2nd september 2022 at 03:12 PM
ਸੁਰੱਖਿਆ ਪ੍ਰਬੰਧਾਂ ਦੇ ਨਾਲ ਨਾਲ ਪੂਜਾ ਅਰਚਨਾ ਵੀ ਕੀਤੀ
ਲੁਧਿਆਣਾ: 2 ਸਤੰਬਰ 2022: (ਪੰਜਾਬ ਸਕਰੀਨ ਬਿਊਰੋ)::
ਤਰਨਤਾਰਨ ਵਿੱਚ ਇੱਕ ਚਰਚ ਦੀ ਭੰਨਤੋੜ ਵਾਲੀਆਂ ਘਟਨਾਵਾਂ ਨੇ ਇੱਕ ਵਾਰ ਫੇਰ ਫਿਰਕੂ ਸਦਭਾਵਨਾ ਦੀ ਸਥਿਤੀ ਨੂੰ ਨਾਜ਼ਕ ਬਣਾ ਦਿੱਤਾ ਹੈ। ਇਸ ਸਾਰੇ ਮਾਮਲੇ ਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਵੀ ਤਿੱਖੀ ਨਜ਼ਰ ਹੈ। ਲੁਧਿਆਣਾ ਦੇ ਧਾਰਮਿਕ ਅਸਥਾਨਾਂ 'ਤੇ ਨਿਗਰਾਨੀ ਵਧ ਦਿੱਤੀ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਇਹਨਾਂ ਅਸਥਾਨਾਂ ਦਾ ਜਾਇਜ਼ਾ ਵੀ ਲਿਆ। ਏ ਡੀ ਜੀ ਪੀ ਖੰਨਾ ਏ ਅਸੀਂ ਰਾਏ ਨੇ ਖੁਦ ਜਾ ਕੇ ਸਮਰਾਲਾ ਨੇੜੇ ਪੈਂਦੇ ਚਹਿਲਾਂ ਵਾਲੇ ਹਰਮਨ ਪਿਆਰੇ ਸ਼ਿਵ ਮੰਦਿਰ ਦਾ ਜਾਇਜ਼ਾ ਲਿਆ ਅਤੇ ਉੱਥੇ ਪੂਜਾ ਰਚਨਾ ਵੀ ਕੀਤੀ।
ਪੰਜਾਬ ਦੇ ਤਰਨਤਾਰਨ ਵਿਚ ਚਰਚ ਦੀ ਹੋਈ ਭੰਨਤੋੜ ਅਤੇ ਪਾਦਰੀ ਦੀ ਗੱਡੀ ਨੂੰ ਅੱਗ ਲਗਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਨੇ ਸੂਬੇ ਭਰ ਚ ਸਾਰੇ ਹੀ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਇਕਦਮ ਵਧਾ ਦਿੱਤੀ ਹੈ। ਪੰਜਾਬ ਪੁਲੀਸ ਦੇ ਏਡੀਜੀਪੀ ਅਮਰਦੀਪ ਸਿੰਘ ਰਾਏ ਵੱਲੋਂ ਧਾਰਮਿਕ ਅਸਥਾਨਾਂ ਦਾ ਅੱਜ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਇਹ ਯਕੀਨੀ ਬਣਾਇਆ ਜਾ ਰਿਹਾ ਹੈ, ਕੇ ਕਿਤੇ ਵੀ ਅਸਥਾਨ ਨੂੰ ਨੁਕਸਾਨ ਪਹੁੰਚਾਉਂਦੀ ਭਵਿੱਖ ਵਿੱਚ ਮੁੜ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਭਰ ਦੇ ਸਾਰੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲੀਸ ਦੇ ਹੈੱਡਕੁਆਰਟਰ ਪੱਧਰ ਦੇ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਾਰੇ ਅਧਿਕਾਰੀ ਸੂਬੇ ਭਰ ਵਿੱਚ ਧਾਰਮਿਕ ਅਸਥਾਨਾਂ ਤੇ ਜਾ ਕੇ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਸ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਅਤੇ ਧਰਮ ਗੁਰੂਆਂ ਨੂੰ ਇਸ ਗੱਲ ਦਾ ਵੀ ਵਿਸ਼ਵਾਸ ਦਿਵਾ ਰਹੀ ਹੈ ਕਿ ਪੰਜਾਬ ਪੁਲੀਸ ਪੰਜਾਬ ਦੇ ਸਾਰੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕੰਨੀ ਹੈ ਅਤੇ ਸੁਰੱਖਿਆ ਪ੍ਰਬੰਧਾਂ ਚ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪੁਲਸ ਭਵਿੱਖ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰਨ ਦੇਵੇਗੀ ਅਤੇ ਮਾਹੌਲ ਵਿਗਾੜਨ ਚ ਲੱਗੇ ਮੌਕਾਪ੍ਰਸਤ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਚਹਿਲਾਂ ਮੰਦਰ ਦੇ ਪ੍ਰਧਾਨ ਚੰਦਰ ਮੋਹਨ ਸ਼ਰਮਾ ਨੇ ਵੀ ਇਸ ਦੌਰੇ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਏਡੀਜੀਪੀ ਰਾਏ ਆਏ ਸਨ ਜਿਨ੍ਹਾਂ ਨੇ ਮੰਦਰ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ ਤੇ ਉਹਨਾਂ ਨੇ ਕਿਹਾ ਕਿ ਸਾਨੂੰ ਉਹ ਕਹਿ ਕੇ ਗਏ ਹਨ ਕਿ ਕੋਈ ਸ਼ੱਕੀ ਬੰਦਾ ਦਿਖਦਾ ਹੈ ਤਾਂ ਉਸ ਦੀ ਪੁਲਸ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ ।
No comments:
Post a Comment