Showing posts with label ADC. Show all posts
Showing posts with label ADC. Show all posts

Thursday, July 07, 2016

ਹੁਣ ਔਰਤਾਂ ਲੁਧਿਆਣਾ ਦੇ ਆਟੋ ਰਿਕਸ਼ਾ ਖੇਤਰ ਵਿੱਚ ਵੀ ਆਉਣ ਲਈ ਤਿਆਰ

ਅਨੀਤਾ ਸ਼ਰਮਾ ਅਤੇ ਗੁਰਵੰਤ ਸਿੰਘ ਦੀ ਦੇਖਰੇਖ ਹੇਠ ਟਰੇਨਿੰਗ ਸ਼ੁਰੂ 
ਲੁਧਿਆਣਾ: 7 ਜੁਲਾਈ 2016: (ਪੰਜਾਬ ਸਕਰੀਨ ਬਿਊਰੋ):

ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨ ਦੇ ਧੂੰਆਂਧਾਰ ਪ੍ਰਚਾਰ ਦੌਰਾਨ ਬੇਲਣ ਬ੍ਰਿਗੇਡ ਦੀ ਅਨੀਤਾ ਸ਼ਰਮਾ ਅਤੇ ਖੇਤੀ ਵਿਰਾਸਤ ਮਿਸ਼ਨ ਵਾਲੇ ਸੀਪੀਆਈ ਆਗੂ ਗੁਰਵੰਤ ਸਿੰਘ ਇੱਕ ਠੋਸ ਪ੍ਰੋਗਰਾਮ ਲੈ ਕੇ ਅੱਗੇ ਆਏ ਹਨ।  ਇਹਨਾਂ ਨੇ ਇੱਕ ਪ੍ਰਸਿੱਧ ਫਰਮ ਨਾਲ ਗੱਲਬਾਤ ਕਰਕੇ ਉਹਨਾਂ ਲੜਕੀਆਂ ਅਤੇ ਔਰਤਾਂ ਨੂੰ ਇਲੈਕਟ੍ਰਿਕ ਆਟੋ ਰਿਕਸ਼ਾ ਲੈ ਕੇ ਦੇਣ ਦਾ ਫੈਸਲਾ ਕੀਤਾ ਹੈ ਜਿਹੜੀਆਂ ਆਰਥਿਕ ਪੱਖ ਤੋਂ ਕਮਜ਼ੋਰ ਹਨ। ਇਹਨਾਂ ਨੂੰ ਚਲਾਉਣ ਦੀ ਟਰੇਨਿੰਗ ਪੰਜਾਬੀ ਭਵਨ ਨਾਲ ਲੱਗਦੇ ਗੁਰੂ ਨਾਨਕ ਭਵਨ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਤੇ ਇਪਟਾ ਦੇ ਪ੍ਰਦੀਪ ਸ਼ਰਮਾ ਵੀ ਮੌਜੂਦ ਰਹੇ। 
ਬੇਲਨ  ਬ੍ਰਿਗੇਡ ਦੀ ਪ੍ਰਧਾਨ ਅਨੀਤਾ ਸ਼ਰਮਾ ਨੇ ਦੱਸਿਆ ਕਿ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਔਰਤਾਂ ਘਰਾਂ ਦੀ ਚਾਰ ਦਿਵਾਰੀ ਤੋਂ ਬਾਹਰ ਨਿਕਲ ਕੇ ਪੁਰਸ਼ ਪ੍ਰਧਾਨ ਸਮਾਜ ਵਿੱਚ ਆਪ ਰੋਜਗਾਰ ਕਰਨ  ਕਿਉਂਕਿ ਇੱਕ ਨਾਰੀ ਹੀ ਸਮਾਜ ਨੂੰ ਨਵੀਂ ਦਿਸ਼ਾ  ਦੇ ਸਕਦੀ ਹੈ ਅਤੇ ਜਦੋਂ ਤੱਕ ਸਮਾਜ ਵਿੱਚ ਮਹਿਲਾ ਸਸ਼ਕਤੀਕਰਣ ਨਹੀਂ ਹੁੰਦਾ ਤੱਦ ਤੱਕ ਔਰਤਾਂ ਉੱਤੇ ਇਵੇਂ ਹੀ ਜੁਲਮ ਹੁੰਦੇ ਰਹਿਣਗੇ।  ਇਹਨਾਂ ਦੇ ਰੂਟਾਂ ਨੂੰ ਸ਼ਹਿਰ  ਦੇ ਅਜਿਹੇ ਹਿੱਸਿਆਂ ਨਾਲ  ਜੋੜਿਆ ਜਾਵੇਗਾ ਜਿੱਥੇ ਆਉਣ ਜਾਣ  ਦੇ ਸਾਧਨ ਨਹੀਂ ਹਨ ਅਤੇ ਆਬਾਦੀ ਬਹੁਤ ਜ਼ਿਆਦਾ ਹੈ।  ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਆਟੋ ਸਿਰਫ ਅਤੇ ਸਿਰਫ ਮਹਿਲਾ ਡਰਾਇਵਰਾਂ ਲਈ ਅਤੇ ਮਹਿਲਾ ਸਵਾਰੀਆਂ ਲਈ ਹੋਵੇਗਾ। 
ਉਨ੍ਹਾਂ ਨੇ ਕਿਹਾ ਕਿ ਬੇਲਨ  ਬ੍ਰਿਗੇਡ ਨੇ ਸਮਾਜ ਨੂੰ ਇੱਕ ਨਵੀਂ ਦਿਸ਼ਾ ਵਿਖਾਉਣ ਦਾ ਬੀੜਾ ਚੁੱਕਿਆ ਹੈ ਅਤੇ ਇਹ ਉਦੋਂ ਸੰਭਵ ਹੋਵੇਗਾ ਜਦੋਂ ਔਰਤਾਂ ਹਰ ਕੰਮ ਵਿੱਚ ਆਪਣਾ ਅੱਧਾ ਯੋਗਦਾਨ ਦੇਣਗੀਆਂ ਅਤੇ ਆਪਣੇ ਹੱਕ ਲਈ ਸੰਘਰਸ਼ ਕਰਣਗੀਆਂ।  
ਔਰਤਾਂ ਦੇ ਡਰਾਇਵਰ ਰੋਜਗਾਰ ਵਿੱਚ ਪਰਵੇਸ਼  ਕਰਣ  ਦੇ ਬਾਅਦ ਸਮਾਜ ਵਿੱਚ ਕਰਾਇਮ ਘੱਟ ਹੋਵੇਗਾ ਔਰਤਾਂ ਸੁਰੱਖਿਅਤ ਯਾਤਰਾ ਕਰ ਸਕਣਗੀਆਂ।  ਉਨ੍ਹਾਂਨੇ ਕਿਹਾ ਕਿ ਨਾਰੀ ਸਸ਼ਕਤੀਕਰਣ ਉਦੋਂ ਸਫਲ ਹੋਵੇਗਾ ਜਦੋਂ ਹਰ ਨਾਰੀ ਆਪਣੇ ਬੱਚੀਆਂ ਦੇ ਉੱਜਵਲ ਭਵਿੱਖ ਲਈ ਘਰਾਂ ਤੋਂ ਬਾਹਰ ਨਿਕਲ ਕੇ  ਸੜਕਾਂ ਉੱਤੇ ਕੰਮ ਕਰੇਗੀ ਅਤੇ ਜੁਲਮ  ਦੇ ਖਿਲਾਫ ਅਵਾਜ ਬੁਲੰਦ ਕਰੇਗੀ।  ਇਸ ਮੌਕੇ ਉੱਤੇ ਮਾਇਆ ਦੇਵੀ ,  ਪਰਵੀਨ,  ਰੀਟਾ,  ਸ਼ਸ਼ੀ ਕਾਂਤਾ,  ਮੀਨਾ,  ਸੋਨੀਆ,  ਪੂਜਾ,  ਗੁਰਵੰਤ ਸਿੰਘ  ਅਤੇ ਪ੍ਰਦੀਪ ਸ਼ਰਮਾ (ਇਪਟਾ) ਨੇ ਵੀ ਆਪਣੇ ਵਿਚਾਰ ਰੱਖੇ। 

Wednesday, October 29, 2014

ਟ੍ਰੈਫਿਕ ਨਿਯਮ ਤੋੜਨ 'ਤੇ ਹੁਣ ਕੋਈ ਸਿਫ਼ਾਰਸ਼ ਨਹੀਂ ਚੱਲੇਗੀ-ਡਿਪਟੀ ਕਮਿਸ਼ਨਰ

 Wed, Oct 29, 2014 at 4:28 PM
*ਮੀਡੀਆ, ਵਕੀਲ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਮੈਂਬਰਾਂ ਦੇ ਰੋਹ ਦਾ ਹੋਣਾ ਪਵੇਗਾ ਸ਼ਿਕਾਰ

*ਰਾਤ ਵੇਲੇ ਲਾਲ ਬੱਤੀ ਉਲੰਘਣ ਵਾਲਿਆਂ ਨੂੰ ਦਬੋਚਣ ਲਈ ਲੱਗਣਗੇ ਵਿਸ਼ੇਸ਼ ਨਾਕੇ
*ਮਹਿੰਗੀਆਂ ਕਾਰਾਂ ਵਾਲਿਆਂ ਅਤੇ ਸਿਫਾਰਸ਼ ਕਰਨ ਵਾਲਿਆਂ ਦੀ ਵੀ ਖ਼ੈਰ ਨਹੀਂ

ਲੁਧਿਆਣਾ: 29 ਅਕਤੂਬਰ  2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ):

ਸ਼ਹਿਰ ਸਮੇਤ ਸਾਰੇ ਜ਼ਿਲੇ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਜ਼ਿਲਾ ਪ੍ਰਸਾਸ਼ਨ ਵੱਲੋਂ ਕਰੜੇ ਕਦਮ ਉਠਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਿੱਥੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਰਾਤ ਵੇਲੇ ਨਾਕੇ ਲਗਾਏ ਜਾਣਗੇ, ਉਥੇ ਰਾਤ ਦੇ ਹਨੇਰੇ ਵਿੱਚ ਲਾਲ ਬੱਤੀ (ਰੈੱਡ ਲਾਈਟ) ਦੀ ਉਲੰਘਣਾ ਕਰਨ ਵਾਲਿਆਂ ਨੂੰ ਵੀ ਦਬੋਚਿਆ ਜਾਵੇਗਾ। ਇਸਦੇ ਨਾਲ ਹੀ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਹਿੰਗੀਆਂ ਕਾਰਾਂ ਵਾਲੇ ਵੀ ਟ੍ਰੈਫਿਕ ਪੁਲਿਸ ਦੇ ਡੰਡੇ ਤੋਂ ਬਚ ਨਹੀਂ ਸਕਣਗੇ, ਕਿਉਂਕਿ ਆਮ ਤੌਰ 'ਤੇ ਉੱਚ ਅਫ਼ਸਰਾਂ ਅਤੇ ਰਾਜਸੀ ਪਹੁੰਚ ਨਾਲ ਬਚ ਨਿਕਲਣ ਵਿੱਚ ਕਾਮਯਾਬ ਰਹਿਣ ਵਾਲੇ ਅਜਿਹੇ ਵਾਹਨ ਮਾਲਕਾਂ ਨੂੰ ਮੀਡੀਆ, ਵਕੀਲਾਂ ਅਤੇ ਐੱਨ. ਜੀ. ਓਜ਼ ਦੇ ਮੈਂਬਰਾਂ ਦੀ ਸਖ਼ਤ ਨਰਾਜ਼ਗੀ ਅਤੇ ਰੋਹ ਦਾ ਵੀ ਸਾਹਮਣਾ ਕਰਨਾ ਪਵੇਗਾ। 

ਟ੍ਰੈਫਿਕ ਨਿਯਮਾਂ ਦੀ ਨਿੱਤ ਦਿਨ ਹੋ ਰਹੀ ਉਲੰਘਣਾ ਨੂੰ ਬੜੀ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਅੱਜ ਹੰਗਾਮੀ ਮੀਟਿੰਗ ਸੱਦੀ ਅਤੇ ਟ੍ਰੈਫਿਕ ਪੁਲਿਸ ਅਤੇ ਜ਼ਿਲਾ ਟਰਾਂਸਪੋਰਟ ਅਫ਼ਸਰ ਸ੍ਰੀ ਅਨਿਲ ਕੁਮਾਰ ਗਰਗ ਨੂੰ ਹਦਾਇਤ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਅਨੁਸਾਸ਼ਨ ਨੂੰ ਬਣਾਈ ਰੱਖਣ ਲਈ ਉਹ ਰਾਤ ਵੇਲੇ ਵਿਸ਼ੇਸ਼ ਨਾਕੇ ਲਗਾਉਣ। ਨਾਕੇ ਲਗਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ। ਨਾਕੇ ਲਗਾਉਣ ਵੇਲੇ ਮੀਡੀਆ, ਵਕੀਲ ਭਾਈਚਾਰਾ ਅਤੇ ਗੈਰ ਸਰਕਾਰੀ ਸੰਗਠਨਾਂ (ਐੱਨ. ਜੀ. ਓਜ਼) ਦੇ ਨੁਮਾਇੰਦਿਆਂ ਨੂੰ ਨਾਲ ਰੱਖਿਆ ਜਾਵੇ, ਤਾਂ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕ ਜੇਕਰ ਕਿਸੇ ਰਸੂਖ਼ਦਾਰ ਵਿਅਕਤੀ ਦਾ ਫੋਨ ਕਰਵਾ ਕੇ ਬਚਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਜੋ ਉਹ ਉਜਾਗਰ ਹੋ ਸਕਣ। ਇਸ ਤਰਾਂ ਹੁਣ ਸਿਫ਼ਾਰਸ਼ ਕਰਨ ਵਾਲਿਆਂ ਦੀ ਵੀ ਖ਼ੈਰ ਨਹੀਂ ਬਚੇਗੀ।
ਇਸ ਤੋਂ ਇਲਾਵਾ ਮਹਿੰਗੀਆਂ ਕਾਰਾਂ ਵਿੱਚ ਬੈਠ ਕੇ ਟ੍ਰੈਫਿਕ ਨਿਯਮਾਂ ਨੂੰ ਟਿੱਚ ਜਾਣਨ ਵਾਲੇ ਵਿਅਕਤੀ ਵੀ ਹੁਣ ਟ੍ਰੈਫਿਕ ਪੁਲਿਸ ਦੀ ਨਜ਼ਰ ਬਚ ਨਹੀਂ ਸਕਣਗੇ, ਕਿਉਂਜੋ ਹੁਣ ਟ੍ਰੈਫਿਕ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਮੀਡੀਆ, ਵਕੀਲ ਭਾਈਚਾਰਾ ਅਤੇ ਗੈਰ ਸਰਕਾਰੀ ਸੰਗਠਨਾਂ (ਐੱਨ. ਜੀ. ਓਜ਼) ਦੇ ਨੁਮਾਇੰਦੇ ਹੋਇਆ ਕਰਨਗੇ। ਸ਼ਹਿਰ ਵਿੱਚੋਂ ਦੀ ਲੰਘਣ ਵਾਲੇ ਹਰੇਕ ਉਸ ਵਾਹਨ ਦਾ ਚਲਾਨ ਕੱਟਿਆ ਜਾਵੇਗਾ, ਜੋ ਕਿ ਮਿਥੀ ਸਮਰੱਥਾ ਤੋਂ ਵਧੇਰੇ ਮਲਬਾ ਜਾਂ ਹੋਰ ਸਮਾਨ ਭਰ ਕੇ ਲਿਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸਕੂਲ ਬੱਸਾਂ ਵੱਲੋਂ ਨਿਯਮਾਂ ਦੀ ਪਾਲਣਾ ਕਰਨ, ਟ੍ਰੈਫਿਕ ਜਾਗਰੂਕਤਾ, ਟ੍ਰੈਫਿਕ ਉਲੰਘਣਾ ਲਈ ਵੱਧ ਤੋਂ ਵੱਧ ਚਾਲਾਨ, ਜ਼ਰੂਰੀ ਸਪੀਡ ਗਵਰਨਰਜ਼, ਸੜਕਾਂ ਦੀ ਮਾਰਕਿੰਗ ਕਰਨ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਦੇ ਵੀ ਆਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰ. ਗੁਰਦੀਪ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਘਨਸ਼ਾਮ ਥੋਰੀ ਅਤੇ ਹੋਰ ਕਈ ਅਧਿਕਾਰੀ ਅਤੇ ਹੋਰ ਮੈਂਬਰ ਹਾਜ਼ਰ ਸਨ। 

Thursday, October 16, 2014

ਏ.ਟੀ.ਐਮਜ਼ 'ਤੇ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਸਕਿਓਰਿਟੀ ਸਖਤ

 Thu, Oct 16, 2014 at 3:10 PM
ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਹੁਕਮ 
ਲੁਧਿਆਣਾ, 16 ਅਕਤੂਬਰ  2014: (ਪੰਜਾਬ ਸਕਰੀਨ ਬਿਊਰੋ):
ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਮੋਦ ਬਾਨ ਵੱਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਥਿਤ ਸਮੂਹ ਏ.ਟੀ.ਐਮਜ਼ 'ਤੇ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ ਅਤੇ ਉਕਤ ਸਮੇ ਦੌਰਾਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮਜ਼ ਨੂੰ ਚਲਾਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਹੁਕਮ ਦੋ ਮਹੀਨੇ ਤੱਕ ਅਮਲ ਵਿੱਚ ਰਹਿਣਗੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੁਝ ਗੈਰ ਕਾਨੂੰਨੀ ਅਨਸਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਏ.ਟੀ.ਐਮ ਨੂੰ ਲੁਟਣ ਜਾਂ ਭੰਨ ਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਆਮ ਜਨਤਾ ਦੇ ਮਨਾਂ ਵਿੱਚ ਸਹਿਮ ਅਤੇ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ। ਇਸ ਲਈ ਏ.ਟੀ.ਐਮਜ਼ ਦੀ ਲੁੱਟ ਅਤੇ ਭੰਨ ਤੋੜ ਨੂੰ ਰੋਕਣ ਲਈ ਪਬਲਿਕ ਹਿੱਤ ਵਿੱਚ ਠੋਸ ਕਦਮ ਚੁੱਕਣ ਦੀ ਜਰੂਰਤ ਹੈ ਤਾਂ ਜੋ ਲੋਕਾਂ ਵਿੱਚ ਵਿਸ਼ਵਾਸ਼ ਦੀ ਭਾਵਨਾ ਨੂੰ ਬਰਕਰਾਰ ਰੱਖਿਆ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾ

 Thu, Oct 16, 2014 at 3:10 PM
ਬਿਨਾ ਮਨਜ਼ੂਰੀ ਜਨਤਕ ਜਾਂ ਨਿੱਜੀ ਇਮਾਰਤਾਂ 'ਤੇ ਇਸ਼ਤਿਹਾਰਬਾਜ਼ੀ ਕਰਨ 'ਤੇ ਹੋਵੇਗਾ ਪਰਚਾ ਦਰਜ
'ਸਵੱਛ ਭਾਰਤ ਅਭਿਆਨ' ਤਹਿਤ ਹਰ ਵਿਭਾਗ ਇੱਕ ਸਾਲ ਦਾ ਬਣਾਏ ਐਕਸ਼ਨ ਪਲਾਨ
ਬਿਜਲੀ ਕੱਟਾਂ ਲਈ ਲੋਕਾਂ ਨੂੰ ਅਗਾਊਂ ਸੂਚਿਤ ਕਰਨ ਦੀ ਹਦਾਇਤ
ਲੁਧਿਆਣਾ: 16 ਅਕਤੂਬਰ 2014: (ਪੰਜਾਬ ਸਕਰੀਨ ਬਿਊਰੋ):
ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਸਾਲ 2019 ਤੱਕ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ ਸ਼ੁਰੂ ਕੀਤੇ ਗਏ 'ਸਵੱਛ ਭਾਰਤ ਅਭਿਆਨ' ਤਹਿਤ ਬਣਦੀ ਡਿਊਟੀ ਤਨਦੇਹੀ ਨਾਲ ਨਿਭਾਇਆ ਜਾਵੇ ਅਤੇ ਬਿਨਾ ਮਨਜ਼ੂਰੀ ਜਨਤਕ ਅਤੇ ਨਿੱਜੀ ਇਮਾਰਤਾਂ 'ਤੇ ਇਸ਼ਤਿਹਾਰਬਾਜ਼ੀ ਕਰਨ ਵਾਲਿਆਂ 'ਤੇ ਪਰਚੇ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਇਸ ਅਭਿਆਨ ਨਾਲ ਦਿਲੋਂ ਜੁੜਨਾ ਚਾਹੀਦਾ ਹੈ ਅਤੇ ਸਾਡਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਦੇਖਣ ਵਿੱਚ ਆਉਂਦਾ ਹੈ ਕਿ ਕਈ ਵਿਅਕਤੀ ਜਾਂ ਕੰਪਨੀਆਂ ਆਪਣੇ ਵਪਾਰਕ ਹਿੱਤਾਂ ਨੂੰ ਮੂਹਰੇ ਰੱਖ ਕੇ ਬਿਨਾ ਮਨਜ਼ੂਰੀ ਲਏ ਜਨਤਕ ਜਾਂ ਨਿੱਜੀ ਇਮਾਰਤਾਂ 'ਤੇ ਆਪਣੀ ਇਸ਼ਤਿਹਾਰਬਾਜ਼ੀ ਲਗਾ ਦਿੰਦੇ ਹਨ, ਜੋ ਕਿ ਗਲਤ ਅਤੇ ਗੈਰਕਾਨੂੰਨੀ ਹੈ। ਉਨ੍ਹਾਂ ਸਮਰੱਥ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਪਰਚੇ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ 'ਸਵੱਛ ਭਾਰਤ ਅਭਿਆਨ' ਤਹਿਤ ਇੱਕ ਸਾਲ ਦਾ ਐਕਸ਼ਨ ਪਲਾਨ ਤਿਆਰ ਕਰਕੇ ਭੇਜਿਆ ਜਾਵੇ ਤਾਂ ਜੋ ਇਸ ਪਲਾਨ 'ਤੇ ਵਿਚਾਰ ਕਰਕੇ ਲਾਗੂ ਕੀਤਾ ਜਾਵੇ। ਵੱਧ ਤੋਂ ਵੱਧ 'ਨੋ ਲਿਟਰ ਜ਼ੋਨ' (ਗੰਦਗੀ ਰਹਿਤ ਖੇਤਰ) ਨਿਸਚਿਤ ਕੀਤੇ ਜਾਣ। 
ਉਨ੍ਹਾਂ ਬਿਜਲੀ ਵਿਭਾਗ ਤੋਂ ਆਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਜਦੋਂ ਵੀ ਬਿਜਲੀ ਕੱਟ ਲਗਾਇਆ ਜਾਣਾ ਹੁੰਦਾ ਹੈ ਤਾਂ ਉਸ ਸੰਬੰਧੀ ਲੋਕਾਂ ਨੂੰ ਆਗਾਊਂ ਸੂਚਿਤ ਜ਼ਰੂਰ ਕੀਤਾ ਜਾਵੇ ਅਤੇ ਬਿਜਲੀ ਦੇ ਆਉਣ ਜਾਂ ਜਾਣ ਬਾਰੇ ਸਹੀ ਜਾਣਕਾਰੀ ਦਿੱਤੀ ਜਾਵੇ। ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਮੂਹ ਐਸ.ਡੀ.ਐਮਜ, ਮੰਡੀ ਅਫਸਰ ਤੇ ਹੋਰ ਅਧਿਕਾਰੀ ਲਗਾਤਾਰ ਜ਼ਿਲੇ ਦੀਆਂ ਮੰਡੀਆਂ ਦਾ ਦੌਰਾ ਕਰਨ ਅਤੇ ਕਿਸਾਨਾਂ ਦੀਆਂ ਸ਼ਿਕਾਇਤਾ ਸੁਣ ਕੇ Àਹਨਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇ, ਇਸ ਤੋਂ ਇਲਾਵਾ ਮੰਡੀ ਅਫਸਰ ਵੱਲੋਂ ਹਰੇਕ ਮੰਡੀ 'ਚ ਲਗਾਏ ਰਜਿਸਟਰ 'ਚ ਆਪਣੇ ਦੌਰੇ ਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਵੇਰਵਿਆਂ ਦਾ ਇੰਦਰਾਜ਼ ਵੀ ਦਰਜ ਕੀਤਾ ਜਾਵੇ ਅਤੇ ਮੰਡੀ ਵਿੱਚ ਡਿਊਟੀ ਵਾਲੇ ਕੰਮ ਕਰਨ ਅਧਿਕਾਰੀਆਂ/ਕਰਮਚਾਰੀਆਂ ਦੀ ਸੂਚੀ ਸਮੇਤ ਮੋਬਾਇਲ ਨੰਬਰ ਵੀ ਚਿਪਕਾਈ ਜਾਵੇ ਤਾਂ ਜੋ ਕਿਸਾਨ ਕਿਸੇ ਵੀ ਮੁਸ਼ਕਿਲ ਘੜੀ 'ਚ ਫੋਨ ਆਦਿ ਕਰ ਸਕਣ। ਖੇਤੀਬਾੜੀ ਅਫਸਰ ਨੂੰ ਕਿਹਾ ਕਿ ਪਿੰਡਾਂ 'ਚ ਕੈਂਪ ਆਦਿ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਗਰੂਕ ਕੀਤਾ ਜਾਵੇ ਅਤੇ ਪਰਾਲੀ ਸਾੜਨ ਦੇ ਵਾਤਾਵਰਣ, ਮੁਨੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦੀ ਵਿਸਥਾਰ 'ਚ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਮਾਰਕੀਟ 'ਚ ਨਕਲੀ ਵਿਕਣ ਦੀਆਂ ਸ਼ਿਕਾਇਤਾਂ ਦੀ ਵੀ ਜਾਂਚ ਕੀਤੀ ਜਾਵੇ। 
ਸ੍ਰੀ ਅਗਰਵਾਲ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਵਿਕਾਸ ਕਾਰਜਾਂ ਦੇ ਪੈਂਡਿੰਗ ਯੂਟੀਲਿਟੀ ਸਰਟੀਫਿਕੇਟ (ਵਰਤੋਂ ਸਰਟੀਫਿਕੇਟ) ਜਲਦੀ ਤੋਂ ਜਲਦੀ ਉਨ੍ਹਾਂ ਨੂੰ ਭੇਜਣ ਤਾਂ ਜੋ ਪੁਰਾਣੇ ਫੰਡਾਂ ਦੀ ਵਰਤੋਂ ਤੋਂ ਬਾਅਦ ਨਵੇਂ ਫੰਡ ਮੰਗੇ ਜਾ ਸਕਣ।ਉਨ੍ਹਾਂ ਸਪੱਸ਼ਟ ਕੀਤਾ ਕਿ ਨਜਾਇਜ਼ ਕਬਜ਼ੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਾ ਕੀਤੇ ਜਾਣ। ਨਜਾਇਜ਼ ਕਬਜ਼ੇ ਹਟਾਉਣ ਤੋਂ ਪਹਿਲਾਂ ਸੰਬੰਧਤ ਧਿਰ ਨੂੰ ਨੋਟਿਸ ਜਾਰੀ ਕੀਤਾ ਜਾਵੇ ਅਤੇ ਫਿਰ ਪੁਲਿਸ ਦੀ ਮਦਦ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਮੂਹ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਉਹ ਆਪਣੀ-ਆਪਣੀ ਸਬ-ਡਵੀਜ਼ਨ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਧੀਮੀ ਗਤੀ ਨਾਲ ਚੱਲ ਰਹੇ ਜਾਂ ਬੰਦ ਪਏ ਕਾਰਜਾਂ ਦੀ ਰਿਪੋਰਟ ਉਨ੍ਹਾਂ ਨੂੰ ਦੇਣ। ਇਸ ਤੋਂ ਇਲਾਵਾ ਮਿਡ ਡੇਅ ਮੀਲ ਦੀ ਵੀ ਲਗਾਤਾਰ ਨਿਗਰਾਨੀ ਰੱਖਣ ਬਾਰੇ ਕਿਹਾ ਗਿਆ। ਵੱਖ-ਵੱਖ ਅਦਾਲਤਾਂ/ਕਮਿਸ਼ਨਾਂ ਦੇ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸੇਵਾ ਦਾ ਅਧਿਕਾਰ ਕਾਨੂੰਨ ਅਧੀਨ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਮੇਂ ਸਿਰ ਦੇਣੀਆਂ ਯਕੀਨੀ ਬਣਾਈਆ ਜਾਣ ਅਤੇ ਸ਼ਿਕਾਇਤਾਂ ਦਾ ਵੀ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ। ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਸੁਧਾਰ ਅਤੇ ਨਿੱਜੀ ਸਕੂਲਾਂ ਵਿੱਚ ਬਕਾਇਦਾ ਕਾਇਦਾ ਕਾਨੂੰਨ ਲਾਗੂ ਕਰਾਉਣ ਲਈ ਲਗਾਤਾਰ ਚੈਕਿੰਗਾਂ ਕਰਨ। ਸਕੂਲਾਂ ਵਿੱਚਲੇ ਸਿਵਲ ਵਰਕਸ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣ। ਇਸ ਤੋਂ ਇਲਾਵਾ ਸੁਵਿਧਾ ਕੇਂਦਰਾਂ ਦੀ ਪੈਂਡੈਂਸੀ, ਸੇਵਾ ਦਾ ਅਧਿਕਾਰ ਕਾਨੂੰਨ, ਆਤਮਾ ਸਕੀਮ, ਸੁਵਿਧਾ ਗਵਰਨੈਂਸ ਰਿਫਾਰਮਜ਼, ਸ਼ਗਨ ਤੇ ਪੈਨਸ਼ਨ ਸਕੀਮਾਂ, ਖੇਤੀ ਵਿਭਿੰਨਤਾ ਬਾਰੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਲਈ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੇਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ. ਸੁਪਰੀਤ ਸਿੰਘ ਗੁਲਾਟੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ਼੍ਰੀਮਤੀ ਨੀਰੂ ਕਤਿਆਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Thursday, August 28, 2014

ਬਜ਼ੁਰਗ ਸਮਾਜ ਦਾ ਅਹਿਮ ਅੰਗ--ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ

*ਅਕਤੂਬਰ ਮਹੀਨਾ ਬਜ਼ੁਰਗਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕਤਾ ਨੂੰ ਹੋਵੇਗਾ ਸਮਰਪਿਤ
*ਪੁਲਿਸ ਤੇ ਸਿਹਤ ਵਿਭਾਗਾਂ 'ਚ ਬਜ਼ੁਰਗਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਲਗਾਉਣ ਦੇ ਆਦੇਸ਼
*ਬਜ਼ੁਰਗ ਸਮਾਜ ਦਾ ਅਹਿਮ ਅੰਗ, ਪ੍ਰਸਾਸ਼ਨ ਸੇਵਾ ਲਈ ਹਰ ਸਮੇਂ ਹਾਜ਼ਰ-ਡਿਪਟੀ ਕਮਿਸ਼ਨਰ
ਲੁਧਿਆਣਾ, 28 ਅਗਸਤ 2014: (ਪੰਜਾਬ ਸਕਰੀਨ ਬਿਊਰੋ): 
ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਬਜ਼ੁਰਗਾਂ ਨੂੰ ਸਮਾਜ ਦਾ ਅਹਿਮ ਅੰਗ ਕਰਾਰ ਦਿੰਦਿਆਂ ਇਨ੍ਹਾਂ ਦੀ ਸਾਂਭ ਸੰਭਾਲ, ਮਾਣ-ਇੱਜ਼ਤ ਬਰਕਰਾਰ ਰੱਖਣ ਅਤੇ ਬੇਹਤਰੀ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ ਹੈ। 'ਦੀ ਮੈਂਟੀਨੈਂਸ ਐਂਡ ਸੀਨੀਅਰ ਸਿਟੀਜ਼ਨ ਐਕਟ-2007' ਤਹਿਤ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਬਜ਼ੁਰਗਾਂ ਦੀ ਸੇਧ ਅਤੇ ਅਗਵਾਈ ਤੋਂ ਬਿਨਾ ਸੱਭਿਅਕ ਅਤੇ ਨਰੋਏ ਸਮਾਜ ਦੀ ਸਿਰਜਣਾ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਹੈ, ਸੋ ਅੱਜ ਲੋੜ ਹੈ ਕਿ ਬਜ਼ੁਰਗਾਂ ਦੀ ਸਾਂਭ ਸੰਭਾਲ ਅਤੇ ਬੇਹਤਰੀ ਲਈ ਹਰ ਪੱਖ ਤੋਂ ਦ੍ਰਿੜ ਯਤਨ ਕੀਤੇ ਜਾਣ। ਬਜ਼ੁਰਗਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਕਤੂਬਰ 2014 ਜਾਗਰੂਕਤਾ ਮਹੀਨੇ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।  
ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਵਿੱਚ ਬਣਦਾ ਮਾਣ ਸਤਿਕਾਰ ਦੇਣ ਅਤੇ ਸੇਵਾ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦੀ ਹਦਾਇਤ ਕਰਦਿਆਂ ਕਿਹਾ ਕਿ 'ਦੀ ਮੈਂਟੀਨੈਂਸ ਐਂਡ ਸੀਨੀਅਰ ਸਿਟੀਜ਼ਨ ਐਕਟ-2007' ਤਹਿਤ ਪ੍ਰਾਪਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ ਅਤੇ ਸੀਨੀਅਰ ਸਿਟੀਜ਼ਨਜ਼ ਨੂੰ ਇਨਸਾਫ਼ ਦੇਣ ਵਿੱਚ ਕੋਈ ਵੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਪੁਲਿਸ ਅਤੇ ਸਿਹਤ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਆਦੇਸ਼ ਦਿੱੱਤਾ ਕਿ ਉਹ ਜ਼ਿਲ੍ਹਾ ਪੱਧਰ 'ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕਰਨ ਅਤੇ ਇਸ ਬਾਰੇ ਪੁਲਿਸ ਥਾਣਿਆਂ ਅਤੇ ਸਾਰੇ ਹਸਪਤਾਲਾਂ ਵਿੱਚ ਬਕਾਇਦਾ ਲਿਖ਼ਤੀ ਤਖ਼ਤੀ ਲਗਾਉਣ। ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਆਗਾਮੀ ਅਕਤੂਬਰ ਮਹੀਨੇ ਦੌਰਾਨ ਇਸ ਸੰਬੰਧੀ ਮਾਪਿਆਂ/ਬਜ਼ੁਰਗਾਂ ਦੀ ਸਾਂਭ ਸੰਭਾਲ ਅਤੇ ਪਰਿਵਾਰਕ ਕਦਰਾਂ ਕੀਮਤਾਂ ਬਾਰੇ ਜਾਗਰੂਕਤਾ ਸਮਾਗਮ ਕਰਾਉਣ।
ਸ੍ਰੀ ਅਗਰਵਾਲ ਨੇ ਮੀਟਿੰਗ ਵਿੱਚ ਹਾਜ਼ਰ ਸੀਨੀਅਰ ਸਿਟੀਜ਼ਨਜ਼ ਦੇ ਨੁਮਾਇੰੰਦਿਆਂ ਨੂੰ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਹੂਲਤ ਲਈ 1090 ਹੈਲਪਲਾਈਨ ਚਾਲੂ ਕੀਤੀ ਹੋਈ ਹੈ, ਹੰਗਾਮੀ ਜਾਂ ਵਿਪਰੀਤ ਸਥਿਤੀ ਵਿੱਚ ਬਜ਼ੁਰਗ ਇਸ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਜ਼ਿਲ੍ਹਾ ਪ੍ਰਸਾਸ਼ਨ ਨੇ ਆਪਣੇ ਪੱਧਰ 'ਤੇ ਕਰਵਾਏ ਇੱਕ ਸਰਵੇ ਵਿੱਚ ਜ਼ਿਲ੍ਹੇ ਵਿੱਚ 65 ਉਨ੍ਹਾਂ ਬਜ਼ੁਰਗਾਂ ਦੀ ਸ਼ਨਾਖ਼ਤ ਕੀਤੀ ਹੋਈ ਹੈ, ਜਿਨ੍ਹਾਂ ਦੀ ਉਮਰ 100 ਸਾਲ ਤੋਂ ਉਪਰ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ਬਜ਼ੁਰਗਾਂ ਦੀ ਹਰ ਤਿੰਨ ਮਹੀਨੇ ਬਾਅਦ ਘਰਾਂ ਵਿੱਚ ਜਾ ਕੇ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਸ੍ਰੀ ਅਗਰਵਾਲ ਨੇ ਸਿਵਲ ਸਰਜਨ ਡਾ. ਸੁਭਾਸ਼ ਬੱਤਾ ਨੂੰ ਇਸ ਸੇਵਾ ਦਾ ਦਾਇਰਾ ਹੋਰ ਵਧਾਉਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਸਾਰੇ ਸੀਨੀਅਰ ਸਿਟੀਜ਼ਨਜ਼ ਨੂੰ ਸਿਹਤ ਪੱਖੋਂ ਸਹੂਲਤ ਮੁਹੱਈਆ ਕਰਾਉਣ ਲਈ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਜਾਂਚ 'ਚ ਵੱਧ ਤੋਂ ਵੱਧ ਡਿਸਕਾਊਂਟ (ਰਿਆਇਤ) ਦੇਣ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੈਂਦੇ 5 ਬਿਰਧ ਆਸ਼ਰਮਾਂ (ਓਲਡਏਜ਼ ਹੋਮ) ਵਿੱਚ ਹਫ਼ਤਾਵਰੀ ਮੁਫ਼ਤ ਮੈਡੀਕਲ ਜਾਂਚ ਦੀ ਮੁਹਿੰਮ ਹਰ ਹੀਲੇ ਚਾਲੂ ਰੱਖੀ ਜਾਵੇ। ਸਰਕਾਰੀ ਹਸਪਤਾਲਾਂ ਵਿੱਚ ਬਜ਼ੁਰਗਾਂ ਲਈ ਵਿਸ਼ੇਸ਼ ਬੈੱਡ ਮੁਹੱਈਆ ਕਰਾਏ ਜਾਣ 'ਤੇ ਵੀ ਜ਼ੋਰ ਦਿੱਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ. ਸੁਪਰੀਤ ਸਿੰਘ ਗੁਲਾਟੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਕੁਮਾਰ ਸੂਦ, ਸੀਨੀਅਰ ਸਿਟੀਜ਼ਨਜ਼ ਵੱਲੋਂ ਨੁਮਾਇੰਦੇ ਸ੍ਰੀ ਐੱਸ. ਪੀ. ਕਰਕਰਾ ਸਾਬਕਾ ਆਈ. ਏ. ਐੱਸ. ਅਧਿਕਾਰੀ, ਐੱਸ. ਡੀ. ਐੱਮ. ਰਾਏਕੋਟ ਸ੍ਰੀ ਰਾਕੇਸ਼ ਪੋਪਲੀ, ਐੱਸ. ਡੀ. ਐੱਮ. ਜਗਰਾਉਂ ਮੈਡਮ ਅਪਨੀਤ ਰਿਆਤ, ਐੱਸ. ਡੀ. ਐੱਮ. ਪੂਰਬੀ ਸ੍ਰ. ਪਰਮਜੀਤ ਸਿੰਘ, ਐੱਸ. ਡੀ. ਐੱਮ. ਪਾਇਲ ਮੈਡਮ ਹਰਜੀਤ ਕੌਰ, ਐੱਸ. ਡੀ. ਐੱਮ. ਸਮਰਾਲਾ ਸ਼੍ਰੀਮਤੀ ਅਨੁਪ੍ਰਿਤਾ ਜੌਹਲ, ਸ੍ਰ. ਜਸਕੀਰਤ ਸਿੰਘ ਏ. ਸੀ. ਪੀ. (ਸਥਾਨਕ), ਸਿਵਲ ਸਰਜਨ ਡਾ. ਸੁਭਾਸ਼ ਬੱਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਸੀ. ਡੀ. ਪੀ. ਓ. ਸ੍ਰੀਮਤੀ ਰੁਪਿੰਦਰ ਕੌਰ, ਡਾ. ਜਸਬੀਰ ਸਿੰਘ ਸਿਵਲ ਹਸਪਤਾਲ, ਡਾ. ਇੰਦਰਜੀਤ ਢੀਂਗਰਾ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਕਈ ਮੈਂਬਰ ਹਾਜ਼ਰ ਸਨ।

Monday, April 14, 2014

ਅਸਲਾ ਡੀਪੂ ਬੱਦੋਵਾਲ:ਨਵੀਂ ਉਸਾਰੀ ਕਰਨ ਜਾ ਵਾਧਾ ਕਰਨ ਤੇ ਪਾਬੰਦੀ

ਹੁਕਮ 10 ਜੂਨ,2014 ਤੱਕ ਲਾਗੂ ਰਹਿਣਗੇ
ਲੁਧਿਆਣਾ, 13 ਅਪ੍ਰੈਲ 2014: (ਪੰਜਾਬ ਸਕਰੀਨ ਬਿਊਰੋ):             
ਸ਼੍ਰੀ ਬਲਦੇਵ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਅਸਲਾ ਡੀਪੂ ਬੱਦੋਵਾਲ ਤੋ ਇੱਕ ਹਜ਼ਾਰ ਗਜ਼ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਨਵੀਂ ਉਸਾਰੀ ਕਰਨ ਜਾ ਵਾਧਾ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 10 ਜੂਨ,2014 ਤੱਕ ਲਾਗੂ ਰਹਿਣਗੇ।
 ਸ੍ਰੀ ਬਲਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਅਸਲਾ ਡੀਪੂ ਬੱਦੋਵਾਲ ਦੇ ਨੇੜੇ ਅਣ-ਅਧਿਕਾਰਤ ਉਸਾਰੀਆ ਹੋ ਰਹੀਆ ਹਨ ਅਤੇ  ਅਸਲਾ ਡੀਪੂ ਨੇੜੇ ਹੋਣ ਦੇ ਕਾਰਨ ਉੱਥੇ ਇਨਸਾਨੀ ਜਿੰਦਗੀ ਨੂੰ ਖਤਰਾ ਹੈ, ਇਸ ਲਈ ਧਾਰਾ 144 ਅਧੀਨ ਬੱਦੋਵਾਲ ਆਰਮੀ ਡੀਪੂ ਤੋਂ ਇੱਕ ਹਜ਼ਾਰ ਗਜ਼ ਦੇ ਘੇਰੇ ਅੰਦਰ ਇਹ ਪਾਬੰਦੀ ਲਗਾਈ ਗਈ ਹੈ।

Monday, March 04, 2013

ਸਰਕਾਰੀ ਕਰਮਚਾਰੀ ਜਨਤਾ ਦੇ ਸੇਵਕ ਹਨ

*ਇਸ ਲਈ ਉਹਨਾਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਨੇ ਚਾਹੀਦੇ ਹਨ-ਰਾਹੁਲ ਤਿਵਾੜੀ• ਸਾਫ਼-ਸਫ਼ਾਈ ਦੇ ਮੰਤਵ ਨਾਲ ਵੱਖ-ਵੱਖ ਬਰਾਂਚਾਂ ਦੀ ਕੀਤੀ ਗਈ ਚੈਕਿੰਗ
*ਫ਼ੁਟਕਲ ਸ਼ਾਖਾ ਅਤੇ ਜ਼ਿਲਾ ਸਿੱਖਿਆ ਦਫ਼ਤਰ (ਸ) ਦੀ ਜਨਰਲ ਬਰਾਂਚ ਨੂੰ ਸਾਂਝੇ ਤੌਰ 'ਤੇ ਪਹਿਲੇ ਨੰਬਰ 'ਤੇ ਆਉਣ ਤੇ ਏਵਨ ਸਾਈਕਲ ਵੱਲੋਂ 
ਕੀਤਾ ਗਿਆ ਸਪਾਂਸਰ 
*11 ਹਜ਼ਾਰ ਰੁਪਏ ਦਾ ਦਿੱਤਾ ਗਿਆ ਨਕਦ ਇਨਾਮ
ਲੁਧਿਆਣਾ 4 ਮਾਰਚ(ਰੈਕਟਰ ਕਥੂਰੀਆ//ਐਸ.ਕੇ.ਗੋਗਨਾ): ਸਰਕਾਰੀ ਕਰਮਚਾਰੀ ਜਨਤਾ ਦੇ ਸੇਵਕ ਹਨ, ਇਸ ਲਈ ਉਹਨਾਂ ਨੂੰ ਆਪਣੀ ਡਿਊਟੀ ਲੋਕ ਸੇਵਾ ਨੂੰ ਸਮਰਪਿਤ ਹੋ ਕੇ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਤੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਨੇ ਚਾਹੀਦੇ ਹਨ।
 ਇਹ ਪ੍ਰਗਟਾਵਾ ਸ੍ਰੀ ਰਾਹੁਲ ਤਿਵਾੜੀ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਅੱਜ ਮਿਨੀ ਸਕੱਤਰੇਤ ਸਥਿਤ ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲਾ ਟਰਾਂਸਪੋਰਟ ਦਫ਼ਤਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ (ਐਲੀਮੈਂਟਰੀ), ਜ਼ਿਲਾ ਟਾਊਨ ਪਲੈਨਰ, ਸਥਾਨਕ ਸਰਕਾਰ ਵਿਭਾਗ ਦੇ ਦਫ਼ਤਰਾਂ ਦੀਆਂ ਵੱਖ-ਵੱਖ ਬਰਾਂਚਾਂ ਦੀ ਸਾਫ਼-ਸਫ਼ਾਈ ਚੈਕ ਕਰਨ ਉਪਰੰਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮੇਂ ਉਹਨਾਂ ਨੇ ਡਾ. ਨੀਰੂ ਕਤਿਆਲ ਗੁਪਤਾ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਅਰੀਨਾ ਦੁੱਗਲ ਸਹਾਇਕ ਕਮਿਸ਼ਨਰ (ਜ), ਸੁਪਰਡੈਂਟ ਸ੍ਰੀ ਅਜੀਤ ਸਿੰਘ ਗਿੱਲ, ਏਵਨ ਸਾਈਕਲ ਦੇ ਕਾਰਜਕਾਰੀ ਪ੍ਰਧਾਨ ਸ੍ਰ. ਬੀ.ਐਸ.ਧੀਮਾਨ ਸਮੇਤ ਵੱਖ-ਵੱਖ ਬਰਾਂਚਾਂ ਦਾ ਦੌਰਾ ਕੀਤਾ। 
 ਸ੍ਰੀ ਤਿਵਾੜੀ ਨੇ ਕਿਹਾ ਕਿ ਉਹਨਾਂ ਵੱਲੋਂ ਸਾਫ਼-ਸਫ਼ਾਈ ਦੇ ਮੰਤਵ ਨਾਲ ਅੱਜ ਵੱਖ-ਵੱਖ ਬਰਾਂਚਾਂ ਦੀ ਚੈਕਿੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਹਰ ਬਰਾਂਚ ਨੂੰ ਸਾਫ਼-ਸੁਥਰੇ, ਸੁੰਦਰ ਤੇ ਸਲੀਕੇਦਾਰ ਢੰਗ ਨਾਲ ਸਜਾਇਆ ਗਿਆ ਸੀ ਅਤੇ ਫ਼ਾਈਲਾਂ ਵੀ ਤਰਤੀਬ ਨਾਲ ਰੱਖੀਆਂ ਗਈਆਂ ਸਨ। ਉਹਨਾਂ ਦੱਸਿਆ ਕਿ ਆਪਣੀ ਬਰਾਂਚ ਨੂੰ ਚੰਗੇ ਢੰਗ ਨਾਲ ਸਜਾਉਣ ਅਤੇ ਸਾਫ਼-ਸਫ਼ਾਈ ਸਬੰਧੀ ਰੱਖੇ ਗਏ ਮੁਕਾਬਲੇ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੀ ਫ਼ੁਟਕਲ ਸ਼ਾਖਾ ਤੇ ਜ਼ਿਲਾ ਸਿੱਖਿਆ ਦਫ਼ਤਰ (ਸ) ਦੀ ਜਨਰਲ ਬਰਾਂਚ ਨੂੰ ਸਾਂਝੇ ਤੌਰ 'ਤੇ ਪਹਿਲੇ ਨੰਬਰ ਤੇ ਆਉਣ ਤੇ ਏਵਨ ਸਾਈਕਲ ਵੱਲੋਂ ਸਪਾਂਸਰ ਕੀਤਾ ਗਿਆ 11 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਸਾਰੇ ਕਰਮਚਾਰੀ ਆਪਣੀ-ਆਪਣੀ ਬਰਾਂਚ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਤੇ ਫ਼ਾਈਲਾਂ ਨੂੰ ਠੀਕ ਢੰਗ ਨਾਲ ਰੱਖਣ ਨੂੰ ਯਕੀਨੀ ਬਨਾਉਣ। ਉਹਨਾਂ ਕਿਹਾ ਕਿ ਮਿਹਨਤ ਤੇ ਇਮਾਨਦਾਰੀ ਸਬੰਧੀ ਚੰਗੀਆਂ ਗੱਲਾਂ ਲਿਖ ਕੇ ਬਰਾਂਚਾਂ ਵਿੱਚ ਲਗਾਈਆਂ ਜਾਣ ਅਤੇ ਉਹਨਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਮਲ ਵਿੱਚ ਲਿਆਉਣ ਦਾ ਵੀ ਯਤਨ ਕੀਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਆਪਣੀਆਂ ਬਰਾਂਚਾਂ 'ਚ ਆਮ ਜਨਤਾ ਦੇ ਬੈਠਣ ਲਈ ਵੀ ਢੁੱਕਵੇਂ ਪ੍ਰਬੰਧ ਕੀਤੇ ਜਾਣ। 

    ---------------  
ਨੰ: ਪੀ.ਆਰ(ਪ੍ਰੈ ਰੀ)2013/92

ਫ਼ੋਟੋ ਕੈਪਸ਼ਨ- (1) ਸ੍ਰੀ ਰਾਹੁਲ ਤਿਵਾੜੀ ਡਿਪਟੀ ਕਮਿਸ਼ਨਰ ਲੁਧਿਆਣਾ ਸਾਫ਼-ਸਫ਼ਾਈ ਸਬੰਧੀ ਰੱਖੇ ਗਏ ਮੁਕਾਬਲੇ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੀ ਫ਼ੁਟਕਲ ਸ਼ਾਖਾ ਤੇ ਜ਼ਿਲਾ ਸਿੱਖਿਆ ਦਫ਼ਤਰ (ਸ) ਦੀ ਜਨਰਲ ਬਰਾਂਚ ਨੂੰ ਸਾਂਝੇ ਤੌਰ 'ਤੇ ਪਹਿਲੇ ਨੰਬਰ ਤੇ ਆਉਣ ਤੇ 11 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੰਦੇ ਹੋਏ।

ਫ਼ੋਟੋ ਕੈਪਸ਼ਨ- (2) ਸ੍ਰੀ ਰਾਹੁਲ ਤਿਵਾੜੀ ਡਿਪਟੀ ਕਮਿਸ਼ਨਰ ਲੁਧਿਆਣਾ ਫ਼ੁਟਕਲ ਸ਼ਾਖਾ ਦਾ ਨਿਰੀਖਣ ਕਰਦੇ ਹੋਏ।

Saturday, February 23, 2013

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ

ਮੀਟ ਅਤੇ ਅੰਡੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ- ਡਾ. ਨੀਰੂ ਕਤਿਆਲ
Courtesy Photo
ਲੁਧਿਆਣਾ, 23 ਫਰਵਰੀ, (ਪੰਜਾਬ ਸਕਰੀਨ,ਗੋਗਨਾ) ਡਾ. ਨੀਰੂ ਕਤਿਆਲ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ:2) ਦੇ ਅਧੀਨ ਧਾਰਾ 144 ਤਹਿਤ 25 ਫਰਵਰੀ, 2013 ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਵਾਲੇ ਦਿਨ ਉਪ-ਮੰਡਲ ਜਗਰਾਓ, ਸਮਰਾਲਾ, ਖੰਨਾ, ਪਾਇਲ ਅਤੇ ਰਾਏਕੋਟ ਦੇ ਏਰੀਏ ਪੈਂਦੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾ/ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਹੋਟਲ/ਢਾਬਿਆਂ ਤੇ ਮੀਟ-ਅੰਡੇ ਬਨਾਉਣ ਤੇ ਵੀ ਪਾਬੰਦੀ ਲਗਾਈ ਜਾਂਦੀ ਹੈ। 
 ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ 25 ਫਰਵਰੀ, 2013 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ।