Received From MPS Khalsa on Friday 21st August 2025 at 16:32 Regarding Guru Nanak Public School
ਵਿਦਿਆਰਥੀਆਂ ਨੂੰ ਗੁਣਾਂ ਦੇ ਆਧਾਰ 'ਤੇ ਵੱਖ-ਵੱਖ ਪਦਵੀਆਂ ਲਈ ਚੁਣਿਆ ਗਿਆ
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਅੱਜ 21 ਅਗਸਤ ਨੂੰ ਸਕੂਲ ਦੀ ਸਪੈਸ਼ਲ ਅਸੈਂਬਲੀ ਵਿੱਚ ਨਿਵੇਸ਼ਕ (ਇਨਵੇਸਟਰ) ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਲੀਡਰਸ਼ਿਪ ਵਾਲੇ ਗੁਣਾਂ ਦੇ ਆਧਾਰ 'ਤੇ ਵੱਖ-ਵੱਖ ਪਦਵੀਆਂ ਲਈ ਚੁਣਿਆ ਗਿਆ। ਇਸ ਸਮਾਰੋਹ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਬੈਜ, ਪੱਟੀਆਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਅਤੇ ਵੱਖ ਵੱਖ ਹਾਊਸ ਦੀਆਂ ਹਾਊਸ ਵਾਰਡਨਾਂ ਨੇ ਵਿਦਿਅਰਥੀਆਂ ਨੂੰ ਸਟੇਜ ਤੇ ਬੈਜ ਅਤੇ ਪੱਟੀਆਂ ਦੇਕੇ ਜ਼ਿੰਮੇਵਾਰੀਆਂ ਨੂੰ ਸਫਲਤਾ ਪੂਰਵਕ ਨਿਭਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਸਮਾਰੋਹ ਦੇ ਅਖ਼ੀਰ ਵਿੱਚ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਪ੍ਰਕਾਰ ਦੀਆਂ ਜ਼ਿੰਮੇਵਾਰੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਲੀਡਰਸ਼ਿਪ ਸਮਰਥਾ ਅਤੇ ਟੀਮਵਰਕ ਦੇ ਗੁਣ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਇਸ ਦੇ ਨਾਲ ਹੀ, ਇਹ ਉਨ੍ਹਾਂ ਨੂੰ ਆਪਣੇ ਸਕੂਲ ਅਤੇ ਸਮਾਜ ਦੀ ਸੇਵਾ ਕਰਨ ਅਤੇ ਭਵਿੱਖ ਵਿੱਚ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਦੀਆਂ ਹਨ।
No comments:
Post a Comment