Emailed on Wednesday 17th June 2026 at 1:51 PM 2026 Regarding Chhabeel By Punjab Mandi Board
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਸਿੱਖਿਆਵਾਂ ਨੂੰ ਯਾਦ ਕਰਾਇਆ
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ
ਐਸ.ਏ.ਐਸ. ਨਗਰ (ਮੁਹਾਲੀ):17 ਜੂਨ, 2026: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ)::
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲਾਂ ਦਾ ਬਹੁਤ ਸਾਰੀਆਂ ਥਾਂਵਾਂ ਤੇ ਵਿਸ਼ੇਸ਼ ਆਯੋਜਨ ਕੀਤਾ ਗਿਆ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ। ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵਾਲੇ ਪੁਰਬ ਦਾ ਸੰਦੇਸ਼ ਬੜੀ ਸ਼ਰਧਾ ਨਾਲ ਆਮ ਜਨਤਾ ਤੱਕ ਪਹੁੰਚਾਇਆ ਗਿਆ।
ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਹਰ ਵਿਅਕਤੀ ਨੂੰ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਸਾਨੂੰ ਗੁਰੂ ਜੀ ਦੀ ਬਾਣੀ ਅਤੇ ਸ਼ਹਾਦਤ ਨੂੰ ਆਪਣੇ ਮਨਾਂ ਵਿੱਚ ਵਸਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਜੀਵਨ ਵਿੱਚ ਆਉਣ ਵਾਲੀ ਕਿਸੇ ਵੀ ਔਖੀ ਘੜੀ ਵਿੱਚ ਅਸੀਂ ਆਪਣੇ ਮਾਰਗ ਤੋਂ ਨਾ ਡੋਲੀਏ।
ਉਨ੍ਹਾਂ ਕਿਹਾ ਕਿ ਗੁਰੂ ਜੀ ਨੂੰ ਤੱਤੀ ਤਵੀ ਤੇ ਬਿਠਾਇਆ ਗਿਆ ਅਤੇ ਉਨ੍ਹਾਂ ਤੇ ਗਰਮ ਰੇਤ ਪਾਈ ਗਈ, ਪਰ ਗੁਰੂ ਜੀ ਸ਼ਾਂਤ ਰਹੇ। ਸਾਨੂੰ ਵੀ ਉਨ੍ਹਾਂ ਵਾਂਗ ਆਪਣੇ ਜੀਵਨ ਵਿੱਚ ਅਡੋਲ ਰਹਿਣਾ ਚਾਹੀਦਾ ਹੈ ਅਤੇ ਹਰੇਕ ਔਕੜ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ।
ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਸ਼ੇਸ਼ ਪੱਧਰ ਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਦੌਰਾਨ ਠੰਡੇ ਮਿੱਠੇ ਜਲ ਦੇ ਨਾਲ-ਨਾਲ ਸੰਗਤ ਵਿੱਚ ਗੁਰੂ ਜੀ ਦਾ ਪ੍ਰਸਾਦ ਵੀ ਵਰਤਾਇਆ ਗਿਆ।
ਛਬੀਲ ਆਯੋਜਨ ਵਾਲੇ ਇਸ ਇਸ ਮੌਕੇ ਸ੍ਰੀ ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ ਸਮੇਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨ-ਮਨ-ਧਨ ਨਾਲ ਸੇਵਾ ਨਿਭਾਈ ਗਈ।……………….

No comments:
Post a Comment