15th July 2022 at 6:39 PM
ਮਰਨ ਵਰਤ ਵਿੱਚ ਨਾਲ ਬਹਿ ਕੇ ਕੀਤੀ ਅੰਦੋਲਨ ਦੀ ਹਮਾਇਤ
ਕਿਸਾਨਾਂ ਦਾ ਮਸਲਾ ਹੋ ਜਾਂ ਮੈਦੂਰਾਂ ਡਾਕਟਰ ਦਰਸ਼ਨ ਪਾਲ ਹਰ ਥਾਂ ਪਹੁੰਚ ਕੇ ਸੰਘਰਸ਼ਾਂ ਦੀ ਹਮਾਇਤ ਕਰਦੇ ਹਨ। ਹੁਣ ਉਹਨਾਂ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਿਜ਼ ਯੂਨੀਵਰਸਿਟੀ ਵਿਚ ਪਹੁੰਚ ਕੇ ਅੰਦੋਲਨਕਾਰੀ ਵਿਦਿਆਰਥੀਆਂ ਦੀ ਖੁੱਲ੍ਹ ਕੇ ਹਮਾਇਤ ਕੀਤੀ।
ਗਡਵਾਸੂ ਦੇ ਅੰਦੋਲਨਕਾਰੀ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਡਾਕਟਰ ਦਰਸ਼ਨ ਪਾਲ ਵੀ ਉਚੇਚ ਨਾਲ ਪੁੱਜੇ। ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਰਕਾਰ ਦੁਆਰਾ ਉਹਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੁੱਧ ਵਿਚੋਂ ਐਮਰਜੰਸੀ ਸੇਵਾਵਾਂ ਵੀ ਸੰਪੂਰਨ ਤੋਰ ਤੇ ਠੱਪ ਕਰ ਦਿਤੀਆਂ ਗਈਆਂ। ਇਸ ਦੇ ਚਲਦਿਆਂ ਪਸ਼ੂ ਪਾਲਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿਸਦੀ ਜਿੰਮੇਵਾਰੀ ਸਿਧੇ ਤੌਰ ਤੇ ਸਰਕਾਰ ਹੈ।
ਅੱਜ ਡਾ ਦਰਸ਼ਨ ਪਾਲ ਸੂਬਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਅਤੇ ਸਰਕਾਰ ਨੂੰ ਮੰਗਾਂ ਮੰਨਣ ਦੀ ਗੁਹਾਰ ਲਗਾਈ ਗਈ ਨਾਲ ਹੀ ਉਨ੍ਹਾਂ ਨੇ ਮਰਨ ਵਰਤ ਤੇ ਬੈਠੇ ਵਿਦਿਆਰਥੀ ਸ਼ਿਵਮ ਸ਼ਰਮਾ ਦੀ ਵੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਦੇ ਰਹਿਣ ਦੀ ਅਪੀਲ ਕੀਤੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਵਿਅਕਤੀਗਤ ਤੌਰ ਤੇ ਇਹ ਮੁੱਦਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪਸ਼ੂ ਪਾਲਣ ਮੰਤਰੀ ਲਾਲ ਜੀਤ ਭੁੱਲਰ ਕੋਲ ਉਠਾਉਣਗੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਜਲਦ ਇਸ ਮਸਲੇ ਦਾ ਹੱਲ ਨਹੀਂ ਕਰਦੀ ਤਾਂ ਸੰਯੁਕਤ ਕਿਸਾਨ ਮੋਰਚਾ ਵਿਦਿਆਰਥੀਆਂ ਦੀ ਹਿਮਾਇਤ ਵੱਲੋਂ ਸ਼ਾਮਿਲ ਹੋਵੇਗਾ
ਅੱਜ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਹਮਾਇਤ ਕਰਦਿਆਂ ਇਸ ਮਾਮਲੇ ਤੇ ਜ਼ੁਬਾਨੀ ਭਰੋਸਾ ਦਿੰਦੇ ਹੋਏ ਪ੍ਰਦਰਸ਼ਨ ਮੁਲਤਵੀ ਕਰਨ ਅਤੇ ਸੇਵਾਵਾਂ ਚਾਲੂ ਕਰਨ ਦੀ ਮੰਗ ਕੀਤੀ ਪਰ ਵਿਦਿਆਰਥੀਆਂ ਵੱਲੋਂ ਲਿਖਤੀ ਰੂਪ ਵਿੱਚ ਭਰੋਸਾ ਮਿਲਣ ਤੋਂ ਬਿਨਾਂ ਪ੍ਰਦਰਸ਼ਨ ਮੁਲਤਵੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ।

No comments:
Post a Comment