Saturday 26th November 2022 at 3:17 PM | |
ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਂ ਸਿੰਘ ਸਾਹਿਬਾਨਾਂ ਦੀ ਅਹਿਮ ਮੀਟਿੰਗ
ਅੰਮ੍ਰਿਤਸਰ: 26 ਨਵੰਬਰ 2022: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਮੀਟਿੰਗ ਵਿੱਚ ਹੋਈਆਂ ਵਿਚਾਰਾਂ ਮੁਤਾਬਿਕ ਸਿੱਖ ਕੌਮ ਦਾ ਆਪਣਾ ਅੰਤਰ ਰਾਸ਼ਟਰੀ ਮਿਆਰ ਦਾ ਸਿੱਖ ਐਜੂਕੇਸ਼ਨ ਬੋਰਡ ਬਨਣਾ ਚਾਹੀਦਾ ਹੈ। ਇਸ ਲਈ ਸ੍ਰੀ ਅਕਾਲ ਤਖਤ ਦੀ ਸਰਪ੍ਰਸਤੀ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਪ੍ਰਤੀਨਿਧੀ ਦੇ ਅਧਾਰਿਤ ਇੱਕ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ ਜੋ ਇਸ ਕਾਰਜ ਦੀ ਪੂਰਤੀ ਲਈ ਯਤਨ ਕਰੇਗੀ।
ਇਸ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਵੀ ਗੰਭੀਰ ਨੋਟਿਸ ਲਿਆ ਗਿਆ। ਮੀਟਿੰਗ ਵਿੱਚ ਹੋਈਆਂ ਵਿਚਾਰਾਂ ਦੌਰਾਨ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਕੁਝ ਕੁ ਸਿੱਖ ਚਿਹਰਿਆਂ ਨੂੰ ਵਰਤ ਕੇ, ਕਾਨੂੰਨ ਦੀ ਆੜ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਤੋੜਨ ਦਾ ਯਤਨ ਕੀਤਾ ਗਿਆ। ਉਹ ਵੀ ਉਸ ਸਾਲ ਵਿੱਚ ਜਦੋਂ ਸਿੱਖ ਪੰਥ ਗੁਰਦੁਆਰਾ ਸੁਧਾਰ ਲਹਿਰ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਦੇ ਸ਼ਹੀਦੀ ਦਿਹਾੜੇ ਸ਼ਤਾਬਦੀ ਰੂਪ ਵਿਚ ਮਨਾ ਰਿਹਾ ਹੈ।
ਸਿੱਖ ਪੰਥ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਸਾਰ ਪੱਧਰ ‘ਤੇ ਸਿੱਖ ਬੈਂਕ ਬਨਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਤੇ ਇਸ ਬਾਰੇ ਯਤਨ ਕਰਨਾ ਚਾਹੀਦਾ ਹੈ, ਤਾਂ ਜੋ ਇਸਲਾਮਿਕ ਬੈਂਕ ਦੀ ਤਰਜ ‘ਤੇ ਇਸ ਬੈਂਕ ਰਾਹੀਂ ਸਿੱਖ ਨੌਜਵਾਨਾਂ ਨੂੰ ਉਚੇਰੀ ਵਿੱਦਿਆ ਤੇ ਰੋਜ਼ਗਾਰ ਦੇ ਧਾਰਨੀ ਬਨਾਉਣ ਲਈ ਯੋਗ ਸਹਾਇਤਾ ਕੀਤੀ ਜਾ ਸਕੇ।ਇਸ ਕਾਰਜ ਲਈ ਯੋਗ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਜਾਣ।
ਸ੍ਰੀ ਮਹੰਤ ਗਿਆਨ ਦੇਵ ਸਿੰਘ ਜੀ ਸ੍ਰੀ ਪੰਚਾਇਤੀ ਅਖਾੜਾ ਨਿਰਮਲਾ, ਕਨਖਲ, ਸ੍ਰੀ ਹਰਿਦੁਆਰ ਵਾਲਿਆਂ ਨੂੰ ਆਪਣੀ ਭੁੱਲ ਬਖਸ਼ਾਉਣ ਦਾ ਇੱਕ ਹੋਰ ਮੋਕਾ ਦਿੱਤਾ ਜਾਂਦਾ ਹੈ।
ਪੰਜਾਬ ਸਰਕਾਰ ਵੱਲੋਂ ਜੋ ਸਿੱਖ ਬੱਚੇ 'ਤੇ ਹਥਿਆਰਾਂ ਦੇ ਪ੍ਰਦਰਸ਼ਨ ਸਬੰਧੀ ਜੋ ਕੇਸ ਦਰਜ ਕੀਤਾ ਗਿਆ ਹੈ, ਉਹ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੀਆਂ ਫਿਲਮਾਂ ‘ਤੇ ਰੋਕ ਲਗਾਉਣੀ ਚਾਹੀਦੀ ਹੈ।
ਕੁਲ ਮਿਲਾ ਕੇ ਇਹ ਮੀਟਿੰਗ ਕਈ ਅਹਿਮ ਮੁੱਦਿਆਂ 'ਤੇ ਸਾਰਥਕ ਵਿਚਾਰਾਂ ਕਾਰਨ ਵਿੱਚ ਕਾਮਯਾਬ ਰਹੀ।
ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।
No comments:
Post a Comment