Showing posts with label ਸ਼ੇਖ ਫ਼ਰੀਦ ਜੀ. Show all posts
Showing posts with label ਸ਼ੇਖ ਫ਼ਰੀਦ ਜੀ. Show all posts

Friday, September 20, 2013

ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ

Fri, Sep 20, 2013 at 3:52 PM
ਐਸਜੀਪੀਸੀ ਵੱਲੋਂ ਸ਼ਰਧਾ ਨਾਲ ਮਨਾਇਆ ਜਾਵੇਗਾ ਇਹ ਦਿਵਸ-ਤਰਲੋਚਨ ਸਿੰਘ
ਅੰਮ੍ਰਿਤਸਰ: 20 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਿਤੀ 23-9-2013 ਨੂੰ ਮਨਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਵੱਲੋਂ ਜਾਰੀ ਪ੍ਰੈਸ ਰਲੀਜ਼ ਜਾਣਕਾਰੀ ਦੇਂਦਿਆਂ ਸ.ਤਰਲੋਚਨ ਸਿੰਘ ਸਕੱਤਰ ਨੇ ਦੱਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤ ਸਾਹਿਬਾਨ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ ਇਸੇ ਭਾਵਨਾ ਤਹਿਤ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਮਿਤੀ 21-9-2013 ਨੂੰ ਸ੍ਰੀ ਅਖੰਡਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 23-9-2013 ਨੂੰ ਸਵੇਰੇ 10:00 ਵਜੇ ਪਾਏ ਜਾਣਗੇ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਭਗਤ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰੋ।