Showing posts with label Anil Sharma. Show all posts
Showing posts with label Anil Sharma. Show all posts

Friday, July 12, 2019

'ਬੁੱਲ੍ਹਾ ਆਰਟਸ ਇੰਟਰਨੈਸ਼ਨਲ' ਨੇ ਕਰਾਇਆ ਪੰਜਵਾਂ ਸਾਲਾਨਾ ਟੈਲੈਂਟ ਸ਼ੋਅ

Fri, Jul 12, 2019 at 4:31 AM
300 ਤੋਂ ਵੀ ਵੱਧ ਬੱਚਿਆਂ ਨੇ ਭਾਗ ਲਿਆ
ਲੁਧਿਆਣਾ: 13 ਜੁਲਾਈ 2019: (ਪੰਜਾਬ ਸਕਰੀਨ ਬਿਊਰੋ)::
'ਬੁੱਲ੍ਹਾ ਆਰਟਸ ਇੰਟਰਨੈਸ਼ਨਲ' ਵੱਲੋਂ ਪਿਛਲੇ ਦਿਨੀ ਸੈਵਨ ਓਕਸ ਪਰਫੌਰਮਿੰਗ ਆਰਟਸ ਸੈਂਟਰ ਵਿਖੇ ਪੰਜਵਾਂ ਸਾਲਾਨਾ ਟੈਲੈਂਟ ਸ਼ੋਅ ਕਰਵਾਇਆ ਗਿਆ। ਇਸ ਸ਼ੋਅ ਵਿੱਚ 300 ਤੋਂ ਵੀ ਵੱਧ ਬੱਚਿਆਂ ਨੇ ਭਾਗ ਲਿਆ ਅਤੇ ਇਹਨਾਂ ਵਿੱਚੋਂ 30 ਤੋਂ ਵੱਧ ਬੱਚੇ ਪਹਿਲੀ ਵਾਰ ਸਟੇਜ 'ਤੇ ਚਡ਼੍ਹੇ।

ਇਸ ਸ਼ੋਅ ਵਿੱਚ ਸਵੇਰੇ ਛੋਟੇ ਅਤੇ ਸ਼ਾਮ ਨੂੰ ਵੱਡੇ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਵੱਖ ਵੱਖ ਲੋਕ ਗੀਤ, ਲੋਕ ਨਾਚਾਂ ਅਤੇ ਸਕਿੱਟਾਂ ਰਾਹੀਂ ਬੱਚਿਆਂ ਨੇ ਆਏ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਜਿੱਥੇ ਹਰਜੀਤ ਲੱਧਡ਼ ਅਤੇ ਅੰਮ੍ਰਿਤਪਾਲ ਕੰਗ ਨੇ 'ਭੰਡ' ਬਣ ਕੇ ਹਸਾ ਹਸਾ ਕੇ ਸਰੋਤਿਆਂ ਦੇ ਢਿੱਡੀਂ ਪੀਡ਼ਾਂ ਪਾਈਆਂ, ਓਥੇ ਹੀ ਲੋਕ ਨਾਚਾਂ ਸੰਮੀ, ਝੂਮਰ, ਡੰਡਾਸ, ਭੰਗਡ਼ਾ ਤੇ ਗਿੱਧਾ ਨੇ ਸਰੋਤੇ ਆਪਣੇ ਨਾਲ ਝੂਮਣ ਲਾ ਲਏ। ਦਰਸ਼ਕਾਂ ਦੀਆਂ ਤਾਡ਼ੀਆਂ, ਚੀਕਾਂ ਅਤੇ ਸੀਟੀਆਂ ਨੇ ਸਟੇਜ 'ਤੇ ਪ੍ਰਦਰਸ਼ਨ ਕਰ ਰਹੇ ਬੱਚੇ ਬੱਚੀਆਂ ਦੇ ਹੌਂਸਲੇ ਹੋਰ ਬੁਲੰਦ ਕੀਤੇ।
ਇਸ ਸ਼ੋਅ ਦੌਰਾਨ ਬੱਚਿਆਂ ਦੇ ਲੋਕ ਨਾਚਾਂ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੌਰਾਨ 'ਬੁੱਲ੍ਹਾ ਆਰਟਸ ਇੰਟਰਨੈਸ਼ਨਲ' ਦੇ ਬਹੁਤ ਹੀ ਪ੍ਰਤਿਭਾਵਾਨ ਕੋਚਾਂ ਬਲਵਿੰਦਰ ਗਿੱਲ, ਅੰਮ੍ਰਿਤਪਾਲ ਕੰਗ, ਰਮਨ ਸਿੱਧੂ ਅਤੇ ਅਮਨ ਕੌਰ ਵੱਲੋਂ ਚੰਡੇ ਹੋਏ ਵਿਦਿਆਰਥੀਆਂ ਦੀਆਂ ਟੀਮਾਂ ਨੇ ਇੱਕ ਦੂਜੇ ਤੋਂ ਵਧ ਕੇ ਸੋਹਣਾ ਪ੍ਰਦਰਸ਼ਨ ਕੀਤਾ। ਥੀਏਟਰ ਕੋਚ ਹਰਜੀਤ ਲੱਧਡ਼ ਵੱਲੋਂ ਤਿਆਰ ਕਰਵਾਈਆਂ ਗਈਆਂ ਸਕਿੱਟਾਂ ਨੇ ਇਸ ਪ੍ਰੋਗਰਾਮ ਨੂੰ ਵਿਲੱਖਣਤਾ ਪ੍ਰਦਾਨ ਕੀਤੀ। ਕੈਨੇਡਾ ਵਿੱਚ ਜੰਮੇ ਪਲੇ ਬੱਚਿਆਂ ਤੋਂ ਪੰਜਾਬੀ ਵਿੱਚ ਸਕਿੱਟਾਂ ਕਰਵਾਉਣਾ ਇੱਕ ਚੁਣੌਤੀ ਭਰਿਆ ਕੰਮ ਸੀ, ਜਿਸ ਨੂੰ ਹਰਜੀਤ ਨੇ ਬਾਖੂਬੀ ਨਿਭਾਇਆ।
ਐਡਮਿੰਟਨ ਤੋਂ ਰਣਦੀਪ ਚਹਿਲ ਕੰਧੋਲਾ, ਡੈਟਰੋਇਟ ਤੋਂ ਬਰਿੰਦਰਜੀਤ ਸਿੰਘ ਅਤੇ ਰਿਜਾਈਨਾ ਤੋਂ ਨਵਪ੍ਰੀਤ ਸਿੰਘ ਨੇ ਜੱਜ ਦੇ ਤੌਰ 'ਤੇ ਫਰਜ਼ ਨਿਭਾਇਆ। ਰਣਦੀਪ ਚਹਿਲ ਕੰਧੋਲਾ ਨੇ ਦੱਸਿਆ ਕਿ ਸਾਰੀਆਂ ਹੀ ਟੀਮਾਂ ਦਾ ਪ੍ਰਦਰਸ਼ਨ ਬਹੁਤ ਸੋਹਣਾ ਸੀ ਅਤੇ ਜੱਜਾਂ ਦੁਆਰਾ ਇਹ ਫੈਸਲਾ ਕਰਨਾ ਬਹੁਤ ਹੀ ਮੁਸ਼ਕਿਲ ਕਾਰਜ ਸੀ ਕਿ ਕਿਹਡ਼ੀਆਂ ਟੀਮਾਂ ਨੂੰ ਗਰੈਂਡ ਚੈਂਪੀਅਨ ਦਾ ਖਿਤਾਬ ਦਿੱਤਾ ਜਾਵੇ।
ਫੁੱਲ ਕਲੀਆਂ ਕੋ-ਐਡ, ਸਵੇਰਾ ਕੁਈਨਜ਼, ਫੁਲਕਾਰੀ ਕੁਈਨਜ਼ ਅਤੇ ਨਖਰਾ ਕੁਈਨਜ਼ ਟੀਮਾਂ ਨੇ ਆਪਣੀਆਂ ਆਪਣੀਆਂ ਸ਼੍ਰੇਣੀਆਂ ਵਿੱਚ ਗਰੈਂਡ ਚੈਂਪੀਅਨ ਦੇ ਖਿਤਾਬ ਜਿੱਤੇ। ਗੌਰਤਲਬ ਹੈ ਕਿ ਇਹਨਾਂ ਸਾਰੀਆਂ ਹੀ ਟੀਮਾਂ ਦੀ ਕੋਚ ਅਮਨ ਕੌਰ ਸੀ। ਉਦੇ ਸਿੰਘ ਭੱਟੀ, ਅਵੱਨਿਆ ਦੰਗ, ਪਰਮਰੂਪ ਸਿੰਘ ਭੋਗਲ, ਮੰਨਤ ਕੌਰ ਸਿੱਧੂ, ਯੁਵਰਾਜ ਸਿੰਘ ਕੰਗ, ਮੁਸਕਾਨ ਕੌਰ ਬਰਾਡ਼, ਫਤਿਹ ਸਿੰਘ ਬਰਾਡ਼ ਅਤੇ ਸਹਿਗੀਤ ਕੌਰ ਥਿੰਦ ਨੂੰ ਅੱਡ ਅੱਡ ਸ਼੍ਰੇਣੀਆਂ ਵਿੱਚੋਂ 'ਬੈਸਟ ਡਾਂਸਰ' ਕਰਾਰ ਦਿੱਤਾ ਗਿਆ।
ਮੈਕਫਿਲਿਪਸ ਟੌਇਟਾ, ਮੈਕਸ ਪ੍ਰੋ ਰੀਅਲ ਐਸਟੇਟ ਅਤੇ ਕਲੇਅ ਓਵਨ ਰੈਸਟੋਰੈਂਟ ਵੱਲੋਂ 'ਬੁੱਲ੍ਹਾ ਲੀਡਰਸ਼ਿਪ ਅਵਾਰਡ' ਦਿੱਤੇ ਗਏ, ਜੋ ਵਿੱਦਿਅਕ, ਖੇਡਾਂ ਅਤੇ ਕਲਾ ਦੇ ਖੇਤਰਾਂ ਵਿੱਚ ਕ੍ਰਮਵਾਰ ਗੁਰਚਰਨ ਸਿੰਘ ਬਰਾਡ਼, ਫਤਿਹਦੀਪ  ਸਿੰਘ ਬਰਾਡ਼ ਅਤੇ ਹਰਜੀਤ ਲੱਧਡ਼ ਦੀ ਝੋਲੀ ਪਏ।
ਇਸ ਪ੍ਰੋਗਰਾਮ ਵਿੱਚ ਮੈਨੀਟੋਬਾ ਐਨ.ਡੀ.ਪੀ. ਦੇ ਪ੍ਰਧਾਨ ਵਾਬ ਕਨੂਅ ਅਤੇ ਮੈਕਫਿਲਿਪਸ ਹਲਕੇ ਤੋਂ ਐਨ.ਡੀ.ਪੀ. ਉਮੀਦਵਾਰ ਗ੍ਰੈਗ ਮੈਕਫਾਰਲੇਨ ਨੇ ਵੀ ਹਾਜ਼ਰੀ ਲੁਆਈ।
ਅਖੀਰ 'ਤੇ 'ਬੁੱਲ੍ਹਾ ਆਰਟਸ ਇੰਟਰਨੈਸ਼ਨਲ' ਦੇ ਡਾਇਰੈਕਟਰ ਦਿਲਜੀਤਪਾਲ ਬਰਾਡ਼ ਨੇ ਆਏ ਦਰਸ਼ਕਾਂ, ਵਲੰਟੀਅਰਾਂ ਅਤੇ ਇਸ ਪ੍ਰੋਗਰਾਮ ਨੂੰ ਸਪੌਂਸਰ ਕਰਨ ਵਾਲੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਸ਼ੋਅ ਦੇ ਟਾਈਟਲ ਸਪੌਂਸਰ ਸਪੀਡੀ ਗਲਾਸ ਲੌਜਿਸਟਿਕ ਅਤੇ ਸਿਲਵਰ ਸਪੌਂਸਰ ਇੰਸ਼ੋਰੈਂਸ ਡਿਪੋ, ਦਿ ਬੇਦੀ ਟੀਮ, ਐਨਟੈਗਰਾ ਕ੍ਰੈਡਿਟ ਯੂਨੀਅਨ, ਸਕੋਸ਼ੀਆ ਬੈਂਕ, ਰੈਂਗਲਰਟਰੱਕਅਤੇ ਜੇ ਗੱਜਰ ਰੀਅਲਟਰ ਸਨ।

Wednesday, May 09, 2018

ਨਾਟਕ 'ਸਾਕਾ ਸਰਹੰਦ' ਦਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਸਫ਼ਲ ਮੰਚਨ

Wed, May 9, 2018 at 5:23 PM
25 ਹਜ਼ਾਰ ਰੁਪਏ ਕੀਮਤ ਦੀਆਂ ਕਿਤਾਬਾਂ ਅਦਾਕਾਰਾਂ ਨੂੰ ਭੇਂਟ ਕੀਤੀਆਂ
ਲੁਧਿਆਣਾ: 8 ਮਈ 2018: (ਗੁਰਭਜਨ ਗਿੱਲ//ਪੰਜਾਬ ਸਕਰੀਨ)::
ਪੰਜਾਬ ਖੇਤੀ ਯੂਨੀਵਰਸਿਟੀ ਦੇ ਨਵੇਂ ਬਣੇ ਅਤਿ ਆਧੁਨਿਕ ਤੇ ਖੂਬਸੂਰਤ ਡਾ: ਮਨਮੋਹਨ ਸਿੰਘ ਆਡੀਟੋਰੀਅਮ ਸਾਕਾ ਸਰਹੰਦ ਵੇਖ ਕੇ ਪਰਤਿਆਂ। ਇਹ ਬੱਚੇ ਉਸੇ ਨਾਟਕ ਦੇ ਕਿਰਦਾਰ ਸਨ। 

ਡਾ: ਕੇਸ਼ੋ ਰਾਮ ਸ਼ਰਮਾ ਮੈਮੋਰੀਅਲ ਸੋਸਾਇਟੀ ਵੱਲੋਂ ਨਵੇਂ ਬਣੇ ਹਿੰਮਤੀ ਪੁੱਤਰ ਡਾ: ਅਨਿਲ ਸ਼ਰਮਾ ਦੀ ਨਿਰਦੇਸ਼ਨਾ ਹੇਠ ਸਾਕਾ ਸਰਹੰਦ ਦੀ ਜੀਵੰਤ ਪੇਸ਼ਕਾਰੀ ਕਮਾਲ ਸੀ। 
ਪੀਏ ਯੂ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਅਮਰਜੀਤ ਸਿੰਘ ਨੰਦਾ ਦੀ ਉਤਸ਼ਾਹ ਵਧਾਊ ਟਿਪਣੀ ਨਾਲ ਕਲਾਕਾਰਾਂ ਦਾ ਮਨੋਬਲ ਉੱਚਾ ਹੋਇਆ। 
ਡਾ: ਢਿੱਲੋਂ ਨੇ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਡਾ: ਅਨਿਲ ਸ਼ਰਮਾ ਵਰਗੇ ਹਿੰਮਤੀ ਅਧਿਆਪਕ ਅੱਗੇ ਲੱਗ ਕੇ ਨਾਟਕ ਪੇਸ਼ਕਾਰੀਆਂ ਰਾਹੀਂ ਵਿਰਾਸਤ, ਗਿਆਨ ਵਿਗਿਆਨ ਤੇ ਸਮਾਜਿਕ ਕੁਰੀਤੀਆਂ ਬਾਰੇ ਹੋਰ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਵੀ ਕਰਵਾਉਣ। 
ਇੰਗਲੈਂਡ ਤੋਂ ਆਏ ਲੇਖਕ ਦੋਸਤ ਰਣਜੀਤ ਸਿੰਘ ਰਾਣਾ ਨੇ ਆਪਣੀਆਂ ਨਵ ਪਰਕਾਸ਼ਿਤ ਪੰਜ ਪੁਸਤਕਾਂ ਦਾ ਸੈੱਟ ਦੋਹਾਂ ਵਾਈਸ ਚਾਂਸਲਰ ਸਾਹਿਬਾਨ ਨੂੰ ਭੇਂਟ ਕੀਤਾ। 
ਲਗਪਗ 25 ਹਜ਼ਾਰ ਰੁਪਏ ਕੀਮਤ ਦੀਆਂ ਕਿਤਾਬਾਂ ਅਦਾਕਾਰਾਂ ਨੂੰ ਸ਼ਲਾਘਾ ਕਰਮ ਵਜੋਂ ਭੇਂਟ ਕੀਤੀਆਂ। ਡਾ: ਤਾਰਾ ਸਿੰਘ ਆਲਮ(ਇੰਗਲੈਂਡ) ਸ: ਗੁਰਪਰੀਤ ਸਿੰਘ ਤੂਰ ਆਈ ਪੀ ਐੱਸ, ਨਵਦੀਪ ਸਿੰਘ ਸੀਨੀਅਰ ਪਰੋਡਿਊਸਰ,ਅਕਾਸ਼ਵਾਣੀ ਲੁਧਿਆਣਾ, ਡਾ: ਹਰਪਰੀਤ ਸਿੰਘ ਹੀਰੋ, ਬਜ਼ੁਰਗ ਲੇਖਕ ਪਰੇਮ ਅਵਤਾਰ ਰੈਣਾ ਤੇ ਕਈ ਹੋਰ ਸਿਰਕੱਢ ਵਿਅਕਤੀ ਹਾਜ਼ਰ ਸਨ। 
ਡਾ. ਢਿੱਲੋਂ ਨੇ ਨਾਟਕ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਨਾਟਕ ਨੌਜਵਾਨ ਵਰਗ ਨੂੰ ਆਪਣੇ ਵਿਰਸੇ ਦੀ ਜਾਣ-ਪਛਾਣ ਦੇ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਦਿੰਦੇ ਹਨ। ਉਹਨਾਂ ਕਿਹਾ ਕਿ ਇਹੋ ਜਿਹੀਆਂ ਪਰਭਾਵਸ਼ਾਲੀ ਪੇਸ਼ਕਾਰੀਆਂ ਹਰ ਤੀਜੇ ਮਹੀਨੇ ਬਾਅਦ ਇਸ ਯੂਨੀਵਰਸਿਟੀ ਦੇ ਵਿੱਚ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਸਾਇੰਸਦਾਨ, ਖਿਡਾਰੀ ਅਤੇ ਕਲਾ ਪਰੇਮੀ ਪੈਦਾ ਕਰਨ ਤੇ ਮਾਣ ਹੈ। ਡਾ. ਨੰਦਾ ਨੇ ਵਿਦਿਆਰਥੀਆਂ, ਵਿਗਿਆਨੀਆਂ ਅਤੇ ਆਯੋਜਕਾਂ ਦਾ ਚੰਗੀ ਪੇਸ਼ਕਾਰੀ ਲਈ ਧੰਨਵਾਦ ਕੀਤਾ ਅਤੇ ਆਸ ਪਰਗਟਾਈ ਕਿ ਦੋਹਾਂ ਯੂਨੀਵਰਸਿਟੀਆਂ ਵੱਲੋਂ ਸਾਂਝੇ ਤੌਰ ਤੇ ਕਲਾ ਦੇ ਖੇਤਰ ਵਿੱਚ ਭਵਿੱਖ ਵਿੱਚ ਉਪਰਾਲੇ ਵਿੱਢੇ ਜਾਣਗੇ।  
ਨਾਟਕ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕੈਡਮੀ ਦੇ ਸਾਬਕਾ ਪ੍ਰਧਾਨ ਅਤੇ ਡਾ. ਕੇਸ਼ਵ ਰਾਮ ਸ਼ਰਮਾ ਸੋਸਾਇਟੀ ਦੇ ਸਰਪਰਸਤ ਸ. ਗੁਰਭਜਨ ਗਿੱਲ  ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਨਾਟਕ ਦੀ ਪੇਸ਼ਕਾਰੀ ਲਈ ਸਬਰ-ਸਿਦਕ ਦੀ ਜ਼ਬਰ-ਜ਼ੁਲਮ ਨਾਲ ਟੱਕਰ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਹ ਹੋਰ ਵੀ ਸਲਾਹੁਣ ਵਾਲੀ ਗੱਲ ਹੈ ਇਸ ਆਡੀਟੋਰੀਅਮ ਦੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਸ ਨੂੰ ਦੇਖਣ ਆਏ ਹਨ । ਉਹਨਾਂ ਕਿਹਾ ਕਿ ਵੱਡੀ ਗਿਣਤੀ ਦੇ ਵਿੱਚ ਲੋਕਾਂ ਦਾ ਇੱਥੇ ਆਉਣਾ ਇਸ ਗੱਲ ਦਾ ਸੂਚਕ ਹੈ ਕਿ ਚੰਗੇਰੀ ਪੇਸ਼ਕਾਰੀ ਹਰ ਇੱਕ ਵਰਗ ਵੱਲੋਂ ਸਲਾਹੀ ਜਾਂਦੀ ਹੈ। ਨਾਟਕ ਦੇ ਨਿਰਦੇਸ਼ਕ ਡਾ. ਅਨਿਲ ਸ਼ਰਮਾ ਨੇ ਦੱਸਿਆ ਕਿ ਇਸ ਨਾਟਕ ਵਿੱਚ ਦੋਹਾਂ ਯੂਨੀਵਰਸਿਟੀਆਂ ਦੇ ਤਕਰੀਬਨ 50 ਵਿਗਿਆਨੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਨਾਟਕ ਵਿੱਚ ਇਤਿਹਾਸ ਦਾ ਕਿਰਦਾਰ ਸ਼ਰਨਦੀਪ, ਵਜ਼ੀਰ ਖਾਨ ਦਾ ਕਿਰਦਾਰ ਡਾ. ਹਰਦੀਪ ਕੁਮਾਰ, ਗੰਗੂ ਦੀ ਪਤਨੀ ਦਾ ਕਿਰਦਾਰ ਸ਼ਰਨਦੀਪ ਕੌਰ ਢਿੱਲੋਂ, ਟੋਡਰ ਮੱਲ ਦਾ ਕਿਰਦਾਰ ਸੁਰਿੰਦਰ ਸਿੰਘ, ਸੁੱਚਾ ਨੰਦ ਦਾ ਕਿਰਦਾਰ ਡਾ. ਵਿਵੇਕ ਕੁਮਾਰ, ਮਿਸਤਰੀ ਦਾ ਕਿਰਦਾਰ ਪਲਵਿੰਦਰ ਬਾਸੀ, ਸਰਬਜੀਤ ਸਿੰਘ, ਜ਼ੈਨੀ ਬੇਗਮ ਦਾ ਕਿਰਦਾਰ ਮਨਜੋਤ ਕੌਰ, ਚੌਧਰੀ ਦਾ ਕਿਰਦਾਰ ਡਾ. ਕੀਰਤੀ ਦੁਆ, ਬੱਚਿਆਂ ਦਾ ਕਿਰਦਾਰ ਮਾਸਟਰ ਲਗਨ, ਅਨਹਦ, ਅਭਿਨਵ ਅਤੇ ਚੈਰੀ ਨੇ ਬਾਖੂਬੀ ਨਿਭਾਇਆ। ਇਸੇ ਦੌਰਾਨ ਸਿਪਾਹੀ ਦਾ ਕਿਰਦਾਰ ਗੁਰਜੀਤ ਸ਼ਰਮਾ, ਰਣਵੀਰ ਸਿੰਘ, ਨਵਾਬ ਮਲੇਰਕੋਟਲਾ ਦਾ ਕਿਰਦਾਰ ਜਸਵੰਤ ਸਿੰਘ, ਮੁਨਾਦੀ ਵਾਲੇ ਦਾ ਕਿਰਦਾਰ ਸੌਰਵ ਬੱਸੀ ਅਤੇ ਅਸ਼ੀਸ਼ ਦੇਵਪਾਲ ਨੇ ਚੰਗੇਰੇ ਢੰਗ ਨਾਲ ਨੇਪਰੇ ਚਾੜਿਆ। ਨਾਟਕ ਵਿੱਚ ਵਿਦਿਆਰਥੀਆਂ ਅਤੇ ਵਿਗਿਆਨੀਆਂ ਨੂੰ ਉਘੇ ਇਤਿਹਾਸਕਾਰ ਅਤੇ ਮੁੱਖ ਸੰਪਾਦਕ ਸਾਹਿਬ ਮੈਂਗਜ਼ੀਨ ਬਰਮਿੰਘਮ ਦੇ ਰਣਜੀਤ ਸਿੰਘ ਰਾਣਾ ਅਤੇ ਉਹਨਾਂ ਦੇ ਸਾਥੀ ਡਾ. ਤਾਰਾ ਸਿੰਘ ਆਲਮ ਵੱਲੋਂ ਲਿਖੀਆਂ ਗਈਆਂ ਸਿੱਖ ਇਤਿਹਾਸ ਤੇ ਅਧਾਰਿਤ ਕਿਤਾਬਾਂ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜ਼ਾਈ ਲਈ ਪਰਦਾਨ ਕੀਤੀਆਂ ਗਈਆਂ। ਦੋ ਘੰਟਿਆਂ ਦੇ ਇਸ ਨਾਟਕ ਨੇ ਸਰੋਤਿਆਂ ਨੂੰ ਕੀਲੀ ਲਗਾਤਾਰ ਕੀਲੀ ਰੱਖਿਆ ।

Thursday, February 16, 2017

ਪੀ.ਏ.ਯੂ. ਵਲੋਂ ਪ੍ਰਕਾਸ਼ਿਤ ਕਿਤਾਬ ਕੇਂਦਰੀ ਖੇਤੀ ਮੰਤਰੀ ਨੇ ਕੀਤੀ ਰਿਲੀਜ਼


Thu, Feb 16, 2017 at 4:23 PM
"ਜਲਵਾਯੂ ਪਰਿਵਰਤਨ ਅਤੇ ਖੇਤੀਬਾੜੀ" ਲਿਖੀ ਹੈ PAU ਦੇ ਮਾਹਰਾਂ ਨੇ  
ਲੁਧਿਆਣਾ: 16 ਫਰਵਰੀ 2017: (ਪੰਜਾਬ ਸਕਰੀਨ ਬਿਊਰੋ):
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਕਾਸ਼ਿਤ 'ਜਲਵਾਯੂ ਪਰਿਵਰਤਨ ਅਤੇ ਖੇਤੀਬਾੜੀ'  ਕਿਤਾਬ ਮਾਨਯੋਗ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ  ਮੰਤਰੀ ਸ਼੍ਰੀ ਰਾਧਾ ਮੋਹਨ ਸਿੰਘ ਨੇ ਰਿਲੀਜ਼ ਕੀਤੀ । ਇਹ ਕਿਤਾਬ 14 ਫਰਵਰੀ,2017 ਨੂੰ ਖੇਤੀ ਵਰਿਸਟੀ ਦੇ ਉਪ-ਕੁਲਪਤੀਆਂ ਅਤੇ ਆਈ.ਸੀ.ਏ.ਆਰ ਦੇ ਡਾਇਰੈਕਟਰਾਂ ਦੀ ਸਲਾਨਾ ਕਾਨਫਰੰਸ ਵਿਚ ਨਵੀਂ ਦਿਲੀ ਵਿਖੇ ਰਿਲੀਜ਼ ਕੀਤੀ ਗਈ। ਇਹ ਕਿਤਾਬ ਡਾ. ਲਖਵੀਰ ਕੌਰ ਧਾਲੀਵਾਲ, ਡਾਇਰੈਕਟਰ, ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਸਕੂਲ, ਡਾ. ਪਵਨੀਤ ਕੌਰ ਕਿੰਗਰਾ, ਪ੍ਰੋਫੈਸਰ, ਐਗਗਰੋਮੈਟਰੋਲੋਜੀ ਅਤੇ ਡਾ. ਜਗਤਾਰ ਸਿੰਘ ਧੀਮਾਨ, ਐਡੀਸ਼ਨਲ ਡਾਇਰੈਕਟਰ ਰਿਸਰਚ (ਸੇਵਾ ਮੁਕਤ) ਵੱਲੋਂ ਲਿਖੀ ਗਈ ਹੈ । ਇਸਦਾ ਪ੍ਰਕਾਸ਼ਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਕੀਤਾ ਗਿਆ ਹੈ । ਇਸ ਕਿਤਾਬ ਵਿਚ ਮੁਖ ਤੌਰ ਤੇ ਪੰਜਾਬ ਦੇ ਜਲਵਾਯੂ ਪਰਿਵਰਤਨ ਸੰਬੰਧੀ ਅੰਕੜੇ ਅਤੇ ਤਥ,  ਜਲਵਾਯੂ ਪਰਿਵਰਤਨ ਦੇ ਕਾਰਨ ਅਤੇ ਖੇਤੀਬਾੜੀ ਤੇ ਪ੍ਰਭਾਵ, ਜਲਵਾਯੂ ਪਰਿਵਰਤਨ ਅਤੇ ਤਾਪਮਾਨ, ਮੌਨਸੂਨ ਬਾਰਿਸ਼ਾਂ ਤੇ ਅਸਰ, ਐਲਨੀਨੋ ਅਤੇ ਲਾ-ਨੀਨਾ  ਦੇ ਪ੍ਰਭਾਵ, ਪੰਜਾਬ ਦੀਆਂ ਖੇਤੀਬਾੜੀ ਦੀਆਂ ਸਮਸਿਆਵਾਂ, ਜਲਵਾਯੂ ਪਰਿਵਰਤਨ ਅਤੇ ਜਲ ਸਰੋਤ, ਜਲਵਾਯੂ  ਪਰਿਵਰਤਨ ਦੇ ਅਸਰ ਨੂੰ ਘਟ ਕਰਨ ਲਈ ਵਿਧੀਆਂ ਆਦਿ ਵਿਸ਼ੇ ਸ਼ਾਮਿਲ ਹਨ। 
ਇਸ ਸਮਾਰੋਹ ਵਿਚ ਸ਼੍ਰੀ ਪੀ.ਰੁਪੇਲਾ ਮਾਨਯੋਗ ਰਾਜ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ  ਅਤੇ ਡਾ. ਟੀ. ਮੋਹਾਪਾਤਰਾ, ਡਾਇਰੈਕਟਰ ਜਨਰਲ, ਆਈ.ਸੀ.ਏ.ਆਰ, ਨਵੀਂ ਦਿੱਲੀ ਵੀ ਸ਼ਾਮਿਲ ਹੋਏ। 
ਪੀਏਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿਲੋਂ ਅਤੇ ਡਾ.ਨੀਲਮ ਗਰੇਵਾਲ, ਡੀਨ, ਪੋਸਟ ਗਰੈਜੂਏਟ ਸਟੱਡੀਜ਼ ਨੇ  ਇਸ ਕਿਤਾਬ ਦੇ ਲੇਖਕਾਂ ਨੂੰ ਵਧਾਈ ਦਿਤੀ।

Thursday, February 09, 2017

PAU ਵਿਖੇ ਸਪਨਾ ਮੈਂਬਰਾਂ ਲਈ ਸਿਖਲਾਈ ਕੈਂਪ

Thu, Feb 9, 2017 at 5:36 PM
ਬੀਜ ਉਤਪਾਦਕ ਅਤੇ ਨਰਸਰੀ ਗਰੋਅਰਜ਼ ਐਸ਼ੋਸੀਏਸ਼ਨ ਹੈ-ਸਪਨਾ 
ਲੁਧਿਆਣਾ:: 9 ਫਰਵਰੀ 2017: (ਪੰਜਾਬ ਸਕਰੀਨ ਬਿਊਰੋ)::
ਬੀਜ ਉਤਪਾਦਕ ਅਤੇ ਨਰਸਰੀ ਗਰੋਅਰਜ਼ ਐਸ਼ੋਸੀਏਸ਼ਨ (ਸਪਨਾ) ਦਾ ਮਹੀਨੇਵਾਰ ਖੇਤੀ ਸਿਖਲਾਈ ਕੈਂਪ ਡਾ.ਰਾਜਿੰਦਰ ਸਿੰਘ ਸਿੱਧੂ ਨਿਰਦੇਸ਼ਕ ਪਸਾਰ ਸਿੱਖਿਆ ਦੀ ਰਹਿਨੁਮਾਈ ਹੇਠ 9 ਫਰਵਰੀ ਨੂੰ (ਵੀਰਵਾਰ) ਕੈਰੋਂ ਕਿਸਾਨ ਘਰ ਵਿਖੇ ਅਯੋਜਿਤ ਕੀਤਾ ਗਿਆ। ਡਾ. ਤੇਜਿੰਦਰ ਸਿੰਘ ਰਿਆੜ, ਕੋਆਰਡੀਨੇਟਰ ਸਪਨਾ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਵਿੱਚ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਤੋਂ ਆਏ ਮਾਹਿਰ ਡਾ. ਤੇਜਿੰਦਰ ਸਿੰਘ ਬੈਂਸ ਨੇ ਦਾਲਾਂ ਦੇ ਬੀਜ ਉਤਪਾਦਨ ਬਾਰੇ ਜਾਣਕਾਰੀ ਸਾਂਝੀ  ਕੀਤੀ।ਪੌਦ ਸੁਰੱਖਿਆ ਵਿਭਾਗ ਤੋਂ ਡਾ. ਅਮਰਜੀਤ ਸਿੰਘ ਨੇ ਹਾੜੀ ਦੀਆਂ ਫਸਲਾਂ ਵਿਚ ਬੀਮਾਰੀਆਂ ਦੀ ਰੋਕਥਾਮ ਬਾਰੇ ਨੁਕਤੇ ਸਾਂਝੇ ਕੀਤੇ। ਡਾ. ਤੇਜਿੰਦਰ ਸਿੰਘ ਰਿਆੜ ਨੇ ਦਸਿਆ ਕਿ ਕਿਸਾਨ ਮੈਂਬਰ ਯੂਨੀਵਰਸਿਟੀ ਦਾ ਵੱਖ-2 ਫਸਲਾਂ ਦਾ ਬੀਜ ਅਤੇ ਖੇਤੀ ਸਾਹਿਤ ਹੋਰ ਕਿਸਾਨਾਂ ਤੱਕ ਪਹੁੰਚਾਉਣ ਵਿਚ ਮਦਦ ਕਰ ਰਹੇ ਹਨ।ਅੰਤ ਵਿਚ ਸਪਨਾ ਦੇ ਪ੍ਰਧਾਨ ਸ਼੍ਰੀ ਪਵਿੱਤਰ ਪਾਲ ਸਿੰਘ ਪਾਂਗਲੀ ਨੇ ਆਏ ਹੋਏ ਵਿਸ਼ਾ ਮਾਹਿਰਾਂ ਅਤੇ ਸਪਨਾ ਮੈਂਬਰਾਂ ਦਾ ਧੰਨਵਾਦ ਕੀਤਾ।

Monday, January 30, 2017

PAU ਵਿਖੇ ਚੌਲ ਕ੍ਰਾਂਤੀ ਦੇ ਪਿਤਾਮਾ ਡਾ. ਗੁਰਦੇਵ ਸਿੰਘ ਖੁਸ਼

ਮੀਡੀਆ ਨਾਲ ਕਈ ਮੁੱਦਿਆਂ ਉੱਤੇ ਵਿਚਾਰ-ਚਰਚਾ
ਲੁਧਿਆਣਾ: 30 ਜਨਵਰੀ 2017: (ਪੰਜਾਬ ਸਕਰੀਨ ਬਿਊਰੋ); For More Pics Please Click Here
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਅਤੇ ਚੌਲ ਕ੍ਰਾਂਤੀ ਦੇ ਪਿਤਾਮਾ ਡਾ. ਗੁਰਦੇਵ ਸਿੰਘ ਖੁਸ਼ ਨੇ ਅੱਜ ਪੀਏਯੂ ਵਿਖੇ ਮੀਡੀਆ ਅਧਿਕਾਰੀਆਂ ਨਾਲ ਹੋਈ ਵਿਚਾਰ-ਚਰਚਾ ਦੌਰਾਨ ਗਲੋਬਲ ਵਾਰਮਿੰਗ ਅਤੇ ਮੌਸਮੀ ਬਦਲਾਅ ਸੰਬੰਧੀ ਗੱਲਬਾਤ ਕੀਤੀ। ਉਹਨਾਂ ਨੇ ਮੌਸਮੀ ਬਦਲਾਅ ਦੇ ਮੁੱਦੇ, ਝੋਨੇ ਥੱਲੇ ਰਕਬਾ ਘਟਾਉਣ, ਫ਼ਸਲੀ ਵਿਭਿੰਨਤਾ ਨੂੰ ਵਧਾਉਣ ਅਤੇ ਘੱਟ ਪਾਣੀ ਵਾਲੀਆਂ ਫ਼ਸਲਾਂ ਨੂੰ ਉਗਾਉਣ ਦੀ ਅਪੀਲ ਕੀਤੀ । ਉਹਨਾਂ ਨੇ ਕਿਸਾਨਾਂ ਨੂੰ ਚੌਲਾਂ ਵਿੱਚ ਜ਼ਿੰਕ ਅਤੇ ਆਇਰਨ ਦੀ ਕਮੀ ਨੂੰ ਦੂਰ ਕਰਨ ਲਈ ਬਾਇਓ ਤਕਨੀਕੀ ਸੰਦਾਂ ਦੀ ਵਰਤੋਂ ਕਰਨ ਦਾ ਮਸ਼ਵਰਾ ਦਿੱਤਾ। 
ਡਾ. ਖੁਸ਼, ਡਾ. ਗੁਰਦੇਵ ਸਿੰਘ ਖੁਸ਼ ਫਾਊਂਡੇਸ਼ਨ ਦਾ ਖੇਤੀਬਾੜੀ ਵਿਗਿਆਨ ਵਿੱਚ ਅਗੇਤੀਆਂ ਤਕਨੀਕਾਂ ਸੰਬੰਧੀ ਯੂਨੀਵਰਸਿਟੀ ਵਿਖੇ 31 ਜਨਵਰੀ ਨੂੰ ਹੋਣ ਵਾਲੇ ਸਲਾਨਾ ਸਮਾਗਮ ਵਿੱਚ ਹਿੱਸਾ ਲੈਣ ਯੂ ਐਸ ਏ ਤੋਂ ਪਹੁੰਚੇ ਹਨ। ਇਸ ਸਲਾਨਾ ਸਮਾਗਮ ਵਿੱਚ ਯੂਨੀਵਰਸਿਟੀ ਵਿਗਿਆਨੀਆਂ ਦੇ ਨਾਲ-ਨਾਲ 300 ਵਿਦਿਆਰਥੀ ਵੀ ਹਿੱਸਾ ਲੈ ਰਹੇ ਹਨ। ਇਸ ਮੌਕੇ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਜੀ ਐਸ ਕਾਲਕਟ, ਪੀਏਯੂ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਅਤੇ ਖੇਤੀਬਾੜੀ ਕਮਿਸ਼ਨਰ, ਪੰਜਾਬ ਡਾ. ਬੀ ਐਸ ਸਿੱਧੂ ਵੀ ਹਾਜ਼ਰ ਸਨ। For More Pics Please Click Here
ਫਾਊਂਡੇਸ਼ਨ ਦੇ ਸੈਕਟਰੀ ਡਾ. ਡੀ ਐਸ ਬਰਾੜ ਨੇ ਡਾ. ਖੁਸ਼ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਡਾ. ਖੁਸ਼ ਭਾਰਤ ਵਿੱਚ ਚੌਲ ਕ੍ਰਾਂਤੀ ਨੂੰ ਲਿਆਉਣ ਵਾਲੇ ਪ੍ਰਮੁੱਖ ਵਿਅਕਤੀ ਹਨ । ਸਾਰੇ ਸੰਸਾਰ ਵਿੱਚ ਉਹਨਾਂ ਦੁਆਰਾ ਵਿਕਸਿਤ ਕੀਤੀਆਂ 35 ਚੌਲਾਂ ਦੀਆਂ ਕਿਸਮਾਂ ਦੀ ਕਾਸ਼ਤ ਕੀਤੀ ਜਾਂਦੀ ਹੈ । ਉਹਨਾਂ ਨੇ ਹਮੇਸ਼ਾਂ ਹੀ ਵਿਸ਼ਵ ਭੋਜਨ ਸੁਰੱਖਿਆ ਦੀਆਂ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦਿਆਂ ਨਵੀਆਂ ਤਕਨੀਕਾਂ ਨੂੰ ਅਪਨਾਉਣ ਲਈ ਯਤਨ ਕੀਤੇ। ਡਾ. ਬਰਾੜ ਨੇ ਨਾਲ ਹੀ ਜਾਣਕਾਰੀ ਦਿੰਦਿਆਂ ਕਿਹਾ ਕਿ ਡਾ. ਖੁਸ਼ ਵਿਸ਼ਵ ਪ੍ਰਸਿੱਧ ਰਾਈਸ ਬਰੀਡਰ ਅਤੇ ਤੀਖਣ ਬੁੱਧੀ ਵਾਲੇ ਵਿਗਿਆਨੀ ਹਨ ਜਿਨ•ਾਂ ਨੇ ਕਈ ਸੰਸਾਰ ਪ੍ਰਸਿੱਧ ਵਿਗਿਆਨੀਆਂ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਹੈ । ਜਪਾਨ ਪ੍ਰਾਈਜ਼ (1987) ਅਤੇ ਵਰਲਡ ਫੂਡ ਪ੍ਰਾਈਜ਼ (1996) ਦੇ ਵਿਜੇਤਾ ਡਾ. ਖੁਸ਼ ਨੂੰ ਕਈ  ਰਾਸ਼ਟਰੀ ਅਤੇ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਡਾਕਟਰੇਟ ਡਿਗਰੀ ਨਾਲ ਸਨਮਾਨਿਤ ਕਰ ਚੁੱਕੀਆਂ ਹਨ। For More Pics Please Click Here
ਖੁਸ਼ ਫਾਊਂਡੇਸ਼ਨ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਉਪਰ ਚਾਨਣਾ ਪਾਉਂਦਿਆਂ ਡਾ. ਬਰਾੜ ਨੇ ਕਿਹਾ ਕਿ ਡਾ. ਖੁਸ਼ ਵੱਲੋਂ ਦਿੱਤੀ 3.5 ਕਰੋੜ ਦੀ ਵਿੱਤੀ ਮਦਦ ਨਾਲ 2010 ਵਿੱਚ ਸਥਾਪਿਤ ਕੀਤੀ ਗਈ ਇਹ ਫਾਊਂਡੇਸ਼ਨ ਪੀਏਯੂ ਖੇਤੀਬਾੜੀ ਖੋਜ ਅਤੇ ਖੇਤੀ ਵਿਕਾਸ ਦੇ ਪ੍ਰੋਗਰਾਮਾਂ ਲਈ ਹਮੇਸ਼ਾਂ ਸਹਾਈ ਸਿੱਧ ਹੁੰਦੀ ਹੈ । ਪੀਏਯੂ ਅਤੇ ਗਡਵਾਸੂ ਦੇ ਅੰਡਰ-ਗ੍ਰੈਜੂਏਟ ਵਿਦਿਆਰਥੀਆਂ ਨੂੰ ਵਜ਼ੀਫਾ, ਪੀਏਯੂ ਦੇ ਨੌਜਵਾਨ ਸਟਾਫ਼ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਟਰੈਵਲ ਗ੍ਰਾਂਟਸ, ਖੇਤੀਬਾੜੀ ਸੰਬੰਧਿਤ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਦਾ ਟੀਮ ਐਵਾਰਡ ਨਾਲ ਸਨਮਾਨ ਅਤੇ ਸੰਸਾਰ ਪ੍ਰਸਿੱਧ ਖੇਤੀਬਾੜੀ ਵਿਗਿਆਨੀਆਂ ਦੇ ਵਿਸ਼ੇਸ਼ ਭਾਸ਼ਣ ਕਰਵਾਉਣੇ ਇਸ ਫਾਊਂਡੇਸ਼ਨ ਦੇ ਮੁੱਖ ਉਦੇਸ਼ ਹਨ। ਹੁਣ ਤੱਕ ਕਈ ਵਿਦਿਆਰਥੀ, ਅਧਿਆਪਕ, ਕ੍ਰਿਸ਼ੀ ਵਿਗਿਆਨ ਕੇਂਦਰ, ਖੇਤੀਬਾੜੀ ਸੇਵਾ ਕੇਂਦਰ ਦੇ ਕਈ ਵਿਗਿਆਨੀ ਖੁਸ਼ ਫਾਊਂਡੇਸ਼ਨ ਤੋਂ ਐਵਾਰਡ ਪ੍ਰਾਪਤ ਕਰ ਚੁੱਕੇ ਹਨ । ਡਾ. ਬਰਾੜ ਨੇ ਦੱਸਿਆ ਕਿ ਇਸ ਫਾਊਂਡੇਸ਼ਨ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਵੀ ਹਮੇਸ਼ਾਂ ਪ੍ਰਦਾਨ ਕੀਤੀ ਜਾਵੇਗੀ।   For More Pics Please Click Here
ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਕਾਲਕਟ ਨੇ ਵੱਧ ਰਹੀਆਂ ਵਾਤਾਵਰਣਿਕ ਚੁਣੌਤੀਆਂ ਉਤੇ ਚਿੰਤਾ ਪ੍ਰਗਟਾਉਦਿਆਂ ਕਿਹਾ ਕਿ ਲੋਕਾਂ ਨੂੰ ਇਹਨਾਂ ਸਮੱਸਿਆਵਾਂ ਨਾਲ ਨਜਿੱਠਣ ਲਈ  ਜਾਗਰੂਕ ਹੋਣਾ ਪਵੇਗਾ ਅਤੇ ਅੱਗੇ ਆਉਣਾ ਪਵੇਗਾ।   For More Pics Please Click Here
ਪੀਏਯੂ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀਏਯੂ ਵੱਲੋਂ ਵਿਕਸਿਤ ਕੀਤੀਆਂ ਚੌਲਾਂ ਦੀਆਂ ਕਿਸਮਾਂ ਪੀ ਆਰ-121, ਪੀ ਆਰ-124 ਅਤੇ ਪੀ ਆਰ 126 ਨੂੰ ਸੂਬੇ ਦੇ ਕਿਸਾਨਾਂ ਨੇ ਬਾਖੂਬੀ ਸਵੀਕਾਰ ਕੀਤਾ ਜਿਸ ਕਾਰਨ ਪਿਛਲੇ ਸਾਲ ਸੂਬੇ ਦੇ 50 ਪ੍ਰਤੀਸ਼ਤ ਖੇਤਰ ਵਿੱਚ ਪੀ ਆਰ 121 ਕਿਸਮ ਬੀਜੀ ਗਈ ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਲਾਭ ਮਿਲਿਆ । ਇਸ ਦੇ ਨਾਲ ਹੀ ਯੂਨੀਵਰਸਿਟੀ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਆਪਣੀਆਂ ਖੋਜਾਂ ਨੂੰ ਉਹ ਦਿਸ਼ਾ ਦੇ ਰਹੀ ਹੈ ਜਿਸ ਨਾਲ ਕੁਦਰਤੀ ਸੋਮੇ ਵੀ ਬਚਣ ਅਤੇ ਖੇਤੀ ਰਸਾਇਣਾਂ ਦੀ ਵਰਤੋਂ ਵੀ ਘੱਟ ਹੋਵੇ। ਉਹਨਾਂ ਕਿਹਾ ਕਿ ਇਸ ਵਿੱਚ ਅਸੀਂ ਲਗਾਤਾਰ ਸਫਲ ਹੋ ਰਹੇ ਹਾਂ ਅਤੇ ਨਾਲ ਹੀ ਕਿਸਾਨਾਂ ਨੂੰ ਨਦੀਨ-ਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਦੀ ਅਪੀਲ ਵੀ ਕਰ ਰਹੀ ਹੈ।   For More Pics Please Click Here
ਅੰਤ ਵਿੱਚ ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਜਗਦੀਸ਼ ਕੌਰ ਨੇ ਆਏ ਹੋਏ ਪਤਵੰਤੇ ਸੱਜਣਾਂ ਅਤੇ ਮੀਡੀਆ ਕਰਮਚਾਰੀਆਂ ਦਾ ਧੰਨਵਾਦ ਕੀਤਾ।   For More Pics Please Click Here

Friday, January 27, 2017

ਅਨੁਸ਼ਾਸ਼ਨ ਅਤੇ ਪੱਕਾ ਇਰਾਦਾ ਸਫਲਤਾ ਦੀ ਕੁੰਜੀ ਹਨ-VC ਡਾ. ਢਿੱਲੋਂ

PAU ਵਿਖੇ ਮਨਾਇਆ ਗਿਆ 68ਵਾਂ ਗਣਤੰਤਰ ਦਿਵਸ 

ਲੁਧਿਆਣਾ: 26 ਜਨਵਰੀ 2017: (ਕਾਰਤਿਕਾ ਸਿੰਘ//ਪੰਜਾਬ ਸਕਰੀਨ):
ਸਰਦੀ ਦੇ ਮੌਸਮ ਵਿੱਚ ਰਾਤ ਤੋਂ ਜਾਰੀ ਬਰਸਾਤ ਅਤੇ ਸੀਤ ਲਹਿਰ ਨੇ ਭਾਂਵੇਂ ਮਾਹੌਲ ਨੂੰ ਬਰਫੀਲਾ ਬਣਾ ਦਿੱਤਾ ਸੀ ਪਰ ਕੌਮੀ ਤਿਓਹਾਰ ਗਣਤੰਤਰ ਦਿਵਸ ਦੇ ਉਤਸ਼ਾਹ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰਾਂ, ਪ੍ਰੋਫੈਸਰਾਂ, ਵਿਗਿਆਨੀਆਂ ਅਤੇ ਵਿਦਿਆਰਥੀਆਂ ਦੇ ਜੋਸ਼ ਸਾਹਮਣੇ ਕਾਂਬਾ ਛੇੜਣ ਵਾਲੀ ਠੰਡ ਦੀ ਵੀ ਇੱਕ ਨ ਚੱਲੀ। ਪੀਏਯੂ ਦੇ ਕੁਦਰਤੀ ਰੰਗਾਂ ਵਾਲੇ ਮਾਹੌਲ ਨੇ ਇਸ ਮੌਕੇ ਨੂੰ ਹੋਰ ਖੂਬਸੂਰਤ ਬਣਾ ਦਿੱਤਾ ਸੀ। ਸਮਾਗਮ ਦਾ ਸ਼ੁਭ ਆਰੰਭ ਕੌਮੀਜੀਤ ਜਨ ਗਨ ਮਨ ਨਾਲ ਹੋਇਆ। ਇਸ ਸਮਾਗਮ ਵਿੱਚ 26 ਜਨਵਰੀ ਦੀਆਂ ਵਧਾਈਆਂ ਦੇ ਨਾਲ ਨਾਲ ਪੀਏਯੂ ਦੀਆਂ ਪ੍ਰਾਪਤੀਆਂ, ਖੇਤੀ ਖੋਜ ਦੇ ਤਜਰਬਿਆਂ, ਕਿਸਾਨੀ ਵਿਕਾਸ ਦੀਆਂ ਯੋਜਨਾਵਾਂ ਅਤੇ ਮਾਰਕੀਟਿੰਗ ਖੇਤਰ ਦੀਆਂ ਚੁਣੌਤੀਆਂ ਬਾਰੇ ਵੀ ਗੱਲਾਂ ਹੋਈਆਂ। 
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਭਾਰਤ ਦੇ 68ਵੇਂ ਗਣਤੰਤਰ ਦਿਵਸ ਮੌਕੇ ਵਾਈਸ ਚਾਂਸਲਰ ਡਾ ਬਲਦੇਵ ਸਿੰਘ ਢਿੱਲੋਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਐਨ ਐਨ ਸੀ ਦੇ ਵਿਦਿਆਰਥੀਆਂ ਨਾਲ ਸਲਾਮੀ ਦੀ ਰਸਮ ਅਦਾ ਕੀਤੀ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਰਾਜ ਅਤੇ ਭਾਰਤ ਦੇਸ਼ ਨੂੰ ਭੋਜਨ ਪੱਖੋਂ ਭਰਪੂਰ ਬਣਾਉਣ ਲਈ ਹਾਲੇ ਬਹੁਤ ਕੰਮ ਕਰਨੇ ਬਾਕੀ ਹਨ ਜਿਸ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਅਹਿਮ ਰੋਲ ਨਿਭਾਉਂਦੇ ਰਹਿਣਾ ਹੈ। ਪੰਜਾਬੀਆਂ ਦੇ ਇਸ ਵੱਡੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਡਾ ਢਿੱਲੋਂ ਨੇ ਕਿਹਾ ਕਿ ਹੁਣ ਸਾਡਾ ਫਰਜ ਬਣਦਾ ਹੈ ਕਿ ਦੇਸ਼ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ। ਬਿਨਾਂ ਸ਼ੱਕ ਅੰਨ ਸੰਕਟ ਨਾਲ ਨਜਿੱਠਣ ਵਿੱਚ ਪੰਜਾਬ ਦੇ ਮਿਹਨਤੀ ਕਿਸਾਨਾਂ ਦਾ ਮਹੱਤਵਪੂਰਨ ਰੋਲ ਹੈ, ਜਿਨ੍ਹਾਂ ਨੇ ਪੰਜਾਬ ਐਗਰੀਕਲਚਰਲ  ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਤੇ ਨਵੀਂ ਤਕਨਾਲੋਜੀ ਨੂੰ ਅਪਣਾਇਆ। ਅਸੀਂ ਪੰਜਾਬੀ ਕਿਸਾਨਾਂ ਨਾਲ ਆਪਣਾ ਭਰੋਸਾ ਬਣਾਈ ਰੱਖਣਾ ਹੈ, ਇਸੇ ਵਿੱਚ ਹੀ ਯੂਨੀਵਰਸਿੰਟੀ ਦੀ ਵੱਡੀ ਸਫਲਤਾ ਹੈ। ਡਾ ਢਿੱਲੋਂ ਨੇ ਕਿਹਾ ਕਿ ਅਨੁਸ਼ਾਸ਼ਨ ਅਤੇ ਪੱਕਾ ਇਰਾਦਾ ਸਫਲਤਾ ਦੀ ਕੁੰਜੀ ਹਨ। ਉਹਨਾਂ ਵਿਸ਼ੇਸ਼ ਤੌਰ ਤੇ ਚਿੱਟੀ ਮੱਖੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਇਕੱਠੇ ਯਤਨਾਂ ਕਰਕੇ ਅਸੀਂ ਇਸ ਸਮੱਸਿਆ ਤੋਂ ਨਿਜਾਤ ਪਾ ਸਕੇ ਹਾਂ। ਉਹਨਾਂ ਕਿਹਾ ਕਿ ਬੀਤੇ ਸਾਲਾਂ ਵਿੱਚ ਝੋਨੇ ਦੀਆਂ ਸਿਫਾਰਸ਼ ਕਿਸਮਾਂ ਅਧੀਨ ਸੂਬੇ ਵਿੱਚ ਰਕਬਾ ਵਧਿਆ ਹੈ ਅਤੇ ਸੂਬੇ ਵਿੱਚ ਰਸਾਇਣਾਂ ਦੀ ਵਰਤੋਂ ਵਿੱਚ ਵੀ ਕਮੀ ਆਈ ਹੈ। 
ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਰਵਿੰਦਰ ਕੌਰ ਧਾਲੀਵਾਲ ਨੇ ਇਸ ਮੌਕੇ ਸਭ ਨੂੰ ਜੀ ਆਇਆਂ ਕਿਹਾ ਅਤੇ ਵਿਦਿਆਰਥੀਆਂ ਨੂੰ ਆਪਣੀ ਆਜ਼ਾਦੀ ਦੇ ਗੌਰਵ ਦੇ ਨਾਲ–ਨਾਲ ਅਨੁਸ਼ਾਸਨ ਵਿੱਚ ਰਹਿ ਕੇ ਕੰਮ ਕਰਦੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ। ਉਹਨਾਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ, ਦਾਜ–ਦਹੇਜ, ਭਰੂਣ ਹੱਤਿਆ, ਨਸ਼ਿਆਂ ਅਤੇ ਫਜ਼ੂਲ ਖਰਚੀ ਆਦਿ ਸਮਾਜ ਵਿਰੋਧੀ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। 
ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਪੀ ਕੇ ਖੰਨਾ, ਡੀਨ ਪੋਸਟ ਗਰੈਜੂਏਟ ਸਟੱਡੀਜ਼ ਡਾ: ਨੀਲਮ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਡਾ: ਰਜਿੰਦਰ ਸਿੰਘ ਸਿੱਧੂ, ਡੀਨ, ਖੇਤੀਬਾੜੀ ਇੰਜੀਨੀਅਰਿੰਗ ਕਾਲਜ ਡਾ ਜਸਕਰਨ ਸਿੰਘ ਮਾਹਲ, ਡੀਨ, ਕਾਲਜ ਆਫ ਬੇਸਿਕ ਸਾਇੰਸਜ਼ ਡਾ: ਗੁਰਿੰਦਰ ਕੌਰ ਸਾਂਘਾ, ਯੂਨੀਵਰਸਿਟੀ ਲਾਇਬ੍ਰੇਰੀਅਨ ਡਾ: ਪਿਰਤਪਾਲ ਸਿੰਘ ਲੁਬਾਣਾ, ਵੱਖ–ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਵਿਗਿਆਨੀ, ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿੱਚ ਧੰਨਵਾਦ ਦੇ ਸ਼ਬਦ ਡਾ: ਵਿਸ਼ਾਲ ਬੈਕਟਰ ਨੇ ਕਹੇ। ਐਨ ਸੀ ਸੀ ਪਰੇਡ ਡਾ: ਲਵਲੀਸ਼ ਗਰਗ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਸੀ। ਕੁਲ ਮਿਲਾ ਕੇ ਇਹ ਇੱਕ ਯਾਦਗਾਰੀ ਸਮਾਗਮ ਸੀ। ਸਮਾਗਮ ਮਗਰੋਂ ਗਰਮਾ ਗਰਮ ਚਾਹ ਅਤੇ ਰਵਾਇਤੀ ਅੰਦਾਜ਼ ਵਾਲੇ ਮੋਟੀ ਬੂੰਦੀ ਦੇ ਲੱਡੂਆਂ ਨੇ ਇੱਕ ਨਵੀਂ ਤਾਜ਼ਗੀ ਅਤੇ ਸ਼ਕਤੀ ਵੀ ਦਿੱਤੀ। 

Wednesday, September 28, 2016

PAU: ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਸਿਖਲਾਈ ਕੋਰਸ ਆਰੰਭ

Tue, Sep 27, 2016 at 4:50 PM
ਸਿਖਲਾਈ ਕੋਰਸ ਨਵੇਂ ਭਰਤੀ ਵਿਗਿਆਨੀਆਂ ਲਈ
ਲੁਧਿਆਣਾ: 27 ਸਤੰਬਰ 2016: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਗ੍ਰਹਿ ਵਿਗਿਆਨ ਕਾਲਜ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਨਵੇਂ ਭਰਤੀ ਵਿਗਿਆਨੀਆਂ ਦੇ ਲਈ ਇੱਕ 10 ਰੋਜਾ ਸਿਖਲਾਈ ਕੋਰਸ ਆਰੰਭ ਹੋਇਆ । ਇਸ ਸਿਖਲਾਈ ਕੋਰਸ ਵਿੱਚ ਸਿਖਿਆਰਥੀਆਂ ਨੂੰੰ ਸੁਚੱਜੀ ਸਿੱਖਿਆ, ਖੋਜ ਅਤੇ ਪਸਾਰ ਦੇ ਖੇਤਰ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ । ਇਸ ਕੋਰਸ ਦਾ ਉਦਘਾਟਨ ਹੋਮ ਸਾਇੰਸ ਕਾਲਜ ਦੇ ਡੀਨ ਡਾ. ਜੀ ਕੇ ਸੰਘਾ ਨੇ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਕਿਰਨਜੋਤ ਸਿੱਧੂ ਨੇ ਦੱਸਿਆ ਕਿ ਇਸ ਕੋਰਸ ਵਿੱਚ 25 ਨਵੇਂ ਭਰਤੀ ਕੀਤੇ ਵਿਗਿਆਨੀ ਭਾਗ ਲੈ ਰਹੇ ਹਨ । ਉਹਨਾਂ ਦੱਸਿਆ ਕਿ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਸੁਚੱਜੀ ਕਾਰਜ ਕੁਸ਼ਲਤਾ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ । 
ਜੀ ਆਇਆ ਦੇ ਸ਼ਬਦ ਡਾ. ਸੁਖਦੀਪ ਕੌਰ ਨੇ ਕਹੇ । ਇਸ ਮੌਕੇ ਡਾ. ਸਾਂਘਾ ਨੇ ਆਯੋਜਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹਨਾਂ ਵਿਗਿਆਨੀਆਂ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨੇਪਰੇ ਚਾੜ੍ਹਨ ਲਈ ਵੱਡਮੁੱਲੀ ਜਾਣਕਾਰੀ ਇਸ ਕੋਰਸ ਦੌਰਾਨ ਪ੍ਰਦਾਨ ਕੀਤੀ ਜਾਵੇਗੀ । ਅੰਤ ਵਿੱਚ ਧੰਨਵਾਦ ਦੇ ਸ਼ਬਦ ਵਿਭਾਗ ਦੇ ਵਿਗਿਆਨੀ ਡਾ. ਪ੍ਰੀਤੀ ਸ਼ਰਮਾ ਨੇ ਕਹੇ ।   

Tuesday, September 27, 2016

PAU: ਖੇਤੀ ਮੌਸਮ ਸਲਾਹਕਾਰ ਬੁਲੇਟਨ: 27.09.2016

Tue, Sep 27, 2016 at 4:33 PM
ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਛਿੱਟੇ ਪੈਣ ਦੀ ਸੰਭਾਵਨਾ 
ਆਉਣ ਵਾਲੇ 24 ਘੰਟਿਆਂ ਦੌਰਾਨ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼/ਛਿੱਟੇ ਪੈਣ ਦਾ ਅਤੇ ਉਸ ਤੌਂ ਬਾਅਦ ਮੌਸਮ ਆਮ ਤੌਰ ਤੇ ਖੁਸ਼ਕ ਰਹਿਣ ਅਨੁਮਾਨ ਦਾ ਅਨੁਮਾਨ ਹੈ।ਇਨਾਂ੍ਹ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 34-35 ਅਤੇ ਘੱਟ ਤੋਂ ਘੱਟ ਤਾਪਮਾਨ 23-25 ਡਿਗਰੀ ਸਂੈਟੀਗਰੇਡ ਰਹਿਣ ਦਾ ਅਨੁਮਾਨ ਹੈ।ਇਨ੍ਹਾਂ ਦਿਨਾਂ ਵਿੱਚ ਹਵਾ ਵਿੱਚ ਵੱਧ ਤੋਂ ਵੱਧ ਨਮੀ 64-74% ਅਤੇ ਘੱਟ ਤੋਂ ਘੱਟ ਨਮੀ 23-48% ਤੱਕ ਰਹਿਣ ਦਾ ਅਨੁਮਾਨ ਹੈ।
ਇਹ ਸਮਾਂ ਪਤਝੜ ਦੇ ਕਮਾਦ ਦੀ ਬਿਜਾਈ ਲਈ ਢੁਕਵਾਂ ਹੈ (20 ਸਤੰਬਰ ਤੋਂ 20 ਅਕਤੂਬਰ)। ਚਾਰੇ ਦੀਆਂ ਫਸਲਾਂ, ਬਰਸੀਮ ਅਤੇ ਸ਼ਫਟਲ ਦੀ ਬੀਜਾਈ ਸਤੰਬਰ ਤੇ ਆਖਰੀ ਹਫਤੇ ਤੋ ਅਕਤੂਬਰ ਦੇ ਪਹਿਲੇ ਹਫਤੇ ਤਕ ਕਰ ਦਿਉ।
ਚਿੱਟੀ ਪਿੱਠ ਵਾਲੇ ਟਿੱਡੇ ਕਾਰਨ ਪੱਤੇ ਅਤੇ ਬੂਟੇ ਧੋੜੀਆਂ ਵਿੱਚ ਸੁੱਕ ਜਾਂਦੇ ਹਨ। ਇਸ ਦੀ ਰੋਕਥਾਮ ਲਈ 40 ਮਿ. ਲਿ. ਕੋਨਫੀਡੋਰ/ਕਰੋਕੋਡਾਈਲ 17.8 ਤਾਕਤ ਜਾਂ 800 ਮਿ. ਲਿ. ਐਕਾਲਕਸ/ਕੁਇਨਗਾਰਡ/ਕੁਇਨਲਮਾਸ 25 ਤਾਕਤ ਜਾਂ ਇਕ ਲਿਟਰ ਕੋਰੋਬਾਨ/ਡਰਸਬਾਨ 20 ਤਾਕਤ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਚੰਗੇ ਨਤੀਜਿਆਂ ਲਈ ਦਵਾਈ ਦਾ ਛਿੜਕਾਅ ਬੂਟੇ ਦੇ ਮੁੱਢ ਵੱਲ ਕਰਕੇ ਕਰੋ।
ਝੋਨੇ ਤੇ ਤਣੇ ਦੁਆਲੇ ਝੁਲਸ ਰੋਗ (ਸ਼ੀਥ ਬਲਾਈਟ) ਦੀ ਰੋਕਥਾਮ ਲਈ 200 ਮਿ.ਲਿ. ਐਮੀਸਟਾਰ ਟੌਪ 325 ਤਾਕਤ ਜਾਂ ਟਿਲਟ / ਬੰਪਰ 25 ਤਾਕਤ ਜਾਂ ਫੌਲੀਕਰ/ ੳਰੀਅਸ 25 ਤਾਕਤ ਜਾਂ ਮੋਨਸਰਨ 250 ਤਾਕਤ ਜਾਂ 80 ਗ੍ਰਾਮ ਨਟੀਵੋ-75 ਤਾਕਤ ਜਾਂ 320 ਮਿ.ਲਿ. ਲਸਚਰ 37.5 ਤਾਕਤ ਜਾਂ 200 ਗ੍ਰਾਮ ਬਾਵਿਸਟਨ 50 ਤਾਕਤ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।ਛਿੜਕਾਅ ਬੂਟਿਆਂ ਦੇ ਮੁੱਢਾਂ ਵੱਲ ਕਰੋ ਅਤੇ ਲੋੜ ਪੈਣ ਤੇ 15 ਦਿਨ ਦੇ ਵਕਫੇ ਤੇ ਦੋਬਾਰਾ ਕਰੋ।ਝੋਨੇ ਦੀ ਫਸਲ ਨੂੰ ਝੂਠੀ ਕਾਂਗਿਆਰੀ ਤੋਂ ਬਚਾਉਣ ਲਈ 500 ਗ੍ਰਾਮ ਕੋਸਾਈਡ 46 ਤਾਕਤ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਗੋਭ ਵਿੱਚ ਆਉਣ ਸਮੇਂ ਛਿੜਕੋ ਅਤੇ 10 ਦਿਨਾਂ ਬਾਅਦ 200 ਮਿਲੀਲਿਟਰ 25 ਤਾਕਤ ਦਾ ਦੁਬਾਰਾ ਛਿੜਕਾਅ ਕਰੋ। 
ਬਾਸਮਤੀ ਵਿੱਚ ਤਣੇ ਦੇ ਗੜੂੰਏਂ ਦੀ ਗੰਭੀਰ ਸਮੱਸਿਆ ਹੈ।ਇਸ ਵਿੱਚ ਜਦੋਂ 2 ਪ੍ਰਤੀਸ਼ਤ ਤੋ ਵੱਧ ਸੱੁਕੀਆਂ ਗੋਭਾ ਨਜ਼ਰ ਆਉਣ ਤਾਂ ਫਸਲ ਤੇ 20 ਮਿਲੀਲਿਟਰ ਫੇਮ 480 ਤਾਕਤ ਜਾਂ 170 ਗ੍ਰਾਮ ਮੌਰਟਰ 75 ਤਾਕਤ ਜਾਂ 60 ਮਿਲੀਲਿਟਰ ਕੋਰਾਜਨ 20 ਤਾਕਤ ਜਾਂ 560 ਮਿਲੀਲਿਟਰ ਮੋਨੋਸਿਲ 36 ਤਾਕਤ ਜਾਂ ਇੱਕ ਲਿਟਰ ਕੋਰੋਬਾਨ ਡਰਸਬਾਨ/ਲੀਥਲ/ਕਲੋਗਾਰਡ/ਡਰਮਟ/ਕਲਾਸਿਕ/ਫੋਰਸ 20 ਤਾਕਤ ਨੂੰ 100 ਲਿਟਰ ਪਾਣੀ ਵਿੱਚ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋ। ਇਸ ਦੇ ਬਚਾਅ ਲਈ ਉਪਰੋਕਤ ਦਵਾਈਆਂ ਤੋਂ ਇਲਾਵਾ ਫਰਟੇਰਾ 0.4 ਜੀ ਆਰ 4 ਕਿਲੋਗ੍ਰਾਮ ਜਾਂ ਪਦਾਨ/ਕੈਲਡਾਨ/ਕਰੀਟਾਪ/ਸਨਵੈਕਸ/ਨਿਦਾਨ/ਮਾਰਕਟੈਪ/ਮਿਫਟੈਪ 4 ਤਾਕਤ 10 ਕਿਲੋਗ੍ਰਾਮ ਪ੍ਰਤੀ ਏਕੜ ਜਾਂ ਰੀਜੈਂਟ/ਮੌਰਟੈਲ/ਮਿਫਪਰੋ ਜੀ/ਮਹਾਂਵੀਰ ਜੀ ਆਰ 0.3 ਤਾਕਤ 6 ਕਿਲੋਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਖੜ੍ਹੇ ਪਾਣੀ ਵਿੱਚ ਪਾ ਕੇ ਵਰਤਿਆ ਜਾ ਸਕਦਾ ਹੈ। 
ਮਟਰ ਵਿੱਚ ਨਦੀਨਾਂ ਦੀ ਰੋਕਥਾਮ ਲਈ ਮਟਰਾਂ ਦੀ ਫ਼ਸਲ ਉੱਗਣ ਤੋਂ ਪਹਿਲਾਂ ਸਟੌਂਪ 30 ਤਾਕਤ ਇੱਕ ਲਿਟਰ ਜਾਂ ਐਫਾਲੋਨ 50 ਤਾਕਤ 500 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ 150-200 ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰੋ।ਫ਼ਸਲ ਨੂੰ ਉਖੇੜਾ ਰੋਗ ਤੋਂ ਮੁਕਤ ਕਰਨ ਲਈ ਬੀਜ ਨੂੰ ਇਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਉ। ਤਣੇ ਦੀ ਮੱਖੀ ਤੋਂ ਫ਼ਸਲ ਨੂੰ ਬਚਾਉਣ ਲਈ ਬੀਜਾਈ ਸਮੇਂ ਤਿੰਨ ਕਿਲੋ ਥਿਮਟ 10 ਜੀ ਜਾਂ 10 ਕਿਲੋ ਫਿਊਰਾਡਾਨ 3 ਜੀ ਪ੍ਰਤੀ ਏਕੜ ਸਿਆੜਾਂ ਵਿਚ ਪਾਓ। 
ਇਹ ਸਮਾਂ ਸਦਾਬਹਾਰ ਫਲਦਾਰ ਬੂਟਿਆਂ ਨੂੰ ਲਗਾਉਣ ਲਈ ਢੁਕਵਾਂ ਹੈ।ਇਸ ਮਹੀਨੇ ਕਿਨੂੰ ਤੇ ਫਲਾਂ ਦੇ ਕੇਰੇ ਨੂੰ ਰੋਕਣ ਲਈ ਜ਼ੀਰਮ 27 ਤਾਕਤ (1250 ਮਿ.ਲੀ.) ਜਾਂ ਪ੍ਰੋਪੀਕੋਨਾਜ਼ੋਲ 25 ਤਾਕਤ (500 ਮਿ.ਲੀ.) ਜਾਂ ਬਾਵਿਸਟਨ 50 ਤਾਕਤ (500 ਗ੍ਰਾਮ) ਨੂੰ 500 ਲਿਟਰ ਪਾਣੀ ਪ੍ਰਤੀ ਏਕੜ ਘੋਲ ਕੇ ਛਿੜਕਾਅ ਕਰੋ।ਬਰਸਾਤਾਂ ਦੇ ਮੌਸਮ ਵਿਚ ਬਾਗਾਂ ਵਿਚ ਨਦੀਨਾਂ ਦੀ ਭਰਮਾਰ ਨੂੰ ਕਾਬੂ ਕਰਨ ਲਈ 1.6 ਲਿਟਰ ਗਲਾਈਸੇਲ 41 ਤਾਕਤ ਜਾਂ ਗਰੈਮੈਕਸੋਨ 24 ਤਾਕਤ ਦਾ 200 ਲਿਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰੋ। ਨਦੀਨ-ਨਾਸ਼ਕਾਂ ਨੂੰ ਫ਼ਲਦਾਰ ਪੌਦਿਆਂ ਉਪਰ ਪੈਣ ਤੋਂ ਬਚਾਉ।

  

ਝੋਨੇ ਅਤੇ ਬਾਸਮਤੀ ਵਿੱਚ ਬੂਟਿਆਂ ਦੇ ਟਿੱਡਿਆਂ ਦੀ ਸੁਚੱਜੀ ਰੋਕਥਾਮ ਕਰੋ-ਪੀਏਯੂ ਮਾਹਿਰ

Tue, Sep 27, 2016 at 4:11 PM
ਇਹ ਟਿੱਡੇ ਤਣੇ ਦੇ ਮੁੱਢਾਂ ਕੋਲ ਹੀ ਰਸ ਚੂਸਦੇ ਹਨ ਅਤੇ ਦਿਖਾਈ ਨਹੀਂ ਦਿੰਦੇ

ਲੁਧਿਆਣਾ: 27 ਸਤੰਬਰ 2016: (ਪੰਜਾਬ ਸਕਰੀਨ ਬਿਊਰੋ):
ਕੀਟ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਾਇੰਸਦਾਨਾਂ ਨੇ ਝੋਨੇ ਅਤੇ ਬਾਸਮਤੀ ਦੇ ਖੇਤਾਂ ਵਿੱਚ ਸਰਵੇਖਣ ਦੌਰਾਨ ਕੁੱਝ ਕੁ ਖੇਤਾਂ ਵਿੱਚ ਬੂਟਿਆਂ ਦੇ ਟਿੱਡਿਆਂ ਦਾ ਹਮਲਾ ਪਾਇਆ। ਇੱਥੇ ਇਹ ਦੱਸਣ ਯੋਗ ਹੈ ਕਿ ਪੰਜਾਬ ਵਿੱਚ ਚਿੱਟੀ ਪਿੱਠ ਵਾਲਾ ਟਿੱਡਾ ਅਤੇ ਭੂਰਾ ਟਿੱਡਾ ਝੋਨੇ ਦੀ ਫ਼ਸਲ ਦਾ ਨੁਕਸਾਨ ਕਰਦੇ ਹਨ। ਇਹ ਟਿੱਡੇ ਤਣੇ ਦੇ ਮੁੱਢਾਂ ਕੋਲ ਹੀ ਰਸ ਚੂਸਦੇ ਹਨ ਅਤੇ ਅਕਸਰ ਦਿਖਾਈ ਨਹੀਂ ਦਿੰਦੇ। ਬੱਚੇ (Nymphs) ਅਤੇ ਬਾਲਗ (1dults) ਟਿੱਡੇ ਬੂਟਿਆਂ ਦਾ ਰਸ ਚੂਸਦੇ ਹਨ। ਸਿੱਟੇ ਵਜੋਂ, ਬੂਟੇ ਦੇ ਪੱਤੇ ਉਪਰਲੇ ਸਿਰਿਆਂ ਵਲੋਂ ਪੀਲੇ ਪੈਣੇ ਸ਼ੁਰੂ ਹੋ ਜਾਂਦੇ ਹਨ ਅਤੇ ਹੌਲੀ-ਹੋਲੀ ਸਾਰਾ ਬੂਟਾ ਹੀ ਸੁੱਕ ਕੇ ਝੁਲਸ ਜਾਂਦਾ ਹੈ। ਕਈ ਵਾਰ ਹਮਲੇ ਵਾਲੇ ਪੱਤਿਆਂ 'ਤੇ ਕਾਲੀ ਉੱਲ਼ੀ ਵੀ ਲੱਗ ਜਾਂਦੀ ਹੈ। ਜਦੋਂ ਹਮਲੇ ਵਾਲਾ ਬੂਟਾ ਸੁੱਕ ਦੇ ਟੁੱਟ ਜਾਂਦਾ ਹੈ ਤਾਂ ਟਿੱਡੇ ਲਾਗਲੇ ਨਰੋਏ ਬੂਟਿਆਂ ਤੇ ਚਲੇ ਜਾਂਦੇ ਹਨ ਅਤੇ  ਇਸ ਤਰ•ਾਂ ਬੂਟੇ ਦੌਗੀਆਂ/ ਧੌੜੀਆਂ ਵਿੱਚ ਸੁੱਕਣੇ ਸ਼ੁਰੂ ਹੋ ਜਾਂਦੇ ਹਨ। ਹਮਲੇ ਦੀ ਅਜਿਹੀ ਹਾਲਤ ਨੂੰ 'ਟਿੱਡੇ ਦਾ ਸਾੜ' ਕਹਿੰਦੇ ਹਨ। ਹਮਲਾ ਵੱਧਣ ਨਾਲ ਇਨ•ਾਂ ਦੌਗੀਆਂ/ ਧੌੜੀਆਂ ਦੇ ਘੇਰਿਆਂ ਦੇ ਅਕਾਰ ਵੀ ਵੱਧਦੇ ਰਹਿੰਦੇ ਹਨ ਅਤੇ ਜੇ ਕੀੜੇ ਦੀ ਰੋਕਥਾਮ ਨਾ ਹੋਵੇ ਤਾਂ ਕਈ ਵਾਰ ਹੌਲੀ-ਹੌਲੀ ਸਾਰਾ ਖੇਤ ਹੀ ਹਮਲੇ ਹੇਠ ਆ ਜਾਂਦਾ ਹੈ।  
ਕੀਟ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਮੁਖੀ ਅਨੁਸਾਰ ਇਨ•ਾਂ ਟਿੱਡਿਆਂ ਦੇ ਨੁਕਸਾਨ ਤੋਂ ਬਚਣ ਲਈ ਫਸਲ ਉਤੇ ਇਨ•ਾਂ ਦੀ ਹੋਂਦ ਨੂੰ ਸਮੇਂ ਸਿਰ ਵੇਖਦੇ ਰਹਿਣਾ ਜ਼ਰੂਰੀ ਹੈ। ਸਰਵੇਖਣ ਲਈ ਕੁੱਝ ਕੁ ਬੂਟਿਆਂ ਨੂੰ ਟੇਢੇ ਕਰਕੇ 2-3 ਵਾਰ ਹਲਕਾ-ਹਲਕਾ ਥਾਪੜ• ਕੇ ਝਾੜੋ। ਜੇ 5 ਜਾਂ ਵੱਧ ਟਿੱਡੇ ਪ੍ਰਤੀ ਬੂਟਾ ਪਾਣੀ ਉੱਤੇ ਤਰਦੇ ਦਿਖਾਈ ਦੇਣ ਤਾਂ 40 ਮਿ.ਲਿ. ਕੌਨਫੀਡੋਰ 200 ਐਸ. ਐਲ./ ਕਰੋਕੋਡਾਈਲ 17.8 ਈ. ਸੀ. (ਇਮਿਡਾਕਲੋਪਰਿਡ)/ ਜਾਂ 800 ਮਿ.ਲਿ. ਏਕਾਲਕਸ/ ਕੁਇਨਗਾਰਡ/ ਕੁਇਨਲਮਾਸ 25 ਈ ਸੀ (ਕੁਇਨਲਫਾਸ) ਜਾਂ ਇਕ ਲਿਟਰ ਕੋਰੋਬਾਨ/ ਡਰਸਬਾਨ 20 ਈ. ਸੀ. (ਕਲੋਰਪਾਈਰੀਫਾਸ) ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ  ਛਿੜਕੋ। ਚੰਗੇ ਨਤੀਜਿਆਂ ਲਈ ਕੀਟਨਾਸ਼ਕਾਂ ਦਾ ਛਿੜਕਾਅ ਬੂਟੇ ਦੇ ਮੁੱਢ ਵੱਲ ਕਰਕੇ ਕਰੋ।
ਸਿੰਥੈਟਿਕ ਪਰਿਥਰਾਇਡ ਜ਼ਹਿਰਾਂ (ਜਿਵੇਂ ਕਿ ਸਾਈਪਰਮੈਥਰਿਨ, ਲੈਂਮਡਾ ਸਿਆਲੋਥਰਿਨ, ਡੈਲਟਾ ਮੈਥਰਿਨ ਆਦਿ) ਦੀ ਵਰਤੋਂ ਇਨ•ਾਂ ਬੂਟਿਆਂ ਦੇ ਟਿੱਡਿਆਂ ਦੀ ਗਿਣਤੀ ਵਧਾਉਂਦੀ ਹੈ ਇਸ ਲਈ ਝੋਨੇ ਦੀ ਫਸਲ ਉਪਰ ਇਨ•ਾਂ ਜ਼ਹਿਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

Friday, August 19, 2016

PAU ਵਿੱਚ ਭਗਤ ਸਿੰਘ ਸਰਦਾਰ ਨਾਟਕ ਦਾ ਮੰਚਨ 20 ਅਗਸਤ ਨੂੰ

Fri, Aug 19, 2016 at 4:42 PM
ਕੇਂਦਰੀ ਮੰਤਰੀ ਵਿਜੇ ਕੁਮਾਰ ਸਾਂਪਲਾ ਹੋਣਗੇ ਮੁੱਖ ਮਹਿਮਾਨ ਵਜੋਂ ਸ਼ਾਮਲ
ਲੁਧਿਆਣਾ: 19 ਅਗਸਤ 2016: (ਪੰਜਾਬ ਸਕਰੀਨ ਬਿਊਰੋ):
ਰਾਸ਼ਟਰੀ ਪੱਧਰ ਦੇ ਅਰੰਭੇ ਗਏ ਪ੍ਰੋਗਰਾਮ ’ਯਾਦ ਕਰੋ ਕੁਰਬਾਨੀ’ ਅਧੀਨ ਸੂਬਾ ਪੱਧਰੀ ਸਮਾਗਮ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਸ਼ਾਮਲ ਹੋਣਗੇ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਵੱਲੋਂ ’ਭਗਤ ਸਿੰਘ ਸਰਦਾਰ’ ਨਾਟਕ ਦਾ ਮੰਚਨ ਵੀ ਕੀਤਾ ਜਾਵੇਗਾ। ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਵਿਜੇ ਕੁਮਾਰ ਸਾਂਪਲਾ ਜੀ ਮੁਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ 4.30 ਵਜੇ ਸ਼ਾਮ ਨੂੰ ਆਯੋਜਿਤ ਕੀਤਾ ਜਾਵੇਗਾ। ਨਾਟਕ ਉਪਰੰਤ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਲੈਫਟੀਨੇਟ ਤ੍ਰਿਵੈਣੀ ਸਿੰਘ ਦੇ ਪਿਤਾ ਅਤੇ ਮਾਤਾ ਨੂੰ ਵਿਦਿਆਰਥੀਆਂ ਵੱਲੋਂ ਨਿੱਘਾ ਸਨਮਾਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਕੇਸ਼ਵ ਰਾਮ ਸ਼ਰਮਾ ਯਾਦਗਾਰੀ ਸੋਸਾਇਟੀ ਦੇ ਸਕੱਤਰ ਡਾ. ਬਿ੍ਰਜਮੋਹਨ ਭਾਰਦਵਾਜ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਅਤੇ ਦੇਸ਼ ਨੂੰ ਇਕ ਸੂਤਰ ਦੇ ਵਿੱਚ ਬੱਝਣ ਦੇ ਲਈ ਅਜਿਹੇ ਪ੍ਰੋਗਰਾਮ ਸ਼ਹਿਰ-ਸ਼ਹਿਰ ਉਲੀਕਣੇ ਚਾਹੀਦੇ ਹਨ।