Monday, August 11, 2025

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸਮਾਗਮ

Received from MPS Khalsa on Monday 11th August 2025 at 18:31 Regarding VVIP invitations 

ਸਰਬ ਧਰਮ ਸੰਮੇਲਨ ਵਾਸਤੇ ਸ਼੍ਰੀ ਸ਼੍ਰੀ ਰਵੀਸ਼ੰਕਰ ਅਤੇ ਆਚਾਰਯ ਲੋਕੇਸ਼ ਮੁਨਿ ਨੂੰ ਦਿੱਤਾ ਸੱਦਾ ਪੱਤਰ

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਅਕਤੂਬਰ ਮਹੀਨੇ ਵਿਚ

ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸਾਂਝੀ ਕੀਤੀ ਜਾਣਕਾਰੀ 


ਨਵੀਂ ਦਿੱਲੀ
: 11 ਅਗਸਤ 2025: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ ਡੈਸਕ)::

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਅਕਤੂਬਰ ਮਹੀਨੇ ਵਿਚ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸਿੱਖ ਧਰਮ ਦੇ ਨਾਲ-ਨਾਲ ਵੱਖ ਵੱਖ ਧਰਮਾਂ ਤੋਂ ਧਰਮ ਗੁਰੂ ਪ੍ਰੋਗਰਾਮ ਵਿਚ ਸ਼ਮੂਲੀਅਤ ਕਰ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਬਾਰੇ ਆਪੋ ਆਪਣੇ ਵਿਚਾਰ ਪ੍ਰਗਟ ਕਰਨਗੇ। 

ਇਹ ਜਾਣਕਾਰੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਾਸਤੇ ਉਹਨਾਂ ਨੇ ਅੱਜ ਬੰਗਲੌਰ ਵਿਚ ਸ਼੍ਰੀ ਸ਼੍ਰੀ ਰਵੀਸ਼ੰਕਰ ਅਤੇ ਅਚਾਰੀਆ ਲੋਕੇਸ਼ ਮੁਨਿ ਨੂੰ  ਸੱਦਾ ਪੱਤਰ ਦਿੱਤਾ ਹੈ ਜੋ ਉਹਨਾਂ ਨੇ ਖਿੜੇ ਮੱਥੇ ਪ੍ਰਵਾਨ ਕੀਤਾ ਹੈ।  ਸੱਦਾ ਪ੍ਰਾਪਤ ਕਰਨ ਮਗਰੋਂ ਯੋਜਨਾਂ ਦੋਹਾਂ ਸ਼ਖਸੀਅਤਾਂ ਨੇ ਇਹ ਭਰੋਸਾ ਵੀ ਦੁਆਇਆ ਹੈ ਕਿ ਉਹ ਪ੍ਰੋਗਰਾਮ ਵਿਚ ਜ਼ਰੂਰ ਸ਼ਾਮਲ ਹੋਣਗੇ। 

ਕਰਮਸਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਮੰਡਪ ਹਾਲ ਪ੍ਰਗਤੀ ਮੈਦਾਨ ਵਿਚ ਹੋਵੇਗਾ ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ  ਧਾਰਮਿਕ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਹਨਾਂ ਕਿਹਾ ਕਿ ਜਦੋਂ ਦੂਜੇ ਧਰਮਾਂ ਦੇ ਧਰਮ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਮਹੱਤਵ ਤੇ ਉਹਨਾਂ ਦੇ ਯੋਗਦਾਨ ਬਾਰੇ ਚਰਚਾ ਕਰਨਗੇ ਤਾਂ ਇਸਦਾ ਸੰਦੇਸ਼ ਘਰ-ਘਰ ਪਹੁੰਚਾਉਣ ਵਿਚ ਬਹੁਤ ਵੱਡੀ ਮਦਦ ਮਿਲੇਗੀ। 

ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਆਪਣੇ ਆਪ ਵਿਚ ਬਹੁਤ ਨਿਵੇਕਲਾ ਹੋਵੇਗਾ ਤੇ ਇਸਦੀ ਸਫਲਤਾ ਵਾਸਤੇ ਕਮੇਟੀ ਦੀ ਟੀਮ ਦਿਨ ਰਾਤ ਕੰਮ ਕਰ ਰਹੀ ਹੈ।

No comments: