24th June 02:38 PM
ਠੇਕੇਦਾਰੀ ਸਿਸਟਮ ਖਿਲਾਫ ਬੁਲੰਦ ਕੀਤੀ ਜ਼ੋਰਦਾਰ ਆਵਾਜ਼
ਅੱਜ ਹਰ ਵਰਗ ਪੰਜਾਬ ਵਿੱਚ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਕਰਦਾ ਨਜ਼ਰ ਆ ਰਹੀ ਹੈ । ਜਿੱਥੇ ਸੀਵਰਮੈਨ, ਕਾਰਪੋਰੇਸ਼ਨ ਕਰਮਚਾਰੀ ਜਾਂ ਕਾਰੋਬਾਰੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਥੇ ਹੀ ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ । ਜਿੱਥੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰਦੇ ਹੋਏ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ । ਅਤੇ ਹਲਕਾ ਵਿਧਾਇਕ ਅਤੇ ਮੋਮਰੈਡਮ ਨੂੰ ਦੇਣ ਦੀ ਵੀ ਗੱਲ ਕੀਤੀ।
ਇਸ ਮੌਕੇ ਤੇ ਬੋਲਦੇ ਹੋਏ ਆਸ਼ਾ ਵਰਕਰਾਂ ਦੀ ਪ੍ਰਧਾਨ ਰਾਜਵੀਰ ਕੌਰ ਨੇ ਕਿਹਾ ਕਿ ਉਹਨਾਂ ਦੇ ਹੱਕਾਂ ਉਪਰ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਦੇ ਹੱਕ ਖੋਹ ਕੇ ਠੇਕੇ ਤੇ ਮੁਲਾਜ਼ਮ ਭਰਤੀ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਭੱਤਾ 2500 ਵੀ ਨਹੀਂ ਦਿੱਤਾ ਜਾ ਰਿਹਾ । ਜਦ ਕਿ ਸਰਕਾਰ ਵੱਲੋਂ 12 ਹਜ਼ਾਰ ਤੇ ਨਵੇਂ ਮੁਲਾਜ਼ਮ ਠੇਕੇ ਉਪਰ ਭਰਤੀ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ । ਜੇਕਰ ਸਰਕਾਰ ਨੇ ਨਾ ਸੁਣੀ ਤਾਂ ਉਹ ਸੰਘਰਸ਼ ਕਰਨਗੇ ਰੋਡ ਜਾਮ ਕਰਨਗੇ। ਉਨ੍ਹਾਂ ਨੇ ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੱਧੂ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਉਨ੍ਹਾਂ ਵਲੋਂ ਭਰਤੀ ਕੀਤੀ ਗਈ ਹੈ । ਜਿਸ ਨੂੰ ਲੈ ਕੇ ਉਨਾਂ ਨੂੰ ਵੀ ਮਿਲਣਗੇ ਅਤੇ ਕਿਸੇ ਵੀ ਕੀਮਤ ਉੱਪਰ ਠੇਕੇ ਤੇ ਮੁਲਾਜ਼ਮਾਂ ਨੂੰ ਕੰਮ ਕਰਨ ਨਹੀਂ ਦਿੱਤਾ ਜਾਵੇਗਾ। ਇਸ ਸਬੰਧੀ ਪੂਰੀ ਵੀਡੀਓ ਵੀ ਤੁਸੀਂ ਦੇਖ ਸਕਦੇ ਹੋ ਇਥੇ ਕਲਿੱਕ ਕਰਕੇ।
No comments:
Post a Comment