Tuesday, April 14, 2026

ਕਾਂਗਰਸ ਪਾਰਟੀ ਨੇ ਡਾ. ਬੀ.ਆਰ ਅੰਬੇਡਕਰ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ

Pawan Dewan on Tuesday 14th April 2026 at 3:43 PM Regarding Dr. B.R. Ambedkar 

ਆਉਣ ਵਾਲੇ ਸਮੇਂ ਵਿਚ ਵੀ ਸਾਨੂੰ ਰਾਹ ਦਿਖਾਉਂਦੇ ਰਹਿਣਗੇ ਡਾ. ਅੰਬੇਡਕਰ ਦੇ ਵਿਚਾਰ: ਪਵਨ ਦੀਵਾਨ 


ਲੁਧਿਆਣਾ
: 14 ਅਪ੍ਰੈਲ 2026: (ਮੀਡੀਆ ਲਿੰਕ 32//ਪੰਜਾਬ ਸਕਰੀਨ ਡੈਸਕ)::

ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਰਾਭਾ ਨਗਰ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਦੇ ਫੁੱਲ ਭੇਂਟ ਕਰਕੇ ਮਨਾਇਆ ਗਿਆ। ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਉਹਨਾਂ ਦੀ ਤਸਵੀਰ ਨੂੰ ਫੁੱਲ ਭੇਟ ਕੀਤੇ ਗਏ ਅਤੇ ਡਾ. ਅੰਬੇਡਕਰ ਜੀ ਦੇ ਵਿਚਾਰਾਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ, ਦੀਵਾਨ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦੇ ਵਿਚਾਰ ਅੱਜ ਦੇ ਸਮੇਂ ਵਿੱਚ ਹੋਰ ਵੀ ਮਹੱਤਵਪੂਰਨ ਬਣ ਗਏ ਹਨ, ਜਦੋਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਣੇ ਹੱਕਾਂ ਦੀ ਖਾਤਿਰ ਲੜਨਾ ਪੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਡਾ. ਅੰਬੇਡਕਰ ਜੀ ਨੇ ਦੇਸ਼ ਨੂੰ ਇੱਕ ਮਹਾਨ ਅਤੇ ਮਜਬੂਤ ਸੰਵਿਧਾਨ ਦਿੱਤਾ ਸੀ, ਲੇਕਿਨ ਮੌਜੂਦਾ ਸਰਕਾਰ ਉਸ ਸੰਵਿਧਾਨ ਨੂੰ ਕਮਜ਼ੋਰ ਕਰਨ ਲਈ ਆਏ ਦਿਨ ਕੋਸ਼ਿਸ਼ਾਂ ਕਰਦੀ ਰਹਿੰਦੀ ਹੈ। 

ਦੀਵਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਸਮਾਜ ਦੇ ਲੋੜਵੰਦ ਅਤੇ ਪਿਛੜੇ ਵਰਗਾਂ ਦੇ ਹੱਕਾਂ ਦੀ ਖਾਤਿਰ ਲੜਦੀ ਰਹੀ ਹੈ। ਡਾ. ਅੰਬੇਡਕਰ ਜੀ ਦੇ ਵਿਚਾਰ ਨਾ ਸਿਰਫ ਅੱਜ, ਬਲਕਿ ਆਉਣ ਵਾਲੇ ਸਮੇਂ ਵਿੱਚ ਵੀ ਸਾਨੂੰ ਰਾਹ ਦਿਖਾਉਂਦੇ ਰਹਿਣਗੇ।

ਇਸ ਮੌਕੇ ਹੋਰਨਾ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਜਸਵਿੰਦਰ ਸਿੰਘ ਓਸਾਹਨ, ਗੁਰਨਾਮ ਸਿੰਘ ਕਲੇਰ, ਗਗਨਦੀਪ ਬਾਵਾ, ਹੇਮੰਤ ਮਹਾਜਨ, ਨਿਰਭੈ ਸਿੰਘ ਰੰਗੂਵਾਲ, ਵਰੁਣ ਸ਼ਰਮਾ, ਨਿਵੇਸ਼ ਵਾਸਨ, ਸ਼ਿਵ ਓਸਾਹਨ ਵੀ ਮੌਜੂਦ ਰਹੇ।

No comments: