Saturday 16th July 2022 at 3:43 PM
ਸ੍ਰੀ ਅਖੰਡ ਪਾਠ ਸਾਹਿਬ ਨਾਲ 22ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ
ਲਾਂਡਰਾਂ: (ਮੋਹਾਲੀ): 16 ਜੁਲਾਈ 2022: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::
ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾ ਵਿਖੇ 22ਵੇਂ ਅਕਾਦਮਿਕ ਸੈਸ਼ਨ ਦਾ ਆਗਾਜ਼ ਕੀਤਾ ਗਿਆ। ਇਸ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਾਲਜ ਦੇ ਵਿਹੜੇ ਤਿੰਨ ਰੋਜ਼ਾ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ।ਇਸ ਪਵਿੱਤਰ ਸਮਾਗਮ ਵਿੱਚ ਕਾਲਜ ਦੀ ਪ੍ਰਬੰਧਕ ਟੀਮ, ਫੈਕਲਟੀ ਅਤੇ ਵਿਿਦਆਰਥੀਆਂ ਨੇ ਪੂਰੀ ਲਗਨ ਨਾਲ ਸੇਵਾ ਕੀਤੀ ਅਤੇ 2022 ਦੇ ਨਵੇਂ ਸੈਸ਼ਨ ਦੀ ਚੰਗੀ ਸ਼ੁਰੂਆਤ ਲਈ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਇਸ ਪਵਿੱਤਰ ਸਮਾਗਮ ਉਪਰੰਤ ਸੀਜੀਸੀ ਲਾਂਡਰਾ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਸੀਜੀਸੀ ਪਰਵਾਰ ਨੂੰ ਆਪਣੇ ਇੰਜੀਨੀਅਰਿੰਗ ਕੋਰਸਾਂ ਲਈ ਐੱਨਬੀਏ ਮਾਨਤਾ ਪ੍ਰਾਪਤ ਕਰਨ ਦੇ ਨਾਲ ਐਨਆਈਆਰਐਫ ਰੈਂਕਿੰਗ 2022 ਨੂੰ ਉਚ ਚੋਟੀ ਦੇ ਇੰਜੀਨੀਅਰਿੰਗ ਸੰਸਥਾਵਾਂ ਵਿੱਚੋਂ 139ਵਾਂ ਪੈਨ ਇੰਡੀਆ ਰੈਂਕ ਪ੍ਰਾਪਤ ਕਰਨ ‘ਤੇ ਵਧਾਈ ਵੀ ਦਿੱਤੀ। ਜ਼ਿਕਰਯੋਗ ਹੈ ਕਿ ਇਸ ਸਾਲ ਦੀ ਰੈਂਕਿੰਗ ਵਿੱਚ ਪਿਛਲੇ ਸਾਲ ਦੀ ਐਨਆਈਆਰਐਫ ਰੈਂਕਿੰਗ ਤੋਂ ਅੱਠ ਅੰਕਾਂ ਦਾ ਸੁਧਾਰ ਹੋਇਆ ਹੈ, ਜੋ ਬਹੁਤ ਮਾਣ ਵਾਲੀ ਗੱਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀਜੀਸੀ ਨਾਂਡਰਾ ਦੀ 21 ਸਾਲ ਦੀ ਇਸ ਸ਼ਾਨਦਾਰ ਵਿਰਾਸਤ ਨੂੰ ਹੋਰ ਮਜ਼ਬੂਤ ਰੱਖਣ ਲਈ ਕੀਤੇ ਆਪਣੇ ਯਤਨਾਂ ਅਤੇ ਸਮਰਪਣ ਨੂੰ ਨਿਰੰਤਰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਵਿਿਦਆਰਥੀਆਂ ਨੂੰ ਇੱਕ ਹੋਰ ਨਵੇਂ ਅਕਾਦਮਿਕ ਸਾਲ ਦੀ ਸ਼ੁਰਆਤ ਕਰਦਿਆਂ ਇਸ ਸੈਸ਼ਨ ਵਿੱਚ ਉੱਚ ਟੀਚਿਆਂ ਨੂੰ ਨਿਰਧਾਰਤ ਕਰਨ ਅਤੇ ਹਾਸਲ ਕਰਨ ਲਈ ਪ੍ਰੇਰਿਆ ਤਾਂ ਜੋ ਅਗਲੇ ਸਾਲ ਦੇਸ਼ ਦੀਆਂ ਉਚ ਚੋਟੀ ਦੀਆਂ 100 ਸਿੱਖਿਆ ਸੰਸਥਾਵਾਂ ਦੀ ਲੀਗ ਵਿੱਚ ਸੀਜੀਸੀ ਨੂੰ ਸ਼ਾਮਲ ਕੀਤਾ ਜਾ ਸਕੇ।
ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾ ਦੇ ਨਵੇਂ ਅਕਾਦਮਿਕ ਸੈਸ਼ਨ 2022 ਦੌਰਾਨ ਮੇਘਾਲਿਆ, ਮਨੀਪੁਰ, ਆਸਾਮ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਪੰਜਾਬ, ਚੰਡੀਗੜ੍ਹ,ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰਾਂ ਸਣੇ 15 ਤੋਂ ਅਧਿਕ ਭਾਰਤੀ ਰਾਜਾਂ ਦੇ ਵਿਿਦਆਰਥੀ ਆਪਣੀ ਪੜ੍ਹਾਈ ਸ਼ੁਰੂ ਕਰਨਗੇ। ਇੱਕ ਉੱਚਤਮ ਤਕਨੀਕੀ ਸਿੱਖਿਆ ਸੰਸਥਾਨ ਵਜੋਂ ਜਾਣੇ ਜਾਂਦੇ ਸੀਜੀਸੀ ਲਾਂਡਰਾ ਵਿਖੇ ਦੇਸ਼ ਭਰ ਤੋਂ ਆਏ ਵਿਿਦਆਰਥੀਆਂ ਦਾ ਨਵਾਂ ਬੈਚ ਇੰਜਨੀਅਰਿੰਗ, ਮੈਨੇਜਮੈਂਟ, ਫਾਰਮਸੀ, ਬਾਇਓਟੈਕਨਾਲੋਜੀ, ਹੋਟਲ ਮੈਨੇਜਮੈਂਟ ਅਤੇ ਕੰਪਿਊਟਰ ਐਪਲੀਕੇਸ਼ਨਾਂ ਵਿੱਚ ਕੋਰਸ ਕਰ ਰਿਹਾ ਹੈ।

No comments:
Post a Comment