Thursday 17th November 2022 at 09:54 AM
ਕਾਲਜ ਲਈ 50 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਐਲਾਨ ਕੀਤਾ
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਲੜਕੀਆਂ ਦੇ ਸਰਕਾਰੀ ਕਾਲਜ ਵਿਖੇ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਸ਼ਾਨਦਾਰ ਮਿਆਰ ਨੂੰ ਬਰਕਰਾਰ ਰੱਖਣ ਲਈ ਪ੍ਰਿੰਸੀਪਲ ਸੁਮਨ ਲਤਾ ਨੂੰ ਵਧਾਈ ਦਿੱਤੀ। ਇਸ ਮੌਕੇ ਨਵੀਆਂ ਪੁਰਾਣੀਆਂ ਵਿਦਿਆਰਥਣਾਂ ਦੇ ਜੋਸ਼ੋ ਖਰੋਸ਼ ਦਾ ਰੰਗ ਛਾਇਆ ਰਿਹਾ। ਇੱਕ ਵਿਦਿਆਰਥਣ ਬਾਕਾਇਦਾ ਵੀਲ ਚੇਅਰ 'ਤੇ ਆਪਣੀ ਡਿਗਰੀ ਲੈਣ ਲਈ ਪੁੱਜੀ। ਮੁਖ ਮਹਿਮਾਨ ਸੰਜੀਵ ਅਰੋੜਾ ਅਤੇ ਹੋਰਾਂ ਬਾਕਾਇਦਾ ਮੰਚ ਤੋਂ ਹੇਠਾਂ ਉਤਰ ਕੇ ਉਸ ਨੂੰ ਡਿਗਰੀ ਵੀ ਪ੍ਰਦਾਨ ਕੀਤੀ ਅਤੇ ਇਸ ਹਿੰਮਤ ਭਰੀ ਪ੍ਰਾਪਤੀ ਲਈ ਸ਼ਾਬਾਸ਼ੀ ਵੀ ਦਿੱਤੀ। ਕਨਵੋਕੇਸ਼ਨ ਦੇ ਮੁਖ ਮਹਿਮਾਨ ਵੱਜੋਂ ਸ਼੍ਰੀ ਅਰੋੜਾ ਨੇ 766 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ। ਉਹਨਾਂ ਦੇ ਨਾਲ ਇਸ ਮੌਕੇ ਸੀਆਈਆਈ ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਵਿਸ਼ੇਸ਼ ਮਹਿਮਾਨ ਵੱਜੋਂ ਮੌਜੂਦ ਰਹੇ।
ਐਮ ਪੀ ਸ਼੍ਰੀ ਅਰੋੜਾ ਨੇ ਡਿਗਰੀ ਧਾਰਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਕ ਚੰਗੇ ਰਾਸ਼ਟਰ ਦੇ ਨਿਰਮਾਣ ਲਈ ਮਹਿਲਾ ਸਸ਼ਕਤੀਕਰਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇੱਕ ਪੜ੍ਹੀ-ਲਿਖੀ ਔਰਤ ਦੇਸ਼ ਦੇ ਭਵਿੱਖ ਦੇ ਬੱਚਿਆਂ ਨੂੰ ਉਭਾਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਡਿਗਰੀ ਧਾਰਕਾਂ ਨੂੰ ਕਿਹਾ ਕਿ ਉਹ ਵਿਆਹ ਤੋਂ ਬਾਅਦ ਵੀ ਸਿਰਫ਼ ਘਰੇਲੂ ਔਰਤ ਨਾ ਬਣਨ ਸਗੋਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨ ਅਤੇ ਆਪਣੀ ਪੜ੍ਹਾਈ ਦਾ ਪੂਰਾ ਲਾਭ ਉਠਾਉਣ।
ਸੰਸਦ ਮੈਂਬਰ ਅਰੋੜਾ ਨੇ ਡਿਗਰੀ ਧਾਰਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੱਚਮੁੱਚ ਚੰਗੀ ਗੱਲ ਹੈ ਕਿ ਸਾਰੇ ਵਿਦਿਆਰਥੀ ਆਪਣੇ ਚਿਹਰੇ 'ਤੇ ਮੁਸਕਾਨ ਲੈ ਕੇ ਡਿਗਰੀ ਪ੍ਰਾਪਤ ਕਰਨ ਲਈ ਪਹੁੰਚੇ। ਉਨ੍ਹਾਂ ਕਾਲਜ ਵੱਲੋਂ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਹ ਕਾਲਜ ਸਿਰਫ਼ 25 ਲੜਕੀਆਂ ਨਾਲ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਸਥਿਤੀ ਬਦਲ ਗਈ ਹੈ ਕਿਉਂਕਿ ਵੱਧ ਤੋਂ ਵੱਧ ਲੜਕੀਆਂ ਸਿੱਖਿਆ ਪ੍ਰਾਪਤ ਕਰਨਾ ਚਾਹੁੰਦੀਆਂ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਿਦਿਆਰਥੀਆਂ ਦੀ ਗਿਣਤੀ 3000 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੰਕ ਇੰਨੇ ਮਹੱਤਵਪੂਰਨ ਨਹੀਂ ਹਨ ਪਰ ਤੁਸੀਂ ਜੀਵਨ ਵਿੱਚ ਜੋ ਨਿਸ਼ਾਨ ਬਣਾਉਂਦੇ ਹੋ, ਉਹ ਜ਼ਿਆਦਾ ਸਾਰਥਕ ਹੈ। ਉਹਨਾਂ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਹਿੰਮਤ ਪ੍ਰਤੀ ਵੀ ਚੇਤੇ ਕਰਾਇਆ। ਉਹਨਾਂ ਕਿਹਾ ਕਿ ਸੁਪਨਿਆਂ ਨੂੰ ਮਰਨ ਨਾ ਦਿਓ। ਇਹ ਵੀ ਨਾ ਦੇਖੋ ਕਿ ਕੌਣ ਕੀ ਕਰ ਰਿਹਾ ਹੈ ਅਤੇ ਕੀਈ ਨਹੀਂ ਕਰ ਰਿਹਾ ਤੁਸੀਂ ਬਸ ਆਪਣੇ ਨਿਸ਼ਾਨੇ ਪ੍ਰਤੀ ਸਮਰਪਿਤ ਰਹੋ।
ਕੈਨੇਡਾ ਜਾਂ ਦੇ ਰੁਝਾਣ ਵਿੱਚ ਹੋ ਰਹੇ ਵਾਧੇ ਦੀ ਗੱਲ ਕਰਦਿਆਂ ਉਨ੍ਹਾਂ ਡਿਗਰੀ ਧਾਰਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਜ਼ਿੰਦਗੀ ਵਿੱਚ ਦੂਜਿਆਂ ਦੇ ਪਿੱਛੇ ਨਾ ਚੱਲਣ ਅਤੇ ਵਿਦੇਸ਼ ਵਿੱਚ ਵਸਣ ਦਾ ਫੈਸਲਾ ਕਰਨ ਤੋਂ ਪਹਿਲਾਂ ਸੋਚਣ। ਉਨ੍ਹਾਂ ਕਿਹਾ ਕਿ ਹੁਣ ਸਥਿਤੀ ਬਦਲ ਗਈ ਹੈ ਅਤੇ ਵਿਦੇਸ਼ਾਂ ਤੋਂ ਲੋਕ ਵਾਪਸ ਆਪਣੀ ਮਾਤ ਭੂਮੀ ਪਰਤ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇੱਥੇ ਬਿਹਤਰ ਮੌਕੇ ਮਿਲ ਰਹੇ ਹਨ। ਨਕਸ਼ਾ ਬਦਲ ਰਿਹਾ ਹੈ। ਹਾਲਾਤ ਬਦਲ ਰਹੇ ਹਨ। ਲੋਕ ਮੁੜ ਭਾਰਤ ਨੂੰ ਤਰਜੀਹ ਦੇ ਰਹੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੇ ਸੁਧਾਰ ਅਤੇ ਸੁਰੱਖਿਆ ਲਈ ਕੰਮ ਕਰਨ ਦੀ ਸਲਾਹ ਵੀ ਦਿੱਤੀ। ਜ਼ਿਕਰਯੋਗ ਹੈ ਕਿ ਮੰਚ ਵੱਲ ਵਧਦੀਆਂ ਉਹਨਾਂ ਰਸਤੇ ਵਿੱਚ ਸਾਰੇ ਸਟਾਫ ਦੇ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਉਹਨਾਂ ਵਾਤਾਵਰਨ ਦੀ ਪੜ੍ਹਾਈ ਕਰਾਉਣ ਵਾਲੇ ਪ੍ਰੋਫੈਸਰ ਅੰਮ੍ਰਿਤਪਾਲ ਸਿੰਘ ਨਾਲ ਉਚੇਚੇ ਤੌਰ ਤੇ ਖੜੋ ਕੇ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਚਰਚਾ ਕੀਤੀ।
ਇਸ ਮੌਕੇ ਵਿਸ਼ੇਸ਼ ਮਹਿਮਾਨ ਅਮਿਤ ਥਾਪਰ ਅਤੇ ਪ੍ਰਿੰਸੀਪਲ ਸੁਮਨਲਤਾ ਨੇ ਮੈਂਬਰ ਪਾਰਲੀਮੈਂਟ ਸ਼੍ਰੀ ਅਰੋੜਾ ਦੀ ਨਿਮਰਤਾ ਅਤੇ ਕੈਂਸਰ ਚੈਰੀਟੇਬਲ ਟਰੱਸਟ ਦੇ ਰੂਪ ਵਿੱਚ ਕੀਤੇ ਜਾ ਰਹੇ ਚੈਰਿਟੀ ਕੰਮਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।
ਸ਼੍ਰੀ ਅਰੋੜਾ ਨੇ ਕਾਲਜ ਪ੍ਰਿੰਸੀਪਲ ਸੁਮਨ ਲਤਾ ਅਤੇ ਸਟਾਫ਼ ਦੀਆਂ ਆਸਾਂ ਉੱਮੀਦਾਂਬ 'ਤੇ ਉਤਰਦਿਆਂ ਐਮ.ਪੀ.ਐਲ.ਏ.ਡੀ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਰਕਮ ਵਿੱਚੋਂ 25 ਲੱਖ ਰੁਪਏ ਇਸੀ ਵਿਤਤੀ ਸਾਲ ਵਿੱਚ ਅਦਾ ਕਰ ਦਿੱਤੇ ਜਾਣਗੇ ਅਤੇ ਬਾਕੀ ਦੇ 25 ਲੱਖ ਰੁਪਏ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸਾਲ ਵਿੱਚ ਅਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਗਰਾਂਟ ਕਾਲਜ ਦੇ ਸਮੁੱਚੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚਾਲੂ ਅਤੇ ਅਗਲੇ ਵਿੱਤੀ ਸਾਲ ਦੌਰਾਨ ਦੋ ਕਿਸ਼ਤਾਂ ਵਿੱਚ ਬਰਾਬਰ ਵੰਡੀ ਜਾਵੇਗੀ।
ਇਸ ਮੌਕੇ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਅਤੇ ਸੀ.ਆਈ.ਆਈ ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਨੇ ਅਰੋੜਾ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਰੋੜਾ ਧਰਤੀ ਨਾਲ ਜੁੜੇ ਹੋਏ ਹਨ ਅਤੇ ਨਿਮਰ ਸ਼ਖ਼ਸੀਅਤ ਦੇ ਮਾਲਕ ਹਨ।
ਇਸ ਮੌਕੇ ਹਰ ਕਿਸੇ ਨੇ ਸ਼੍ਰੀ ਅਰੋੜਾ ਦੀ ਨਿਮਰਤਾ ਦੇਖੀ ਜਦੋਂ ਉਹ ਵ੍ਹੀਲਚੇਅਰ ਵਾਲੀ ਵਿਦਿਆਰਥਣ ਉਰਵਸ਼ੀ ਸ਼ਰਮਾ ਨੂੰ ਡਿਗਰੀ ਸੌਂਪਣ ਲਈ ਸਟੇਜ ਤੋਂ ਹੇਠਾਂ ਆਏ। ਇਸ ਮੌਕੇ ਕਾਲਜ ਦੀ ਵਾਈਸ ਪ੍ਰਿੰਸੀਪਲ ਗੁਰਜਿੰਦਰ ਕੌਰ ਅਤੇ ਰਜਿਸਟਰਾਰ ਡਾ: ਸ਼ਰਨਜੀਤ ਕੌਰ ਪਰਮਾਰ ਨੇ ਵੀ ਸੰਬੋਧਨ ਕੀਤਾ।
ਕਾਲਜ ਦੀਆਂ ਵਿਦਿਆਰਥਣਾਂ ਦਾ ਗੀਤ-ਸੰਗੀਤ ਅਤੇ ਗਾਇਨ ਵੀ ਯਾਦਗਾਰਿਉ ਰਿਹਾ। ਖਾਸ ਕਰ--ਰਸਮ-ਏ-ਉਲਫ਼ਤ ਕੋ ਨਿਭਾਏਂ ਤੋਂ ਨਿਭਾਏਂ ਕੈਸੇ!
No comments:
Post a Comment