Wednesday, August 16, 2023

ਆਜ਼ਾਦੀ ਦਿਵਸ ਮੌਕੇ ਸਿਵਲ ਸਰਜਨ ਨੇ ਲਹਿਰਾਇਆ ਕੌਮੀ ਝੰਡਾ

Wednesday 16th August 2023 at 5:12 PM

ਜ਼ਿਲ੍ਹਾ ਸਮਾਗਮ ਵਿਚ ਇਕ ਡਾਕਟਰ ਸਮੇਤ ਤਿੰਨ ਮੁਲਾਜ਼ਮਾਂ ਦਾ ਸਨਮਾਨ


ਐਸ.ਏ.ਐਸ.ਨਗਰ
: 16 ਅਗਸਤ 2023: (ਗੁਰਬਖਸ਼ ਸਿੰਘ ਹੈਪੀ//ਪੰਜਾਬ ਸਕਰੀਨ)::

ਆਜ਼ਾਦੀ ਦਿਹਾੜੇ ਮੌਕੇ ਅੱਜ ਹਰ ਪਾਸੇ ਰੌਣਕਾਂ ਹੀ ਰੌਣਕਾਂ ਦੇਖੀਆਂ ਗਈਆਂ। ਸਿਵਲ ਸਰਜਨ ਦਫਤਰ ਅਤੇ ਜ਼ਿਲਾ ਹਸਪਤਾਲ ਵਿੱਚ ਵੀ ਕੌਮੀ ਝੰਡਾ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਨਾਲ ਸਬੰਧਤ ਮੁਲਾਜ਼ਮ ਵੀ ਮੌਜੂਦ ਰਹੇ। 

ਇਸ ਸਮਾਗਮ ਦੀ ਰਸਮ ਮੌਕੇ ਇੱਕ ਚਾਅ ਅਤੇ ਉਤਸ਼ਾਹ ਦੇਖਿਆ ਗਿਆ। ਸੁਤੰਤਰਤਾ ਦੇ ਸੰਘਰਸ਼ਾਂ ਅਤੇ ਇਤਿਹਾਸ ਨੂੰ ਯਾਦ ਕਰਦਿਆਂ ਕਰਾਉਂਦਿਆਂ 77ਵੇਂ ਆਜ਼ਾਦੀ ਦਿਵਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਹਸਪਤਾਲ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। 

ਉਨ੍ਹਾਂ ਨਾਲ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਵੀ ਸਨ। ਡਾ. ਆਹੂਜਾ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿਤੀ। ਤਿਰੰਗਾ ਲਹਿਰਾਉਣ ਮਗਰੋਂ ਉਨ੍ਹਾਂ ਗੱਲਬਾਤ ਕਰਦਿਆਂ ਦਸਿਆ ਕਿ ਜ਼ਿਲ੍ਹਾ ਪਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਜ਼ਿਲ੍ਹੇ ਦੇ ਇਕ ਡਾਕਟਰ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਸਦਕਾ ਸਨਮਾਨਤ ਕੀਤਾ ਹੈ। ਇਨ੍ਹਾਂ ਵਿਚ ਸੀ.ਐਚ.ਸੀ. ਕੁਰਾਲੀ ਦੇ ਐਸ.ਐਮ.ਓ. ਡਾ. ਰਾਜਿੰਦਰ ਭੂਸ਼ਣ, ਸਿਵਲ ਸਰਜਨ ਦਫ਼ਤਰ ਦੇ ਡਾਟਾ ਮੈਨੇਜਰ ਮੀਨਾਕਸ਼ੀ ਸੋਨੀ ਅਤੇ ਜ਼ਿਲ੍ਹਾ ਹਸਪਤਾਲ ਦੇ ਲੈਬ ਅਟੈਂਡੰਟ ਸੁਲਤਾਨ ਮੁਹੰਮਦ ਸ਼ਾਮਲ ਹਨ।

ਡਾ. ਆਹੂਜਾ ਨੇ ਕਿਹਾ ਕਿ ਸਿਹਤ ਵਿਭਾਗ, ਜ਼ਿਲ੍ਹਾ ਐਸ.ਏ.ਐਸ. ਨਗਰ ਲੋਕਾਂ ਦੀ ਭਲਾਈ ਲਈ ਵੱਖ-ਵੱਖ ਕੇਂਦਰੀ ਤੇ ਸੂਬਾਈ ਸਿਹਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਅਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ.ਚੀਮਾ ਤੇ ਡਾ. ਵਿਜੇ ਭਗਤ ਸਮੇਤ ਕਈ ਡਾਕਟਰ ਮੌਜੂਦ ਸਨ।

ਇਸ ਤਰ੍ਹਾਂ ਹੋਰਨਾਂ ਵਿਭਾਗਾਂ ਵਿਚ ਵੀ ਕੌਮੀ ਝੰਡਾ ਲਹਿਰਾਇਆ ਗਿਆ। ਕੁਝ ਕੁ ਪ੍ਰਮੁੱਖ ਖਬਰਾਂ ਅਸਿਨਵੱਖਰੇ ਤੌਰ ਤੇ ਪ੍ਰਕਾਸ਼ਿਤ ਕਰ ਰਹੇ ਹਾਂ।
 
ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।

No comments: