸਾ ਸੀ। ਇਸ ਮਕਸਦ ਲਈ ਇਪਟਾ ਪੂਰੇ ਜੋਬਨ ਤੇ ਸੀ। ਸ਼ਾਇਦ ਹੀ ਕੋਈ ਕਲਾਕਾਰ ਹੋਵੇ ਜਿਹੜਾ ਉਸ ਵੇਲੇ ਇਪਟਾ ਨਾਲ ਨਾ ਜੁੜਿਆ ਹੋਵੇ। ਇਪਟਾ ਦਾ ਬੜਾ ਸ਼ਾਨਾਂਮੱਤਾ ਇਤਿਹਾਸ ਹੈ।
ਲੋਕ ਲਹਿਰਾਂ ਦੇ ਸਿਰਕੱਢ ਗਾਇਕ ਤੇ ਹਰਮਨ ਪਿਆਰੀ ਇਪਟਾ ਲਹਿਰ ਦੇ ਬਾਨੀਆਂ ਵਿੱਚੋਂ ਇੱਕ ਗਿਣੇ ਜਾਂਦੇ ਰਹੇ ਸਰਗਰਮ ਲੇਖਕ ਅਮਰਜੀਤ ਗੁਰਦਾਸਪੁਰੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਮਾਰਚ ਨੂੰ ਉੱਦੋਵਾਲੀ ਕਲਾਂ (ਜੋ ਕਿ ਧਿਆਨਪੁਰ ਦੇ ਨੇੜੇ ਹੈ) ਵਿੱਚ ਹੋਵੇਗੀ।
ਇਸ ਸ਼ਰਧਾਂਜਲੀ ਸਮਾਗਮ ਦੇ ਇਸ ਆਯੋਜਨ ਬਾਰੇ ਇਹ ਜਾਣਕਾਰੀ ਗੁਰਦਾਸਪੁਰੀ ਜੀ ਦੇ ਪਰਿਵਾਰਕ ਸੂਤਰਾਂ ਨੇ ਦਿੱਤੀ ਹੈ। ਉਨ੍ਹਾਂ ਦੇ ਸਪੁੱਤਰ ਤੇਜ ਬਿਕਰਮ ਸਿੰਘ ਰੰਧਾਵਾ ਨੇ ਅਮਰੀਕਾ ਤੋਂ ਤੁਰਨ ਲੱਗਿਆਂ ਫੋਨ ਤੇ ਦੱਸਿਆ ਕਿ ਉਹ ਬੁੱਧਵਾਰ ਸਵੇਰ ਤੀਕ ਪਿੰਡ ਪੁੱਜ ਜਾਣਗੇ।
ਭੋਗ ਤੇ ਅੰਤਿਮ ਅਰਦਾਸ ਦੁਪਹਿਰ 12 ਵਜੇ ਤੋਂ 2 ਵਜੇ ਤੀਕ ਹੋਵੇਗੀ। ਗੁਰਦਾਸਪੁਰੀ ਜੀ ਦੇ ਪ੍ਰਸ਼ੰਸਕਾਂ ਚੋਂ ਇੱਕ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਉੱਦੋਵਾਲੀ ਕਲਾਂ ਦੇ ਖੇਤਾਂ ਵਿੱਚ ਹੀ ਅਮਰਜੀਤ ਗੁਰਦਾਸਪੁਰੀ ਜੀ ਦਾ ਨਖਾਸੂ ਨਾਲ਼ੇ ਕੰਢੇ ਡੇਰਾ ਹੈ। ਭੋਗ ਏਥੇ ਹੀ ਪਾਇਆ ਜਾ ਰਿਹਾ ਹੈ। ਉੱਦੋਵਾਲੀ ਪੁੱਜਣ ਲਈ ਬਰਾਸਤਾ ਕਾਲਾ ਅਫਗਾਨਾ ਤੇ ਬਰਾਸਤਾ ਕੋਟਲੀ ਸੂਰਤ ਮੱਲ੍ਹੀ ਵੀ ਪਹੁੰਚਿਆ ਜਾ ਸਕਦਾ ਹੈ।
No comments:
Post a Comment