Monday, August 25, 2025

ਡਾ. ਕਰਮਜੀਤ ਸਿੰਘ ਨੇ ਅਕਾਲ ਤਖਤ ਸਾਹਿਬ ਵਿਖ਼ੇ ਪੇਸ਼ ਹੋ ਕੇ ਰੱਖਿਆ ਆਪਣਾ ਪੱਖ

 Received From MPS Khalsa on Monday 25th August 2025 at 17:55 Regarding GNDU VC

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਹਨ ਡਾ. ਕਰਮਜੀਤ ਸਿੰਘ 

*ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਰੱਖਿਆ ਆਪਣਾ ਪੱਖ  


ਨਵੀਂ ਦਿੱਲੀ
: 25 ਅਗਸਤ 2025:(ਮਨਪ੍ਰੀਤ ਸਿੰਘ ਖਾਲਸਾ//ਪੰਜਾਬ ਸਕਰੀਨ)::

ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋਏ। ਚੇਤੇ ਰਹੇ ਕਿ ਉਹਨਾਂ ਦੇ ਵਿਰੁੱਧ ਦੱਖਣ ਭਾਰਤ ਵਿੱਚ ਇੱਕ ਸਮਾਗਮ ਦੌਰਾਨ ਗੁਰਮਤਿ ਫ਼ਲਸਫ਼ੇ ਦੇ ਵਿਰੁੱਧ ਪ੍ਰਗਟਾਵਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ। 

ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ। 

ਡਾ. ਕਰਮਜੀਤ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਅਤੇ ਲਿਖਤੀ ਰੂਪ ਵਿੱਚ ਰੱਖਿਆ। ਇਹ ਮਾਮਲਾ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ।

No comments: