Sunday, January 29, 2023

ਮੰਨੀਆਂ ਮੰਗਾਂ ਜਲਦੀ ਲਾਗੂ ਨਾ ਹੋਈਆਂ ਤਾਂ ਹੋਵੇਗਾ ਗੁਪਤ ਤੇ ਤਿੱਖਾ ਸੰਘਰਸ਼

ਰੋਡਵੇਜ਼ ਆਗੂ ਰੇਸ਼ਮ ਸਿੰਘ ਗਿੱਲ ਵੱਲੋਂ ਸੂਬਾਈ ਮੀਟਿੰਗ ਮੌਕੇ ਚੇਤਾਵਨੀ 


ਲੁਧਿਆਣਾ
: 29 ਜਨਵਰੀ 2023: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਪੰਜਾਬ ਰੋਡਵੇਜ਼ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਆਪਣੀਆਂ ਆਲੋਚਨਾ ਦਾ ਨਿਸ਼ਾਨਾ ਬਣਾਉਂਦਿਆਂ ਇੱਕ ਵਾਰ ਫੇਰ ਗੁਪਤ ਅਤੇ ਤਿੱਖੀ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ। ਅੱਜ  ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੰਸਥਾਪਕ ਕਮਲ ਕੁਮਾਰ ਅਤੇ ਰੇਸ਼ਮ ਸਿੰਘ ਗਿੱਲ ਸੂਬਾ ਪ੍ਰਧਾਨ  ਦੀ ਪ੍ਰਧਾਨਗੀ ਹੇਠ ਲੁਧਿਆਣਾ ਬੱਸ ਸਟੈਂਡ ਵਿਖੇ ਹੋਈ ਜਿਸ ਨੂੰ  ਸੰਬੋਧਨ ਕਰਦਿਆਂ ਸੰਸਥਾਪਕ ਕਮਲ ਕੁਮਾਰ ਅਤੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿੱਛਲੇ ਮਹੀਨੇ 19-ਦਸੰਬਰ 2022 ਨੂੰ ਜਥੇਬੰਦੀ ਦੀ ਮੀਟਿੰਗ ਪ੍ਰਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆਂ ਸਮੇਤ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਸੀ ਜਿਸ ਵਿੱਚ ਜਥੇਬੰਦੀ ਦੀਆਂ ਮੰਗਾਂ ਜਾਇਜ ਵੇਖਦੇ ਹੋਏ 5% ਤਨਖ਼ਾਹ ਵਾਧਾ ਸਮੇਤ ਘੱਟ ਤਨਖਾਹ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ,ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਨਜਾਇਜ਼ ਭਰਤੀ ਤੇ ਕਾਰਵਾਈ ਕਰਨ, ਸਰਵਿਸ ਰੂਲਾ ਵਿੱਚ ਸੋਧ ਕਰਨ ਸਮੇਤ ਸਾਰੀਆਂ ਮੰਗਾਂ ਤੇ ਵਿਭਾਗ ਦੇ ਅਧਿਕਾਰੀਆਂ ਨੂੰ ਲਾਗੂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪ੍ਰੰਤੂ ਵਿਭਾਗ ਦੇ ਅਧਿਕਾਰੀ ਲਾਗੂ ਕਰਨ ਤੋਂ ਭੱਜ ਰਹੇ ਹਨ ਜਿਸ ਖਿਲਾਫ਼ 2/2/2023 ਨੂੰ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। 
ਇੱਥੇ ਉਨ੍ਹਾਂ ਕਿਹਾ ਕਿ ਜੇਕਰ  ਅਧਿਕਾਰੀਆਂ ਨੇ ਆਪਣਾ ਰਵਈਆ  ਨਾ ਬਦਲਿਆਂ ਤਾਂ ਜਥੇਬੰਦੀ ਕੋਈ ਤਿੱਖਾ, ਗੁਪਤ ਸੰਘਰਸ਼  ਕਰਨ ਲਈ  ਮਜਬੂਰ ਹੋਵੇਗੀ।

ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ,ਮੀਤ ਪ੍ਰਧਾਨ ਕੁਲਵੰਤ ਸਿੰਘ ਅਤੇ ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ,ਜੋਧ ਸਿੰਘ,ਜਲੌਰ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕਰੇ ਅਤੇ ਮੰਨੀਆ ਮੰਗਾਂ ਜਲਦੀ ਤੋਂ ਜਲਦੀ ਲਾਗੂ ਕਰੇ। ਇਸ ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਰੋਹੀ ਰਾਮ, ਜਤਿੰਦਰ ਸਿੰਘ, ਬਲਜੀਤ ਸਿੰਘ,, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਉਡੀਕ ਚੰਦ, ਹਰਪੀ੍ਤ ਸਿੰਘ ਸੋਢੀ, ਰਣਜੀਤ ਸਿੰਘ, ਭੁਪਿੰਦਰ ਸਿੰਘ ਫੌਜੀ, ਰਮਿੰਦਰ ਸਿੰਘ,ਆਦਿ ਹਾਜਰ ਸਨ।  

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ। 

No comments: