Monday, May 13, 2024

ਕਿਸੇ ਵੀ ਹਾਲਤ 'ਚ 100 ਮਿੰਟਾਂ 'ਚ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ

 Monday 13th May 2024 at 6:15 PM

ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਨਵੀਂ ਰਫ਼ਤਾਰ ਲਿਆਉਣ ਦਾ ਦਾਅਵਾ


ਐਸ.ਏ.ਐਸ.ਨਗਰ
: (ਮੋਹਾਲੀ):13 ਮਈ 2024: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ)::

ਲੋਕ ਅਕਸਰ ਸ਼ਿਕਾਇਤ ਕਰਦੇ ਹਨ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਹੱਲ ਨਹੀਂ ਹੁੰਦਾ। ਹੁਣ ਸਰਕਾਰ ਅਤੇ ਪ੍ਰਸ਼ਾਸਨ ਨੇ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕੇ ਹਨ। ਮਈ ਟੈਕਨਾਲੋਜੀ ਦੇ ਮੁਤਾਬਕ ਕਿਸੇ ਵੀ ਹਾਲਤ 'ਚ 100 ਮਿੰਟਾਂ 'ਚ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਏ.ਡੀ.ਸੀ.ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੀ ਐਸ ਤਿੜਕੇ ਨੇ ਦਿੱਤੀ। ਇਸ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਹੈ। ਇਹ ਇੱਕ ਐਪ ਦੇ ਰੂਪ ਵਿੱਚ ਆਮ ਲੋਕਾਂ ਦੀ ਪਹੁੰਚ ਵਿੱਚ ਹੈ। ਐਸ ਏ ਐਸ ਨਗਰ ਚ ਸੀਵਿਜਿਲ 'ਤੇ 66 ਸ਼ਿਕਾਇਤਾਂ ਮਿਲੀਆਂ ਤਾਂ ਪ੍ਰਸ਼ਾਸਨ ਨੇ ਇਹਨਾਂ ਦਾ ਨਿਪਟਾਰਾ ਬਹੁਤ ਤੇਜ਼ੀ ਨਾਲ ਕੀਤਾ। ਏ ਡੀ ਸੀ ਵਿਰਾਜ ਐਸ ਤਿੜਕੇ ਨੇ ਕਿਹਾ ਕਿ ਪ੍ਰਸ਼ਾਸਨ ਨੇ ਸਮੇਂ ਸਿਰ ਇਹਨਾਂ ਦਾ ਨਿਪਟਾਰਾ ਕਰ ਕੇ ਲੋਕਾਂ ਦੀਆਂ  ਕੀਤੀਆਂ। ਇਸ ਨਾਲ ਲੋਕਾਂ ਦਾ ਮਨੋਬਲ ਵੀ ਵਧੇਗਾ। 

ਉਹਨਾਂ ਦਸਿਆ ਕਿ  66 ਸ਼ਿਕਾਇਤਾਂ ਵਿੱਚੋਂ 42 ਸਹੀ ਪਾਈਆਂ ਗਈਆਂ ਸਨ :ਅਜਿਹੀਆਂ ਸ਼ਿਕਾਈਆਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਗਰਾਨੀ ਸੈੱਲ 24x7 ਅਰਥਾਤ 24 ਘੰਟੇ ਸੱਤੇ ਦਿਨ ਕੰਮ ਕਰ ਰਿਹਾ ਹੈ। ਇਹ ਵਿਸ਼ੇਸ਼ ਸੈਲ ਲਗਾਤਾਰ ਸਰਗਰਮੀ ਨਾਲ ਕੰਮ ਕਰ ਰਿਹਾ ਹੈ। 

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24x7 ਵਾਲਾ ਜਿਹੜਾ ਸ਼ਿਕਾਇਤ ਨਿਗਰਾਨੀ ਸੈੱਲ ਸਥਾਪਿਤ ਕੀਤਾ ਗਿਆ ਹੈ ਉੱਥੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਵੱਖ-ਵੱਖ ਸੰਚਾਰ ਸਾਧਨਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਰਿਹਾ ਹੈ। 

ਏ ਡੀ ਈ ਓ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸੈੱਲ ਨੂੰ ਹੁਣ ਤੱਕ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੁਆਰਾ ਵਿਕਸਤ ਕੀਤੇ ਗਏ ਸੀ ਵਿਜਿਲ ਐਪ ਰਾਹੀਂ ਹੁਣ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ 66 ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ 23 ਸ਼ਿਕਾਇਤਾਂ ਵੱਖ-ਵੱਖ ਕਾਰਨਾਂ (ਸਹੀ ਨਾ ਪਾਈਆਂ ਜਾਣ ਕਾਰਨ) ਕਰਕੇ ਰੱਦ ਹੋਈਆਂ ਸਨ ਜਦਕਿ ਬਾਕੀ 42 ਸ਼ਿਕਾਇਤਾਂ ਸਹੀ ਪਾਈਆਂ ਗਈਆਂ ਸਨ ਅਤੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 100 ਮਿੰਟ ਦੀ ਸਮਾਂ ਸੀਮਾ ਦੇ ਅੰਦਰ ਨਿਪਟਾਈਆਂ ਗਈਆਂ ਹਨ ਜਦਕਿ ਇੱਕ ਸ਼ਿਕਾਇਤਾਂ ਦੇ ਮਾਮਲੇ ਵਿਹੁੱਚ ਕੰਮ ਅਜੇ ਜਾਰੀ ਹੈ। 

ਉਨ੍ਹਾਂ ਕਿਹਾ ਕਿ ਜਦੋਂ ਵੀ ਸੀ ਵਿਜਿਲ ਐਪ 'ਤੇ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਫਲਾਇੰਗ ਸਕੁਐਡ ਟੀਮਾਂ ਨੂੰ ਸ਼ਿਕਾਇਤ ਮਿਲਣ ਦੇ ਪੰਜ ਮਿੰਟਾਂ ਦੇ ਅੰਦਰ-ਅੰਦਰ ਸੌਂਪ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ ਟੀਮ ਨੂੰ 15 ਮਿੰਟਾਂ ਦੇ ਅੰਦਰ ਉਥੇ ਪਹੁੰਚਣਾ ਪੈਂਦਾ ਹੈ। ਇਸ ਤਰ੍ਹਾਂ 30 ਮਿੰਟਾਂ ਦੇ ਅੰਦਰ-ਅੰਦਰ ਸ਼ਿਕਾਇਤ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਲਈ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਭੇਜ ਦਿੱਤੀ ਜਾਂਦੀ ਹੈ। 

ਏ ਆਰ ਓ ਨੇ ਅਗਲੇ 50 ਮਿੰਟਾਂ ਵਿੱਚ ਸ਼ਿਕਾਇਤ 'ਤੇ ਕਾਰਵਾਈ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਿਰਫ਼ 100 ਮਿੰਟਾਂ ਵਿੱਚ ਸ਼ਿਕਾਇਤ ਦਾ ਪੂਰੀ ਤਰ੍ਹਾਂ ਨਿਪਟਾਰਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਐਪ ਗੂਗਲ ਪਲੇਅ ਸਟੋਰ 'ਤੇ ਉਪਲਬਧ ਹੈ ਅਤੇ ਇਸ ਐਪ ਨਾਲ ਨਾਗਰਿਕ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਫੋਟੋਆਂ ਅਤੇ ਵੀਡੀਓ ਨੂੰ ਸਥਾਨ ਆਧਾਰਿਤ ਵੇਰਵਿਆਂ ਨਾਲ ਮੌਕੇ ਤੋਂ ਅਪਲੋਡ ਕਰ ਸਕਦੇ ਹਨ। 

ਜਦੋਂ ਸ਼ਿਕਾਇਤ ਕਰਨ ਵਾਲੇ ਲੋਕ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਕਰਦੇ ਹਨ, ਉਡਣ ਦਸਤੇ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੁਆਰਾ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਂਦੀ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਹਨਾਂ ਸ਼ਿਕਾਇਤਾਂ ਦੇ ਹੱਲ ਲਈ ਔਸਤ ਸਮਾਂ 43.26 ਮਿੰਟ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

No comments: