Showing posts with label AAP. Show all posts
Showing posts with label AAP. Show all posts

Tuesday, May 14, 2024

ਚੋਣਾਂ ਦਾ ਮੌਸਮ: ਰਾਜੀਵ ਕੁਮਾਰ ਲਵਲੀ ਆਪ ਵਿੱਚ ਸ਼ਾਮਿਲ

Tuesday 14th May 2024 at 2:32 PM

ਪਹਿਲਾਂ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਸਾਬਕਾ ਸੂਬਾ ਪ੍ਰਧਾਨ ਸਨ ਰਾਜੀਵ ਕੁਮਾਰ ਲਵਲੀ 

ਚੋਣਾਂ ਦਾ ਪਾਵਨ ਤਿਓਹਾਰ ਬਣਿਆ ਦਲ ਬਦਲੀਆਂ ਦਾ ਮੌਸਮ 

ਲੁਧਿਆਣਾ: 14 ਮਈ 2024: (ਐਨ ਕੇ ਐਮ//ਪੰਜਾਬ ਸਕਰੀਨ ਬਿਊਰੋ)::

ਕੋਈ ਵੇਲਾ ਸੀ ਜਦੋਂ ਸਿਆਸਤ ਵਿੱਚ ਕੁੱਦਣ ਵਾਲੇ ਲੋਕ ਉਮਰ ਦੇ ਆਖ਼ਿਰੀ ਸਾਹਾਂ ਤੀਕ ਉਸੇ ਪਾਰਟੀ ਨਾਲ ਜੁੜੇ ਰਹਿੰਦੇ ਸਨ ਜਿਸ ਦੇ ਨਾਲ ਉਹ ਸਿਆਸਤ ਸ਼ੁਰੂ ਕਰੀਏ ਕਰਦੇ ਸਨ। ਕੁਝ ਦਹਾਕੇ ਪਹਿਲਾਂ ਇਹ ਵਿਚਾਰ ਅਰਥਹੀਣ ਹੁੰਦੇ ਚਲੇ ਗਏ। ਹੁਣ ਪਾਰਟੀਆਂ ਦੇ ਮੰਚ ਦੀ ਵਰਤੋਂ ਬਸ ਚੋਣ ਟਿਕਟਾਂ ਲੈਣ, ਚੋਣਾਂ ਜਿੱਤਣ ਅਤੇ ਕੁਰਸੀ ਪ੍ਰਾਪਤੀ ਤੱਕ ਕੀਤੀ ਜਾਂਦੀ ਹੈ। ਕਈ ਥਾਂਵਾਂ ਤੇ ਅਜਿਹੇ ਮਾਮਲੇ ਸਾਹਮਣੇ ਆਏ ਹਨ। ਇੱਕ ਮਾਮਲਾ ਲੁਧਿਆਣਾ ਦਾ ਵੀ ਹੈ ਜਿੱਥੇ ਰਾਜੀਵ ਕੁਮਾਰ ਲਵਲੀ ਨੇ ਕਾਂਸ਼ੀ ਰਾਮ ਦੇ ਵਿਚਾਰਾਂ ਨੂੰ ਤਿਲਾਂਜਲੀ ਦੇ ਕੇ ਅੱਜ ਸਰਗਰਮ ਨੇਤਾ ਕੇਜਰੀਵਾਲ ਦੇ ਵਿਚਾਰਾਂ ਨੂੰ ਅਪਣਾ ਲਿਆ ਹੈ। ਇੱਕ ਸੀਨੀਅਰ ਅਤੇ ਸਰਗਰਮ ਪੱਤਰਕਾਰ ਵੱਲੋਂ ਜਾਰੀ ਕੀਤੇ ਗਏ ਪ੍ਰੈਸਨੋਟ ਵਿੱਚ ਦੱਸਿਆ ਗਿਆ ਹੈ ਕਿ ਰਾਜੀਵ ਕੁਲਾਰ ਲਵਲੀ ਆਮ ਆਦਮੀ ਪਾਰਟੀ ਵਿੱਚ  ਸ਼ਾਮਲ ਹੋ ਗਏ  ਹਨ। ਨਿਸਚੇ ਹੀ ਇਸ ਨਾਲ ਆਪ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ। 

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮਜਬੂਤੀ ਪ੍ਰਦਾਨ ਕਰਦਿਆਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਸਾਬਕਾ ਪੰਜਾਬ ਪ੍ਰਧਾਨ ਤੇ ਉੱਘੇ ਸਮਾਜਸੇਵੀ ਰਾਜੀਵ ਕੁਮਾਰ ਲਵਲੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜਿਨਾਂ ਦਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਪਾਰਟੀ ਚ ਸਵਾਗਤ ਕੀਤਾ ਗਿਆ। 

ਜ਼ਿਕਰਯੋਗ ਹੈ ਕਿ ਰਜੀਵ ਕੁਮਾਰ ਲਵਲੀ ਅਤੇ ਉਹਨਾਂ ਦੇ ਪਿਤਾ ਸਵ. ਬਾਬੂ ਅਜੀਤ ਕੁਮਾਰ ਦਾ ਬਾਬੂ ਕਾਂਸ਼ੀ ਰਾਮ ਦੇ ਵਿਚਾਰਾਂ ਨਾਲ ਲੰਮਾ ਸੰਬੰਧ ਰਿਹਾ ਹੈ। ਸਾਲ 1962 ਤੋਂ 1967 ਤੱਕ ਆਰਪੀਆਈ ਪਾਰਟੀ ਦੇ ਸਿੱਧਵਾਂ ਬੇਟ ਹਲਕੇ ਤੋਂ ਵਿਧਾਇਕ ਵੀ ਰਹੇ ਹਨ। ਜਦ ਕਿ ਰਾਜੀਵ ਕੁਮਾਰ ਲਵਲੀ ਆਜਾਦ ਸਮਾਜ ਪਾਰਟੀ (ਕਾਸ਼ੀ ਰਾਮ) ਦੇ ਸਾਬਕਾ ਸੂਬਾ ਪ੍ਰਧਾਨ ਹੋਣ ਤੋਂ ਇਲਾਵਾ, ਅੰਬੇਦਕਰ ਨਵਯੁਵਕ ਦਲ ਦੇ ਸਰਪਰਸਤ, ਸ਼੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ, ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਪ੍ਰਧਾਨ, ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਪ੍ਰਧਾਨ ਤੇ ਡਾ ਏ.ਵੀ.ਐਮ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਵੀ ਹਨ। ਇਸ ਤਰ੍ਹਾਂ ਖੁਦ ਲਵਲੀ ਵੱਖ ਵੱਖ ਮੰਚਾਂ ਤੇ ਸਰਗਰਮ ਹਨ। 

ਇਸ ਮੌਕੇ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਦੇਸ਼ ਅਤੇ ਸੰਵਿਧਾਨ ਦੀ ਰਾਖੀ ਲਈ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਪਾਰਟੀ ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਐਸ.ਸੀ, ਐਸ.ਟੀ ਸਣੇ ਘੱਟ ਗਿਣਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਇਸ ਦੇਸ਼ ਦਾ ਸੰਵਿਧਾਨ ਕਰ ਸਕਦਾ ਹੈ, ਜਿਸਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਇੰਡੀਆ ਗਠਜੋੜ ਬੈਨਰ ਹੇਠਾਂ ਸੰਵਿਧਾਨ ਵਿਰੋਧੀ ਤਾਕਤਾਂ ਖਿਲਾਫ ਲੜਾਈ ਲੜੀ ਜਾ ਰਹੀ ਹੈ ਜੋ ਕਿ ਫੈਸਲਾਕੁੰਨ ਦੌਰ ਵਿਚ ਹੈ। 

ਲਵਲੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਣੇ ਸਮੂਹ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਉਂਦਿਆਂ ਹੋਇਆਂ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਦਿੱਤੀ ਜਾਵੇਗੀ, ਉਹ ਉਸਨੂੰ ਤਨਦੇਹੀ ਨਾਲ ਨਿਭਾਉਣਗੇ।

Monday, May 29, 2023

ਬਾਪੂ ਬਲਕੌਰ ਸਿੰਘ ਗਿੱਲ ਦੇ ਵਫਦ ਨੇ ਕੀਤੀ MLA ਮੈਡਮ ਛੀਨਾ ਨਾਲ ਮੁਲਾਕਾਤ

Monday 29th May 2023 at 03:45 PM

ਡਾਕਟਰ ਬੀ ਐਸ ਔਲਖ ਅਤੇ ਆਰ ਪੀ ਸਿੰਘ ਵੀ ਵਫਦ ਵਿਚ ਸ਼ਾਮਲ ਰਹੇ 

ਲੁਧਿਆਣਾ: 29 ਮਈ 2023: (ਪੰਜਾਬ ਸਕਰੀਨ ਡੈਸਕ):: 

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਮਗਰੋਂ ਉਹਨਾਂ ਸਾਰੀਆਂ ਉਮੀਦਾਂ 'ਤੇ ਪੂਰਿਆਂ ਉਤਰਨ ਦੀ ਕੋਸ਼ਿਸ਼ ਕੀਤੀ ਹੈ ਜਿਹੜੀਆਂ  ਆਮ ਜਨਤਾ ਨੇ ਇਸ ਸਰਕਾਰ ਤੋਂ ਲਗਾਈਆਂ ਸਨ। ਇਸ ਮਕਸਦ ਲਈ ਬਹੁਤ ਸਾਰੀਆਂ ਸਕੀਮਾਂ ਵੀ ਲਿਆਂਦੀਆਂ ਗਈਆਂ  ਜਿਹਨਾਂ ਦਾ ਆਮ ਲੋਕਾਂ ਨੂੰ ਫਾਇਦਾ ਵੀ ਪਹੁੰਚਿਆ ਹੈ। ਇਸਦੇ ਬਾਵਜੂਦ ਬਹੁਤ ਸਾਰੇ ਲੋਕ ਅਜੇ ਵੀ ਅਜਿਹੇ ਹਨ ਜਿਹੜੇ ਅਜੇ ਤੱਕ ਇਹਨਾਂ ਫਾਇਦਿਆਂ ਤੋਂ ਵਾਂਝੇ ਹਨ। ਲਾਲਫ਼ੀਤਾ ਸ਼ਾਹੀ ਵਾਲੀ ਬੁਰਾਈ ਅਜੇ ਮੁਕੰਮਲ ਤੌਰ ਤੇ ਨਹੀਂ ਹਟ ਸਕੀ। ਸੱਤਾ ਅਤੇ ਲੋਕਾਂ ਦਰਮਿਆਨ ਇਸ ਬਾਕੀ ਰਹਿੰਦੀ ਦੂਰੀ ਨੂੰ ਖਤਮ ਕਰਨ ਲਈ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਜੁੜੇ ਵਿਧਾਇਕ ਅਤੇ ਐਮ ਪੀ ਸਰਗਰਮ ਹਨ ਉਥੇ ਉਹਨਾਂ ਦੇ ਸ਼ੁਭਚਿੰਤਕਾਂ ਦਾ ਨੈਟ ਵਰਕ ਵੀ ਇਸ ਮਕਸਦ ਲਈ ਸਰਗਰਮ ਹੈ।  

ਆਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਇੱਕ ਵਫਦ ਅੱਜ ਲੁਧਿਆਣਾ ਦੱਖਣੀ ਸੀਟ ਤੋਂ ਵਿਧਾਇਕ ਮੈਡਮ ਰਾਜਿੰਦਰਪਾਲ ਕੌਰ ਛੀਨਾ ਨੂੰ ਮਿਲਿਆ। ਇਹ ਮੁਲਾਕਾਤ ਉਹਨਾਂ ਦੇ ਦਫਤਰ ਵਿਖੇ ਹੋਈ। ਐਮ ਐਲ ਏ ਰਾਜਿੰਦਰ ਪਾਲ ਕੌਰ ਛੀਨਾ ਹਲਕਾ ਦੱਖਣੀ ਦੇ ਲੋਕਾਂ ਦੀ ਗੱਲ ਸੁਣਨ ਲਈ ਪੂਰਾ ਧਿਆਨ ਦੇਂਦੇ ਹਨ ਅਤੇ ਵਕਤ ਵੀ ਕੱਢਦੇ ਹਨ। ਇਹ ਗੱਲ ਉਹਨਾਂ ਨੂੰਮਿਲਨ ਲਈ ਆਏ ਵਫਦ ਨੇ ਦਿੱਤੀ। ਇਸ ਵਫਦ ਵਿੱਚ ਸਾਬਕਾ ਈ ਟੀ ਓ ਬਾਪੂ ਬਲਕੌਰ ਸਿੰਘ ਗਿੱਲ, ਦਵਾਈਆਂ ਦੀ ਖੋਜ ਅਤੇ ਹਕੀਕਤ ਨੂੰ ਲੈ ਕੇ ਅਕਸਰ ਚਰਚਾ ਵਿਚ ਰਹਿਣ ਵਾਲੇ ਵਿਗਿਆਨੀ ਡਾ.ਬੀ ਐਸ ਔਲਖ ਅਤੇ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਲੁਧਿਆਣਾ ਇਕਾਈ ਦੇ ਸੰਚਾਲਕ ਅਤੇ ਉਘੇ ਆਰ ਟੀ ਆਈ ਐਕਟੀਵਿਸਟ ਆਰ ਪੀ ਸਿੰਘ ਵੀ ਸ਼ਾਮਲ ਸਨ। 

ਐਮ ਐਲ ਏ ਮੈਡਮ ਛੀਨਾ ਨੇ ਵਫਦ ਦੇ ਇਹਨਾਂ ਸਾਰੇ ਮੈਂਬਰਾਂ ਦੇ ਵਿਚਾਰਾਂ ਨੂੰ ਬੜੇ ਹੀ ਧਿਆਨ ਨਾਲ ਸੁਣਿਆ। ਉਹਨਾਂ ਵਫਦ ਨੂੰ ਯਕੀਨ ਦੁਆਇਆ ਕਿ ਇਸ ਸੰਬੰਧ ਵਿਚ ਜਲਦੀ ਹੀ ਲੁੜੀਂਦੇ ਕਦਮ ਚੁੱਕੇ ਜਾਣਗੇ। 

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।

Tuesday, December 06, 2022

MLA ਰਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਵਿਕਾਸ ਦੀ ਹਨੇਰੀ

Tuesday: 6th December 2022 at 7:43 PM

ਹਲਕਾ ਦੱਖਣੀ 'ਚ ਤੇਜ਼ੀ ਨਾਲ ਹੋ ਰਹੇ ਨੇ ਬਹੁਪੱਖੀ ਵਿਕਾਸ ਕਾਰਜ 

ਲੁਧਿਆਣਾ: 06 ਦਸੰਬਰ 2022: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਵਿਕਾਸ ਕਾਰਜ਼ ਜੋਰਾਂ-ਛੋਰਾਂ ਨਾਲ ਚੱਲ ਰਹੇ ਹਨ।
ਵਿਧਾਇਕ ਛੀਨਾ ਵਲੋਂ ਹਲਕੇ ਦੇ ਵਿਕਾਸ ਲਈ ਜੀਅ ਤੋੜ ਮਿਹਨਤ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਅੱਜ 2. 5 ਕਿਲੋਮੀਟਰ ਲੰਮੇ ਬੇਗੋਆਨਾ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਰੋਡ ਅੱਜ ਤੋਂ 10 ਤੋਂ 15 ਸਾਲ ਪਹਿਲਾਂ ਬਣਿਆ ਸੀ ਜਿਸਦੀ ਹਾਲਤ ਬੇਹੱਦਾ ਖਸਤਾ ਹੋਈ ਪਈ ਸੀ ਅਤੇ ਬਹੁਤ ਵੱਡੇ ਵੱਡੇ ਟੋਏ ਸਨ ਜਿਸਦੀ ਭਰਪਾਈ ਲਈ ਕਦੇ ਇਸ ਰੋਡ ਤੇ ਪੈਚ ਵਰਕ ਵੀ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਜਿਸ ਹਿਸਾਬ ਨਾਲ ਪਿਛਲੇ 10-15 ਸਾਲਾਂ ਤੋਂ ਹਲਕੇ ਵਿਚ ਆਬਾਦੀ ਦਾ ਘਣਤਵ ਵਧਿਆ ਹੈ ਉਸ ਹਿਸਾਬ ਨਾਲ ਹਲਕੇ ਦਾ ਵਿਕਾਸ ਨਹੀਂ ਹੋਇਆ ਸੀ।
ਹਲਕਾ ਨਿਵਾਸੀਆਂ ਵਲੋਂ ਵੀ ਇਸ ਮੌਕੇ ਵਿਧਾਇਕਾ ਛੀਨਾ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਇਲਾਕੇ ਦੇ ਲੋਕਾਂ ਦੀ ਸਾਰ ਲਈ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਡ ਨੰਬਰ 34 ਦੀ ਇਹ ਸੜਕ ਬਹੁਤ ਹੀ ਖਸਤਾ ਹਾਲਤ ਵਿੱਚ ਸੀ ਅਤੇ ਜਿਵੇਂ ਹੀ ਇਸ ਸੜ੍ਹਕ ਦਾ ਨਿਰਮਾਣ ਕਾਰਜ ਸ਼ੁਰੂ ਹੋਇਆ, ਇਲਾਕਾ ਨਿਵਾਸੀਆਂ ਵਿਚ ਅਲੱਗ ਹੀ ਖੁਸ਼ੀ ਦੇਖਣ ਨੂੰ ਮਿਲੀ।  

ਇਸ ਮੋਕੇ ਵਿੱਕੀ ਲੋਹਾਰਾ ਦੇ ਨਾਲ ਨਾਲ ਰੁਪਿੰਦਰ ਕੌਰ ਲੋਹਾਰਾ, ਪੀ ਏ ਹਰਪ੍ਰੀਤ ਸਿੰਘ, ਰੀਪਣ ਗਰਚਾ, ਮਨੀਸ਼ ਟਿੰਕੂ, ਸੁਖਦੇਵ ਗਰਚਾ, ਜਗਦੇਵ ਧੁਨਾਂ, ਕੈਂਥ, ਚੇਤਨ ਥਾਪਰ, ਜਸਬੀਰ, ਜਤਿੰਦਰ ਛਿੰਦਾ ਅਤੇ ਅਜੈ ਮਿੱਤਲ ਉਚੇਚੇ ਤੌਰ ਤੇ ਮੌਜੂਦ ਸਨ।

ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ  ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।

Monday, August 29, 2022

ਵੀਜ਼ਨ ਪੰਜਾਬ ਸੰਮੇਲਨ ਵਿੱਚ ਲੁਧਿਆਣਾ ਤੋਂ ਸ਼ਾਮਲ ਹੋਏ ਸਮਾਜ ਸੇਵੀ ਗੁਰਪ੍ਰੀਤ ਸਿੰਘ

Sunday 28th August 2022 at 10:31 PM 

ਪਦਮਸ਼੍ਰੀ ਸਰਦਾਰ ਵਿਕਰਮਜੀਤ ਸਿੰਘ ਸਾਹਨੀ MP ਨੂੰ ਦਿੱਤਾ ਮੰਗਪੱਤਰ 


ਲੁਧਿਆਣਾ
: 28 ਅਗਸਤ 2022: (M S//ਪੰਜਾਬ ਸਕਰੀਨ):: 

ਲੁਧਿਆਣਾ ਤੋਂ ਉੱਘੇ ਸਮਾਜ ਸੇਵੀ ਸਰਦਾਰ ਗੁਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਵੀਜ਼ਨ ਪੰਜਾਬ  ਸੰਮੇਲਨ ਵਿੱਚ ਸ਼ਿਰਕਤ ਕੀਤੀ ਜਿਸਦਾ ਆਗਾਜ਼ ਹੋਟਲ ਰੇਡੀਸਨ ਰੈੱਡ ਮੋਹਾਲੀ ਵਿੱਖੇ ਹੋਇਆ।  ਇਸ ਮੌਕੇ ਆਪ ਸਰਕਾਰ ਦੇ ਸਮੂਹ ਸੀਨੀਅਰ ਆਗੂ ਸਾਹਿਬਾਨ ਅਤੇ ਮੰਤਰੀ ਸਾਹਿਬਾਨ ਨਾਲ ਆਪਸੀ ਮੁਲਾਕਾਤ ਹੋਈ ਅਤੇ ਭਵਿੱਖ ਵਿੱਚ ਨੇਪਰੇ ਚੜਨ ਵਾਲ਼ੇ ਕਾਰਜ ਦੀ ਸਫਲਤਾ ਦੀ ਸ਼ੁੱਭ ਇੱਛਾਵਾਂ ਪਰਗਟਕੀਤੀਆਂ ਗਈਆਂ। 

ਇਸ ਸੰਮੇਲਨ ਮੌਕੇ ਲੁਧਿਆਣਾ ਤੋਂ ਗਏ ਸਮਾਜ ਸੇਵੀ ਗੁਰਪ੍ਰੀਤ ਸਿੰਘ ਨੇ ਆਪ ਸਰਕਾਰ ਦੇ  ਰਾਜ ਸਭਾ ਮੈਂਬਰ ਅਤੇ ਪਦਮਸ਼੍ਰੀ ਸਰਦਾਰ ਵਿਕਰਮਜੀਤ ਸਿੰਘ ਸਾਹਨੀ (ਐਮ.ਪੀ) ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਉਹਨਾਂ ਦੀ ਪੰਜਾਬ ਪ੍ਰਤੀ ਸੋਚ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਉਹਨਾਂ ਦੀ  ਲਗਨ ਲਈ ਓਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।  ਇਸਦੇ ਨਾਲ ਹੀ ਅਪਣੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਦੇ ਰੁਕੇ ਹੋਏ ਕੰਮਾਂ ਬਾਰੇ ਜਿਵੇਂ ਕੀ ਘਰਾਂ ਦੀ ਰਜਿਸਟਰੀਆਂ ਦੇ ਰੁਕੇ ਕਾਰਜ ਵਗੈਰਾ ਪ੍ਰਤੀ ਓਹਨਾਂ ਨੂੰ ਸੁਚੇਤ ਕਰਵਾਇਆ।  ਇਸ ਮਕਸਦ ਲਈ ਉਹਨਾਂ ਇੱਕ ਲਿਖਤੀ ਮੰਗ ਪੱਤਰ ਵੀ ਆਪਣੇ ਹੱਥੀਂ ਉਹਨਾਂ ਨੂੰ ਸੋਂਪਿਆ। 

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਲੁਧਿਆਣਾ ਵਾਲੇ ਅੱਜਕਲ੍ਹ ਮੈਂਬਰ ਪਾਰਲੀਮੈਂਟ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਜੀ ਦੇ ਖਾਸ ਬੁਲਾਰੇ ਹਨ ਅਤੇ ਵਿਜ਼ਨ ਪੰਜਾਬ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਉਚੇਚ ਨਾਲ ਲੁਧਿਆਣਾ ਤੋਂ ਗਏ ਸਨ।ਇਸ ਸੰਮੇਲਨ ਦੀ ਅਗਵਾਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਹੁਰਾਂ ਨੇ ਕੀਤੀ ਅਤੇ ਸਮੂਹ ਮੰਤਰੀ ਸਾਹਿਬਾਨ, ਉੱਚ ਕੋਟੀ ਦੇ ਉਦਯੋਗਪਤੀ, ਵਿਦਵਾਨਾਂ, ਫਿਲਮੀ ਕਲਾਕਾਰ, ਨੇ ਇਸ ਸੰਮੇਲਨ ਵਿੱਚ ਸ਼ਿਰਕਤ ਕਰਕੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਉਮੀਦ ਜਤਾਈ ਗਈ ਕਿ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗੁਵਾਈ ਹੇਠ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਿਨ ਰਾਤ ਹੋਰ ਤਰੱਕੀ ਕਰੇਗਾ।  ਇਹ ਸੁਣ ਕੇ ਵੀ ਬਹੁਤ ਖੁਸ਼ੀ ਹੋਈ ਕਿ ਟਾਟਾ ਸਟੀਲ ਦੇ  2600 ਕਰੋੜ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਛੇਤੀ ਹੀ ਇਹ ਪ੍ਰੋਜੈਕਟ ਲੁਧਿਆਣਾ ਵਿਖੇ ਸ਼ੁਰੁ ਕਿੱਤਾ ਜਾਵੇਗਾ। 

ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਰੋਜ਼ਗਾਰ ਵਧੇਗਾ ਅਤੇ ਨੌਜਵਾਨਾਂ ਨੂੰ ਆਪਣੇ ਮੁਲਕ ਤੋਂ ਬਾਹਰ ਨਹੀਂ ਜਾਣਾ ਪਵੇਗਾ।  ਸੂਫ਼ੀ ਗਾਇਕ ਜੋੜੀ ਨੂਰਾਂ ਭੈਣਾਂ ਨੇ ਇਸ ਸੰਮੇਲਨ ਨੂੰ ਆਪਣੇ ਗਾਣਿਆ ਦੇ ਅੰਦਾਜ਼ ਨਾਲ ਹੋਰ ਵੀ ਯਾਦਗਾਰੀ ਬਣਾਇਆ। ਸੰਮੇਲਨ ਦੀਆਂ ਰੌਣਕਾਂ ਵੀ ਵਧੀਆਂ। ਰਾਤ ਦੇ ਖਾਣੇ ਤੋਂ ਬਾਅਦ ਇਸ ਸੰਮੇਲਨ ਦੀ ਸਫਲਤਾਪੂਰਵਕ ਸੰਪੰਨਤਾ ਹੋਈ । ਗੁਰਪ੍ਰੀਤ ਸਿੰਘ ਹੁਰਾਂ ਨਾਲ ਲੁਧਿਆਣਾ ਤੋਂ ਉੱਘੇ ਚਾਰਟਰਡ ਅਕਾਊਂਟੈਂਟ ਸਰਦਾਰ ਸਰਬਜੋਤ ਸਿੰਘ ਅਤੇ ਬੇਟੇ ਸਰਦਾਰ ਗੁਰਮਨਜੋਤ ਸਿੰਘ ਨੇ ਵੀ ਸ਼ਿਰਕਤ ਕਰਕੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ  ਅਤੇ ਪੰਜਾਬ ਸਰਕਾਰ ਦੀ  ਇਸ ਪਹਿਲ ਕਦਮੀ ਦੀ ਸ਼ਲਾਂਘਾ ਕੀਤੀ।

Thursday, May 26, 2022

ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਆਦਮੀ ਪਾਰਟੀ ਵਚਨਬੱਧ

26th May 2022 at 8:06 PM

ਕੁਲਵੰਤ ਸਿੰਘ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ  ਦੇ ਵਿਕਾਸ ਦਾ ਵੀ ਵਾਅਦਾ

ਐਸ.ਏ.ਐਸ. ਨਗਰ: 26 ਮਈ 2022: (ਪੰਜਾਬ ਸਕਰੀਨ ਬਿਊਰੋ)::

ਪੰਜਾਬ ਨੂੰ ਹੀ ਹਰ ਹੀਲੇ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਇਹ ਚੋਣਾ ਤੋਂ ਪਹਿਲਾਂ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਰਿਸ਼ਵਤ ਦੇ ਕੇ ਕੰਮ ਨਹੀਂ ਕਰਵਾਉਣਾ ਪਵੇਗਾ। ਸਰਕਾਰ ਬਣਨ ਤੋਂ ਦੋ ਮਹੀਨੇ ਦੇ ਅੰਦਰ-ਅੰਦਰ ਹੀ ਇਹ ਗੱਲ ਜ਼ਮੀਨੀ ਪੱਧਰ 'ਤੇ ਸੱਚ ਹੋ ਗਈ ਹੈ । ਹੁਣ ਸਰਕਾਰੀ ਦਫਤਰ ਵਿੱਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ ਅਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਹੋ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦਿਆਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਜਿਸ ਉਮੀਦ ਨਾਲ ‘ਆਪ’ ਨੂੰ ਵੱਡਾ ਸਮਰਥਨ ਦਿੱਤਾ ਹੈ, ਉਹ ਉਮੀਦ ਟੁੱਟਣ ਨਹੀਂ ਦਿੱਤੀ ਜਾਵੇਗੀ।

ਸ. ਕੁਲਵੰਤ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ’ਚ ਰਹਿ ਕੇ ਹੀ ਸਾਰੇ ਕੰਮ ਕੀਤੇ ਜਾਣਗੇ। ਉਨ੍ਹਾਂ ਹਲਕੇ ਦੇ ਸਮੂਹ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਅਤੇ ਹਰ ਦਫ਼ਤਰ ਜਿੱਥੇ ਲੋਕ ਆਪਣੇ ਕੰਮ ਲਈ ਦੂਰ ਦਰਾਡੇ ਤੋਂ ਚੱਲ ਕੇ ਆਉਂਦੇ ਹਨ, ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਨਾ ਪਰਤਣਾ ਪਵੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਹਲਕੇ ਵਿੱਚੋਂ ਭ੍ਰਿਸ਼ਟਾਚਾਰ ਜੜੋਂ ਪੁੱਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਸਾਂਭਣ ਮੌਕੇ ਸ਼ਹੀਦਾਂ ਦੀ ਧਰਤੀ 'ਤੇ ਕਿਹਾ ਸੀ, "ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਜੋ ਵੀ ਰਿਸ਼ਵਤ ਮੰਗੇਗਾ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਸਾਰੇ ਮਿਲ ਕੇ ਇੱਕ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਨਿਰਮਾਣ ਕਰਾਂਗੇ।"

ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ ਨੂੰ 75 ਸਾਲ ਹੋ ਚੁੱਕੇ ਹਨ ਪਰ ਸੂਬੇ ਵਿਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਿਥੇ ਕਿਸੇ ਸਰਕਾਰ ਨੇ ਆਪਣੇ ਵਜ਼ੀਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖਾਸਤ ਕੀਤਾ ਹੋਵੇ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਉਦੋਂ ਮਿਸਾਲ ਕਾਇਮ ਕੀਤੀ, ਜਦੋਂ ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਬਰਖਾਸਤ ਕੀਤਾ ਸੀ।  ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਕੈਬਨਿਟ ਵਜ਼ੀਰ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕੀਤਾ ਹੈ । ਉਨ੍ਹਾਂ ਕਿਹਾ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਨੇ ਹਰ ਵੇਲੇ ਕੰਮ ਕਰ ਰਹੀ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ - 9501-200-200 ਦੀ ਸ਼ੁਰੂਆਤ ਕੀਤੀ ਗਈ।

Monday, March 28, 2022

ਮੈਂ ਤੁਹਾਡੇ ਵੱਲੋਂ ਦਿੱਤੀ ਵੱਡੀ ਜਿੱਤ ਲਈ ਹਮੇਸ਼ਾਂ ਤੁਹਾਡਾ ਰਿਣੀ ਰਹਾਂਗਾ-ਕੁਲਵੰਤ

 Monday: 28th March 2022 at 03:56 PM

ਸੁਖਦੇਵ ਪਟਵਾਰੀ ਦੀ ਅਗਵਾਈ 'ਚ ਹੋਇਆ ਸੁਆਗਤੀ ਸਮਾਰੋਹ 

ਵੱਡੀ ਗਿਣਤੀ 'ਚ ਇਕੱਤਰ ਹੋਏ ਲੋਕਾਂ ਨੇ ਕੁਲਵੰਤ ਸਿੰਘ ਦਾ ਕੀਤਾ ਨਿੱਘਾ ਸੁਆਗਤ

ਮੋਹਾਲੀ: 28 ਮਾਰਚ 2022: (ਗੁਰਜੀਤ ਬਿੱਲਾ//ਪੰਜਾਬ ਸਕਰੀਨ):: 

ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਅੱਜ ਸੈਕਟਰ 70 ਵਿੱਚ ਲੋਕਾਂ ਦਾ ਧੰਨਵਾਦ ਕਰਨ ਲਈ ਕੀਤੇ ਧੰਨਵਾਦੀ ਦੌਰੇ ਨੂੰ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਜੀ ਆਇਆਂ ਕਿਹਾ।

ਸੈਕਟਰ 70 ਦੇ ਕੌਂਸਲਰ ਸ. ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਸੈਕਟਰ 70 ਦੀਆਂ ਵੱਖ ਵੱਖ ਸੋਸਾਇਟੀਆਂ, ਫਲੈਟਾਂ ਤੇ ਕੋਠੀਆਂ ਦੀਆਂ ਐਸ਼ੋਸ਼ੀਏਸ਼ਨਾਂ ਦੇ ਨੁੰਮਾਇੰਦਿਆਂ ਨੇ ਚੁਣੇ ਵਿਧਾਇਕ ਦਾ ਬੁੱਕੇ ਦੇ ਕੇ ਸਨਮਾਨ ਕੀਤਾ।

ਇਸ ਮੌਕੇ ਇਕੱਤਰ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸਾਰੇ ਵੋਟਰਾਂ ਦਾ ਕੋਟਿ ਕੋਟਿ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਏਨੀ ਮਿਹਨਤ ਕਰਕੇ ਉਨ੍ਹਾਂ ਨੂੰ ਭਾਰੀ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤਾਂ ਲਈ ਨੀਤੀਆਂ ਬਣਾਉਣ ਲ਼ਗੀ ਹੋਈ ਹੈ ਇਸ ਦੇ ਨਤੀਜੇ ਇੱਕ ਮਹੀਨੇ ਦੇ ਵਿੱਚ ਹੀ ਆਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਹ ਹਰ ਰੋਜ਼ ਸੈਕਟਰ 79 ਵਿਖੇ ਦਫਤਰ ਵਿੱਚ ਬੈਠਦੇ ਹਨ ਤੇ ਕੋਈ ਵੀ ਵੈਲਫੇਅਰ ਐਸ਼ੋਸੀਏਸ਼ਨ, ਜਥੇਬੰਦੀ ਜਾਂ ਵਿਅਕਤੀ ਉਨ੍ਹਾਂ ਨੂੰ ਮਿਲ ਸਕਦਾ ਹੈ ਅਤੇ ਉਹ ਹਰ ਵੇਲੇ ਲੋਂਕਾਂ ਦੇ ਕੰਮਾਂ ਨੂੰ ਪਹਿਲ ਦੇਣਗੇ। ਸੈਕਟਰ 70 ਦੇ ਲੋਕਾਂ ਦੀਆਂ ਮੰਗਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਹਰ ਹਾਲਤ ‘ਚ ਇਨ੍ਹਾਂ ਮੰਗਾਂ ਨੂੰ ਪੂਰਾ ਕਰਾਉਣ ਲਈ ਜ਼ੋਰ ਲਗਾਉਣਗੇ। ਉਨ੍ਹਾਂ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਲਈ ਉਨ੍ਹਾਂ ਦਾ ਮੁੜ ਧੰਨਵਾਦ ਕੀਤਾ। 

ਇਸ ਮੌਕੇ ਬੋਲਦਿਆਂ ਸੈਕਟਰ 70 ਦੇ ਕੌਂਸਲਰ ਸ. ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਸ. ਕੁਲਵੰਤ ਸਿੰਘ ਨੂੰ ਲੋਕਾਂ ਨੇ ਚੁਣ ਕੇ ਦਿਖਾ ਦਿੱਤਾ ਕਿ ਉਹ ਭ੍ਰਿਸ਼ਟਾਚਾਰ, ਪਰਿਵਾਰਵਾਦ ਤੇ ਸਰਕਾਰੀ ਗੁੰਡਾਗਰਦੀ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਸ. ਕੁਲਵੰਤ ਸਿੰਘ ਨੇ 10 ਸਾਲ ਨਗਰ ਨਿਗਮ ਤੇ ਨਗਰ ਕੌਂਸਲ ‘ਚ ਰਹਿੰਦਿਆਂ ਇਹ ਸਾਬਿਤ ਕਰ ਦਿੱਤਾ ਸੀ ਕਿ ਉਨ੍ਹਾਂ ਦਾ ਸਰੋਕਾਰ ਵਿਕਾਸ ਨਾਲ ਹੈ। ਉਨ੍ਹਾਂ ਕਿਹਾ ਕਿ ਸੈਕਟਰ 70 ਦੇ ਤਿੰਨ ਮਸਲੇ ਗੰਭੀਰ ਹਨ ਤੇ ਜਲਦੀ ਹੱਲ ਕਰਨ  ਦੀ ਮੰਗ ਕਰਦੇ ਹਨ। ਪਹਿਲਾ ਪਿੰਡ ਮਟੌਰ ਤੇ ਐਮ ਆਈ ਜੀ ਸੁਪਰ ਦੇ ਵਿਚਕਾਰ ਲਗਦੇ ਖਾਲੀ ਥਾਂ, ਜੋ ਹਰ ਵੇਲੇ ਗੰਦਗੀ ਨਾਲ ਭਰਿਆ ਰਹਿੰਦਾ ਹੈ, ਉੱਥੇ ਸਟੇਡੀਅਮ ਬਣਾਇਆ ਜਾਵੇ। ਐਲ ਆਈ ਜੀ ਤੇ ਐਮ ਆਈ ਜੀ ਸੁਪਰ ਦੇ ਵਿਚਕਾਰ ਸੋਸਾਇਟੀ ਦੇ ਪਲਾਟ ਨੂੰ ਰੱਦ ਕਰਵਾ ਕੇ ਇੱਥੇ ਪਾਰਕ ਜਾਂ ਡਿਸਪੈਂਸਰੀ ਬਣਾਈ ਜਾਵੇ ਅਤੇ ਸੈਕਟਰ 70 ਦੇ ਗੁਰਦਵਾਰਾ ਮਾਤਾ ਸੁੰਦਰੀ ਕਾਰਨ ਐਰੋਸਿਟੀ ਰੋਡ ਉੱਪਰ ਪੈਂਦੇ ਕੂਹਣੀ ਮੋੜ ਨੂੰ ਸਿੱਧਾ ਕਰਵਾਇਆ ਜਾਵੇ। ਹਲਕਾ ਵਿਧਾਇਕ ਨੇ ਮੌਕੇ ‘ਤੇ ਹੀ ਕਿਹਾ ਕਿ ਉਹ ਜਲਦੀ ਹੀ ਗਮਾਡਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣਗੇ। ਇਸ ਮੌਕੇ ਸਾਬਕਾ ਕੌਂਸਲਰ ਸ੍ਰੀ ਆਰਪੀ ਸ਼ਰਮਾ, ਸ੍. ਹਰਪਾਲ ਸਿੰਘ ਚੰਨਾ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ।

ਇਸ ਤੋਂ ਪਹਿਲਾਂ ਲੋਕਾਂ ਨੇ ਸ. ਕੁਲਵੰਤ ਸਿੰਘ ਦਾ ਸੈਕਟਰ 70 ਵਿਖੇ ਧੰਨਵਾਦ ਕਰਨ ਆਉਣ ‘ਤੇ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ। 2501 ਤੋਂ 2642 ਤੱਕ ਕੋਠੀਆਂ ਤੋ ਪ੍ਰੇਮ ਸਿੰਘ, ਪ੍ਰਿੰਸੀਪਲ ਨਿਰਮਲ ਸਿੱਘ,ਮਲਾਗਰ ਸਿੰਘ,ਐਚ ਆਈ ਜੀ ਤੋਂ ਪੀ ਐਸ ਮਾਨ, ਭੁਪਿੰਦਰ ਸਿੰਘ, ਬੇਅੰਤ ਸਿੰਘ, SCLਸੋਸਾਇਟੀ  ਤੋਂ ਮਨਜੀਤ ਸਿੰਘ, ਕੰਵਰ ਸਿੰਘ ਗਿੱਲ, ਇੰਦਰਜੀਤ ਸਿੰਘ, ਨਾਹਰ ਸਿੰਘ ਤੇ ਉਜਾਗਰ ਸਿੰਘ, LIG ਤੋਂ ਦਲੀਪ ਸਿੰਘ, ਅਸ਼ੋਕ ਕੁਮਾਰ, ਮਨਜੀਤ ਸਿੰਘ, ਸੰਤੋਖ ਸਿੰਘ ਤੇ ਪਵਨ ਕੁਮਾਰ, ਪਵਿੱਤਰ ਸਿੰਘ,10-12 ਮਰਲਾ ਕੋਠੀਆਂ ਤੋਂ ਸੁਰਜੀਤ ਸਿੰਘ, ਤੇਜਿੰਦਰ ਸਿੰਘ ਸ਼ੇਰਗ਼ਿਲ, MIG (Ind) ਤੋਂ ਹਰਮੇਲ ਸਿੰਘ,ਬਹਾਦਰ ਸਿੰਘ, ਸਿਕੰਦਰ ਸਿੰਘ ਤੇ ਬਿਪਨਜੀਤ ਸਿੰਘ, Mundi Complex ਤੋਂ ਆਰ ਐਸ ਵਾਲੀਆ, ਜੀਵਨ ਸਿੰਘ,ਬਲਦੇਵ ਸਿੰਘ, ਪਾਰਕ ਪਾਲਜ਼ ਗਰੁੱਪ ਤੋਂ ਲਖਵਿੰਦਰ ਸਿੰਘ ਭਾਰਤ ਦਰਸ਼ਨ, ਮਹਾਂਦੇਵ ਸਿੰਘ, ਇੰਦਰਪਾਲ ਸਿੰਘ ਚੁੱਘ,ਅਤੇ ਟੀਮ, ਕੋਠੀਆਂ 1 ਤੋਂ 237  ਤੋਂ ਕੁਲਵੀਰ ਸਿੰਘ ਤੇ ਬੀ ਐਸ ਰਾਜੂ, ਰਿਸ਼ੀ ਅਪਾਰਟਮੈਂਟਸ ਤੋਂ ਕਮਲਜੀਤ ਕੌਰ, ਪਰਮਜੀਤ ਸਿੰਘ ਚੀਮਾ, ਸਤਪਾਲ ਸਿੰਘ ਘੁੰਮਣ, ਸ਼ਰਨਜੀਤ ਸਿੰਘ, ਕਮਲਜੀਤ ਸ਼ਿੰਮੀ, ਸੁਖਵਿੰਦਰ ਕੌਰ, ਗੁਰੂ ਤੇਗ ਬਹਾਦਰ ਕੰਪਲੈਕਸ ਤੋਂ ਅਮਰੀਕ ਸਿੰਘ, ਗੁਰਮੀਤ ਸਿੰਘ ਸਰਾਓ ਤੇ ਗੁਰਪ੍ਰੀਤ ਸਿੰਘ, MIG (S) ਤੋਂ ਆਰ ਪੀ ਕੰਬੋਜ, ਆਰ ਕੇ ਗੁਪਤਾ ,ਅਮਰ ਸਿੰਘ ਧਾਲੀਵਾਲ, ਮਨਜੀਤ ਸਿੰਘ,ਦਲੀਪ ਸਿੰਘ,ਸੀਮਾ, ਸ਼ੋਭਾ ਗੌਰੀਆ, ਨਰਿੰਦਰ ਕੌਰ, ਗੁਰਮੀਤ ਕੌਰ,  ਐਮ ਆਈ ਜੀ ਇੰਡੀ. ਤੋਂ ਰਜਿੰਦਰ ਕੁਮਾਰ ਅਰੋੜਾ, ਮਲਕੀਤ ਸਿੰਘ ਆਦਿ ਸਨ। 

Friday, March 04, 2022

ਆਮ ਆਦਮੀ ਪਾਰਟੀ ਵਿਡੇਗੀ ਕੇਂਦਰੀਕਰਨ ਵਿਰੁਧ ਸੰਘਰਸ਼-ਮਾਲਵਿੰਦਰ ਸਿੰਘ ਕੰਗ

Friday 4th March 2022 at 07:52 PM

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਵਿਰੋਧ ਵਿੱਚ ਤਿੱਖਾ ਰੋਹ 

ਬਦਲਾ-ਖੋਰੀ ਦੀ ਰਾਜਨੀਤੀ ਤੇ ਉਤਰੀ ਭਾਜਪਾ-ਪ੍ਰਭਜੋਤ ਕੌਰ


ਮੋਹਾਲੀ
: 04 ਮਾਰਚ 2022: (ਗੁਰਜੀਤ ਬਿੱਲਾ//ਪੰਜਾਬ ਸਕਰੀਨ):: 

ਆਮ ਆਦਮੀ ਪਾਰਟੀ ਆਪਣੇ ਵਿਰੁੱਧ ਹੋ ਰਹੇ ਪ੍ਰਚਾਰ ਦੇ ਐਨ ਉਲਟ ਕੇਂਦਰ ਸਰਕਾਰ ਦੀਆਂ ਕੇਂਦਰੀਕਰਨ ਵਾਲੀਆਂ ਨੀਤੀਆਂ ਦੇ ਖਿਲਾਫ ਸੰਘਰਸ਼ ਵਿਧਾਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦਿੱਲੀ ਦੀ ਪਾਰਟੀ ਵੱਜੋਂ ਪ੍ਰਚਾਰੀ ਜਾਂਦੀ ਇਸ ਪਾਰਟੀ ਬਾਰੇ ਚੋਣਾਂ ਦੌਰਾਨ ਅਕਸਰ ਕਿਹਾ ਜਾਂਦਾ ਸੀ ਕਿ ਇਹ ਪੰਜਾਬ ਨੂੰ ਲੁੱਟਣ ਵਾਲਿਆਂ ਦੀ ਪਾਰਟੀ ਹੈ। ਹੁਣ ਇਸੇ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਸੰਘਰਸ਼ ਕਰੇਗੀ। 

ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵਲੋਂ ਸ਼ੁਰੂ ਤੋਂ ਪੰਜਾਬ ਨਾਲ ਮਤਰੇਆ ਵਤੀਰਾ ਕੀਤਾ ਜਾ ਰਿਹਾ ਉਸੇ ਲੜੀ ਤਹਿਤ ਫੈਡਰਲ ਢਾਂਚੇ ਦੀ ਪ੍ਰਵਾਹ ਕੀਤੇ ਬਿਨਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋ ਪੰਜਾਬ ਦੀ ਦਾਅਵੇਦਾਰੀ ਖਤਮ ਕੀਤੀ ਗਈ ਤੇ ਬਾਹਰਲੀਆਂ ਸਟੇਟਾਂ ਤੋਂ ਅਫਸਰ ਲਿਆ ਕਿ ਪੰਜਾਬ ਦੇ ਜਮਹੂਰੀ ਹੱਕ ਖੋਹੇ ਜਾ ਰਹੇ ਨੇ ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀ ਕਰੇਗੀ ।

ਜਿਲ੍ਹਾ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ ਜਦੋਂ ਤੋਂ ਕਿਸਾਨੀ ਸੰਘਰਸ਼ ਅੱਗੇ ਮੋਦੀ ਸਾਹਿਬ ਨੂੰ ਝੁੱਕ ਕੇ ਕਾਲੇ ਕਾਨੂੰਨ ਵਾਪਿਸ ਲੈਣੇ ਪਏ ਹਨ ਅਤੇ ਪਿਛਲੀਆਂ ਚੋਣਾ ਵਿੱਚ ਪੰਜਾਬ ਦੇ ਲੋਕਾਂ ਨੇ ਜੋ ਇਕ ਤਰਫਾ ਫੈਸਲਾ ਕੀਤਾ ਹੈ ਉਹ ਵਿਰੋਧ ਮੋਦੀ ਸਰਕਾਰ ਬਰਦਾਸ਼ਤ ਨਹੀ ਕਰ ਪਾ ਰਹੀ ਇਸ ਲਈ ਹੁਣ ਬੀਜੇਪੀ ਪੰਜਾਬ ਦੇ ਹੱਕ ਖੋਹਕੇ ਪੰਜਾਬ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣਾ ਚਾਹੁੰਦੀ ਹੈ, ਜਿਸ ਲੜੀ ਤਹਿਤ ਭਾਖੜਾ ਡੈਮ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਕੀਤਾ ਗਿਆ ਹੈ।

ਵੱਡੇ ਇਕੱਠ ਨਾਲ ਸ਼ਾਮਲ ਹੋਏ ਡੇਰਾਬੱਸੀ ਤੋਂ ਕੈਂਡੀਡੇਟ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਵੀ ਪੰਜਾਬ ਦਾ ਗੁੱਸਾ ਹੰਡਾ ਚੁੱਕੀ ਹੈ । ਪੰਜਾਬ ਨਾਲ ਧੱਕਾ ਕਰਕੇ ਹੋਰ ਪੰਗੇ ਨਾ ਲਵੇ । ਨਹੀ ਤਾਂ ਆਮ ਆਦਮੀ ਪਾਰਟੀ ਕੋਈ ਵੱਡੇ ਸੰਘਰਸ਼ ਸ਼ੁਰੂ ਕਰੇਗੀ।

ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਵਨੀਤ ਵਰਮਾ ਨੇ ਕਿਹਾ ਅੱਜ ਅਸੀਂ ਮਾਨਯੋਗ ਡੀਸੀ ਸਾਹਿਬ ਨੂੰ ਮੰਗ ਪੱਤਰ ਰਾਂਹੀ ਆਪਣਾ ਰੋਸ ਦਰਜ ਕਰਾਉਣ ਆਏ ਹਾਂ ਅਗਰ ਇਸ ਮਸਲੇ ਤੇ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਨਾ ਲਿਆ ਤਾਂ ਆਪ ਵਲੋਂ ਵੱਡੇ ਪੱਧਰ ਤੇ ਇਸ ਬੇਇਨਸਾਫੀ ਖਿਲਾਫ ਸੰਘਰਸ਼ ਕੀਤਾ ਜਾਏਗਾ ਤੇ ਪੰਜਾਬ ਦੇ ਹੱਕ ਪੰਜਾਬ ਨੂੰ ਮਿਲਣਗੇ।

ਇਸ ਮੌਕੇ ਡਾ ਸੰਨੀ ਆਹਲੂਵਾਲੀਆ , ਬਹਾਦਰ ਸਿੰਘ ਚਾਹਲ, ਜਗਦੇਵ ਮਲੋਆ,   ਜਸਪਾਲ ਸਿੰਘ, ਅਨੂੰ ਬੱਬਰ, ਸਵਰਨ ਲਤਾ, ਗੁਰਮੁੱਖ ਮਾਨ, ਬਲਜੀਤ ਚੰਦ, ਸੁਰਿੰਦਰ ਮਟੋਰ ਆਦਿ ਹਾਜ਼ਰ ਰਹੇ।

Monday, December 27, 2021

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਹੋਏ ‘ਆਪ’ ’ਚ ਸ਼ਾਮਲ

 Monday: 27th December 2021 at 6:45 PM

 ਭਗਵੰਤ ਮਾਨ ਅਤੇ ਰਾਘਵ ਚੱਢਾ ਨੇ ਕੀਤਾ ਰਸਮੀ ਤੌਰ ’ਤੇ ਸਵਾਗਤ 


ਭਗਵੰਤ ਮਾਨ ਨੇ ਦੱਸਿਆ ਇਸ ਸ਼ਮੂਲੀਅਤ ਨੂੰ ਲੋਕਾਂ ਦੇ ਦਿਲ ਦਾ ਇਸ਼ਾਰਾ 

ਪੰਜਾਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਛਡਣਾ ਸ਼ੁਰੂ ਕੀਤਾ 

‘ਆਪ’ ਦੀ ਇਮਾਨਦਾਰ ਸਰਕਾਰ ਬਣਾਉਣ ਦਾ ਮਨ ਬਣਾਇਆ: 

ਕੇਜਰੀਵਾਲ ਦੇ ਇਮਾਨਦਾਰ ਸਰਕਾਰ ਦੇ ਮਾਡਲ ਤੋਂ ਲੋਕ ਹੋ ਰਹੇ ਨੇ ਪ੍ਰਭਾਵਿਤ:ਰਾਘਵ ਚੱਢਾ

ਚੰਡੀਗੜ੍ਹ: 27 ਦਸੰਬਰ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::

ਜਿੱਤ ਦੇ ਰੰਗ ਵੀ ਵੱਖਰੇ ਹੀ ਹੁੰਦੇ ਹਨ। ਇਹ ਰੰਗ ਇੱਕਲੇ ਨੂੰ ਵੀ ਬੜੀ ਜਲਦੀ ਕਾਫ਼ਿਲਾ ਬਣਾ ਦੇਂਦੇ ਹਨ। ਚੰਡੀਗੜ੍ਹ ਨਗਰ ਕੌਂਸਿਲ ਦੀਆਂ ਚੋਣਾਂ ਦੇ ਨਤੀਜਿਆਂ ਨੇ ਇੱਕ ਤਰ੍ਹਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ  ਦੇ ਨਤੀਜਿਆਂ ਦੀ ਇੱਕ ਝਲਕ ਜਿਹੀ ਦਿਖਾਉਣ ਦਾ ਇਸ਼ਾਰਾ ਜ਼ਰੂਰ ਦਿੱਤਾ ਹੈ। ਜਿਸ ਤਰ੍ਹਾਂ ਦੂਜਿਆਂ ਸਿਆਸੀ ਪਾਰਟੀਆਂ ਅਤੇ ਸੋਚਾਂ ਨਾਲ ਜੁੜੇ ਲੀਡਰ ਆਪਣੀਆਂ ਰਵਾਇਤੀ ਸੋਚਾਂ ਅਤੇ ਵਿਚਾਰਧਾਰਾਵਾਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਉਸਤੋਂ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦਾ ਜਾਦੂ ਇੱਕ ਵਾਰ ਫਿਰ ਕੰਮ ਕਰਨ ਲੱਗ ਪਿਆ ਹੈ। ਆਉਣ ਵਾਲੇ ਸਮੇਂ ਵਿੱਚ ਰਵਾਇਤਾਂ ਨੂੰ ਤੋੜਦੇ ਰੰਗ ਨਜ਼ਰ ਆਉਣ ਦੀ ਸੰਭਾਵਨਾ ਹੈ।  

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਸਮੇਂ ਵੱਡੀ ਬੜ੍ਹਤ ਮਿਲੀ ਜਦੋਂ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਗਵੰਤ ਮਾਨ ਅਤੇ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੁਲਵੰਤ ਸਿੰਘ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ।

ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਸਾਬਕਾ ਮੇਅਰ ਕੁਲਵੰਤ ਸਿੰਘ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਲਵੰਤ ਸਿੰਘ ਪੰਜਾਬ ਦੀ ਜਾਣੀ- ਪਛਾਣੀ ਸਖ਼ਸ਼ੀਅਤ ਹਨ ਅਤੇ ਇਨ੍ਹਾਂ ਦਾ ਰਾਜਨੀਤਿਕ ਖੇਤਰ ਦੇ ਨਾਲ- ਨਾਲ ਸਮਾਜ ਸੇਵਾ ਵਿੱਚ ਵੱਡਾ ਯੋਗਦਾਨ ਹੈ। ਇਸ ਲਈ ਕੁਲਵੰਤ ਸਿੰਘ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਿੱਥੇ ਮੋਹਾਲੀ ਜ਼ਿਲ੍ਹੇ ਵਿੱਚ ਬਲ ਮਿਲੇਗਾ, ਉਥੇ ਹੀ ਪੂਰੇ ਪੰਜਾਬ ਵਿੱਚ ਪਾਰਟੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਣਗੇ। 

ਚੰਡੀਗੜ੍ਹ ਦੇ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤੇ ਫ਼ਤਵੇ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਚੰਡੀਗੜ੍ਹ ਦੇ ਲੋਕਾਂ ਨੇ ਸਿੱਧ ਕਰ ਦਿੱਤਾ ਹੈ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਹੀ ਤਾਕਤ ਹੁੰਦੀ ਹੈ। ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਵੀ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਦੀ ਇਮਾਨਦਾਰ ਸਰਕਾਰ ਬਣਾਉਣ ਦਾ ਮਨ ਬਣਾ ਹੋਇਆ ਹੈ। ’’ ਉਨ੍ਹਾਂ ਚੰਡੀਗੜ੍ਹ ਦੇ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਸੇਵਾ ਲਈ ਚੁਣਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਨੇ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾ ਲੜੀਆਂ ਸਨ ਅਤੇ ਇੱਥੋਂ ਦੇ ਵੋਟਰਾਂ ਨੇ ਕੇਜਰੀਵਾਲ ਦੇ ਇਮਾਨਦਾਰ ਮਾਡਲ ਨੂੰ ਚੁਣਿਆ ਹੈ।

ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਕੌਂਸਲਰਾਂ ਅਤੇ ਵਿਸ਼ੇਸ਼ਕਰ ਦਮਨਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ। ਜਿਕਰਯੋਗ ਹੈ ਕਿ ਦਮਨਪ੍ਰੀਤ ਸਿੰਘ ਨੇ ਭਾਜਪਾ ਦੇ ਮੌਜ਼ੂਦਾ ਮੇਅਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਨੂੰ ਮੁੜ ਤੋਂ ਸੁੰਦਰ ਸ਼ਹਿਰ ਬਣਾਏਗੀ। 

ਇਸ ਮੌਕੇ ਰਾਘਵ ਚੱਢਾ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ‘ਆਪ’ ਨੇ ਪਹਿਲੀ ਵਾਰ ’ਚ ਚੰਡੀਗੜ੍ਹ ਨਗਰ ਨਿਗਮ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ‘ਆਪ’ ਦੇ ਵਰਕਰਾਂ ਅਤੇ ਆਗੂਆਂ ਦਾ ਵੀ ਧੰਨਵਾਦ ਕੀਤਾ। ਚੱਢਾ ਨੇ ਕਿਹਾ, ‘‘ਚੰਡੀਗੜ੍ਹ ਦੀ ਜਿੱਤ ਤਾਂ ਟਰੇਲਰ ਹੈ। ਪੰਜਾਬ ਦੀਆਂ ਚੋਣਾ ਪੂਰੀ ਫਿਲਮ ਪੇਸ਼ ਕਰਨਗੀਆਂ, ਜਦੋਂ ਪੰਜਾਬ ਦੇ ਲੋਕ ਕੇਜਰੀਵਾਲ ਦੇ ਇਮਾਨਦਾਰ ਸਰਕਾਰ ਵਾਲੇ ਮਾਡਲ ਨੂੰ ਚੁਣਨਗੇ।

ਆਮ ਆਦਮ ਪਾਰਟੀ ਵਿੱਚ ਸ਼ਾਮਲ ਹੋਏ ਕੁਲਵੰਤ ਸਿੰਘ ਨੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਇਮਾਨਦਾਰ ਪਾਰਟੀ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਕੁਲਵੰਤ ਸਿੰਘ ਨੇ ਕਿਹਾ, ‘‘ਮੈਂ ਕੇਜਰੀਵਾਲ ਦੇ ਦਿੱਲੀ ਵਿਚਲੇ ਵਿਕਾਸ ਦੇ ਮਾਡਲ ਤੋਂ ਬਹੁਤ ਪ੍ਰਭਾਵਿਤ ਹੋਇਆ ਹਾਂ। ਜਿਥੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਬਹੁਤ ਚੰਗਾ ਕੰਮ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇ ਰਹੀ ਹੈ।’’ 

ਭਾਜਪਾ ਨੂੰ ਦੂਹਰਾ ਝਟਕਾ-ਭਾਜਪਾ ਆਗੂ ਸ਼ੀਤਲ ਅੰਗੁਰਲ ‘ਆਪ’ ਵਿੱਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਦੂਹਰਾ ਝਟਕਾ ਦਿੱਤਾ, ਜਦੋਂ ਭਾਜਪਾ ਦੇ ਤਿੰਨ ਸਾਬਕਾ ਮੇਅਰਾਂ ਨੂੰ ਨਗਰ ਨਿਗਮ ਦੀਆਂ ਚੋਣਾ ਵਿੱਚ ਹਰਾਇਆ, ਤਾਂ ਉਥੇ ਹੀ ਭਾਜਪਾ ਦੇ ਪ੍ਰਸਿੱਧ ਆਗੂ ਸ਼ੀਤਲ ਅੰਗੁਰਲ ਵਾਸੀ ਜਲੰਧਰ ਨੇ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਰਸਮੀ ਤੌਰ ’ਤੇ ਸ਼ੀਤਲ ਅੰਗੁਰਲ ਦਾ ਪਾਰਟੀ ਵਿੱਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਲ ਭਾਜਪਾ ਦੇ ਐਸ.ਸੀ ਮੋਰਚੇ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਸਨ। 

ਰਾਘਵ ਚੱਢਾ ਨੇ ਸ਼ੀਤਲ ਅੰਗੁਰਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੁਰਲ ਵੱਲੋਂ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਵਿੱਚ ਵੱਡਾ ਲਾਭ ਹੋਵੇਗਾ। ਇਸ ਮੌਕੇ ਮੁਕਤਸਰ ਤੋਂ ਵਰਿੰਦਰ ਕੁਮਾਰ ਢੋਸੀਵਾਲ, ਬਠਿੰਡਾ ਦੇ ਉਦਯੋਗਪਤੀ ਅਮਰਜੀਤ ਸਿੰਘ ਮਹਿਤਾ, ਮੁਕਤਸਰ ਤੋਂ ਐਡਵੋਕੇਟ ਇੰਦਰਜੀਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

Tuesday, October 12, 2021

ਦੋ ਦਿਨਾਂ ਲਈ ਪੰਜਾਬ ਆਏ ਆਮ ਆਦਮੀ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ

12th October 2021 at 6:56 PM

ਮਰਹੂਮ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਅੰਮ੍ਰਿਤਸਰ ਏਅਰ ਪੋਰਟ ਤੋਂ ਸਿੱਧਾ ਪਿੰਡ ਸੇਖਵਾਂ ਪੁੱਜੇ 

ਫਿਰ ਮਾਤਾ ਰਾਣੀ ਦਾ ਅਸ਼ੀਰਵਾਦ ਲੈਣ ਜਲੰਧਰ ਰਵਾਨਾ ਹੋਏ 


ਅੰਮ੍ਰਿਤਸਰ/ਬਟਾਲਾ: 12 ਅਕਤੂਬਰ 2021: (ਗੁਰਦੇਵ ਸਿੰਘ ਬਾਠ//ਪੰਜਾਬ ਸਕਰੀਨ)::

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਦੋ ਦਿਨਾਂ ਪੰਜਾਬ ਦੌਰੇ ’ਤੇ ਪੁੱਜੇ। ਕੇਜਰੀਵਾਲ ਦਿੱਲੀ ਤੋਂ ਆਮ ਘਰੇਲੂ ਉਡਾਣ ਰਾਹੀਂ ਬਾਅਦ ਦੁਪਿਹਰ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪਹੁੰਚੇ ਸਨ। ਹਵਾਈ ਅੱਡੇ ’ਤੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ (ਦੋਵੇਂ ਦਿੱਲੀ ਤੋਂ ਵਿਧਾਇਕ), ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਹੋਰ ਸਥਾਨਕ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ ਉਚੇਚੇ ਤੌਰ ’ਤੇ ਪਹੁੰਚੇ। ਇੱਥੋਂ ਹੀ ਕੇਜਰੀਵਾਲ ਅਤੇ ਬਾਕੀ ਆਗੂਆਂ ਦੀਆਂ ਗੱਡੀਆਂ ਦਾ ਕਾਫ਼ਲਾ ਮਰਹੂਮ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪਿੰਡ ਸੇਖਵਾਂ (ਬਟਾਲਾ) ਲਈ ਰਵਾਨਾ ਹੋ ਗਿਆ ਹੈ।

ਸੇਖਵਾਂ ਪਿੰਡ ਪਹੁੰਚ ਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਬਾਕੀ ਆਗੂਆਂ ਨੇ ਮਰਹੂਮ ਜਥੇਦਾਰ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਥੇਦਾਰ ਸੇਖਵਾਂ ਦੀ ਧਰਮ ਪਤਨੀ ਸਰਦਾਰਨੀ ਅਮਰਜੀਤ ਕੌਰ, ਬੇਟੇ ਅਤੇ ਪਾਰਟੀ ਦੇ ਕਾਦੀਆਂ ਵਿਧਾਨ ਸਭਾ ਹਲਕਾ ੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਅਤੇ ਛੋਟੇ ਬੇਟੇ ਮਹਿਰਾਜ ਸਿੰਘ ਨੂੰ ਦਿਲਾਸਾ ਦਿੱਤਾ ਅਤੇ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਹੌਸਲਾ ਦਿੱਤਾ।

ਸੇਖਵਾਂ ਵਿਖੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਗ੍ਰਹਿ ਸਥਾਨ ’ਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਅਤੇ ਸਮੁੱਚਾ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਇਆ ਸੀ, ਅੱਜ ਉਸੇ ਘਰ ਅਫ਼ਸੋਸ ਪ੍ਰਗਟ ਕਰਨ ਆਉਣਾ ਦੁਖਦਾਇਕ ਹੈ। ਕੇਜਰੀਵਾਲ ਨੇ ਕਿਹਾ, ‘‘ਜਥੇਦਾਰ ਸੇਖਵਾਂ ਪੇਟ ਦੀ ਬਿਮਾਰੀ ਤੋਂ ਪੀੜ੍ਹਤ ਸਨ। ਜਿਸ ਦੇ ਇਲਾਜ ਲਈ ਦਿੱਲੀ ਦੇ ਹਸਪਤਾਲ ’ਚ ਵੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਉਸ ਸਖ਼ਸ਼ੀਅਤ ਨੂੰ ਬਚਾਇਆ ਨਾ ਜਾ ਸਕਿਆ, ਜਿਸ ਨੇ ਪੰਜਾਬ, ਪੰਥ ਅਤੇ ਸਮਾਜ ਦੀ ਸੇਵਾ ’ਚ ਭਾਰੀ ਯੋਗਦਾਨ ਪਾਇਆ।’’ ਇਸ ਮੌਕੇ ਸਥਾਨਕ ਆਗੂਆਂ ਵਿੱਚ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਬਾਹਲਾ, ਬਟਾਲਾ ਤੋਂ ਹਲਕਾ ਇੰਚਾਰਜ ਸੈਰੀ ਕਲਸੀ, ਫਤਿਹਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਅਤੇ ਹੋਰ ਆਗੂ ਹਾਜਰ ਸਨ। 

ਜ਼ਿਕਰਯੋਗ ਹੈ ਕਿ ਜਥੇਦਾਰ ਸੇਵਾ ਸਿੰੰਘ ਸੇਖਵਾਂ 6 ਅਕਤੂਬਰ ਨੂੰ ਲੰਮੀ ਬਿਮਾਰੀ ਨਾਲ ਜੂਝਦਿਆਂ ਅਕਾਲ ਚਲਾਣਾ ਕਰ ਗਏ ਸਨ। ਇਸ ਤੋਂ ਪਹਿਲਾਂ ਲੰਘੀ 26 ਅਗਸਤ ਨੂੰ ਅਰਵਿੰਦ ਕੇਜਰੀਵਾਲ ਬਿਮਾਰ ਪਏ ਜਥੇਦਾਰ ਸੇਖਵਾਂ ਦਾ ਦਿੱਲੀ ਤੋਂ ਉਚੇਚੇ ਤੌਰ ’ਤੇ ਹਾਲ ਚਾਲ ਜਾਨਣ ਲਈ ਪੁੱਜੇ ਸਨ। ਉਸੇ ਵਕਤ ਜਥੇਦਾਰ ਸੇਖਵਾਂ ਅਤੇ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਆਮ ਆਦਮੀ ਪਾਰਟੀ ਰਸਮੀ ਤੌਰ ’ਤੇ ਸ਼ਾਮਲ ਹੋ ਗਏ ਸਨ। 

ਇਸ ਉਪਰੰਤ ਕੇਜਰੀਵਾਲ ਜਲੰਧਰ ਲਈ ਰਵਾਨਾ ਹੋ ਗਏ, ਜਿਥੇ ਉਹ ਵਿਸ਼ਵ ਪ੍ਰਸਿੱਧ ਦੇਵੀ ਤਲਾਬ ਮੰਦਰ ’ਚ ਨਵਰਾਤਰਿਆਂ ਦੇ ਪਵਿੱਤਰ ਮੌਕੇ ’ਤੇ ਮਾਤਾ ਰਾਣੀ ਅੱਗੇ ਸੀਸ ਝੁਕਾਉਂਦੇ ਹੋਏ ਪੰਜਾਬ ਦੀ ਖੁਸ਼ਹਾਲੀ ਲਈ ਕਾਮਨਾ ਕਰਨਗੇ।


Monday, October 11, 2021

ਲੱਗਦੈ ਆਮ ਆਦਮੀ ਪਾਰਟੀ ਦਾ ਹੋ ਰਿਹੈ ਤੂਫਾਨੀ ਵਿਸਥਾਰ

 Monday 11th October 2021 at 5:56 PM

 ਬੱਲੋਕੀ ਵਿੱਚ 200 ਕਾਂਗਰਸੀ ਪਰਿਵਾਰ ਆਪ 'ਚ ਸ਼ਾਮਲ ਹੋਣ ਦਾ ਦਾਅਵਾ 


ਲੁਧਿਆਣਾ
: 11 ਅਕਤੂਬਰ 2021: (ਮੀਡੀਆ ਲਿੰਕ ਰਵਿੰਦਰ//ਪੰਜਾਬ ਸਕਰੀਨ)::
ਪੰਜਾਬ ਵਿੱਚ ਕੁਝ ਸਾਲ ਪਹਿਲਾਂ ਜਿੰਨੀ ਤੇਜ਼ੀ ਨਾਲ ਆਮ ਆਦਮੀ ਪਾਰਟੀ ਉਭਰ ਕੇ ਸਾਹਮਣੇ ਆਈ ਸੀ ਉਸ ਨੂੰ ਦੇਖਦਿਆਂ ਲੱਗਦਾ ਸੀ ਕਿ ਬਸ ਪੰਜਾਬ ਅਤੇ ਦੇਸ਼ ਦਾ ਭਵਿੱਖ ਹੁਣ ਇਹੀ ਪਾਰਟੀ ਹੋਣ ਵਾਲੀ ਹੈ। ਐਚ ਐਸ ਫੂਲਕਾ ਬਹੁਤ ਹੀ ਤੇਜ਼ੀ ਨਾਲ ਸਿਆਸੀ ਮਾਹੌਲ ਵਿਚ ਛਾ ਗਏ। ਉਹਨਾਂਦੀ ਜਿੱਤ ਹੈ ਵੀ ਬੜੀ ਅਹਿਮ ਸੀ। ਪਾਰਕ ਪਲਾਜ਼ਾ ਤੋਂ ਲੈ ਕੇ ਜਮਾਲ ਪੁਰ ਦੀਆਂ ਕੋਲੋਨੀਆਂ ਤੱਕ ਹੋਈਆਂ ਨੁੱਕੜ ਮੀਟਿੰਗਾਂ ਨੇ ਇੱਕ ਮਾਹੌਲ ਸਿਰਜੀ ਸੀ। ਲੁਧਿਆਣਾ ਵੀ ਆਪ ਦੇ ਰੰਗ ਵਿਚ ਰੰਗਿਆ ਗਿਆ ਸੀ। ਉਹਨਾਂ ਦਿਨਾਂ ਵਿੱਚ ਹੁੰਦੀਆਂ ਨੁੱਕੜ ਮੀਟਿੰਗਾਂ ਖੱਬੀਆਂ ਧਿਰਾਂ ਦੇ ਅੰਦਾਜ਼ ਵਾਲੀ ਰਣਨੀਤੀ ਦਾ ਅਹਿਸਾਸ ਕਰਾਉਂਦੀਆਂ ਸਨ। ਅਨੀਤਾ ਸ਼ਰਮਾ (ਬੇਲਣ ਬ੍ਰਿਗੇਡ), ਸਵਿਤਾ ਕਾਲੜਾ, ਡਾਕਟਰ ਪ੍ਰਦੀਪ ਅਤੇ ਹੋਰ ਬਹੁਤ ਸਾਰੇ ਲੋਕ ਉਸ ਦੌਰ ਦਾ ਸਰਗਰਮ ਹਿੱਸਾ ਰਹੇ ਜਿਸਨੂੰ ਨੀਂਹਾਂ ਵਾਲਾ ਦੌਰ ਕਿਹਾ ਜਾ ਸਕਦਾ ਹੈ। ਉਹਨਾਂ ਨੀਂਹਾਂ ਤੇ ਹੀ ਖੜੀ ਹੈ ਹੁਣ ਵਾਲੀ ਆਪ ਦੀ ਇਮਾਰਤ। ਸੁੱਚਾਸਿੰਘ ਛੋਟੇਪੁਰ ਦੀ ਅਲਹਿਦਗੀ ਨਾਲ ਨਿਸਚੇ ਹੀ ਪਾਰਟੀ ਨੂੰ ਝਟਕਾ ਲੱਗਿਆ ਸੀ ਜਿਸਦੇ ਦਰਦ ਦਾ ਅਹਿਸਾਸ  ਅੱਜ ਵੀ ਕੀਤਾ ਜਾ ਸਕਦਾ ਹੈ। ਐਚ ਐਸ ਫੂਲਕਾ ਦੇ ਅਸਤੀਫੇ ਨੇ ਤਾਂ ਪਾਰਟੀ ਵਿੱਚ ਇੱਕ ਖੋਖਲੇਪਨ ਦਾ ਵੀ ਅਹਿਸਾਸ ਕਰਾਇਆ। ਉਸ ਖਿਲਾਅ ਨੂੰ ਵੀ ਅਜੇ ਤੱਕ ਭਰਿਆ ਨਹੀਂ ਜਾ ਸਕਿਆ। ਇਸਦੇ ਬਾਵਜੂਦ ਆਪ ਵੱਲੋਂ ਚੋਣਾਂ ਦੇ ਇਸ ਸੀਜ਼ਨ ਦੌਰਾਨ ਇੱਕ ਹਨੇਰੀ ਦਾ ਅਹਿਸਾਸ ਕਿਸੇ ਕ੍ਰਿਸ਼ਮੇ ਤੋਂ ਘੱਟ ਨਹੀਂ ਪਰ ਇਹ ਕ੍ਰਿਸ਼ਮਾ ਵੀ ਪੰਜਾਬ ਨਾਲ ਸਬੰਧਤ ਮਸਲਿਆਂ ਦੇ ਹੱਲ ਦੀ ਕੋਈ ਠੋਸ ਗੱਲ ਨਹੀਂ ਕਰਦਾ। ਮੁਫ਼ਤ ਬਿਜਲੀ ਵਾਲੀ ਭੀਖ ਦੀ ਪੇਸ਼ਕਸ਼ ਤਾਂ ਕੀਤੀ ਜਾ ਰਹੀ ਹੈ ਪਰ ਰੋਜ਼ਗਾਰ ਦੀ ਗੱਲ ਨਹੀਂ ਕੀਤੀ ਜਾ ਰਹੀ। ਲੋਕਾਂ ਦੀ ਆਮਦਨ ਦੇ ਵਸੀਲਿਆਂ ਨੂੰ ਵਧਾਉਣ ਦੀ ਗੱਲ ਨਹੀਂ ਕੀਤੀ ਜਾ ਰਹੀ। ਕੀ ਆਉਣ ਵਾਲਾ ਪੰਜਾਬ ਭਿਖਾਰੀਆਂ ਦਾ ਪੰਜਾਬ ਬਣੇਗਾ? ਅਜਿਹੇ ਬਹੁਤ ਸਾਰੇ ਸੁਆਲ ਹਨ ਜਿਹੜੇ ਅੱਜ ਵੀ  ਮੌਜੂਦ ਹਨ? ਇਹਨਾਂ ਸੁਆਲਾਂ ਦੀ ਮੌਜੂਦਗੀ ਦੇ ਬਾਵਜੂਦ ਆਮ ਆਦਮੀ ਪਾਰਟੀ ਦਾ ਵਿਸਥਾਰ ਵੀ ਕਿਸੇ ਜਾਦੂ ਵਾਲੀ ਗੱਲ ਲੱਗਦੀ ਹੈ। 

ਪੰਜਾਬ ਵਿਚਲੀਆਂ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਨੂੰ ਆਪ ਵਾਲੇ ਲੋਕ ਮਾਰੂ ਨੀਤੀਆਂ ਦੱਸਦੇ ਹਨ। ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਨੀਤੀਆਂ ਤੋਂ ਤੰਗ ਆਏ ਲੋਕਾਂ ਨੇ ਮੌਜੂਦਾ ਸਮੇ ਵਿੱਚ ਸਭ ਨੂੰ ਅਜ਼ਮਾ ਕੇ ਦੇਖ ਲਿਆ ਹੈ ਅਤੇ ਦੇਸ਼ ਦੀ ਆਜਾਦੀ ਤੋਂ ਲੈਕੇ ਹੁਣ ਤੱਕ ਕਿਸੇ ਨੇ  ਵੀ ਉਹਨਾਂ  ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੱਢਿਆ। ਇਸਦੇ ਉਲਟ ਭ੍ਰਿਸ਼ਟਾਚਾਰੀ, ਬੇਰੁਜ਼ਗਾਰੀ, ਮਹਿਗਾਈ ਅਸਮਾਨ ਨੂੰ ਛੂਹਣ ਲੱਗ ਪਏ ਹਨ। ਆਪ ਵਾਲੇ ਇਹ ਤਾਂ ਕਹਿੰਦੇ ਹਨ ਕਿ ਵਿਕਾਸ ਨੂੰ ਵਿਨਾਸ਼ ਵਿੱਚ ਬਦਲ ਦਿੱਤਾ ਗਿਆ ਹੈ ਪਰ ਇਹ ਨਹੀਂ ਦੱਸਦੇ ਕਿ ਵਿਕਾਸ ਕਰਨ ਵਾਲੈ ਕੌਣ ਸਨ ਅਤੇ ਵਿਨਾਸ਼ ਕਰਨ ਵਾਲੇ ਕੌਣ ਹਨ? ਇਹਨਾਂ ਵਿਚਾਲੇ ਆਮ ਆਦਮੀ ਪਾਰਟੀ ਵਾਲੇ ਸਪਸ਼ਟ ਲਕੀਰ ਨਹੀਂ ਖਿੱਚਦੇ। 

"ਆਪ" ਦਾ ਕਹਿਣਾ ਹੈ ਕਿ ਪੰਜਾਬ  ਦੇ ਮਿਹਨਤਕਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲੱਤ ਲਾਕੇ ਕੁਝ ਨੂੰ ਤਾਂ ਮੌਤ ਵੱਲ ਧੱਕ ਦਿੱਤਾ ਗਿਆ ਹੈ। ਕੁਝ ਨੂੰ ਜਿੰਦਾ ਲਾਸ਼ ਬਣਾ ਦਿੱਤਾ ਗਿਆ ਹੈ। ਪੰਜਾਬ ਨੂੰ ਨਸ਼ਿਆਂ ਦੀ ਮੰਡੀ ਬਣਾ ਕੇ ਆਪ ਖੁਦ ਨਸ਼ਿਆਂ ਦੇ ਵਪਾਰੀ ਬਣ ਚੁਕੇ ਹਨ ਹੁਣ ਲੋਕਾਂ ਨੂੰ ਪੂਰੀ ਤਰ੍ਹਾਂ ਮਹਿਸੂਸ ਹੋਣ ਲੱਗਾ ਹੈ ਕਿ ਜਿਹਨਾਂ ਤੇ ਅੱਜ ਤੱਕ ਵਿਸ਼ਵਾਸ ਕੀੱਤਾ ਸੀ ਉਹਨਾਂ ਦੀ ਰਹਿਨੁਮਾਈ ਵਿੱਚ ਜੇਕਰ  ਰੱਬ ਨਹੀਂ ਸੁਰੱਖਿਅਤ ਤੇ ਜੱਗ ਦੀ ਕਿ ਸੁਰਖਿਆ ਹੋਏਗੀ! 

ਆਮ ਆਦਮੀ ਪਾਰਟੀ ਆਖਦੀ ਹੈ ਕਿ ਹੁਣ ਜਦੋ ਸਭ ਨੂੰ ਅਜ਼ਮਾ ਕੇ ਦੇਖ ਲਿਆ ਗਿਆ ਹੈ ਤੇ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਤੇ ਪੱਕਾ ਬਣ ਗਿਆ ਕਿਓਂਕਿ ਲੋਕ ਅੱਜ ਕੱਲ ਸ਼੍ਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋ ਪ੍ਰਭਾਵਿਤ ਹਨ। ਦਿੱਲੀ ਮਾਡਲ ਲੋਕਾਂ ਨੂੰ ਲੁਭਾ ਰਿਹਾ ਹੈ। 

ਅੱਜ ਪਿੰਡ ਬੱਲੋਕੀ (ਲੁਧਿਆਣਾ) ਵਿਖੇ 200 ਦੇ ਕਰੀਬ ਪਰਿਵਾਰ ਆਮ ਆਦਮੀ ਦੇ ਸੀਨੀਅਰ ਆਗੂ ਅਹਿਬਾਬ ਸਿੰਘ ਗਰੇਵਾਲ ਅਤੇ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਸ਼ਾਮਿਲ ਹੋਇਆ। ਆਗੂਆਂ ਨੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਦਾ ਵਾਧਾ ਕਰਦੇ ਹੋਏ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਤੇ ਵਾਅਦਾ ਕੀਤਾ ਕਿ ਆਉਣ ਵਾਲੇ ਸਮੇ ਵਿੱਚ ਪੰਜਾਬ ਦੀ ਵਿਧਾਨ ਸਭਾ ਤੇ ਆਮ ਆਦਮੀ ਦਾ ਪ੍ਰਚਮ ਲਹਿਰਾਵੇਗਾ ।

ਇਸ ਮੌਕੇ ਤੇ ਰਣਜੀਤ ਸਿੰਘ ਘੁੰਮਾਣ, ਵਿੱਕੀ ਰੂਪਰਾਏ, ਵਰਿੰਦਰ , ਰਮੇਸ਼ ਸ਼ਰਮਾ, ਦੀਦਾਰ ਸਿੰਘ, ਚਰਨ ਸਿੰਘ, ਜੀਵਨ ਸਿੰਘ ਰਾਵਤ, ਸੁਰਿੰਦਰ ਗੈਰੀ ਜੀ, ਰਿੰਪਲ, ਰਹਿਮਨ ਖਾਨ, ਵਿਸ਼ਾਲ ਬਾਂਸਲ, ਹਰਿੰਦਰ, ਕਾਕਾ ਜੀ, ਲਖਵੀਰ ਸਿੰਘ, ਮੀਨਾ ਕੁਮਾਰੀ, ਸੀਮਾ ਕੁਮਾਰੀ ਨਿਰਮਲਾ, ਗੁੱਡੀ ਦੇਵੀ, ਅਵਤਾਰ ਸਿੰਘ ਪ੍ਰਧਾਨ, ਦਲੀਪ ਸਿੰਘ, ਜਤਿੰਦਰ ਸਿੰਘ ਅਤੇ ਹੋਰ ਕਈ ਪਤਵੰਤੇ ਸੱਜਣ ਸ਼ਾਮਿਲ ਸਨ।

Tuesday, October 05, 2021

ਲਖੀਮਪੁਰ ਖੀਰੀ ਜਾ ਰਿਹਾ 'ਆਪ' ਪੰਜਾਬ ਦਾ ਵਫ਼ਦ ਯੂ.ਪੀ. ਪੁਲੀਸ ਦੀ ਹਿਰਾਸਤ 'ਚ

ਲਖੀਮਪੁਰ ਖੀਰੀ ਘਟਨਾ ਨਾਲ ਭਾਜਪਾ ਗੁੰਡਾਗਰਦੀ ਦੀ ਪੁਸ਼ਟੀ ਕੇ-ਰਾਘਵ


ਰਾਘਵ ਚੱਢਾ, ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ, ਅਮਰਜੀਤ ਸੰਦੋਆ ਨੂੰ ਨਿਘਾਸਨ ਅਤੇ ਕੁਲਤਾਰ ਸੰਧਵਾਂ ਨੂੰ ਸਿੰਦੋਲੀ ਪੁਲੀਸ ਨੇ ਰੋਕਿਆ

ਚੰਡੀਗੜ੍ਹ: 5 ਅਕਤੂਬਰ 2021: (ਪੰਜਾਬ ਸਕਰੀਨ ਬਿਊਰੋ)::

ਲਖੀਮਪੁਰ ਖੀਰੀ 'ਚ ਸਰਕਾਰੀ ਗੁੰਡਾਗਰਦੀ ਦੀ ਭੇਂਟ ਚੜ੍ਹੇ 'ਸ਼ਹੀਦ' ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਖੀਮਪੁਰ ਖੀਰੀ ਜਾ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੂੰ ਉਤਰ ਪ੍ਰਦੇਸ਼ ਪੁਲੀਸ ਅਤੇ ਪ੍ਰਸ਼ਾਸਨ ਨੇ ਨਿਗਿਆਸਾ ਪੁਲੀਸ ਨਾਕੇ 'ਤੇ ਰੋਕ ਕੇ ਹਿਰਾਸਤ 'ਚ ਲੈ ਲਿਆ ਹੈ।
'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਜਾ ਰਹੇ ਇਸ ਵਫ਼ਦ 'ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਅਤੇ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ, ਜਿਨ੍ਹਾਂ 'ਚੋਂ ਕੁਲਤਾਰ ਸਿੰਘ ਸੰਧਵਾਂ ਨੂੰ ਲਖਨਊ 'ਚੋਂ ਨਿਕਲਦਿਆਂ ਹੀ ਪੁਲੀਸ ਨੇ ਹਿਰਾਸਤ 'ਚ ਲੈ ਲਿਆ ਸੀ।
'ਆਪ' ਦੇ ਵਫ਼ਦ ਨੇ ਪਹਿਲਾਂ ਪਿੰਡ ਬਣਵਾਰੀ ਪੁਰ 'ਚ ਮ੍ਰਿਤਕ ਕਿਸਾਨ ਦੇ ਘਰ ਪਹੁੰਚਣਾ ਸੀ, ਉਸ ਪਿੰਡ ਤੋਂ ਕਰੀਬ 10 ਕਿਲੋਮੀਟਰ ਪਹਿਲਾਂ ਨਿਘਾਸਨ ਥਾਣਾ ਪੁਲੀਸ ਵੱਲੋਂ ਲਾਏ ਨਾਕੇ 'ਤੇ ਰੋਕ ਲਿਆ ਗਿਆ। ਜਿੱਥੇ ਰਾਘਵ ਚੱਢਾ ਅਤੇ ਦੂਸਰੇ ਆਗੂਆਂ ਦੀ ਪੁਲੀਸ ਅਤੇ ਸਿਵਲ ਅਧਿਕਾਰੀਆਂ ਨਾਲ ਕਾਫ਼ੀ ਤਕਰਾਰ ਹੋਈ, ਜਿਸ ਉਪਰੰਤ 'ਆਪ' ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਇਸ ਮੌਕੇ ਰਾਘਵ ਚੱਢਾ ਨੇ ਕਿਹਾ, ''ਅਸੀਂ ਇਤਿਹਾਸ ਦੇ ਪੰਨਿਆਂ 'ਚ ਪੜ੍ਹਿਆ ਸੀ ਕਿ ਜਰਮਨੀ ਦੇ ਤਾਨਾਸ਼ਾਹ ਓਡੋਲਫ਼ ਹਿਟਲਰ ਦੇ ਰਾਜ ਵਿੱਚ ਲੋਕਾਂ ਨੂੰ ਇੱਕ ਗੈਸ ਚੈਂਬਰ ਵਿੱਚ ਸੁੱਟ ਕੇ ਜ਼ਹਿਰੀਲੀ ਗੈਸ ਛੱਡ ਕੇ ਮਾਰ ਦਿੱਤਾ ਜਾਂਦਾ ਸੀ। ਇਸੇ ਤਰ੍ਹਾਂ ਅੱਜ ਦੇਸ਼ ਵਿੱਚ ਵੀ ਕਿਸਾਨਾਂ ਨੂੰ ਕੁਚਲ ਕੇ ਮਾਰਨ ਦੇ ਯਤਨ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਆਗੂ ਕਰ ਰਹੇ ਹਨ।'' ਉਨ੍ਹਾਂ ਕਿਹਾ ਕਿ ਜਦੋਂ ਤੋਂ ਦਿਲ ਦਹਿਲਾਉਣ ਵਾਲਾ ਵੀਡੀਓ ਸਾਹਮਣੇ ਆਇਆ ਹੈ, ਭਾਜਪਾ ਦੀ ਗੁੰਡਾਗਰਦੀ ਬਾਰੇ ਲੋਕਾਂ ਦੇ ਮਨ 'ਚ ਬਚੀ ਥੋੜੀ ਬਹੁਤੀ ਸ਼ੰਕਾ ਵੀ ਦੂਰ ਹੋ ਗਈ ਹੈ ਕਿਉਂਕਿ ਭਾਜਪਾ ਦੇ ਗੁੰਡਿਆਂ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤ ਨੇ ਹੀ ਕਿਸਾਨਾਂ ਨੂੰ ਕੁਚਲਿਆ ਅਤੇ ਫਿਰ ਉਥੋਂ ਭੱਜ ਗਿਆ ਸੀ।
ਰਾਘਵ ਚੱਢਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਦਰਿੰਦਿਆਂ ਨੇ ਕਿਸਾਨਾਂ ਨੂੰ ਕੁਚਲਣ ਦਾ ਜ਼ੁਲਮ ਕੀਤਾ, ਉਨ੍ਹਾਂ ਨੂੰ ਉਤਰ ਪ੍ਰਦੇਸ਼ ਪੁਲੀਸ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਸੁੱਟੇ, ਜਦੋਂ ਕਿ ਦੂਜੀ ਮੰਗ ਹੈ ਕੇਂਦਰੀ ਗ੍ਰ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ, ਕਿਉਂਕਿ ਉਸ ਦੇ ਕੁਰਸੀ 'ਤੇ ਰਹਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕੀਤੀ ਜਾ ਸਕਦੀ। ਤੀਜੀ ਮੰਗ ਵਿੱਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀੜਤ ਕਿਸਾਨ ਪਰਿਵਾਰਾਂ ਕੋਲ ਜਾ ਕੇ ਮੁਆਫ਼ ਮੰਗਣ ਅਤੇ ਦੁੱਖ ਦਾ ਪ੍ਰਗਟਾਵਾ ਕਰਨ। ਇਸ ਦੇ ਨਾਲ ਹੀ ਕਾਲੇ ਖੇਤੀ ਕਾਨੂੰਨ ਰੱਦ ਕਰਨ ਸਮੇਤ ਸਾਰੀਆਂ ਫ਼ਸਲਾਂ 'ਤੇ ਐਮ.ਐਸ.ਪੀ ਦੀ ਗਰੰਟੀ ਦਾ ਐਲਾਨ ਕਰਨ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਲਖਨਊ ਵਿੱਚ ਜਿਸ ਸਮਾਗਮ ਵਿੱਚ ਗਏ ਉਥੋਂ ਲਖੀਮਪੁਰ ਦੀ ਦੂਰੀ ਮਹਿਜ 120 ਕਿਲੋਮੀਟਰ ਹੈ, ਪਰ ਪ੍ਰਧਾਨ ਮੰਤਰੀ ਮੋਦੀ ਉਥੇ ਨਹੀਂ ਗਏ।
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਵਿੱਚ ਸੱਤ ਸੌ ਤੋਂ ਜ਼ਿਆਦਾ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ, ਬਾਵਜੂਦ ਇਸ ਦੇ ਭਾਜਪਾ ਵਾਲੇ ਹਿੰਸਾਂ 'ਤੇ ਉਤਾਰੂ ਹਨ ਅਤੇ ਕਿਸਾਨਾਂ ਦਾ ਕਤਲੇਆਮ ਕਰ ਰਹੇ ਹਨ।
'ਆਪ' ਵਫ਼ਦ ਦੇ ਆਗੂਆਂ ਨੇ ਕਿਹਾ ਜਦੋਂ ਤੱਕ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੁੰਦੇ, ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਜਾਰੀ ਰੱਖੇਗੀ।
ਸੰਧਵਾਂ ਨੂੰ ਸੀਤਾਪੁਰ ਪੁਲੀਸ ਨੇ ਹਿਰਾਸਤ 'ਚ ਲਿਆ
ਮੰਗਲਵਾਰ ਨੂੰ ਸਵੇਰੇ ਲਖਨਊ ਤੋਂ ਲਖੀਮਪੁਰ ਖੀਰੀ ਜਾ ਰਹੇ 'ਆਪ' ਦੇ ਵਫ਼ਦ ਦੇ ਵਿਧਾਇਕ ਅਤੇ  ਸੂਬਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੂੰ ਸੀਤਾਪੁਰ ਜ਼ਿਲ੍ਹੇ 'ਚ ਇਟਰੀਆ ਪਿੰਡ 'ਚ ਲਾਏ ਨਾਕੇ 'ਤੇ ਪੁਲੀਸ ਵੱਲੋਂ ਰੋਕਿਆ ਗਿਆ। ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਕੋਲੋਂ ਜਦੋਂ ਸੰਧਵਾਂ ਨੇ ਰੋਕੇ ਜਾਣ ਦਾ ਕਾਰਨ ਪੁੱਛਿਆ ਤਾਂ ਦੋਵਾਂ ਧਿਰਾਂ ਵਿਚਾਕਰ ਤਕਰਾਰ ਹੋ ਗਿਆ,  ਜਿਸ ਉਪਰੰਤ ਸੰਧਵਾਂ ਨੂੰ ਸਿੰਦੋਲੀ ਥਾਣਾ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਉਨ੍ਹਾਂ ਨਾਲ 'ਆਪ' ਦੀ ਯੂ.ਪੀ. ਇਕਾਈ ਦੇ ਲਖਨਊ ਜ਼ਿਲ੍ਹਾ ਸਕੱਤਰ ਅਫ਼ਰੋਜ਼ ਆਲਮ ਅਤੇ 'ਆਪ' ਪੰਜਾਬ ਦੀ ਸ਼ੋਸ਼ਲ ਮੀਡੀਆ ਟੀਮ ਦੇ ਮੈਂਬਰ ਪ੍ਰਿੰਸ ਖੋਸਲਾ ਵੀ ਮੌਜ਼ੂਦ ਸਨ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਜਪਾ ਨੇ ਦੇਸ਼ 'ਚ ਅਣਐੈਲਾਨੀ ਐਮਰਜੈਂਸੀ ਲਾਈ ਹੋਈ ਹੈ ਅਤੇ ਲੋਕਤੰਤਰ ਦੀ ਸ਼ਰੇਆਮ ਹੱਤਿਆ ਕੀਤੀ ਜਾ ਰਹੀ ਹੈ।
 

ਲਖੀਮਪੁਰ ਖੇੜੀ ਦੀ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਰੋਹ ਪ੍ਰਚੰਡ

ਲਖੀਮਪੁਰ ਖੇੜੀ ਘਟਨਾ ਨੂੰ ਦੱਸਿਆ ਦਰਦਨਾਕ ਹਾਦਸਾ 

ਕਈ ਥਾਂਈਂ ਪੁਤਲੇ ਸਾੜੇ ਅਤੇ ਰੋਹ ਭਰੇ ਰੋਸ ਮੁਜ਼ਾਹਰੇ ਕੀਤੇ 

ਲਖੀਮਪੁਰ ਖੀਰੀ ਘਟਨਾ ਪਿੱਛੇ ਭਾਜਪਾ ਦੇ ਗੁੰਡਿਆਂ ਦਾ ਹੱਥ-ਸੁਰੇਸ਼ ਗੋਇਲ 

ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਗਹਿਰੀ ਸ਼ਾਜਿਸ ਦਾ ਹਿੱਸਾ- ਗਰੇਵਾਲ/ਸਿੱਧੂ 

ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ:ਬੱਗਾ


ਲੁਧਿਆਣਾ: 5 ਅਕਤੂਬਰ 2021: (ਪ੍ਰਦੀਪ ਸ਼ਰਮਾ ਇਪਟਾ//ਪੰਜਾਬ ਸਕਰੀਨ)::

ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਕਤਲਾਂ ਵਿਰੁੱਧ ਆਮ ਆਦਮੀ ਪਾਰਟੀ ਦਾ ਰੋਹ ਪ੍ਰਚੰਡ ਹੋ ਕੇ ਸਾਹਮਣੇ ਆਇਆ ਹੈਪਰ ਇਸਦੇ ਨਾਲ ਹੀ ਆਪਣੇ ਪ੍ਰੈਸ ਬਿਆਨ ਵਿਛ੍ਕ ਆਮ ਆਦਮੀ ਪਾਰਟੀ ਨੇ ਇਸ ਨੂੰ ਇੱਕ ਦਰਦਨਾਕ ਹਾਦਸਾ ਦੱਸਿਆ ਹੈ। ਇਸ ਨੂੰ ਲੈ ਕੇ ਆਪ ਵੱਲੋ ਥਾਂ ਥਾਂ ਰੋਜ਼ ਮੁਜ਼ਾਹਰੇ ਕੀਤੇ ਗਏ ਅਤੇ ਯੋਗੀ ਦੇ ਨਾਲ ਨਾਲ ਮੋਦੀ ਦੇ ਵੀ ਪੁਤਲੇ ਸਾੜੇ ਗਏ।  ਇਹ ਪਾਰਟੀ ਇਸ ਮਾਮਲੇ ਵਿੱਚ ਬਾਕੀ ਪਾਰਟੀਆਂ ਨੂੰ ਪਿਛੇ ਛੱਡਣ ਦੇ ਰੋਂ ਵਿਚ ਲੱਗਦੀ ਹੈ। ਜਿੰਨੀਆਂ ਥਾਂਵਾਂ ਤੇ ਵੀ ਆਪ ਵੱਲੋਂ ਪੁਤਲੇ ਸਾਡੇ ਗਈ ਉੰਨਾਂ ਸਾਰੀਆਂ ਥਾਂਵਾਂ ਤੇ ਹੀ ਆਮ ਆਦਮੀ ਪਾਰਟੀ ਗੈਰ ਮੈਂਬਰਾਂ ਦੀ ਭੀੜ ਇਕੱਠੀ ਕਰਨ ਵਿੱਚ ਵੀ ਸਫਲ ਰਹੀ। ਆਪ ਨੇ ਇਸ ਵਹਿਸ਼ੀ ਘਟਨਾ ਨੂੰ ਕੇਂਦਰ ਸਰਕਾਰ ਅਤੇ ਬੀਜੇਪੀ ਦੇ ਖਿਲਾਫ ਗੁੱਸਾ ਕੇਂਦਰਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਲਖੀਮਪੁਰ ਖੇੜੀ ਵਿਖੇ ਹੋਏ ਇਸ ਵਹਿਸ਼ੀ ਘਟਨਾ ਪਿੱਛੇ ਭਾਜਪਾ ਦੇ ਗੁੰਡਿਆਂ ਦਾ ਹੱਥ ਹੈ ਅਤੇ ਕਿਸਾਨੀ ਅੰਦੋਲਨ ਨੂੰ ਦਬਾਉਣ ਦੀ ਗਹਿਰੀ ਸ਼ਾਜਿਸ ਦਾ ਹਿੱਸਾ ਹੈ ਅਤੇ ਆਮ ਆਦਮੀ ਪਾਰਟੀ ਇਸ ਘਟਨਾ ਦੀ ਨਿਖੇਧੀ ਕਰਦੀ ਹੈ ਅਤੇ ਕੜੇ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦੀ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਲੋਕ ਸਭਾ ਇੰਚਾਰਜ ਅਮਨਦੀਪ ਸਿੰਘ ਮੋਹੀ, ਜਿਲ੍ਹਾ ਪ੍ਰਧਾਨ ਸ਼ਹਿਰੀ ਸੁਰੇਸ਼ ਗੋਇਲ ਦਿਹਾਤੀ ਜਿਲ੍ਹਾ ਪ੍ਰਧਾਨ ਹਾਰਭੂਪਿੰਦਰ ਸਿੰਘ ਧਰੋੜ, ਦਿਹਾਤੀ ਕੋ-ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਜਿਲ੍ਹਾ ਸਕੱਤਰ ਸ਼ਰਨਪਾਲ ਸਿੰਘ ਮੱਕੜ ਨੇ ਕੀਤਾ , ਅੱਜ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ ਹਲਕਿਆਂ ਵਿੱਚ ਵਿਰੋਧ ਸਵਰੂਪ ਯੋਗੀ ਅਤੇ ਮੋਦੀ ਦੇ ਪੁਤਲੇ ਫੂਕੇ ਗਏ, ਅਤੇ ਯੋਗੀ ਅਤੇ ਮੋਦੀ ਦਾ ਰੱਜ ਕੇ ਜਲੂਸ ਕਢਿਆ ਗਿਆ, ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਹਲਕਾ ਉੱਤਰੀ ਵਿੱਚ ਜਲੰਧਰ ਬਾਈ ਪਾਸ ਚੌਂਕ,

ਸੁਰੇਸ਼ ਗੋਇਲ ਦੀ ਅਗਵਾਈ ਹੇਠ ਹਲਕਾ ਕੇਂਦਰੀ ਦਾ ਜੋਧੇਵਾਲ ਬਸਤੀ ਚੌਂਕ,ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਹਲਕਾ ਪੂਰਬੀ ਦੇ ਸਮਰਾਲਾ ਚੌਂਕ, ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਦੇ ਅਰੋੜਾ ਪੈਲੇਸ ਚੌਂਕ,ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਬਾਗੀ ਸਟੈਂਡ ਸ਼ਿਮਲਪੁਰੀ, ਜਗਦੀਪ ਸਿੰਘ , ਨਾਨਕ ਸਿੰਘ ਅਤੇ ਹੋਰ ਪੱਛਮੀ ਦੇ ਆਗੂਆਂ ਦੀ ਅਗਵਾਈ ਹੇਠ ਨਵੀ ਕਚਹਿਰੀ ਦੇ ਗੇਟ, ਜਿਲ੍ਹਾ ਲੁਧਿਆਣਾ ਆਮ ਆਦਮੀ ਪਾਰਟੀ ਵਲੋਂ ਅਲੱਗ ਅਲੱਗ ਹਲਕਿਆਂ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਇਸ ਮੌਕੇ ਜਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਉੱਪਰ ਇਸ ਤਰਾਂ ਦੇ ਕਾਤਲਾਨਾ ਹਮਲੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਇਸ ਘਟਨਾ ਲਈ ਜਿੰਮੇਵਾਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਅਤੇ ਇਸ ਦੰਗਈ ਮੰਤਰੀ ਅਜੈ ਮਿਸ਼ਰਾ ਨੂੰ ਫੌਰੀ ਤੌਰ ਤੇ ਮੰਤਰੀ ਪਦ ਤੋਂ ਹਟਾਇਆ ਜਾਵੇ। 

ਦਿਹਾਤੀ ਪ੍ਰਧਾਨ ਹਰਭੁਪਿੰਦਰ ਸਿੰਘ ਧਰੋੜ ਅਤੇ ਦਿਹਾਤੀ ਕੋ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਪੂਰੀ ਤਰਾਂ ਨਾਲ ਕਿਸਾਨਾਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜੀ ਰਹੇਗੀ। ਭਾਜਪਾ ਦਾ ਤਾਨਾਸ਼ਾਹੀ ਰਵੱਈਆ ਦੇਸ਼ ਲਈ ਖਤਰਨਾਕ ਹੈ ਅਤੇ ਅਸੀਂ ਇਸ ਰਵੱਈਏ ਦਾ ਸਖਤ ਵਿਰੋਧ ਕਰਦੇ ਹਾਂ। ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਨਿਆਨ ਦੇਣਾ ਚਾਹੀਦਾ ਹੈ ਅਤੇ ਕਾਲੇ ਕਾਨੂੰਨ  ਤੁਰੰਤ ਰੱਦ ਕਰਨੇ ਚਾਹੀਦੇ ਹਨ। ਜਿਲ੍ਹਾ ਸਕੱਤਰ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਭਾਜਪਾ ਦੇ ਮੰਤਰੀ ਦੇ ਪੁੱਤਰ ਦੇ ਖ਼ਿਲਾਫ਼ ਹੱਤਿਆ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਕਿਹਾ ਜਿੰਨੀ ਦੇਰ ਤਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਓਨੀ ਦੇਰ ਤੱਕ ਮੰਤਰੀ ਨੂੰ ਉਸ ਦੇ ਪਦ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂ ਜੋ ਕੇਂਦਰੀ ਗ੍ਰਹਿ ਰਾਜ ਮੰਤਰੀ ਹੋਣ ਦੇ ਨਾਤੇ ਓੁਹ ਜਾਂਚ ਏਜੰਸੀਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਨਰਿੰਦਰ ਮੋਦੀ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਹਨ ਜਿਸ ਕਾਰਨ ਉਹ ਆਪਣੀ ਜਾਨ ਦੀ ਬਾਜ਼ੀ ਵੀ ਲਗਾ ਰਹੇ ਹਨ ਇਸ ਲਈ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਵਿੱਚ ਇਹ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।

Wednesday, September 15, 2021

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਬੇਅਦਬੀ ਦਾ ਮਾਮਲਾ-ਆਪ ਵੱਲੋਂ ਗੰਭੀਰ ਨੋਟਿਸ

 15th September 2021 at  6:03 PM

AAP ਨੇ ਕੀਤੀ ਕਾਂਗਰਸ ਸਰਕਾਰ ਕੋਲੋਂ ਸਮਾਂਬੱਧ ਜਾਂਚ ਦੀ ਮੰਗ 

ਹਾਈਕੋਰਟ ਦੀ ਨਿਗਰਾਨੀ ਵਿੱਚ ਸੇਵਾਮੁਕਤ ਜੱਜਾਂ ਦੀ ਕਮੇਟੀ ਬਣਾਈ ਜਾਏ 

ਚੰਡੀਗੜ੍ਹ: 15 ਸਤੰਬਰ 2021: (ਪੰਜਾਬ ਸਕਰੀਨ ਬਿਊਰੋ)::

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹਾਲ ਹੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸੂਬੇ ਦੇ ਸ਼ਾਂਤੀਪੂਰਨ ਮਹੌਲ ਲਈ ਮੰਦਭਾਗਾ ਅਤੇ ਪ੍ਰੇਸ਼ਾਨ ਕਰਨ ਵਾਲਾ ਕਰਾਰ ਦਿੱਤਾ ਹੈ। ‘ਆਪ’ ਨੇ ਦੋਸ਼ ਲਾਇਆ ਕਿ ਅਜਿਹੀਆਂ ਘਟੀਆ ਹਰਕਤਾਂ ਨੂੰ ਅੰਜ਼ਾਮ ਦੇ ਕੇ ਸ਼ਰਾਰਤੀ ਤੱਤ ਆਉਂਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ  ਪੰਜਾਬ ਦੀ ਸ਼ਾਂਤੀ ਅਤੇ ਏਕਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੇ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਅਮਰਜੀਤ ਸਿੰਘ ਸੰਦੋਆ ਅਤੇ ਜੈ ਸਿੰਘ ਰੋੜੀ ਨੇ ਕਾਂਗਰਸ ਸਰਕਾਰ ਤੋਂ ਇਸ ਮਾਮਲੇ ਦੀ ਸਾਬਕਾਂ ਜੱਜਾਂ ਦੀ ਇੱਕ ਵਿਸ਼ੇਸ਼ ਕਮੇਟੀ ਬਣਾ ਕੇ ਹਾਈਕੋਰਟ ਦੀ ਨਿਗਰਾਨੀ ਵਿੱਚ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਇਨ੍ਹਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਪੁਲੀਸ ਅਤੇ ਬਾਦਲ ਦੇ ਕੰਟਰੋਲ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੀ ਕਾਰਜਸ਼ੈਲੀ ਉਤੇ ਭਰੋਸਾ ਨਹੀਂ ਹੈ। 

ਉਨ੍ਹਾਂ ਸਵਾਲ ਕੀਤਾ ਕਿ ਚੋਣਾਂ ਤੋਂ ਠੀਕ ਪਹਿਲਾ ਅਜਿਹੀਆਂ ਦਿਲ- ਦਹਿਲਾ ਦੇਣ ਵਾਲੀਆ ਘਟਨਾਵਾਂ ਕਿਉਂ ਹੁੰਦੀਆਂ ਹਨ? ਸਰਕਾਰ ਦੀ ਨਾਕਾਮੀ ਤੋਂ ਇਲਾਵਾ, ਅਜਿਹੀਆਂ ਘਟਨਾਵਾਂ ਕਿਸੇ ਖਾਸ ਯੋਜਨਾ ਦੇ ਤਹਿਤ ਵਾਪਰਨ ਦਾ ਸੰਕੇਤ ਦਿੰਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਨਾ ਕੇਵਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ ਬਲਕਿ ਸਮਾਜਿਕ ਭਾਈਚਾਰੇ ਨੂੰ ਕਮਜ਼ੋਰ ਕਰਨਾ ਵੀ ਹੈ। ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨੂੰ ਸੰਪਰਦਾਇਕ ਅਤੇ ਧਾਰਮਿਕ ਆਧਾਰ ’ਤੇ ਵੰਡ ਕੇ ਲੋਕਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਕਰਨ ਲਈ ਲੰਮੇ ਸਮੇਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਬੇਅਦਬੀ ਦੀ ਇਹ ਘਟਨਾ ਵੀ ਉਸੇ ਕੜੀ ਦਾ ਹਿੱਸਾ ਹੈ।

‘ਆਪ’ ਆਗੂਆਂ ਨੇ ਅੱਗੇ ਕਿਹਾ, ‘‘ਕੈਪਟਨ ਸਰਕਾਰ ਨੇ ਬੇਅਦਬੀ ਦੀਆਂ ਪਿਛਲੀਆਂ ਘਟਨਾਵਾਂ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ। ਇਸ ਲਈ ਬੇਅਦਬੀ ਦੇ ਦੋਸ਼ੀਆਂ ਵਿੱਚ ਡਰ ਖ਼ਤਮ ਹੋ ਗਿਆ ਹੈ। ਜੇ ਪਿਛਲੇ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਕਿਸੇ ਦੀ ਦੁਬਾਰਾ ਅਜਿਹੀ ਹਰਕਤ ਕਰਨ ਦੀ ਹਿੰਮਤ ਨਹੀਂ ਹੁੰਦੀ।’’ ਆਗੂਆਂ ਨੇ ਕਿਹਾ ਕਿ ਇਹ ਘਟਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ, ਯੋਜਨਾਵਾਂ ਅਤੇ ਕਾਰਜਪ੍ਰਣਾਲੀ ’ਤੇ ਵੀ ਸ਼ੱਕ ਪੈਦਾ ਕਰਦੀ ਹੈ।

Tuesday, September 14, 2021

'ਆਪ' ਵੱਲੋਂ 18 ਹੋਰ ਹਲਕਾ ਇੰਚਾਰਜ ਕੀਤੇ ਨਿਯੁਕਤ

Tuesday: 14th September 202 at 7:31 pm

ਭਗਵੰਤ ਮਾਨ ਅਤੇ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਈ ਸੂਚੀ

ਚੰਡੀਗੜ੍ਹ: 14 ਸਤੰਬਰ 2021: (ਗੁਰਜੀਤ ਸਿੰਘ ਬਿੱਲਾ//ਪੰਜਾਬ ਸਕਰੀਨ)::

ਭਗਵੰਤ ਮਾਨ ਬਾਰੇ ਆਏ ਦਿਨ ਖੜੇ ਹੋ ਸੁਆਲਾਂ ਤੇ ਫੁਲ ਸਟਾਪ ਲਾਉਂਦਿਆਂ ਆਮ ਆਦਮੀ ਪਾਰਟੀ ਨੇ ਸਪਸ਼ਟ ਇਸ਼ਾਰਾ ਕੀਤਾ ਹੈ ਕਿ ਭਗਵੰਤ ਮਾਨ ਅਜੇ ਵੀ ਪਾਰਟੀ ਵਿੱਚ ਸਨਮਾਨਿਤ ਆਗੂ ਹੈ ਅਤੇ ਇਸ ਸਬੰਧੀ ਹੋ ਰਹੀਆਂ ਗੱਲਾਂ ਕੋਰੀਅਨ ਅਫਵਾਹਾਂ ਹੀ  ਹਨ। ਹਾਲ ਹੀ ਵਿੱਚ ਜਿਹੜੀ ਸੂਚੀ ਜਾਰੀ ਕੀਤੀ ਗਈ ਹੈ ਉਸ ਤੇ ਬਾਕਾਇਦਾ ਭਗਵੰਤ ਮਾਨ ਅਤੇ ਜਰਨੈਲ ਸਿੰਘ ਦੇ ਦਸਖਤ ਹਨ। 

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹਰ ਹੀਲੇ ਪਾਰਟੀ ਦੀ ਹਲਕਾ ਪੱਧਰ 'ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਪਾਰਟੀ ਇੱਕ ਹੋਰ 47 ਹਲਕਾ ਦਾ ਵੀ ਇੰਚਾਰਜ ਨਿਯੁਕਤ ਕਰ ਚੁੱਕੀ ਹੈ।

ਮੰਗਲਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਮੁਤਾਬਿਕ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਹਰਜੋਤ ਸਿੰਘ ਬੈਂਸ, ਆਤਮ ਨਗਰ ਲਈ ਕੁਲਵੰਤ ਸਿੰਘ ਸਿੱਧੂ, ਬਲਾਚੌਰ ਲਈ ਸੰਤੋਸ਼ ਕਟਾਰੀਆ, ਬੱਲੂਆਣਾ ਹਲਕੇ ਲਈ ਅਮਨਦੀਪ ਸਿੰਘ (ਗੋਲਡੀ) ਮੁਸਾਫਿਰ, ਬੱਸੀ ਪਠਾਣਾ ਲਈ ਰੁਪਿੰਦਰ ਸਿੰਘ ਹੈਪੀ, ਬਠਿੰਡਾ ਸ਼ਹਿਰੀ ਲਈ ਜਗਰੂਪ ਸਿੰਘ ਗਿੱਲ, ਭੁਲੱਥ ਲਈ ਰਣਜੀਤ ਸਿੰਘ ਰਾਣਾ, ਦੀਨਾ ਨਗਰ ਲਈ ਸ਼ਮਸ਼ੇਰ ਸਿੰਘ, ਫ਼ਿਰੋਜ਼ਪੁਰ ਸ਼ਹਿਰੀ ਲਈ ਰਣਵੀਰ ਸਿੰਘ ਭੁੱਲਰ, ਫ਼ਿਰੋਜ਼ਪੁਰ ਦਿਹਾਤੀ ਲਈ ਆਸ਼ੂ ਬੰਗੜ, ਜਲੰਧਰ ਕੈਂਟ ਲਈ ਸੁਰਿੰਦਰ ਸਿੰਘ ਸੋਢੀ, ਕਪੂਰਥਲਾ ਲਈ ਮੰਜੂ ਰਾਣਾ, ਖੰਨਾ ਲਈ ਤਰੁਨਪ੍ਰੀਤ ਸਿੰਘ ਸੋਂਧ, ਮਲੇਰਕੋਟਲਾ ਲਈ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਮੁਕੇਰੀਆਂ ਲਈ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਨਵਾਂ ਸ਼ਹਿਰ ਲਈ ਲਲਿਤ ਮੋਹਨ (ਬੱਲੂ) ਪਾਠਕ, ਕਾਦੀਆਂ ਲਈ ਜਗਰੂਪ ਸਿੰਘ ਸੇਖਵਾਂ ਅਤੇ ਤਰਨ ਤਾਰਨ ਲਈ ਡਾ. ਕਸ਼ਮੀਰ ਸਿੰਘ ਸੋਹਲ ਦੇ ਨਾਮ ਸ਼ਾਮਿਲ ਹਨ।


ਵਿਧਾਨ ਸਭਾ ਦਾ ਲੰਬਿਤ ਪਿਆ ਮਾਨਸੂਨ ਇਜਲਾਸ ਤੁਰੰਤ ਸੱਦੇ ਸਰਕਾਰ:ਚੀਮਾ

14th September 2021 at  06:36 PM

 'ਆਪ' ਨੇ 15 ਰੋਜ਼ਾ ਲਾਇਵ ਟੈਲੀਕਾਸਟ ਇਜਲਾਸ ਦੀ ਮੰਗ ਦੁਹਰਾਈ

*ਸਰਕਾਰ ਵੱਲੋਂ ਬੀਏਸੀ ਦੀ ਬੈਠਕ 'ਚ ਕੀਤੇ ਵਾਅਦੇ ਤੋਂ ਮੁਕਰਨ ਦਾ ਸ਼ੰਕਾ ਪ੍ਰਗਟਾਇਆ
*ਪੁੱਛਿਆ, ਭਖ਼ਵੇਂ ਲੋਕ ਮੁੱਦਿਆਂ ਦਾ ਸਦਨ 'ਚ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੀ ਹੈ ਕਾਂਗਰਸ

ਚੰਡੀਗੜ: 14 ਸਤੰਬਰ 2021: (ਪੰਜਾਬ ਸਕਰੀਨ ਬਿਊਰੋ):: 
ਆਮ ਆਦਮੀ ਪਾਰਟੀ (ਆਪ) ਪੰਜਾਬ
ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਇਜਲਾਸ ਤੁਰੰਤ ਬੁਲਾਉਣ ਦੀ ਮੰਗ ਕੀਤੀ ਹੈ। ਚੀਮਾ ਮੁਤਾਬਕ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਕਾਰੋਬਾਰੀਆਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜੁੜੇ ਮੁੱਦਿਆਂ 'ਤੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਵਿੱਚ ਵਿਸਥਾਰ ਨਾਲ ਚਰਚਾ ਬੇਹੱਦ ਜ਼ਰੂਰੀ ਹੈ, ਕਿਉਂਕਿ  ਇਹ ਲੰਬਿਤ ਪਿਆ ਮਾਨਸੂਨ ਇਜਲਾਸ ਮੌਜ਼ੂਦਾ ਸਰਕਾਰ ਦਾ ਆਖ਼ਰੀ ਇਜਲਾਸ ਹੋਵੇਗਾ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, 'ਲੰਘੀ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੀ। ਜਿਸ ਨੂੰ ਤਕਨੀਕੀ ਜਾਂ ਸੰਵਿਧਾਨਕ ਤੌਰ 'ਤੇ ਮਾਨਸੂਨ ਇਜਲਾਸ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ। ਉਸ ਦਿਨ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾ ਹੋਈ ਬਿਜਨਸ ਐਡਵਾਇਜ਼ਰੀ ਕਮੇਟੀ (ਬੀਏਸੀ) ਦੀ ਬੈਠਕ 'ਚ ਮਾਨਯੋਗ ਸਪੀਕਰ ਰਾਣਾ ਕੇ.ਪੀ ਸਿੰਘ ਨੇ ਭਰੋਸਾ ਦਿੱਤਾ ਸੀ ਕਿ 15- 20 ਦਿਨਾਂ ਵਿੱਚ ਦੁਬਾਰਾ ਇਜਲਾਸ ਸੱਦਿਆ ਜਾਵੇਗਾ, ਜਿਸ ਵਿੱਚ ਸਾਰੇ ਲੰਬਿਤ ਮਸਲੇ ਵਿਚਾਰੇ ਜਾਣਗੇ। ਇਸ ਲਈ ਤੁਰੰਤ 15 ਰੋਜ਼ਾ ਇਜਲਾਸ ਬੁਲਾਇਆ ਜਾਵੇ।'
ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਲੋਕਤੰਤਰੀ ਸੰਸਥਾ ਹੈ, ਜਿਸ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ 'ਤੇ ਚਰਚਾ ਕਰਕੇ ਹੱਲ ਕਰਦੇ ਹਨ। ਉਨਾਂ ਸ਼ੰਕਾ ਪ੍ਰਗਟ ਕੀਤਾ ਕਿ ਸਰਕਾਰ ਵਾਅਦੇ ਮੁਤਾਬਕ ਵਿਧਾਨ ਸਭਾ ਇਜਲਾਸ ਤੋਂ ਭੱਜਦੀ ਨਜ਼ਰ ਆ ਰਹੀ ਹੈ ਕਿਉਂਕਿ ਸਰਕਾਰ ਲੋਕ ਮੁੱਦਿਆਂ 'ਤੇ ਆਪਣੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। ਸਰਕਾਰਾਂ ਦੀ ਅਜਿਹੀ ਪ੍ਰਵਿਰਤੀ ਕਾਰਨ ਅੱਜ ਪੰਜਾਬ ਵਿੱਚ ਲੋਕਤੰਤਰੀ ਪ੍ਰਣਾਲੀ ਖ਼ਤਰੇ ਵਿੱਚ ਦਿਖ ਰਹੀ ਹੈ ਕਿਉਂਕਿ ਸੰਵਿਧਾਨਕ ਵਿਵਸਥਾ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਇਜਲਾਸ ਕੈਪਟਨ ਸਰਕਾਰ ਵੱਲੋਂ ਨਹੀਂ ਸੱਦਿਆ ਜਾ ਰਿਹਾ ਹੈ ਅਤੇ ਨਾ ਹੀ ਨਿਰਧਾਰਤ ਕੀਤੀਆਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਪੰਜਾਬ ਦੇ ਮਸਲਿਆਂ ਨੂੰ ਦਬਾਅ ਕੇ ਰੱਖਣਾ ਚਾਹੁੰਦੀ ਹੈ ਅਤੇ ਚੁਣੇ ਹੋਏ ਲੋਕ ਨੁਮਾਇੰਦਿਆਂ ਕੋਲੋਂ ਵਿਚਾਰ ਚਰਚਾ ਦਾ ਹੱਕ ਖੋਹ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ, ''ਪੰਜਾਬ ਅਤੇ ਪੰਜਾਬ ਦੇ ਵਾਸੀ ਵੱਡੀਆਂ ਸਮੱਸਿਆਵਾਂ ਵਿੱਚ ਘਿਰੇ ਹੋਏ ਹਨ। ਪੰਜਾਬ 'ਚ ਹਰ ਤਰਾਂ ਦਾ ਮਾਫ਼ੀਆ ਚੱਲ ਰਿਹਾ ਹੈ ਅਤੇ ਨਸ਼ਿਆਂ ਕਾਰਨ ਮਾਵਾਂ ਦੇ ਪੁੱਤ ਸੰਗਲਾਂ ਨਾਲ ਬੰਨੇ ਹੋਏ ਹਨ। ਉਦਯੋਗ ਬਾਹਰ ਜਾ ਰਹੇ ਹਨ। ਨਕਲੀ ਦਵਾਈਆਂ ਨਾਲ ਫ਼ਸਲਾਂ ਬਰਬਾਦ ਹੋ ਰਹੀਆਂ ਹਨ ਅਤੇ ਖਾਦ ਦੀ ਘਾਟ ਬਣੀ ਹੋਈ ਹੈ। ਇਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਂਝੀ ਵਿਚਾਰ-ਚਰਚਾ ਲਈ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜ਼ਰੂਰ ਸੱਦਣਾ ਚਾਹੀਦਾ ਹੈ।''
'ਆਪ' ਆਗੂ ਨੇ 15 ਰੋਜ਼ਾ ਲਾਇਵ ਟੈਲੀਕਾਸਟ ਇਜਲਾਸ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਜੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਂਦਾ ਹੈ ਤਾਂ ਕਿਸਾਨੀ ਨਾਲ ਜੁੜੇ ਮੁੱਦਿਆਂ ਦੇ ਵਿਚਾਰ ਚਰਚਾ ਕਰਨ ਲਈ ਦੋ ਦਿਨ ਵਿਸ਼ੇਸ਼ ਤੌਰ 'ਤੇ ਰੱਖੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨੀ ਮੁੱਦਿਆਂ 'ਤੇ ਹਰੇਕ ਰਾਜਸੀ ਪਾਰਟੀ ਆਪਣੇ ਵਿਚਾਰ ਪੇਸ਼ ਕਰ ਸਕੇ। ਇਸ ਤੋਂ ਇਲਾਵਾ ਮਜ਼ਦੂਰਾਂ, ਕਰਚਮਾਰੀਆਂ, ਛੋਟੇ ਦੁਕਾਨਦਾਰਾਂ, ਉਦਯੋਗਪਤੀਆਂ, ਵਿਦਿਆਰਥੀਆਂ ਸਮੇਤ ਹੋਰ ਵਰਗਾਂ ਦੇ ਅਨੇਕਾਂ ਮੁੱਦੇ ਹਨ, ਜੋ ਵਿਧਾਨ ਸਭਾ ਵਿੱਚ ਵਿਚਾਰੇ ਜਾਣੇ ਜ਼ਰੂਰੀ ਹਨ।
ਚੀਮਾ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਇਸ ਕਾਰਨ ਅੱਜ ਪੰਜਾਬ ਦੀ ਧਰਤੀ ਧਰਨਿਆਂ ਦੀ ਧਰਤੀ ਬਣੀ ਹੋਈ ਹੈ। ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਦਿਨ- ਰਾਤ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਉਦਯੋਗਪਤੀ ਆਪਣੇ ਉਦਯੋਗਾਂ ਨੂੰ ਹੋਰਨਾਂ ਰਾਜਾਂ ਵਿੱਚ ਤਬਦੀਲ ਕਰ ਰਹੇ ਹਨ। ਪਰ ਕਾਂਗਰਸ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਲੋਕਾਂ ਨੂੰ ਨਵੇਂ ਲਾਰਿਆਂ ਨਾਲ ਗੁੰਮਰਾਹ ਕਰਨ ਦੀ ਤਾਕ 'ਚ ਹੈ, ਜਦੋਂ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਸਾਂਝੇ ਹੱਲ ਲਈ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਤੋਂ ਦੂਰ ਭੱਜ ਰਹੀ ਹੈ।

Tuesday, June 29, 2021

ਕੇਜਰੀਵਾਲ ਦੀ ਪਹਿਲੀ ਗਰੰਟੀ//300 ਯੂਨਿਟ ਮੁਫ਼ਤ ਬਿਜਲੀ ਹਰ ਮਹੀਨੇ

 Tuesday: 29th June 2021 at  6:11 pm

ਕੇਜਰੀਵਾਲ ਦੀ ਗਰੰਟੀ ਹੈ, ਕੈਪਟਨ ਦੇ ਝੂਠੇ ਵਾਅਦੇ ਨਹੀਂ:ਅਰਵਿੰਦ

ਚੰਡੀਗੜ੍ਹ: 29 ਜੂਨ 2021: (ਪੰਜਾਬ ਸਕਰੀਨ ਬਿਊਰੋ)::

ਮਹਿੰਗਾਈ ਦੇ ਝੰਬੇ ਹੋਏ ਲੋਕਾਂ ਦਾ ਜੰਗਲ ਵਿੱਚ ਜਾ ਕੇ ਵੀ ਨਹੀਂ ਸਰਦਾ। ਸਨਿਆਸ ਵਰਗੇ ਕੱਪੜੇ ਪਾ ਕੇ ਕੋਈ ਡੇਰਾ ਵੀ ਨਹੀਂ ਬਣਾ ਹੁੰਦਾ। ਵੋਟਾਂ ਵਾਲਾ ਮਾਮਲਾ ਹਰ ਵਾਰ ਮਿਰਗ ਤ੍ਰਿਸ਼ਨਾ ਹੀ ਸਾਬਿਤ ਹੁੰਦਾ ਹੈ। ਇਸ ਦੇ ਬਾਵਜੂਦ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਲੋਕਾਂ ਵਿੱਚ ਇੱਛਾਵਾਂ, ਲੋੜਾਂ ਅਤੇ ਮੰਗਾਂ ਜਾਗ ਪੈਂਦੀਆਂ ਹਨ। ਉਹਨਾਂ ਨੂੰ ਲੱਗਦਾ ਹੈ ਸ਼ਾਇਦ ਇਸ ਵਾਰ ਜ਼ਰੂਰੁ ਕੁਝ ਸੰਵਰ ਜਾਏਗਾ। ਇਥੋਂ ਦੀਆਂ ਵੱਡਿਆਂ ਲੋੜਾਂ ਵਿੱਚੋਂ ਬਿਜਲੀ ਵੀ ਇੱਕ ਹੈ ਜਿਸ ਬਿਨਾ ਸਰਦਾ ਹੀ ਨਹੀਂ। ਇਸ ਸਾਰੀ ਸਥਿਊਟੀ ਨੂੰ ਭਾਂਪਦਿਆਂ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਰਗਾਂ ਲਈ 300 ਯੂਨਿਟ ਪ੍ਰਤੀ ਮਹੀਨੇ ਮੁਫਤ ਬਿਜਲੀ ਦਾ ਦੇਣ ਐਲਾਨ ਕੀਤਾ ਹੈ। ਖੁਦਕੁਸ਼ੀਆਂ ਦੀ ਹਨੇਰੀ ਝੱਲਣ ਵਾਲੇ ਪੰਜਾਬ ਲਈ ਇਹ ਐਲਾਨ ਕਾਫੀ ਅਹਿਮ ਹੋ ਸਕਦਾ ਹੈ। 

ਇਸਦੇ ਨਾਲ ਹੀ ਕੁਝ ਹੋਰ ਨਿੱਕੇ ਮੋਟੇ ਐਲਾਨ ਵੀ ਕੀਤੇ ਗਏ ਹਨ। ਸਾਰੇ ਪੁਰਾਣੇ ਬਿਲ ਅਤੇ ਪਹਿਲਾਂ ਦੀਆਂ ਦੇਣਦਾਰੀਆਂ ਆਪ ਦੀ ਸਰਕਾਰ ਆਉਣ ਤੇ ਮਾਫ ਕੀਤੀਆਂ ਜਾਣਗੀਆਂ। ਵਾਅਦਾ ਇਹ ਵੀ ਕਿ ਪੰਜਾਬ ਦੇ ਵਸਨੀਕਾਂ ਲਈ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਏਗੀ। 

ਨਾਲ ਹੀ ਇਹ ਵੀ ਕਿਹਾ ਹੈ ਕਿ ਪੰਜਾਬ ਵਿੱਚ ਚੱਲ ਰਹੀਆਂ ਮੌਜੂਦਾ ਬਿਜਲੀ ਸਕੀਮਾਂ ਉਸੇ ਤਰ੍ਹਾਂ ਜਾਰੀ ਰਹਿਣਗੀਆਂ। 

ਸਪਸ਼ਟ ਕਰਦਿਆਂ ਕਿਹਾ ਗਿਆ ਹੈ ਕਿ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਪ੍ਰਾਪਤ ਕਰ ਰਹੇ ਪਰਿਵਾਰ ਹੁਣ 300 ਯੂਨਿਟ ਪ੍ਰਤੀ ਮਹੀਨਾ ਕਰਨਗੇ ਪ੍ਰਾਪਤ, ਸਿਰਫ ਉਸ ਤੋਂ ਵੱਧ ਯੂਨਿਟਾਂ ਦਾ ਹੀ ਬਿਲ ਲਿਆ ਜਾਇਆ ਕਰੇਗਾ। 

ਜ਼ਿਕਰਯੋਗ ਹੈ ਕਿ ਮਹਿੰਗੀ ਬਿਜਲੀ ਦੇ ਮਾਮਲੇ ਵਿੱਚ ਰਾਹਤ ਦੇਣ ਦਾ ਵਾਅਦਾ ਕਾਂਗਰਸ ਸਰਕਾਰ ਦੇ ਸੂਬਾਈ ਮੁਖੀ ਕੈਪਟਨ ਅਮਰਿੰਦਰ ਸਿੰਘ ਹੁਰਾਂ ਨੇ ਵੀ ਚੋਣਾਂ ਦੌਰਾਨ ਕੀਤਾ ਸੀ। 
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਪੰਜਾਬੀਆਂ  ਦੀ ਆਰਥਿਕ ਖੁਸ਼ਹਾਲੀ ਦਾ ਮੰਤਰ ਦਿੰਦਿਆਂ ਆਪ ਵੱਲੋਂ ਪਹਿਲੀ  'ਗਾਰੰਟੀ' ਦਾ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ ਦੇ ਹਰੇਕ ਪਰਿਵਾਰ ਨੂੰ 24 ਘੰਟੇ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ ਅਤੇ ਪੁਰਾਣੇ ਬਿਜਲੀ ਦੇ ਰਹਿੰਦੇ ਬਿੱਲ ਵੀ ਮੁਆਫ ਕੀਤੇ ਜਾਣਗੇ। 
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੋ ਸੌ ਯੂਨਿਟ ਮੁਫਤ ਬਿਜਲੀ ਪ੍ਰਾਪਤ ਕਰ ਰਹੇ ਐੱਸ ਸੀ, ਬੀ ਸੀ, ਆਜ਼ਾਦੀ ਘੁਲਾਟੀਏ ਆਦਿ ਵਰਗ ਹੁਣ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਪ੍ਰਾਪਤ ਕਰ ਸਕਣਗੇ। ਇਸ ਦੇ ਨਾਲ ਹੀ ਬਿਜਲੀ ਬਿੱਲ ਨਾ ਭਰਨ ਕਰਕੇ ਕੱਟੇ ਗਏ ਬਿਜਲੀ ਕੁਨੈਕਸਨਾਂ ਨੂੰ ਮੁੜ ਜੋੜ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਵਿਸਵਾਸ ਦਿਵਾਉਂਦਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਹਿਲੀ ਹੀ ਕਲਮ ਦੇ ਨਾਲ ਪਹਿਲੀ ਗਰੰਟੀ ਦੇ ਐਲਾਨਾਂ ਨੂੰ ਲਾਗੂ ਕੀਤਾ ਜਾਵੇਗਾ। ਇਸ ਸਮੇਂ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਵਿਧਾਇਕ ਰਾਘਵ ਚੱਢਾ, ਸਾਬਕਾ ਆਈ.ਜੀ ਪੰਜਾਬ ਕੁੰਵਰ ਵਿਜੈ ਪ੍ਰਤਾਪ ਹਾਜਰ ਸਨ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦਾ ਪੰਜਾਬ ਆਉਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦੇਣ ਲਈ ਆਏ ਹਨ, ਕਿ 2022 ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਨ 'ਤੇ ਪੰਜਾਬ 'ਚ ਇਹ ਕੰਮ ਜ਼ਰੂਰ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਗਰੰਟੀ ਲਈ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਸਿਰਜੋੜ ਕੇ ਕੰਮ ਕਰਨਗੇ।
ਮੰਗਲਵਾਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੱਤਰਕਾਰਾਂ ਰਾਹੀਂ ਪੰਜਾਬ ਦੇ ਲੋਕਾਂ ਅੱਗੇ ਆਪਣੀ ਪਹਿਲੀ ਗਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ ਦੇ ਹਰੇਕ ਪਰਿਵਾਰ ਨੂੰ ਬਿਜਲੀ ਦੀਆਂ ਪਹਿਲੀਆਂ 300 ਯੂਨਿਟਾਂ ਮੁਫਤ ਦਿੱਤੀਆਂ ਜਾਣਗੀਆਂ, ਪਰ ਕਿਸੇ ਯੋਜਨਾ ਦਾ ਲਾਭਪਾਤਰੀ ਨਾ ਹੋਣ 'ਤੇ 300 ਤੋਂ ਵੱਧ ਯੂਨਿਟਾਂ ਦੀ ਖਪਤ 'ਤੇ ਪੂਰਾ ਬਿੱਲ ਵਸੂਲ ਕੀਤਾ ਜਾਵੇਗਾ। ਉੁਨ੍ਹਾਂ ਸਪਸਟ ਕੀਤਾ ਕਿ ਪੰਜਾਬ ਵਿੱਚ 200 ਯੂਨਿਟਾਂ ਦੀ ਮੁਆਫੀ ਦਾ ਲਾਭ ਲੈਣ ਵਾਲੇ ਪਰਿਵਾਰਾਂ ਨੂੰ 300 ਯੂਨਿਟਾਂ ਮੁਫਤ ਦਿੱਤੀਆਂ ਜਾਣਗੀਆਂ, ਜੇਕਰ 300 ਯੂਨਿਟਾਂ ਤੋਂ ਵੱਧ ਦੀ ਖਪਤ ਹੋ ਜਾਂਦੀ ਹੈ ਤਾਂ ਕੇਵਲ ਵਾਧੂ ਯੂਨਿਟਾਂ ਦਾ ਹੀ ਬਿੱਲ ਵਸੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੇਜਰੀਵਾਲ ਦੀ ਗਰੰਟੀ ਹੈ, ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦੇ ਨਹੀ, ਜੋ ਪੂਰੇ ਹੀ ਨਾ ਹੋਣ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਭਰ 24 ਘੰਟੇ ਬਿਜਲੀ ਦੇਣ ਲਈ ਸਪਲਾਈ ਵਿਵਸਥਾ ਠੀਕ ਕੀਤੀ ਜਾਵੇਗੀ, ਜਿਸ ਦੇ ਲਈ 3 ਸਾਲ ਤੱਕ ਦਾ ਸਮਾਂ ਲੱਗ ਸਕਦਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਗਰੰਟੀ ਲਾਗੂ ਹੋ ਜਾਣ ਨਾਲ ਪੰਜਾਬ ਦੇ 80 ਫੀਸਦੀ ਲੋਕਾਂ ਨੂੰ ਬਿਜਲੀ ਦੇ ਭਾਰੀ ਬਿੱਲਾਂ ਤੋਂ ਛੁਟਕਾਰਾ ਮਿਲੇਗਾ । ਉਨ੍ਹਾਂ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਬਿਜਲੀ ਉਤਪਾਦਨ ਕਰਨ ਵਾਲਾ ਸੂਬਾ ਹੈ, ਪਰ ਇੱਥੇ ਹੋਰਨਾਂ ਰਾਜਾਂ ਨਾਲੋਂ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਇੱਕ ਪੱਖੇ ਅਤੇ ਦੋ ਬੱਲਬਾਂ ਵਾਲੇ ਪਰਿਵਾਰ ਨੂੰ 50 ਹਜਾਰ 9 ਸੌ ਰੁਪਿਆਂ ਦਾ ਬਿਜਲੀ ਬਿੱਲ ਭਰਨਾ ਪੈਂਦਾ ਹੈ, ਜਦੋਂ ਕਿ ਆਮ ਆਦਮੀ ਦੀ ਦਿੱਲੀ ਸਰਕਾਰ ਬਿਜਲੀ ਖਰੀਦ ਕੇ ਵੀ ਸਭ ਤੋਂ ਸਸਤੀ ਅਤੇ ਮੁਫਤ ਬਿਜਲੀ ਦੇ ਰਹੀ ਹੈ।
ਕੇਜਰੀਵਾਲ ਨੇ ਪੰਜਾਬ ਦੇ ਸੱਤਾਧਾਰੀਆਂ ਅਤੇ ਬਿਜਲੀ ਕੰਪਨੀਆਂ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ ਲਾਉਂਦਿਆਂ ਕਿਹਾ ਕਿ ਬਿਜਲੀ ਪੈਦਾ ਕਰਨ ਵਾਲਾ ਸੂਬਾ ਹੋਣ ਦੇ ਬਾਵਜੂਦ ਪੰਜਾਬ ਵਾਸੀਆਂ ਨੂੰ ਮਹਿੰਗੀ ਬਿਜਲੀ ਖਰੀਦਣੀ ਪੈ ਰਹੀ ਹੈ। ਇਹੋ ਹਾਲ ਪਹਿਲਾਂ ਦਿੱਲੀ ਰਾਜ ਵਿੱਚ ਸੀ। ਜਦੋਂ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਸਰਕਾਰ ਬਣੀ ਤਾਂ ਉਥੇ ਬਿਜਲੀ ਕੰਪਨੀਆਂ ਦੇ ਕੰਮਾਂ ਅਤੇ ਖਾਤਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਬਿਜਲੀ ਕੰਪਨੀਆਂ ਦੀ ਸੱਤਾਧਾਰੀਆਂ ਨਾਲ ਮਿਲੀਭੁਗਤ ਨੂੰ ਬੰਦ ਕਰ ਦਿੱਤਾ ਗਿਆ ਅਤੇ ਦਿੱਲੀ ਵਾਸੀਆਂ ਨੂੰ ਮੁਫਤ ਬਿਜਲੀ ਦੇਣ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੈਸੇ ਦੀ ਕੋਈ ਘਾਟ ਨਹੀਂ ਹੈ, ਪਰ ਇੱਥੇ ਮਾਫੀਆ ਰਾਜ ਹੋਣ ਕਾਰਨ ਆਮ ਲੋਕ ਗਰੀਬ ਹੁੰਦੇ ਜਾ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਸੀਨੀਅਰ ਆਗੂ ਅਤੇ ਜਿਲਾ ਪ੍ਰਧਾਨ ਵੀ ਮੌਜੂਦ ਸਨ।

Saturday, June 19, 2021

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਵਿੱਚ "ਆਪ" ਵੱਲੋਂ ਜਿੱਤ ਦਾ ਦਾਅਵਾ

  ਭਗਵੰਤ ਮਾਨ ਨੇ ਕਿਹਾ-ਕੈਪਟਨ ਨੇ ਸਾਡੇ ਸੰਘਰਸ਼ ਸਾਹਮਣੇ ਗੋਡੇ ਟੇਕੇ 

*ਭਗਵੰਤ ਮਾਨ ਨੇ ਸਰਬਜੀਤ ਕੌਰ ਮਾਣੂੰਕੇ, ਮਨਵਿੰਦਰ ਸਿੰਘ ਗਿਆਸਪੁਰਾ ਨੂੰ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ
*ਜੇ ਕੈਪਟਨ ਅਮਰਿੰਦਰ ਸਿੰਘ ਭ੍ਰਿਸਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਨਹੀਂ ਕਰਦੇ ਤਾਂ ਆਪ ਪੰਜਾਬ ਭਰ ਵਿੱਚ ਸ਼ੁਰੂ ਕਰੇਗੀ ਜਨ ਅੰਦੋਲਨ

ਲੁਧਿਆਣਾ: 19 ਜੂਨ 2021 (ਪ੍ਰਦੀਪ ਸ਼ਰਮਾ//ਲੁਧਿਆਣਾ ਸਕਰੀਨ)::
ਗਰਮੀ ਭਾਵੇਂ ਸਿਖਰਾਂ 'ਤੇ ਹੈ ਅਤੇ ਹਾੜ੍ਹ ਦਾ ਮਹੀਨਾ ਵੀ ਸ਼ੁਰੂ ਹੈ  ਵਿੱਚ ਤੇਜ਼ੀ ਆਈ ਹੈ ਚੋਣਾਂ  ਸੀਜ਼ਨ ਵਿੱਚ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇੱਕ ਐਲਾਨ ਤੇ ਪ੍ਰਤੀਕਰਮ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਸਰਕਾਰ  ਸਾਡੀ ਜਿੱਤ ਹੈ। ਆਪ ਦੇ ਯੋਧਿਆਂ ਵੱਲੋਂ ਰੱਖੇ ਮਰਨ ਵਰਤ ਕਾਰਨ ਹੀ ਸਰਕਾਰ ਉੱਤੇ ਇਸ ਮਕਸਦ ਲਈ ਦਬਾਅ ਬਣਿਆ ਅਤੇ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜੀਫਾ) ਰਾਸ਼ੀ  ਜਾਰੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਇਸ ਫੈਸਲੇ ਨੂੰ ਆਮ ਆਦਮੀ ਪਾਰਟੀ ਦੀ ਜਿੱਤ ਕਰਾਰ ਦਿੰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪ ਯੋਧਿਆਂ ਦੇ ਸੰਘਰਸ਼ ਅੱਗੇ ਗੋਡੇ ਟੇਕੇ ਹਨ।
ਕਾਂਗਰਸ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਵਿੱਚ ਕੀਤੇ ਘੁਟਾਲੇ ਦੇ ਖਿਲਾਫ ਧਰਨੇ 'ਤੇ ਬੈਠੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹੋਰ ਆਗੂਆਂ ਦੀ ਭੁੱਖ ਹੜਤਾਲ ਖਤਮ ਕਰਾਉਣ ਲਈ ਸੂਬਾ ਪ੍ਰਧਾਨ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਪਹੁੰਚੇ ਸਨ। 
ਇਸ ਸਮੇਂ ਮਾਨ ਨੇ ਬੀਬਾ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਸਮੇਤ ਭੁੱਖ ਹੜਤਾਲ 'ਤੇ ਬੈਠੇ ਆਗੂਆਂ ਨੂੰ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਭ੍ਰਿਸ਼ਟਾਚਾਰੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖਾਸਤ ਕਰਨ, ਜਿਸ ਨੇ ਇਸ ਸਕਾਲਰਸ਼ਿਪ 'ਚ  64 ਕਰੋੜ ਰੁਪਏ ਦਾ ਗਬਨ ਕਰ ਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। 
ਉਨ੍ਹਾਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਭ੍ਰਿਸ਼ਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਇੱਕ ਵੱਡਾ ਜਨ ਅੰਦੋਲਨ ਸੁਰੂ ਕਰੇਗੀ। ਮਾਨ ਨੇ ਕਿਹਾ ਪੰਜਾਬ ਸਰਕਾਰ ਦੀ ਨੀਅਤ ਮਾੜੀ ਹੈ, ਜਦੋਂ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਨੀਅਤ ਲੋਕ ਪੱਖੀ ਕਿਉਂਕਿ ਦਿੱਲੀ ਸਰਕਾਰ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖਰੀਦ ਕੇ ਲੋਕਾਂ ਮੁਫਤ ਵਿੱਚ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਲੋਕ ਵਿਰੋਧੀ ਫੈਸਲੇ ਕੀਤੇ ਹਨ ਅਤੇ ਪੰਜਾਬ ਦੇ ਲੋਕ 2022 ਦੀਆਂ ਚੋਣਾਂ ਵਿੱਚ ਆਪਣੇ ਪੈਰਾਂ ਦੀਆਂ ਅੱਡੀਆਂ ਮਾਰ ਕੇ ਇਨਾਂ ਪਾਰਟੀਆਂ ਨੂੰ ਸਬਕ ਸਿਖਾਉਣਗੇ।
ਭਗਵੰਤ ਮਾਨ ਨੇ ਕਿਹਾ ਕਿ ਵਜੀਫਾ ਰਾਸ਼ੀ ਜਾਰੀ ਕਰਨ ਦੇ ਫੈਸਲੇ ਤੋਂ ਸਿੱਧ ਹੋਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੁਣ ਤੱਕ ਝੂਠ ਬੋਲ ਰਹੀ ਸੀ ਕਿ ਸਿਰਫ ਕੇਂਦਰ ਸਰਕਾਰ ਦੀ ਹੀ ਬਕਾਇਆ ਰਕਮ ਰਹਿੰਦੀ ਹੈ। ਜਦਕਿ ਹੁਣ ਸਰਕਾਰ ਨੇ ਆਪਣੇ ਹਿੱਸੇ ਦਾ 40 ਪ੍ਰਤੀਸ਼ਤ ਪੈਸਾ ਕਾਲਜਾਂ ਨੂੰ ਦੇਣਾ ਮੰਨਿਆ ਹੈ, ਜੋ ਕਰੀਬ 200 ਕਰੋੜ ਰੁਪਏ ਬਣਦਾ ਹੈ। 
ਲੜੀਵਾਰ ਭੁੱਖ ਹੜਤਾਲ ਕਰਨ ਵਾਲੇ ਬੀਬਾ ਸਰਬਜੀਤ ਕੌਰ ਮਾਣੂੰਕੇ, ਮਨਵਿੰਦਰ ਸਿੰਘ ਗਿਆਸਪੁਰਾ, ਜ਼ਿਲਾ ਪ੍ਰਧਾਨ ਐਸ.ਸੀ ਵਿੰਗ ਧਰਮਿੰਦਰ ਸਿੰਘ ਫੌਜੀ, ਅਮਿਤ ਸਰਮਾ ਲਾਡੀ, ਅਮਨਚੈਨ,ਜੀਵਨ ਸਿੰਘ ਸੰਗੋਵਾਲ, ਜਗਦੀਪ ਸੈਣੀ ਅਤੇ ਸੁਖਜੀਵਨ ਮੋਹੀ ਸਮੇਤ  ਵਰਕਰਾਂ ਦਾ ਧੰਨਵਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਸੇਵਾ ਚੌਕੀਦਾਰ ਬਣ ਕੇ ਕਰ ਰਹੀ ਹੈ ਅਤੇ ਭਵਿੱਖ ਵਿਚ ਵੀ ਕਾਂਗਰਸ ਸਰਕਾਰ ਦੇ ਗ਼ਲਤ ਕੰਮਾਂ ਉੱਤੇ ਤਿੱਖੀ ਨਜ਼ਰ ਰੱਖਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ 'ਤੇ ਡਾਕਾ ਨਹੀਂ ਮਾਰਨ ਦੇਵੇਗੀ। ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸੂਬਾ ਪ੍ਰਧਾਨ ਐਸ.ਸੀ ਵਿੰਗ ਲਾਲ ਚੰਦ ਕਟਾਰੂਚੱਕ, ਜ਼ਿਲਾ ਪ੍ਰਧਾਨ ਸੁਰੇਸ਼ ਗੋਇਲ, ਗੁਰਲਾਲ ਘਨੌਰ, ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਸਮੇਤ ਅਨੇਕਾਂ ਵਰਕਰ ਹਾਜ਼ਰ ਸਨ।
ਹੁਣ ਦੇਖਣਾ ਹੈ ਕਿ ਆਮ ਆਦਮੀ ਪਾਰਟੀ ਦੇ ਇਸ  ਦਾਅਵੇ ਬਾਰੇ ਕਾਂਗਰਸ ਪਾਰਟੀ ਅਤੇ ਹੋਰ ਸਿਆਸੀ ਵਰਕਰ ਕੀ ਰੁੱਖ ਅਖਤਿਆਰ ਕਰਦੇ ਹਨ! (ਇਨਪੁਟ:ਪੰਜਾਬ ਸਕਰੀਨ ਡੈਸਕ)

Monday, March 13, 2017

ਚੋਣ ਨਤੀਜਿਆਂ ਮਗਰੋਂ ਆਮ ਆਦਮੀ ਪਾਰਟੀ ਨਵੀਂ ਜੰਗ ਲਈ ਤਿਆਰ

ਲੋਕਾਂ ਦੇ ਮਸਲੇ ਸਰਕਾਰ ਪਾਸੋਂ ਹੱਲ ਕਰਾਉਣ ਲਈ ਵਿੱਢ ਸਕਦੀ ਹੈ ਨਵੇਂ ਸੰਘਰਸ਼
ਲੁਧਿਅਆਣਾ: 12 ਮਾਰਚ 2017: (ਪੰਜਾਬ ਸਕਰੀਨ ਬਿਊਰੋ):: 
ਆਮ ਆਦਮੀ ਪਾਰਟੀ ਦੀਆਂ ਆਸਾਂ ਉਮੀਦਾਂ ਅਤੇ ਦਾਅਵਿਆਂ ਦੇ ਐਨ ਉਲਟ ਆਏ ਚੋਣ ਨਤੀਜਿਆਂ ਤੋਂ ਨਿਰਾਸ਼ ਹੋਣ ਦੀ ਬਜਾਏ ਪਾਰਟੀ ਨੇ ਇਹਨਾਂ ਨੂੰ ਇੱਕ ਨਵੀਂ ਚੁਣੌਤੀ ਵੱਜੋਂ ਲਿਆ ਹੈ। ਆਮ ਆਦਮੀ ਪਾਰਟੀ ਦਾ ਰਉਂ  ਦਸਦਾ ਹੈ ਕਿ ਪੰਜਾਬ ਦੀ ਨਵੀਂ ਸਰਕਾਰ ਲਈ ਸੱਤਾ ਦਾ ਤਾਜ ਅਸਲ ਵਿੱਚ ਕੰਡਿਆਂ ਦਾ ਤਾਜ ਸਾਬਿਤ ਹੋਣ ਵਾਲਾ ਹੈ। ਪਾਣੀ ਦੇ ਜਿਹਨਾਂ ਮਸਲਿਆਂ ਬਾਰੇ "ਆਪ" ਦੇ ਲੀਡਰ ਚੋਣਾਂ ਤੋਂ ਪਹਿਲਾਂ ਦੁਚਿੱਤੀ ਵਿੱਚ ਰਹੇ ਉਹਨਾਂ ਮਸਲਿਆਂ ਨੂੰ ਪਾਰਟੀ ਹੁਣ ਵੱਡੀ ਪੱਧਰ ਉੱਤੇ ਉਠਾ ਸਕਦੀ ਹੈ। ਇਸਦੇ ਨਾਲ ਹੀ ਪਾਰਟੀ ਦੀ ਅੰਦਰੂਨੀ ਫੁੱਟ ਅਤੇ ਗੁੱਟਬੰਦੀਆਂ ਬਾਰੇ ਵੀ ਗੰਭੀਰ ਵਿਚਾਰ ਹੋ ਸਕਦੇ ਹਨ। ਫਿਲਹਾਲ ਪਾਰਟੀ ਨੇ ਵੋਟਰਾਂ ਦਾ ਧੰਨਵਾਦ ਕੀਤਾ ਹੈ ਅਤੇ ਚੋਣ ਨਤੀਜਿਆਂ ਨੂੰ ਆਪਣੀ ਇੱਕ ਪ੍ਰਾਪਤੀ ਦੱਸਿਆ ਹੈ। 
ਆਮ ਆਦਮੀ ਪਾਰਟੀ  ਲਧਿਆਣਾ ਜੋਨ ਦੇ ਅਬਜ਼ਰਵਰ ਦਰਸ਼ਨ ਸਿੰਘ  ਸ਼ੰਕਰ ਨੇ ਦਾਅਵਾ ਕੀਤਾ ਕਿ  ਲੁਧਿਅਆਣਾ ਜ਼ੋਨ ਦੀਆਂ  ਨੌਂ  ਸੀਟਾਂ  ਦੀਆਂ ਕੁੱਲ  ਵੋਟਾਂ  ਵਿਚੋਂ  ਆਮ ਆਦਮੀ ਪਾਰਟੀ ਅਤੇ ਲੋਕ ੲਨਸਾਫ  ਪਾਰਟੀ  ਗਠਜੋੜ ਨੂੰ  ਸਭ ਤੋਂ  ਵਧੇਰੇ  ਵੋਟਾਂ  ਮਿਲੀਆਂ  ਹਨ। ਸ. ਸ਼ੰਕਰ ਨੇ ਦਸਿਆ ਕਿ ਚੋਣ ਨਤੀਜਿਆਂ  ਦੇ ਪ੍ਰਾਪਤ  ਅੰਕੜਿਆਂ  ਅਨੁਸਾਰ   ਆਪ-ਲਿਪ ਨੂੰ 404009 ਵੋਟਾਂ , ਕਾਂਗਰਸ   ਨੂੰ 394061 ਅਤੇ ਅਕਾਲੀ ਦਲ-ਬੀ ਜੇ ਪੀ ਨੂੰ 298273 ਵੋਟਾਂ  ਮਿਲੀਆਂ  ਹਨ, ਬੇਸ਼ਕ ਪਾਰਟੀ ਨੂੰ  9 ਵਿਚੋਂ 4 ਸੀਟਾਂ ਤੇ ਹੀ ਜਿੱਤ ਹਾਸਿਲ ਹੋਈ ਹੈ।  ਜਿਸ ਤੋਂ  ਸਪੱਸ਼ਟ  ਹੈ  ਕਿ ਲੁਧਿਆਣਾ ਜ਼ੋਨ ਵਿਚ   ਪਾਰਟੀ  ਨੂੰ  ਬਾਕੀ ਪਾਰਟੀਆਂ ਨਾਲੋਂ  ਵਧੇਰੇ ਲੋਕਾਂ ਦਾ ਸਮੱਰਥਨ ਮਿਲਿਆ ਹੈ। ਲੁਧਿਆਣਾ ਜ਼ੋਨ ਵਿਚ  ਲੁਧਿਆਣਾ ਉਤਰੀ,ਲੁਧਿਆਣਾ ਦੱਖਣੀ,  ਲੁਧਿਆਣਾ ਪੰਛਮੀ , ਲੁਧਿਆਣਾ ਪੂਰਬੀ, ਲੁਧਿਆਣਾ ਕੇਂਦਰੀ, ਆਤਮ ਨਗਰ, ਗਿੱਲ ਦਾਖਾ  ਅਤੇ ਜਗਰਾਉਂ ਹਲਕੇ  ਸ਼ਾਮਿਲ ਹਨ।
ਉਨਾਂ ਕਿਹਾ ਕਿ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਉਤਰੀ ਨਵੀਂ ਪਾਰਟੀ  ਨੇ 22 ਸੀਟਾਂ  ਤੇ ਜਿੱਤ ਹਾਸਿਲ ਕਰਕੇ ਆਪਣੀ ਸ਼ਾਨਦਾਰ ਸ਼ੂਰੂਆਤ ਕੀਤੀ ਹੈ ਅਤੇ  ਵੱਡੀਆਂ ਸਥਾਪਿਤ ਪਾਰਟੀਆਂ ਨੂੰ ਪਛਾੜ ਕੇ ਵਿਧਾਨ ਸਭਾ ਵਿਚ ਵਿਰੋਧੀ ਧਿਰ  ਦਾ ਦਰਜਾ ਹਾਸਿਲ ਕੀਤਾ ਹੈ।
ਗਠਜੋੜ ਦੇ ਜੁਝਾਰੂ ਵਲੰਟੀਅਰਾਂ ਦਾ ਉਮੀਦਵਾਰਾਂ ਦੀ ਚੋਣ ਮੁਹਿੰਮ ਵਿਚ ਦਿਨ ਰਾਤ ਇਕ ਕਰਨ ਲਈ  ਧੰਨਵਾਦ ਕਰਦੇ ਉਨਾਂ ਕਿਹਾ ਸ. ਸ਼ੰਕਰ ਨੇ  ਉਮੀਦ ਅਨੁਸਾਰ ਪਾਰਟੀ  ਨੂੰ   ਜਿੱਤ ਨਾਂ  ਮਿਲਣ ਤੇ ਨਿਰਾਸ਼ ਹੋਣ ਦੀ ਜਜ਼ਰੂਰਤ ਨਹੀਂ ਹੈ ਸਗੋਂ ਭਵਿਖ ਵਿਚ ਸੁਪਨਿਆਂ ਦਾ ਭਰਿਸ਼ਟਾਚਾਰ ਅਤੇ ਨਸ਼ਾ ਮੁਕਤ ਪੰਜਾਬ ਸਿਰਜਣ   ਲਈ  ਹੋਰ ਮਜਬੂਤੀ ਨਾਲ ਸੰਘਰਸ਼ ਕਰਨ ਲਈ ਸੰਕਲਪ ਲੈਣ  ਦੀ ਲੋੜ ਹੈ। ਸ. ਸ਼ੰਕਰ ਨੇ ਅੱਗੇ ਕਿਹਾ ਕਿ ਪਾਰਟੀ  ਨੇ ਇਹ ਚੋਣ ਵੋਟਰਾਂ  ਨੂੰ ਬਿਨਾਂ ਕਿਸੇ ਕਿਸਮ ਦਾ  ਲਾਲਚ  ਦਿੱਤੇ ਅਤੇ  ਸ਼ਰਾਬ ਜਾਂ  ਭੁਕੀ  ਵੰਡਣ  ਤੋਂ ਬਗੈਰ  ਲੜ ਕੇ ਨਵਾਂ    ਇਤਿਹਾਸ ਵੀ ਸਿਰਜਿਆ ਹੈ।  ਉਨਾਂ   ਕਿਹਾ ਕਿ ਅਸੀਂ ਪੂਰੀ ਨਿਮਰਤਾ ਨਾਲ ਲੋਕਾਂ  ਦਾ ਸਮੱਰਥਨ ਲਈ ਧੰਨਵਾਦ  ਕਰਦੇ ਹੋਏ  ਨਵਾਂ ਪੰਜਾਬ ਸਿਰਜਣ ਦੇ ਨਿਸ਼ਾਨੇ ਵਲ ਅੱਗੇ ਵਧਣਾ  ਹੈ। ਸ. ਸ਼ੰਕਰ ਨੇ  ਪ੍ਰਵਾਸੀ ਪੰਜਾਬੀਆਂ ਦਾ ਪਾਰਟੀ  ਉਮੀਦਵਾਰਾਂ ਦਾ ਹਰ ਤਰਾਂ ਦੇ ਸਮੱਥਨ ਲਈ  ਵਿਸੇਸ਼  ਧੰਨਵਾਦ ਕਰਦੇ ਯਕੀਨ ਦਵਾਇਆ  ਕਿ ਪਾਰਟੀ  ਪੰਜਾਬ ਦੇ ਲੋਕਾਂ ਦੇ ਮਸਲੇ ਸਰਕਾਰ ਪਾਸੋਂ ਹੱਲ ਕਰਾਉਣ  ਲਈ  ਕੋਈ  ਕਸਰ ਬਾਕੀ ਨਹੀਂ ਛੱਡੇਗੀ। ਇਸੇ ਦੌਰਾਨ ਖੱਬੀਆਂ ਧਿਰਾਂ ਦੇ ਕੇਡਰ ਵਿਛਕ ਨਿਰਾਸ਼ਾ ਹੈ ਅਤੇ ਇਹ ਕਾਰਕੁੰਨ ਆਪਣੀਆਂ ਪਾਰਟੀਆਂ ਦੇ ਆਗੂਆਂ ਉੱਤੇ ਚੋਣ ਨਤੀਜਿਆਂ ਦੇ ਰੀਵਿਊ ਲਈ ਦਬਾਅ  ਪਾ ਸਕਦੇ ਹਨ ਜਿਹੜਾ ਕਿ ਅਕਸਰ ਅੰਦਰੂਨੀ ਮੀਟਿੰਗਾਂ  ਦੀ ਬਹਿਸ ਦੌਰਾਨ ਹੀ ਹੁੰਦਾ ਹੈ।  

Sunday, February 05, 2017

ਪੰਜਾਬ ਵਿਚ ਲਿਪ ਤੇ ਆਪ ਗਠਬੰਧਨ ਦੀ ਸਰਕਾਰ ਬਣਨੀ ਤੈਅ-ਸੀਵੀਆ

Sun, Feb 5, 2017 at 3:59 PM
ਸੀਵੀਆ ਨੇ ਹਲਕੇ ਦੇ ਸਮੂਹ ਵੋਟਰਾਂ ਤੇ ਸਮਰਥਕਾਂ ਨੂੰ ਦਿੱਤੀ ਵਧਾਈ
ਲੁਧਿਆਣਾ: 5 ਫਰਵਰੀ 2017: (ਪੰਜਾਬ ਸਕਰੀਨ ਬਿਊਰੋ): For more pics please click here
ਵਿਧਾਨ ਸਭਾ ਹਲਕਾ ਉੱਤਰੀ ਤੋਂ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਰਣਧੀਰ ਸਿੰਘ ਸੀਵੀਆ ਨੇ ਸ਼ਾਂਤੀ ਪੂਰਵਕ ਹੋਈਆਂ ਚੋਣਾਂ ਦੀ ਹਲਕੇ ਦੇ ਸਮੂਹ ਵੋਟਰਾਂ ਤੇ ਸਮਰਥਕਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਉਹ ਹਮੇਸ਼ਾਂ ਹੀ ਹਲਕਾ ਉੱਤਰੀ ਦੇ ਲੋਕਾਂ ਦੇ ਰਿਣੀ ਰਹਿਣਗੇ, ਜਿਹਨਾਂ ਨੇ ਮੇਰੀ ਚੋਣ ਮੁਹਿੰਮ ਦੌਰਾਨ ਦਿਨ ਰਾਤ ਇਕ ਕਰਕੇ ਲੋਕਾਂ ਦੇ ਘਰ-ਘਰ ਪਹੁੰਚ ਕਰਕੇ ਲਿਪ ਤੇ ਆਪ ਗਠਬੰਧਨ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਵੋਟ ਪਾਉਣ ਦੀ ਅਪੀਲ ਕੀਤੀ। ਜਿਹਨਾਂ ਨੇ ਮੇਰੇ ਤੇ ਮੇਰੇ ਸਾਥੀਆਂ ਦੀ ਅਪੀਲ ਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਸਵੇਰ ਤੋਂ ਹੀ ਲਾਈਨਾਂ ਵਿਚ ਖੜੇ ਹੋ ਕੇ ਆਪਸੀ ਭਾਈਚਾਰੇ ਦਾ ਸਬੂਤ ਦਿੰਦੇ ਹੋਏ ਪੋਲਿੰਗ ਸਟੇਸ਼ਨਾਂ ਤੇ ਜਾ ਕੇ 68.94 ਪ੍ਰਤੀਸ਼ਤ ਵੋਟ ਪੋਲ ਕੀਤੀ, ਜੋ ਹਲਕੇ 2012 ਦੀ ਵਿਧਾਨ ਸਭਾ ਚੋਣ ਦੇ ਮੁਕਾਬਲੇ ਵੱਧ ਹੈ।  For more pics please click here
ਉਹਨਾਂ ਨੇ ਕਿਹਾ ਕਿ ਹਲਕਾ ਉੱਤਰੀ ਤੋਂ ਵੱਧ ਵੋਟਾਂ ਦੀ ਪੋਲਿੰਗ ਇਸ ਗੱਲ ਦਾ ਪ੍ਰਤੀਕ ਹੈ, ਕਿ ਹਲਕੇ ਦੇ ਲੋਕ ਅਕਾਲੀ ਭਾਜਪਾ ਗਠਬੰਧਨ ਸਰਕਾਰ ਤੇ ਹਲਕੇ ਦੇ ਮੌਜੂਦਾ ਵਿਧਾਇਕ ਦੀਆਂ ਨੀਤੀਆਂ ਤੋਂ ਨਿਰਾਸ਼ ਸਨ ਤੇ ਉਹ ਤੀਸਰੇ ਬਦਲ ਨੂੰ ਲਿਆਉਣ ਲਈ ਇਸ ਦਿਨ ਤਾ ਇੰਤਜ਼ਾਰ ਕਰ ਰਹੇ ਸਨ। ਉਹਨਾਂ ਨੇ ਕਿਹਾ ਕਿ 11 ਮਾਰਚ ਨੂੰ ਲਿਪ ਤੇ ਆਪ ਗਠਬੰਧਨ ਦੀ ਸਰਕਾਰ ਬਣਨ ਤੇ ਉਹ ਹਲਕਾ ਉੱਤਰੀ ਦੇ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦੇਣਗੇ। ਉਹਨਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਇਸ ਵਾਰ ਲਿਪ ਤੇ ਆਪ ਗਠਬੰਧਨ ਦੀ ਸਰਕਾਰ ਬਣਨੀ ਤੈਅ ਹੈ।
  For more pics please click here

Friday, August 26, 2016

ਪੰਜਾਬੀ ਆਗੂਆਂ 'ਤੇ ਆਮ ਆਦਮੀ ਪਾਰਟੀ ਵਿਸ਼ਵਾਸ਼ ਨਹੀਂ ਕਰਦੀ-ਛੋਟੇਪੁਰ

ਜੁਆਬੀ ਖਰ੍ਹੀਆਂ ਖਰ੍ਹੀਆਂ ਕਰ ਸਕਦੀਆਂ ਨੇ "ਆਪ" ਦਾ ਵੱਡਾ ਨੁਕਸਾਨ 
ਚੰਡੀਗੜ੍ਹ: 26 ਅਗਸਤ 2016: (ਪੰਜਾਬ ਸਕਰੀਨ ਬਿਊਰੋ):
ਆਪ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਨੇ ਬੜੇ ਹੀ ਸੰਤੁਲਿਤ ਸ਼ਬਦਾਂ ਵਿੱਚ ਸਟਿੰਗ ਅਪ੍ਰੇਸ਼ਨ ਵਿਵਾਦ 'ਤੇ ਪ੍ਰੈਸ ਕਾਨਫਰੰਸ ਕਰਕੇ ਸਫਾਈ ਦਿੱਤੀ ਹੈ। ਇਸਦੇ ਨਾਲ ਹੀ ਉਹਨਾਂ ਕਿ ਵੱਡੇ ਖੁਲਾਸੇ ਇਸ਼ਾਰਿਆਂ ਇਸ਼ਾਰਿਆਂ ਨਾਲ ਹੀ ਕੀਤੇ। ਉਹਨਾਂ ਦੱਸਿਆ ਕਿ ਪੰਜਾਬ ਵਿੱਚੋਂ 80 ਲੱਖ ਰੁਪਏ ਪਾਰਟੀ ਨੂੰ ਦਿੱਲੀ ਭੇਜੇ ਗਏ ਜਿਹਨਾਂ ਵਿੱਚੋਂ 20 ਲੱਖ ਉਹ ਖੁਦ ਦੇ ਕੇ ਆਏ। ਉਨ੍ਹਾਂ ਨੇ ਆਪਣੇ 'ਤੇ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਸਾਰੀ ਸਾਜ਼ਿਸ਼ ਉਹਨਾਂ ਦੇ ਮਿੱਤਰਾਂ ਨੇ  ਰਚੀ ਹੈ। ਉਹਨਾਂ ਇਸ ਸਟਿੰਗ ਅਪ੍ਰੇਸ਼ਨ ਵਾਲੀ ਵੀਡੀਓ ਨੂੰ ਜਨਤਕ ਕਰਨ ਦੀ ਮੰਗ ਕਰਦਿਆਂ ਇਸ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ। ਕਾਬਿਲੇ ਜ਼ਿਕਰ ਹੈ ਕਿ ਸਰਦਾਰ ਛੋਟੇ ਪੁਰ ਬਹੁਤ ਹੀ ਸਾਫ ਸੁਥਰੀ ਸਾਖ ਵਾਲੇ ਆਗੂ ਹਨ। ਉਹਨਾਂ ਨਾਜ਼ੁਕ ਮਾਮਲਿਆਂ ਵੇਲੇ ਵੀ ਕਦੇ ਲੀਡਰਾਂ ਵਰਗੀ ਤਿਕੜਮ ਬਾਜ਼ੀ ਜਾਂ ਚਲਾਕੀ ਨਹੀਂ ਦਿਖਾਈ। ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸਥਾਪਿਤ ਕਰਨ ਲਈ ਦਿਨ ਰਾਤ ਇੱਕ ਕੀਤੀ ਰੱਖਿਆ।
  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਛੋਟੇਪੁਰ ਨੇ ਆਪਣੇ ਵਿਰੁੱਧ ਦੋਸ਼ਾਂ ਨੂੰ ਬੇਬੁਨਿਆਦ ਅਤੇ ਗਲਤ ਦਸਦਿਆਂ ਖੁਦ ਨੂੰ ਬੇਕਸੂਰ ਦੱਸਿਆ। ਉਨ੍ਹਾ ਕਿਹਾ ਕਿ ਉਨ੍ਹਾ ਨੂੰ ਫਸਾਉਣ ਲਈ ਇਹ ਸਾਰੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾ ਕਿਹਾ ਕਿ ਉਹ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਛੋਟੇਪੁਰ ਨੇ ਕਿਹਾ ਕਿ ਉਹ 40 ਸਾਲਾਂ ਤੋਂ ਜਨਤਕ ਜੀਵਨ 'ਚ ਹਨ ਅਤੇ ਇਸ ਸਮੇਂ ਦੌਰਾਨ ਮੇਰਾ ਪੂਰਾ ਕੈਰੀਅਰ ਬੇਦਾਗ ਰਿਹਾ ਹੈ ਅਤੇ ਕਦੇ ਕਿਸੇ ਨੇ ਮੇਰੇ ਵਿਰੁੱਧ ਅਜਿਹਾ ਕੋਈ ਦੋਸ਼ ਨਹੀਂ ਲਾਇਆ। ਉਨ੍ਹਾ ਕਿਹਾ ਕਿ 40 ਸਾਲਾਂ ਦੇ ਜਨਤਕ ਜੀਵਨ 'ਚ ਮੇਰੇ 'ਤੇ ਕਦੇ ਇੱਕ ਪੈਸੇ ਦੀ ਹੇਰਾਫੇਰੀ ਦਾ ਦੋਸ਼ ਵੀ ਨਹੀਂ ਲੱਗਾ। ਜ਼ਿਕਰਯੋਗ ਹੈ ਕਿ ਇੱਕ ਸਟਿੰਗ ਉਪਰੇਸ਼ਨ 'ਚ ਸੁੱਚਾ ਸਿੰਘ ਛੋਟੇਪੁਰ ਨੂੰ ਰਿਸ਼ਵਤ ਲੈਂਦਿਆਂ ਦੇਖਿਆ ਗਿਆ ਸੀ।
ਸਟਿੰਗ ਦੇ ਸਾਹਮਣੇ ਆਉਣ ਮਗਰੋਂ ਪਾਰਟੀ ਤੋਂ ਉਨ੍ਹਾ ਦੀ ਛੁੱਟੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਕੱਲ੍ਹ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਪਾਰਟੀ ਮੁਖੀ ਕੇਜਰੀਵਾਲ ਨੂੰ ਪੱਤਰ ਲਿਖ ਕੇ ਛੋਟੇਪੁਰ ਨੂੰ ਪਾਰਟੀ 'ਚੋਂ ਕੱਢਣ ਦੀ ਮੰਗ ਕੀਤੀ ਸੀ।
ਖੁਦ ਨੂੰ ਪਾਰਟੀ ਲਈ ਸਮਰਪਿਤ ਦਸਦਿਆਂ ਉਨ੍ਹਾ ਕਿਹਾ ਕਿ ਮੈਂ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਖੜਾ ਕਰਨ ਲਈ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣਾ ਖ਼ੂਨ ਪਸੀਨਾ ਦੇ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ 'ਚ ਇਸ ਮੁਕਾਮ 'ਤੇ ਪਹੁੰਚਾਇਆ ਹੈ। ਸਾਜ਼ਿਸ਼ ਦੀ ਗੱਲ ਕਰਦਿਆਂ ਛੋਟੇਪੁਰ ਨੇ ਕਿਹਾ ਕਿ ਉਨ੍ਹਾ ਨੂੰ ਫਸਾਉਣ ਲਈ ਇਹ ਸਾਰੀ ਸਾਜ਼ਿਸ਼ ਤਿਆਰ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਮੈਨੂੰ ਹੈਰਾਨੀ ਹੈ ਕਿ ਮੇਰੇ ਆਪਣੇ ਮੈਨੂੰ ਫਸਾ ਰਹੇ ਹਨ, ਜਦਕਿ ਵਿਰੋਧੀ ਮੇਰਾ ਸਾਥ ਦੇ ਰਹੇ ਹਨ।
ਛੋਟੇਪੁਰ ਨੇ ਕਿਹਾ ਕਿ ਮੇਰੇ ਖ਼ਿਲਾਫ਼ ਆਪਣਿਆਂ ਨੇ ਹੀ ਸਾਜ਼ਿਸ਼ ਕੀਤੀ ਹੈ ਅਤੇ ਮੈਂ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ, ਕਿਉਂਕਿ ਮੈਂ ਜਾਣਦਾ ਹਾਂ ਕਿ ਸੱਚ ਮੇਰੇ ਨਾਲ ਹੈ ਅਤੇ ਜਿਹੜੇ ਲੋਕਾਂ ਨੇ ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਹੈ, ਉਹ ਕਦੇ ਸਫ਼ਲ ਨਹੀਂ ਹੋ ਸਕਣਗੇ।
ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਹਮਲਾ ਕਰਦਿਆਂ ਛੋਟੇਪੁਰ ਨੇ ਕਿਹਾ ਕਿ ਉਹ ਡਿਪਟੀ ਮੁੱਖ ਮੰਤਰੀ ਨਹੀਂ ਸਗੋਂ ਜਾਸੂਸ ਹੈ। ਉਨ੍ਹਾ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਵਾਲੰਟੀਅਰਾਂ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਮੈਂ ਚੋਰ ਹਾਂ ਜਾਂ ਨਹੀਂ।
ਛੋਟੇਪੁਰ ਨੇ ਕਿਹਾ ਕਿ ਕੇਜਰੀਵਾਲ ਮੈਨੂੰ ਮਿਲਣ ਲਈ ਤਿਆਰ ਨਹੀਂ ਅਤੇ ਮਨੀਸ਼ ਸਿਸੋਦੀਆ ਡਿਪਟੀ ਮੁੱਖ ਮੰਤਰੀ ਨਹੀਂ ਸਗੋਂ ਜਾਸੂਸ ਹੈ। ਜੇ ਭਰਾ ਆਪਣੇ ਭਰਾ ਦੀ ਵੀਡੀਓ ਬਣਾਉਂਦਾ ਹੈ ਤਾਂ ਇਹ ਜਾਸੂਸੀ ਹੈ। ਉਨ੍ਹਾ ਕਿਹਾ ਕਿ ਪਾਰਟੀ ਟਿਕਟਾਂ ਦੋ ਦੋ ਕਰੋੜ ਰੁਪਏ ਵਿੱਚ ਵਿਕੀਆਂ ਹਨ ਅਤੇ ਪਾਰਟੀ ਵੱੱਲੋਂ ਐਲਾਨੇ 32 'ਚੋਂ 25 ਉਮੀਦਵਾਰ ਭ੍ਰਿਸ਼ਟ ਹਨ ਅਤੇ ਉਨ੍ਹਾਂ ਨੇ ਸਰਕਾਰ ਨਾਲ ਹੱਥ ਲਿਆ ਲਿਆ ਹੈ।
ਉਨ੍ਹਾ ਕਿਹਾ ਕਿ 24 ਘੰਟੇ 'ਚੋਂ 18-19 ਘੰਟੇ ਪਾਰਟੀ ਲਈ ਕੰਮ ਕੀਤਾ ਅਤੇ ਵਿਦੇਸ਼ਾਂ ਤੋਂ ਵੀ ਪਾਰਟੀ ਲਈ ਚੰਦਾ ਇਕੱਠਾ ਕੀਤਾ ਅਤੇ ਹੁਣ ਮੈਨੂੰ ਬਦਨਾਮ ਕਰਨ ਲਈ ਗਲਤ ਦੋਸ਼ ਲਾਏ ਜਾ ਰਹੇ ਹਨ। ਉਨ੍ਹਾ ਕਿਹਾ ਕਿ ਮੈਂ ਦਿੱਲੀ ਚੋਣਾਂ ਵਿਚ 20 ਲੱਖ ਤੋਂ ਵੀ ਜ਼ਿਆਦਾ ਰੁਪਏ ਖਰਚ ਕੀਤੇ। ਉਨ੍ਹਾ ਮੰਗ ਕੀਤੀ ਕਿ ਸਟਿੰਗ ਨੂੰ ਜਨਤਕ ਕੀਤਾ ਜਾਵੇ ਅਤੇ ਸੀ ਬੀ ਆਈ ਜਾਂਚ ਕਰਵਾਈ ਜਾਵੇ ਅਤੇ ਜੇ ਮੇਰਾ ਇਕ ਵੀ ਪੈਸਾ ਨਿਕਲਦਾ ਹੈ ਤਾਂ ਸੂਲੀ ਚੜ੍ਹਨ ਲਈ ਤਿਆਰ ਹਾਂ। ਉਨ੍ਹਾ ਕਿਹਾ ਕਿ ਸਿਆਸਤ ਮੇਰਾ ਪੇਸ਼ਾ ਨਹੀਂ ਸਗੋਂ ਮੈਂ ਸਿਰਫ ਸੇਵਾ ਲਈ ਇਸ ਪਾਰਟੀ ਵਿਚ ਆਇਆ ਸੀ।
ਛੋਟੇਪੁਰ ਨੇ ਕਿਹਾ ਕਿ ਪਾਰਟੀ ਨੇ ਤੈਅ ਕੀਤਾ ਸੀ ਕਿ ਭ੍ਰਿ੍ਰਸ਼ਟ ਲੋਕਾਂ ਨੂੰ ਟਿਕਟ ਨਹੀਂ ਮਿਲੇਗਾ, ਪਰ ਟਿਕਟਾਂ ਦੀ ਵੰਡ ਵੇਲੇ ਵਲੰਟੀਅਰਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਅਤੇ ਪਾਰਟੀ ਲਈ ਕੰਮ ਕਰਨ ਵਾਲਿਆਂ ਨੂੰ ਨਕਾਰ ਦਿੱਤਾ ਗਿਆ ਅਤੇ ਉਨ੍ਹਾਂ ਲੋਕਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ, ਜਿਹੜੇ ਉਨ੍ਹਾਂ ਦੀ ਹਾਂ ਵਿੱਚ ਹਾਂ ਮਿਲਾ ਰਹੇ ਹਨ।
ਉਨ੍ਹਾ ਕਿਹਾ ਕਿ ਮੈਂ ਖੁਦ ਨੂੰ ਕਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦਾ ਦਾਅਵੇਦਾਰ ਨਹੀਂ ਦੱਸਿਆ, ਪਰ ਪੰਜਾਬ ਵਿੱਚ ਪਾਰਟੀ ਦੀਆਂ ਜੜ੍ਹਾਂ ਲਾਉਣ ਵਾਲਿਆਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਪੈਸੇ ਵਾਲੇ ਅੱਗੇ ਆ ਰਹੇ ਹਨ।
ਛੋਟੇਪੁਰ 'ਤੇ ਰਿਸ਼ਵਤ ਲੈਣ ਸਬੰਧੀ ਇਕ ਵੀਡੀਓ ਸਾਹਮਣੇ ਆਈ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਢਾਈ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸੇਵਾ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੀਤੇ ਢਾਈ ਸਾਲਾਂ ਤੋਂ ਪਾਰਟੀ ਤੋਂ ਉਨ੍ਹਾਂ ਨੇ ਕਦੀ ਕੋਈ ਫੰਡ ਨਹੀਂ ਲਿਆ। ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪਾਰਟੀ ਦੇ ਅੰਦਰ ਉਨ੍ਹਾਂ ਦੇ ਆਪਣਿਆਂ ਨੇ ਉਨ੍ਹਾਂ ਖਿਲਾਫ ਵੱਡੀ ਸਾਜ਼ਸ਼ ਰਚੀ ਹੈ। ਛੋਟੇਪੁਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਖਿਲਾਫ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ। ਇਸ ਪ੍ਰੈਸ ਕਾਨਫਰੰਸ 'ਚ ਉਨ੍ਹਾਂ ਨੇ ਪਾਰਟੀ ਦੇ ਕਈ ਵਿਵਾਦਾਂ 'ਤੇ ਗੱਲ ਕੀਤੀ। ਉਨ੍ਹਾਂ ਨੇ ਕੇਜਰੀਵਾਲ ਤੇ ਦੁਰਗੇਸ਼ ਪਾਠਕ ਸਬੰਧੀ ਵੀ ਕਈ ਇੰਕਸ਼ਾਫ ਕੀਤੇ। ਉਨ੍ਹਾਂ ਨੇ ਇਹ ਵਿਸ਼ੇਸ਼ ਤੌਰ 'ਤੇ ਕਿਹਾ ਕਿ ਪੰਜਾਬੀ ਆਗੂਆਂ 'ਤੇ ਆਮ ਆਦਮੀ ਪਾਰਟੀ ਵਿਸ਼ਵਾਸ਼ ਨਹੀਂ ਕਰਦੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਛੱਡਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਕੇਜਰੀਵਾਲ ਦੇ ਫੈਸਲੇ ਦਾ ਇੰਤਜਾਰ ਕਰਨਗੇ। ਸਾਜ਼ਿਸ਼ ਮਿੱਤਰਾਂ ਨੇ ਹੀ ਰਚੀ-ਛੋਟੇਪੁਰ  ਦੇ ਇਸ਼ਾਰਤਨ ਖੁਲਾਸੇ ਵੀ ਪਾ ਸਕਦੇ ਹਨ ਵਿਰੋਧੀਆਂ ਲਈ ਵੱਡੇ ਪੰਗੇ