ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਵੀ ਸੰਬੋਧਿਤ ਕੀਤਾ
ਅੱਜ ਇਥੇ ਇਤਿਹਾਸਿਕ ਜਾਮਾ ਮਸਜਿਦ ਵਿਖੇ ਈਦ-ਉਲ-ਜੁਹਾ ਬਕਰੀਦ ਦੀ ਨਮਾਜ਼ ਇਸਲਾਮੀ ਰੀਤੀ-ਰਿਵਾਜਾਂ ਮੁਤਾਬਿਕ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਅਦਾ ਕਰਵਾਈ। ਇਸ ਮੌਕੇ ਜਾਮਾ ਮਸਜਿਦ 'ਚ ਵੱਖ-ਵੱਖ ਧਰਮਾਂ ਅਤੇ ਸਿਆਸੀ ਜਮਾਤਾਂ ਦੇ ਨੁਮਾਇੰਦੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ। ਸਮਾਗਮ ਨੂੰ ਸੰਬੋਧਨ ਕਰਦੀਆਂ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਕਿਹਾ ਕਿ ਅੱਜ ਦਾ ਦਿਨ ਅਸੀਂ ਅੱਲ੍ਹਾਹ ਤਾਆਲਾ ਦੇ ਨਬੀ ਹਜ਼ਰਤ ਇਬ੍ਰਾਹੀਮ ਅਲੇਹਿਸੱਲਾਮ ਦੀ ਯਾਦ 'ਚ ਮਨਾਉਂਦੇ ਹਾਂ ਜਿਨ੍ਹਾਂ ਨੇ ਆਪਣੇ ਰੱਬ ਦੀ ਰਜਾ ਲਈ ਆਪਣਾ ਪੁੱਤਰ ਕੁਰਬਾਨ ਕਰਨ ਲਈ ਦੇਰ ਨਹੀਂ ਲਾਈ। ਸ਼ਾਹੀ ਇਮਾਮ ਨੇ ਕਿਹਾ ਕਿ ਈਦ ਦਾ ਦਿਨ ਸਾਨੂੰ ਸਬਕ ਦਿੰਦਾ ਹੈ ਕਿ ਅਸੀਂ ਵੀ ਆਪਣੇ ਅੰਦਰ ਕੁਰਬਾਨੀ ਦਾ ਜਜਬਾ ਰੱਖੀਏ | ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਕੱਲ ਦੇਸ਼ 'ਚ ਫਿਰਕੂ ਤਾਕਤਾਂ ਧਰਮ ਦੇ ਨਾਮ 'ਤੇ ਲੋਕਾਂ 'ਚ ਪਾੜ ਪਾਉਣ 'ਚ ਲੱਗੀਆਂ ਹੋਈਆਂ ਹਨ ਇਸ ਲਈ ਸਮੂਹ ਭਾਰਤੀਆਂ ਨੂੰ ਤੇ ਆਪਣੇ ਮੁਸਲਮਾਨ ਭਰਾਵਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਆਪਾਂ ਸਾਰੀਆਂ ਨੂੰ ਇਨ੍ਹਾਂ ਫਿਰਕਾਪ੍ਰਸਤਾਂ ਨੂੰ ਨਾਕਾਮ ਕਰਨ ਲਈ ਕੁਰਬਾਨੀ ਦੇਣ ਦੀ ਲੋੜ ਪਈ ਤਾਂ ਆਪਾਂ ਪਿੱਛੇ ਨਹੀਂ ਹੱਟਾਗੇਂ | ਉਹਨਾਂ ਕਿਹਾ ਕਿ ਪੰਜਾਬ ਦੀ ਰਿਵਾਯਤਾਂ 'ਚ ਨਫਰਤ ਦੇ ਲਈ ਕੋਈ ਥਾਂ ਨਹੀਂ ਹੈ, ਜਿਹੜੇ ਵੀ ਲੋਕ ਪੰਜਾਬ 'ਚ ਧਰਮ ਦੇ ਨਾਮ 'ਤੇ ਨਫਰਤ ਫੈਲਾ ਕੇ ਅਪਣੀ ਸਿਆਸਤ ਚਮਕਾਉਣਾ ਚਾਹੁੰਦੇ ਹਨ ਉਹਨਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਈਦ ਦਾ ਦਿਨ ਹਰ ਇੱਕ ਭਾਰਤੀ ਲਈ ਖੁਸ਼ੀ ਦਾ ਦਿਨ ਹੈ। ਉਹਨਾਂ ਕਿਹਾ ਕਿ ਭਾਰਤ ਦੁਨਿਆ ਦਾ ਇੱਕੋਂ ਅਜਿਹਾ ਦੇਸ਼ ਹੈ ਜਿੱਥੇ ਹਰ ਧਰਮ ਦਾ ਤਿਉਹਾਰ ਸਾਰੇ ਲੋਕ ਆਪਸ 'ਚ ਮਿਲ-ਜੁਲ ਕੇ ਮਨਾਉਂਦੇ ਹਨ। ਉਹਨਾਂ ਕਿਹਾ ਕਿ ਜਾਮਾ ਮਸਜਿਦ ਤੋਂ ਹਮੇਸ਼ਾ ਹੀ ਪੰਜਾਬ 'ਚ ਅਮਨ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ ਦਾ ਦਿਨ ਸਾਡੇ ਸਾਰੀਆਂ ਲਈ ਬੜੀ ਹੀ ਖੁਸ਼ੀ ਦਾ ਦਿਨ ਹੈ ਅਤੇ ਲੁਧਿਆਣਾ ਸ਼ਹਿਰ ਸਾਰੇ ਧਰਮਾਂ ਦੇ ਲੋਕਾਂ ਦਾ ਇੱਕ ਗੁਲਦਸਤਾ ਹੈ, ਇਸ ਦੇ ਸਾਰੇ ਫੁੱਲ ਅਪਣੀ ਖੁਸ਼ਬੂ ਦੇ ਨਾਲ ਮਾਹੋਲ ਨੰੂ ਖੁਸ਼ਗਵਾਰ ਬਣਾ ਕੇ ਰੱਖਦੇ ਹਨ | ਉਹਨਾਂ ਕਿਹਾ ਕਿ ਲੁਧਿਆਣਾ ਦੀ ਇਹ ਇਤੀਹਾਸਿਕ ਮਸਜਿਦ ਜਿੱਥੇ ਮੁਸਲਮਾਨਾਂ ਦਾ ਮੁੱਖ ਧਾਰਮਿਕ ਕੇਂਦਰ ਹੈ ਉਥੇ ਹੀ ਸਾਰੇ ਧਰਮਾਂ ਦੇ ਲੋਕਾਂ ਲਈ ਅਮਨ ਅਤੇ ਮੁਹੱਬਤ ਦੀ ਨਿਸ਼ਾਨੀ ਹੈ। ਉਹਨਾਂ ਕਿਹਾ ਕਿ ਈਦ ਦਾ ਦਿਨ ਸਿਰਫ ਮੁਸਲਮਾਨ ਭਰਾਵਾਂ ਦੇ ਲਈ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਦਿਨ ਹੈ ਮੈਂ ਦੁਆ ਕਰਦਾ ਹਾਂ ਕਿ ਇਹ ਖੁਸ਼ੀਆਂ ਭਰੀ ਰੀਤ ਹਮੇਸ਼ਾ ਇੰਝ ਹੀ ਚੱਲਦੀ ਰਹੇ।
ਇਸ ਮੌਕੇ 'ਤੇ ਮੁਸਲਮਾਨ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਇਸ ਦੇਸ਼ 'ਚ ਈਦ ਉਲ ਜੁਹਾ ਦਾ ਤਿਉਹਾਰ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਧਰਤੀ 'ਤੇ ਅੱਜ ਲੱਖਾਂ ਮੁਸਲਮਾਨ ਖੁਦਾ ਦੇ ਅੱਗੇ ਸੱਜ਼ਦਾ ਕਰ ਰਹੇ ਹਨ ਇਹ ਸਾਡੇ ਲਈ ਮਾਣ ਦੀ ਗੱਲ ਹੈ। ਉਹਨਾਂ ਕਿਹਾ ਕਿ ਅੱਜ ਦੇ ਦਿਨ ਸਾਡੇ ਮੁਸਲਮਾਨ ਭਰਾ ਅੱਲ੍ਹਾ ਦੇ ਨਬੀ ਹਜਰਤ ਇਬ੍ਰਾਹੀਮ ਦੀ ਯਾਦ ਨੂੰ ਤਾਜ਼ਾ ਕਰਦੇ ਹਨ ਅਤੇ ਅੱਲ੍ਹਾ ਦੀ ਰਾਹ 'ਚ ਕੁਰਬਾਨੀ ਕਰਦੇ ਹਨ ਅਤੇ ਪੰਜਾਬ ਦੀ ਧਰਤੀ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ ਦੇ ਲੋਕ ਆਪਸ 'ਚ ਮਿਲਜੁਲ ਕੇ ਰਹਿੰਦੇ ਹਨ ਅਤੇ ਇੱਕ-ਦੂਜੇ ਦਾ ਤਿਉਹਾਰ ਆਪਸੀ ਭਾਈਚਾਰੇ ਦੇ ਰੂਪ 'ਚ ਮਨਾਉਂਦੇ ਹਨ। ਇਸ ਮੌਕੇ 'ਤੇ ਅਸੀਂ ਪੰਜਾਬ ਸਰਕਾਰ ਵੱਲੋਂ ਅਪਣੇ ਸਾਰੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹਾਂ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਬੜੀ ਹੀ ਬਰਕਤਾਂ ਵਾਲਾ ਦਿਨ ਹੈ ¢ ਅੱਜ ਦੇ ਦਿਨ ਮੁਸਲਮਾਨ ਆਪਣੇ ਖੁਦਾ ਨੂੰ ਰਾਜੀ ਕਰਣ ਲਈ ਅੱਲ੍ਹਾ ਦੇ ਨਾਂਅ 'ਤੇ ਕੁਰਬਾਨੀ ਦਿੰਦੇ ਹਨ ਅਤੇ ਈਦ ਦਾ ਪਵਿੱਤਰ ਤਿਉਹਾਰ ਸਾਨੰੂ ਸਾਰੇਆਂ ਨੰੂ ਆਪਣੇ ਦੇਸ਼ ਦੇ ਪ੍ਰਤੀ ਕੁਰਬਾਨੀ ਦੇਣ ਲਈ ਜਾਗਰੂਕ ਕਰਦਾ ਹੈ।
ਇਸ ਰਾਜ ਪੱਧਰੀ ਸਮਾਗਮ 'ਚ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ, ਵਿਧਾਇਕ ਪੁੱਤਰ ਅਮਨ ਬੱਗਾ ਖੁਰਾਣਾ, ਐਡਵੋਕੇਟ ਗੌਰਵ ਬੱਗਾ ਖੁਰਾਣਾ, ਕਾਂਗਰਸੀ ਨੇਤਾ ਪਰਮਿੰਦਰ ਮੇਹਤਾ, ਕੋਂਸਲਰ ਰਕੇਸ਼ ਪਰਾਸ਼ਰ, ਕੌਸਲਰ ਹਰਕਰਨ ਵੈਦ, ਗੁਲਾਮ ਹਸਨ ਕੈਸਰ, ਬਲਜੀਤ ਸਿੰਘ ਬਿੰਦਰਾ, ਅਸ਼ੋਕ ਗੁਪਤਾ, ਸ਼ਿੰਗਾਰਾ ਸਿੰਘ ਦਾਦ, ਜਰਨੈਲ ਸਿੰਘ ਅਤੇ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਈਦ ਉਲ ਜੁਹਾ ਦਾ ਤਿਉਹਾਰ ਸਾਨੰੂ ਸਾਰੇਆਂ ਨੂੰ ਆਪਸੀ ਭਾਈਚਾਰੇ ਅਤੇ ਆਪਣੇ ਦੇਸ਼ ਦੇ ਪ੍ਰਤੀ ਕੁਰਬਾਨੀ ਦੇਣ ਲਈ ਜਾਗਰੂਕ ਕਰਦਾ ਹੈ।
ਵਰਣਨਯੋਗ ਹੈ ਕਿ ਅੱਜ ਈਦ ਉਲ ਜੁਹਾ ਦੇ ਮੌਕੇ 'ਤੇ ਲੁਧਿਆਣਾ ਸ਼ਹਿਰ ਦੀਆਂ ਸਾਰੀਆਂ ਮਸਜਿਦਾਂ 'ਚ ਈਦ ਦੀ ਨਮਾਜ ਅਦਾ ਕੀਤੀ ਗਈ ਅਤੇ ਭਾਰੀ ਗਿਣਤੀ 'ਚ ਮੁਸਲਮਾਨਾਂ ਨੇ ਕੁਰਬਾਨੀਆਂ ਕੀਤੀਆਂ, ਬੱਚਿਆਂ 'ਚ ਈਦ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਸੀ।
ਫੋਟੋ ਕੈਪਸ਼ਨ-- ਜਾਮਾ ਮਸਜਿਦ ਵਿਖੇ ਈਦ ਦੇ ਮੌਕੇ 'ਤੇ ਸੰਬੋਧਨ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਵਿਧਾਇਕ ਗੁਰਪ੍ਰੀਤ ਗੋਗੀ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਵਿਧਾਇਕ ਪੁੱਤਰ ਅਮਨ ਬੱਗਾ ਖੁਰਾਣਾ, ਸ਼ਾਹ ਮੁਹੰਮਦ ਅਤੇ ਮੁਹੰਮਦ ਮੁਸਤਕੀਮ ਵੀ ਮੌਜੂਦ ਸਨ।
ਇਸਤੋਂ ਇਲਾਵਾ ਈਦ-ਉਲ-ਜੁਹਾ ਦੇ ਮੌਕੇ 'ਤੇ ਜਾਮਾ ਮਸਜਿਦ ਦੇ ਬਾਹਰ ਈਦ ਦੀ ਨਮਾਜ ਅਦਾ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ ਵੀ ਵੱਡੀ ਗਿਣਤੀ ਵਿਚ ਨਜ਼ਰ ਆ ਰਹੇ ਹਨ।
No comments:
Post a Comment