Received From MPS Khalsa on Monday 25th August 2025 at 17:29 Regarding Event Reports
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਵੀ ਸਤਿਕਾਰ ਨਾਲ ਮਨਾਇਆ
ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ਮੌਕੇ ਹਰ ਗੁਰੂਘਰ ਵਿਚ ਵਿਸ਼ੇਸ਼ ਪ੍ਰੋਗਰਾਮ ਹੋਣ:ਭਾਈ ਤੂਰ/ਖਾਲਸਾ
ਨਵੀਂ ਦਿੱਲੀ: 25 ਅਗਸਤ 2025: (ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ ਡੈਸਕ)::
ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ-ਡੇਲਟਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨਾਲ ਹੀ ਕੌਮ ਦੇ ਮਹਾਨ ਸ਼ਹੀਦ ਭਾਈ ਮੁਸੀਬਤ ਸਿੰਘ, ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ, ਸ਼ਹੀਦ ਭਾਈ ਗੁਰਮੀਤ ਸਿੰਘ ਧੂਲਕੋਟ, ਸ਼ਹੀਦ ਭਾਈ ਹਰਭਜਨ ਸਿੰਘ ਵੇਰਕਾ ਸਮੇਤ ਤਮਾਮ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਪੰਥ ਪ੍ਰਸਿੱਧ ਢਾਡੀ ਜਥਾ ਭਾਈ ਗੁਰਭੇਜ ਸਿੰਘ ਜੌਹਲ ਨੇ ਉਚੇਚੇ ਤੌਰ ਤੇ ਸ਼ਹੀਦਾਂ ਦੇ ਜੀਵਨ ਉੱਪਰ ਸੰਗਤਾਂ ਨਾਲ ਸਾਂਝ ਪਾਈ। ਪ੍ਰੋਗਰਾਮ ਵਿਚ ਕੈਲੀਫੋਰਨੀਆ ਤੋਂ ਭਾਈ ਅਮਨਦੀਪ ਸਿੰਘ ਅਤੇ ਦਲ ਖਾਲਸਾ ਦੇ ਭਾਈ ਹਰਚਰਨਜੀਤ ਸਿੰਘ ਧਾਮੀ ਵਿਸ਼ੇਸ਼ ਤੌਰ ਤੇ ਪੁੱਜੇ ਸਨ ਜਿਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਿੱਖ ਰਾਜ ਦੀ ਸਥਾਪਤੀ ਲਈ ਸੰਘਰਸ਼ ਕਰ ਰਹੀ ਹਰ ਜਥੇਬੰਦੀ ਦਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਲਈ ਜ਼ਰੂਰੀ ਹੈ ਕਿ ਇਕ ਨਿਸ਼ਾਨ ਸਾਹਿਬ ਦੀ ਛੱਤਰਛਾਇਆ ਹੇਠ ਇਕੱਠਿਆ ਹੋਇਆ ਜਾਏ।
ਦਲ ਖ਼ਾਲਸਾ ਦੇ ਭਾਈ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਨੌਜਵਾਨ ਕਮਰਕੱਸੇ ਕਰਨ ਅਤੇ ਅਜ਼ਾਦੀ ਦੇ ਸੰਘਰਸ਼ ਦੀ ਵਾਗਡੋਰ ਸਾਂਭਣ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਨਦੀਪ ਸਿੰਘ ਅਤੇ ਭਾਈ ਹਰਚਰਨਜੀਤ ਸਿੰਘ ਧਾਮੀ ਜੀ ਦਾ ਸਨਮਾਨ ਵੀ ਕੀਤਾ ਗਿਆ।
ਪ੍ਰੋਗਰਾਮ ਦੀ ਸਮਾਪਤੀ ਉਪਰੰਤ ਇਨ੍ਹਾਂ ਨਾਲ ਪੰਥ ਨੂੰ ਮਿਲ ਰਹੀਆਂ ਚੁਣੌਤੀਆਂ ਬਾਬਤ ਵਿਸ਼ੇਸ਼ ਤੌਰ ਤੇ ਪੰਥਕ ਵਿਚਾਰਾਂ ਵੀ ਹੋਈਆਂ ਸਨ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਭਾਈ ਗੁਰਮੀਤ ਸਿੰਘ ਜੀ ਤੂਰ, ਮੈਂਬਰ ਭਾਈ ਨਰਿੰਦਰ ਸਿੰਘ ਰੰਧਾਵਾ ਅਤੇ ਭਾਈ ਅਵਤਾਰ ਸਿੰਘ ਖਹਿਰਾ ਵੀ ਪ੍ਰੋਗਰਾਮ ਵਿਚ ਉਚੇਚੇ ਤੌਰ ਤੇ ਮੌਜੂਦ ਸਨ।
ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਇਨਾਂ ਸਮਾਗਮਾਂ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਹਾਜ਼ਿਰੀ ਭਰ ਕੇ ਗੁਰਬਾਣੀ ਜਸ ਸਰਵਣ ਕਰਦਿਆਂ ਗੁਰੂ ਨਾਲ ਜੁੜੇ ਸਨ। ਭਾਈ ਗੁਰਮੀਤ ਸਿੰਘ ਤੂਰ ਅਤੇ ਭਾਈ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪੰਥ ਲਈ ਅਦੁੱਤੀ ਸ਼ਹਾਦਤ ਦੇਣ ਵਾਲੇ ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ 31 ਅਗਸਤ ਨੂੰ ਸੰਗਤਾਂ ਉਤਸ਼ਾਹ ਨਾਮ ਮਨਾਉਂਦੀਆ ਹਨ ਤੇ ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਂਦੇ ਹਨ ਜਿਸ ਵਿਚ ਵਡੀ ਗਿਣਤੀ ਅੰਦਰ ਹਾਜ਼ਿਰੀ ਭਰਕੇ ਸ਼ਹੀਦ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਣ ਲਈ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ।
ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ-ਡੇਲਟਾ ਵਿਖੇ ਵੀ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ।
No comments:
Post a Comment