Friday, December 02, 2022

ਐਮ.ਪੀ ਪ੍ਰਨੀਤ ਕੌਰ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

 2nd December 2022 at 6:53 PM

ਹਲਕੇ ਦੇ ਮਸਲਿਆਂ ਬਾਰੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ 

*ਜੀਰਕਪੁਰ,ਪੀਰ ਮੁਛੱਲਾ ਤੇ ਡੇਰਾਬਸੀ ਨਾਲ ਸਬੰਧਤ ਟ੍ਰੈਫਿਕ,ਕਾਨੂੰਨ ਤੇ ਵਿਵਸਥਾ ਨਾਲ ਸਬੰਧਤ ਮੁੱਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ

*ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮੁੱਦਿਆ ਦਾ ਹੱਲ ਸਮਾਂਬੱਧ ਢੰਗ ਵਿੱਚ ਕਰਨ ਦਾ ਭਰੋਸਾ


ਐਸ.ਏ.ਐਸ ਨਗਰ
: 02 ਦਸੰਬਰ 2022: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਆਪਣੀ ਸੰਸਥੀ ਖੇਤਰ ਜੀਰਕਪੁਰ, ਪੀਰਮੁਛੱਲਾ ਅਤੇ ਡੇਰਾਬਸੀ ਨਾਲ ਸਬੰਧਿਤ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਇਸ ਮੀਟਿੰਗ ਵਿੱਚ ਜਿਲ੍ਹੇ ਦੇ ਸਮੂਹ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਿਰ ਸਨ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਖਾਸ ਤੌਰ ਤੇ ਜੀਰਕਪੁਰ ਵਿਖੇ ਟ੍ਰੈਫਿਕ ਦੀ ਸਮੱਸਿਆ ਦੇ ਨਾਲ ਨਾਲ ਕਾਨੂੰਨ ਅਤੇ ਵਿਵਸਥਾ ਦਾ ਮੁੱਦਾ ਉਠਾਇਆ ਗਿਆ ਇਸ ਦੇ ਨਾਲ ਹੀ ਉਨ੍ਹਾਂ ਵੱਲੋ ਪੀਰ ਮੁਛੱਲਾ ਤੇ ਡੇਰਾਬਸੀ ਨਾਲ ਸਬੰਧਿਤ ਕਈ ਪੇਂਡੂ ਖੇਤਰਾਂ ਦੇ ਮਸਲੇ ਵੀ ਉਠਾਏ ਗਏ । ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਸੰਸਦ ਮੈਂਬਰ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਏ ਗਏ ਸਾਰੇ ਮਸਲਿਆਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਅਧਿਕਾਰੀਆਂ ਨੂੰ ਸੰਸਦ ਮੈਂਬਰ ਵੱਲੋਂ ਉਠਾਏ ਗਏ ਮਸਲਿਆਂ ਨੂੰ ਤਰਜੀਹੀ ਆਧਾਰ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ )ਸ੍ਰੀ ਦਮਨਜੀਤ ਸਿੰਘ ਮਾਨ,ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

No comments: