Received From MPS Khalsa on 12th August 2025 at 15:30 Regarding A Supreme Court Decision
ਸਜ਼ਾ ਪੂਰੀ ਕਰਨ ਦੇ ਬਾਵਜੂਦ ਕੋਈ ਵੀ ਦੋਸ਼ੀ ਜੇਲ੍ਹ ਵਿਚ ਕੈਦ ਨਾ ਹੋਵੇ, ਤੁਰੰਤ ਕੀਤਾ ਜਾਏ ਰਿਹਾਅ
ਕੀ ਅਦਾਲਤ ਦਾ ਇਹ ਫ਼ੈਸਲਾ ਬੰਦੀ ਸਿੰਘਾਂ ਦੇ ਮਾਮਲੇ ਵਿਚ ਲਾਗੂ ਹੋਏਗਾ?
ਨਵੀਂ ਦਿੱਲੀ: 12 ਅਗਸਤ 2025: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ)::
2002 ਦੇ ਬਹੁ-ਚਰਚਿਤ ਨਿਤੀਸ਼ ਕਟਾਰਾ ਕਤਲ ਕੇਸ ਵਿੱਚ ਅੱਜ ਇੱਕ ਵੱਡਾ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸੁਖਦੇਵ ਪਹਿਲਵਾਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਉਸਨੇ ਆਪਣੀ 20 ਸਾਲ ਦੀ ਸਜ਼ਾ ਪੂਰੀ ਕਰ ਲਈ ਹੈ।
ਸੁਣਵਾਈ ਦੌਰਾਨ, ਜਸਟਿਸ ਬੀ.ਵੀ. ਨਾਗਰਥਨਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਨੇ ਟਿੱਪਣੀ ਕੀਤੀ ਕਿ ਕਿਸੇ ਵੀ ਦੋਸ਼ੀ ਨੂੰ ਇੱਕ ਨਿਸ਼ਚਿਤ ਮਿਆਦ ਲਈ ਸਜ਼ਾ ਸੁਣਾਈ ਗਈ ਹੈ, ਉਸਦੀ ਸਜ਼ਾ ਪੂਰੀ ਹੁੰਦੇ ਹੀ ਉਸਨੂੰ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ, ਅਦਾਲਤ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਰਿਹਾਈ ਲਈ ਮੁਆਫ਼ੀ ਦੀ ਕੋਈ ਲੋੜ ਨਹੀਂ ਹੈ।
ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਸਜ਼ਾ ਪੂਰੀ ਕਰਨ ਦੇ ਬਾਵਜੂਦ ਕੋਈ ਵੀ ਦੋਸ਼ੀ ਕੈਦ ਨਾ ਹੋਵੇ। ਬੈਂਚ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਆਪਣੀ ਪੂਰੀ ਸਜ਼ਾ ਕੱਟ ਚੁੱਕਾ ਹੈ ਅਤੇ ਕਿਸੇ ਹੋਰ ਮਾਮਲੇ ਵਿੱਚ ਲੋੜੀਂਦਾ ਨਹੀਂ ਹੈ, ਤਾਂ ਉਸਨੂੰ ਤੁਰੰਤ ਰਿਹਾਅ ਕਰ ਦਿੱਤਾ ਜਾਵੇ।
ਜੇਕਰ ਇਹੋ ਹਾਲਾਤ ਰਹੇ ਤਾਂ ਦੋਸ਼ੀ ਜੇਲ੍ਹ ਅੰਦਰ ਹੀ ਮਰ ਜਾਏਗਾ। ਅਦਾਲਤ ਨੇ ਇਹ ਵੀ ਹੁਕਮ ਦਿੱਤਾ ਕਿ ਇਹ ਫੈਸਲਾ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੂੰ ਭੇਜਿਆ ਜਾਵੇ, ਤਾਂ ਜੋ ਉਹ ਇਸਨੂੰ ਸਾਰੇ ਰਾਜਾਂ ਦੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਪ੍ਰਸਾਰਿਤ ਕਰ ਸਕੇ।
ਇਥੇ ਵਿਚਾਰਣ ਯੋਗ ਹੈ ਕਿ ਸਿੱਖ ਬੰਦੀ ਸਿੰਘਾਂ ਨੇ ਵੀਂ ਆਪਣੀ ਬਣਦੀ ਸਜ਼ਾ ਤੋਂ ਵੀਂ ਵੱਧ ਸਮਾਂ ਜੇਲ੍ਹਾਂ ਵਿਚ ਗੁਜਾਰ ਲਿਆ ਹੈ ਕਿ ਇਹ ਫ਼ੈਸਲਾ ਉਨ੍ਹਾਂ ਨੂੰ ਕੁਝ ਰਾਹਤ ਦੇਵੇਗਾ ਜਾਂ ਸਰਕਾਰਾਂ ਇਸ ਫੈਸਲੇ ਅਧੀਨ ਉਨ੍ਹਾਂ ਨੂੰ ਰਿਹਾਅ ਕਰਨਗੀਆਂ ਇਹ ਆਣ ਵਾਲਾ ਸਮਾਂ ਹੀ ਦਸ ਸਕੇਗਾ।
No comments:
Post a Comment