Saturday 3rd September 2022 at 01:46 PM
ਬਹੁਤ ਹੀ ਵਿਲੱਖਣ ਹੈ-ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ
ਲੁਧਿਆਣਾ: 3 ਸਤੰਬਰ 2022: (ਪੰਜਾਬ ਸਕਰੀਨ ਬਿਊਰੋ)::
ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਵਿੱਚ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ ਦਾ ਲੋਕ ਅਰਪਣ ਸਮਾਗਮ ਦਾ ਆਯੋਜਨ ਕੀਤਾ। ਇਹ ਪੁਸਤਕ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਹੈ।
ਇਸ ਸਮਾਗਮ ਦਾ ਆਰੰਭ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਕੀਤਾ ਗਿਆ। ਇਸ ਪੁਸਤਕ ਉੱਤੇ ਵਿਚਾਰ ਚਰਚਾ ਕਰਨ ਲਈ ਡਾ ਧਰਮ ਸਿੰਘ ਸਾਬਕਾ ਸੰਪਾਦਕ ਇਨਸਾਈਕਲੋਪੀਡੀਆ ਆਫ਼ ਸਿੱਖਇਜ਼ਮ, ਡਾ ਬਲਕਾਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਅਤੇ ਪ੍ਰੋਫੈਸਰ ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਸ਼ਿਰਕਤ ਕੀਤੀ।
ਡਾ ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਮੌਕੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝਾ ਕੀਤਾ। ਡਾ ਸ ਪ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਤੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੂੰ ਇਸ ਪੁਸਤਕ ਦੀ ਸਿਰਜਣਾ ਲਈ ਵਧਾਈ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਪ੍ਰੋ ਕਪੂਰ ਦੀ ਸਿੱਖ ਇਤਿਹਾਸ ਨਾਲ ਸਬੰਧਤ ਲਿਖਤਾਂ ਵਿੱਚ ਵੱਡੀ ਦੇਣ ਹੈ। ਪ੍ਰੋ ਬਲਕਾਰ ਸਿੰਘ ਨੇ ਇਸ ਪੁਸਤਕ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਮਹੱਤਵਪੂਰਨ ਪੱਖਾਂ ਉੱਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰੋ ਕਪੂਰ ਨੇ ਬੜੇ ਹੀ ਸੁਚੱਜੇ ਢੰਗ ਦੇ ਨਾਲ ਇਸ ਪੁਸਤਕ ਦੀ ਅਧਿਆਇ ਵੰਡ ਕਰਕੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨੂੰ ਲੜੀਦਾਰ ਰੂਪ ਵਿੱਚ ਪੇਸ਼ ਕੀਤਾ ਹੈ। ਪ੍ਰੋ ਗੁਰਭਜਨ ਗਿੱਲ ਨੇ ਇਸ ਮੌਕੇ ਤੇ ਕਿਹਾ ਕਿ ਅਜਿਹੀਆਂ ਮੁੱਲਵਾਨ ਇਤਿਹਾਸਕ ਪੁਸਤਕਾਂ ਸਿੱਖ ਇਤਿਹਾਸ ਨੂੰ ਸਮਝਣ ਤੇ ਜਾਣਨ ਵਿੱਚ ਬਹੁਤ ਨਵੀਂ ਪੀੜ੍ਹੀ ਲਈ ਬਹੁਤ ਸਹਾਈ ਸਿੱਧ ਹੋਣਗੀਆਂ।
ਡਾ ਜਸਪਾਲ ਸਿੰਘ ਨੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਨੂੰ ਖੋਜਣ ਸਮਝਣ ਅਤੇ ਲਿਖਣ ਦੀ ਜੋ ਮੁਹਾਰਤ ਪ੍ਰੋ ਪ੍ਰਿਥੀਪਾਲ ਸਿੰਘ ਕੋਲ ਹੈ ਉਸ ਦਾ ਕੋਈ ਸਾਨੀ ਨਹੀਂ। ਇਸ ਮੌਕੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਵੀ ਇਸ ਪੁਸਤਕ ਦੀ ਸਿਰਜਣਾ ਬਾਰੇ ਅਤੇ ਇਸ ਤੋਂ ਪਹਿਲਾਂ ਸਿੱਖ ਸਿਆਸਤਦਾਨਾਂ ਬਾਰੇ ਕੀਤੇ ਆਪਣੇ ਖੋਜਕਾਰਜ ਬਾਰੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ।
ਸਾਬਕਾ ਡਿਪਟੀ ਸਪੀਕਰ ਲੋਕ ਸਭਾ ਸਰਦਾਰ ਚਰਨਜੀਤ ਸਿੰਘ ਅਟਵਾਲ ਨੇ ਵੀ ਉਚੇਚੇ ਤੌਰ ਤੇ ਇਸ ਪ੍ਰੋਗਰਾਮ ਚ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਅਖੀਰ ਤੇ ਕਾਲਜ ਦੇ ਪ੍ਰਿੰਸੀਪਲ ਡਾ ਅਰਵਿੰਦਰ ਸਿੰਘ ਨੇ ਸਭ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰੋ ਮਨਜੀਤ ਸਿੰਘ ਛਾਬੜਾ ਡਾਇਰੈਕਟਰ-ਜੀਜੀਐਨ ਆਈਐਮਟੀ, ਪ੍ਰਿੰਸੀਪਲ ਸ਼ਿਖਾ ਸਹਿਜਪਾਲ-ਜੀਜੀਐਨ ਕਾਲਜ ਆਫ ਫਾਰਮੇਸੀ, ਜੀਜੀਐਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਨਮੀਤ ਕੌਰ ਅਤੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਮੈਂਬਰ ਹਾਜ਼ਰ ਰਹੇ। ਕੁਲ ਮਿਲਾ ਕੇ ਇਹ ਇੱਕ ਯਾਦਗਾਰੀ ਸਮਾਗਮ ਸੀ।
ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।
No comments:
Post a Comment