Showing posts with label Balbir Singh Sidhu. Show all posts
Showing posts with label Balbir Singh Sidhu. Show all posts

Sunday, September 26, 2021

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਗਰਮੀਆਂ ਵਧਾਈਆਂ

Sunday 26th Sep 2021 at 5:31 pm

ਤਿੰਨ ਸੋਸਾਇਟੀਆਂ ਵਿਚ ਲੱਗੇ ਜਿੰਮਾਂ ਦਾ ਵੀ ਕੀਤਾ ਉਦਘਾਟਨ


ਮੋਹਾਲੀ
: 26 ਸੰਤਬਰ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::

ਚੰਨੀ ਸਰਕਾਰ ਦੀ ਵਜ਼ਾਰਤ ਵਿੱਚ ਸ਼ਾਮਲ ਨਾ ਕੀਤੇ ਜਾਣ ਤੇ ਭਰੇ ਦਿਲ ਨਾਲ ਰੋਸ ਦਾ ਪ੍ਰਗਟਾਵਾ ਕਰਨ ਮਗਰੋਂ ਮੋਹਾਲੀ ਦੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਇੱਕ ਵਾਰ ਫੇਰ ਲੋਕਾਂ ਵਿੱਚ ਸਰਗਰਮ ਹੋ ਗਏ ਹਨ।ਉਹਨਾਂ ਨੇ ਅਹੁਦਾ ਛੱਡਣ ਤੋਂ ਬਾਅਦ ਵੀ ਵਿਕਾਸ ਦਾ ਦਾਮਨ ਨਹੀਂ ਛੱਡਿਆ। ਲੋਕਾਂ ਨਾਲ ਆਪਣਾ ਰਾਬਤਾ ਲਗਾਤਾਰ ਮਜ਼ਬੂਤ ਕਰਨ ਵਿੱਚ ਰੁਝੇ ਹੋਏ ਹਨ ਬਲਬੀਰ ਸਿੰਘ ਸਿੱਧੂ। 

ਅੱਜ ਸਾਰਾ ਦਿਨ ਮੋਹਾਲੀ ਵਿੱਚ ਬਲਬੀਰ ਸਿੰਘ ਸਿੱਧੂ ਨੇ ਵੱਖ ਵੱਖ ਇਲਾਕਿਆਂ ਦੇ ਲੋਕਾਂ ਨਾਲ ਅਤੇ ਲੋਕਾਂ ਦੇ ਵਿਚਕਾਰ ਹੀ ਬਿਤਾਇਆ ਅਤੇ ਜਿੱਥੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਉਥੇ ਵੱਖ ਵੱਖ ਇਲਾਕਿਆਂ ਵਿੱਚ ਲਗਪਗ 18 ਲੱਖ ਤੇ ਗਰਾਂਟਾਂ ਦੇ ਚੈੱਕ ਵੀ ਵੰਡੇ। ਇਸ ਮੌਕੇ ਤੇ ਮੰਤਰੀ ਨੇ ਸਪੱਸ਼ਟ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲੀ ਤਾਕਤ ਅਤੇ ਸ਼ਕਤੀ ਹੈ ਇਸ ਲਈ ਉਹ ਇਲਾਕੇ ਦੇ ਵਿਧਾਇਕ ਵਜੋਂ ਸਰਕਾਰ ਨਾਲ ਤਾਲਮੇਲ ਕਰਕੇ ਲਗਾਤਾਰ ਵਿਕਾਸ ਕਾਰਜ ਕਰਵਾਉਂਦੇ ਰਹਿਣਗੇ।

ਮੋਹਾਲੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਵਿਧਾਇਕ ਸਿੱਧੂ ਦੀ ਰਹਿਨੁਮਾਈ ਹੇਠ ਨਗਰ ਨਿਗਮ ਵਲੋਂ ਮੋਹਾਲੀ ਦੀਆਂ ਸੁਸਾਇਟੀਆਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਦੇ ਤਹਿਤ ਤਿੰਨ ਸੁਸਾਇਟੀਆਂ ਵਿੱਚ ਓਪਨ ਏਅਰ ਜਿਮ ਵੀ ਲਗਾਏ ਗਏ ਹਨ ਜਿਨ੍ਹਾਂ ਦਾ ਉਦਘਾਟਨ ਸਾਬਕਾ ਸਿਹਤ ਮੰਤਰੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਹ ਤਿੰਨ ਓਪਨ ਏਅਰ ਜਿਮ ਫੇਜ਼ 2 ਦੀ ਜੋਗਿੰਦਰ ਵਿਹਾਰ ਸੁਸਾਇਟੀ, ਫੇਜ਼ 10 ਦੀ  ਹਾਊਸਫੈੱਡ  ਸੁਸਾਇਟੀ ਅਤੇ ਸੈਕਟਰ 67 ਦੀ ਸੁਸਾਇਟੀ ਵਿੱਚ ਲਗਾਏ ਗਏ  ਹਨ। ਇਸ ਤੋਂ ਇਲਾਵਾ ਸੜਕਾਂ ਤੇ ਪ੍ਰੀਮਿਕਸ ਅਤੇ ਪੇਵਰ ਬਲਾਕਾਂ ਦੇ ਕੰਮ ਦਾ ਉਦਘਾਟਨ ਵੀ ਸਿਹਤ ਮੰਤਰੀ ਨੇ ਵੱਖ ਵੱਖ ਇਲਾਕਿਆਂ ਵਿਚ ਕੀਤਾ।       

ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ  ਨੇ ਕਿਹਾ ਕਿ ਭਾਵੇਂ ਉਹ ਅੱਜ ਮੰਤਰੀ ਨਹੀਂ ਹਨ ਪਰ ਮੋਹਾਲੀ ਦੇ ਲੋਕ ਉਨ੍ਹਾਂ ਦੀ ਤਾਕਤ ਹਨ ਕਿਉਂਕਿ ਇਲਾਕੇ ਦੇ ਲੋਕਾਂ ਨੇ ਹੀ ਲਗਾਤਾਰ ਤਿੰਨ ਵਾਰ ਉਨ੍ਹਾਂ ਨੂੰ  ਵਿਧਾਇਕ ਬਣਾ ਕੇ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਦੀ ਨਗਰ ਨਿਗਮ ਦਿਨ ਰਾਤ ਇੱਕ ਕਰਕੇ  ਮੁਹਾਲੀ ਦੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਮੋਹਾਲੀ  ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦੇਣਗੇ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਵੱਖ ਵੱਖ ਇਲਾਕਿਆਂ ਦੇ ਕੌਂਸਲਰ, ਕਾਂਗਰਸੀ ਆਗੂ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ।   

ਆਖਿਰ ਸਾਨੂੰ ਸਾਡਾ ਕਸੂਰ ਤਾਂ ਦੱਸ ਦੇਂਦੇ-ਇਸ ਤਰ੍ਹਾਂ ਜ਼ਲੀਲ ਕਿਓਂ ਕੀਤਾ?

 Sunday 26th September 2021 at 5:15 PM

 ਸਿੱਧੂ ਅਤੇ ਕਾਂਗੜ ਨੇ ਮੀਡੀਆ ਸਾਹਮਣੇ ਰੱਖਿਆ ਆਪਣੇ ਦਿਲ ਦਾ ਦਰਦ  


ਮੋਹਾਲੀ: 26 ਸਤੰਬਰ 2021: (ਪੰਜਾਬ ਸਕਰੀਨ ਬਿਊਰੋ)::

ਲੱਗਦਾ ਸੀ ਨਵੇਂ ਮੰਤਰੀਮੰਡਲ ਵੱਲੋਂ ਸੰਹੁ ਚੁੱਕੇ ਜਾਣ ਦੇ ਨਾਲ ਹੀ ਪੰਜਾਬ ਕਾਂਗਰਸ ਵਿੱਚ ਮੁਕੰਮਲ ਏਕਤਾ ਹੋ ਜਾਏਗੀ ਪਰ ਅਜਿਹੇ ਅਸਰ ਨਜ਼ਰ ਨਹੀਂ ਆ ਰਹੇ। ਮੰਤਰੀਮੰਡਲ ਵਿੱਚ ਥਾਂ ਨਾ ਮਿਲਣ ਕਾਰਨ ਨਾਰਾਜ਼ ਹੋਏ ਵਿਧਾਇਕਾਂ ਦੇ ਭਰੇ ਦਿਲ ਨਾਲ ਮੀਡੀਆ ਸਾਹਮਣੇ ਖੁੱਲ੍ਹ ਕੇ ਆਪਣਾ ਦੁੱਖੜਾ ਬਿਆਨ ਕੀਤਾ ਹੈ। 

ਨਵੀਂ ਕੈਬਨਿਟ ਵਿਚ ਥਾਂ ਨਾ ਬਣਾ ਸਕਣ ਵਾਲੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਨੇ ਆਪਣਾ ਦੁਖੜਾ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਕੈਬਨਿਟ ਵਿਚੋਂ ਬਾਹਰ ਕਰਨ ਦਾ ਹਾਈ ਕਮਾਨ ਕਸੂਰ ਤਾਂ ਦੱਸੇ।  ਅੱਜ ਐਤਵਾਰ ਵਾਲੇ ਦਿਨ ਮੀਡੀਆ ਦੇ ਰੂਬਰੂ ਹੋਣ ਸਮੇਂ ਸਿੱਧੂ ਕਾਫ਼ੀ ਭਾਵੁਕ ਵੀ ਹੋ ਗਏ ਅਤੇ ਉਨ੍ਹਾ ਦੀਆਂ ਅੱਖਾਂ ਭਰ ਆਈਆਂ। ਇਸ ਮੌਕੇ ਉਹਨਾਂ ਨਾਲ ਕਾਂਗੜ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੰਤਰੀ ਨਹੀਂ ਬਣਾਉਣਾ ਸੀ ਤਾਂ ਹਾਈ ਕਮਾਨ ਜਾਂ ਮੁੱਖ ਮੰਤਰੀ ਘੱਟੋ-ਘੱਟ ਇਕ ਵਾਰ ਕਹਿ ਕੇ ਦੇਖਦੇ, ਉਹ ਖੁਦ ਹੀ ਅਸਤੀਫ਼ਾ ਦੇ ਦਿੰਦੇ, ਪਰ ਜਿਸ ਤਰੀਕੇ ਨਾਲ ਉਨ੍ਹਾਂ ਨੂੰ ਜ਼ਲੀਲ ਕੀਤਾ ਗਿਆ, ਉਹ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ।  ਸਿੱਧੂ ਨੇ ਆਪਣੇ ਸਿਹਤ ਵਿਭਾਗ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾ ਦੀ ਟੀਮ ਨੇ ਦਿਨ-ਰਾਤ ਇਕ ਕਰਕੇ ਲੋਕਾਂ ਦੀ ਸੇਵਾ ਕੀਤੀ ਅਤੇ ਪੰਜਾਬ ਨੂੰ ਮਹਾਂਮਾਰੀ ਦੀ ਮਾਰ ਤੋਂ ਬਚਾਇਆ। ਇਸ ਤਰ੍ਹਾਂ ਅਪਮਾਨ ਅਤੇ ਜ਼ਲਾਲਤ ਦਾ ਗਿਲਾ ਹੁਣ ਇਕੱਲੇ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਨਹੀਂ ਬਲਕਿ ਹੋਰਨਾਂ ਨੰ ਵੀ ਹੈ। ਇਹਨਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। 

ਪ੍ਰੈਸ ਕਾਨਫਰੰਸ ਦੌਰਾਨ ਇਹ ਦਰਦ ਗੁਰਪ੍ਰੀਤ ਕਾਂਗੜ ਦਾ ਵੀ ਸੀ। ਕਾਂਗੜ ਨੇ ਵੀ ਮੀਡੀਆ ਵਾਲਿਆਂ ਨੂੰ ਆਪਣੇ ਵਿਭਾਗ ਦੀਆਂ ਪ੍ਰਾਪਤੀਆਂ ਗਿਣਵਾਈਆਂ ਅਤੇ ਹਾਈ ਕਮਾਨ ਨਾਲ ਗਿਲਾ ਕੀਤਾ। ਇਨ੍ਹਾਂ ਦੋਵੇਂ ਮੰਤਰੀਆਂ ਨੇ ਹਾਈ ਕਮਾਨ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿਚ ਕਿਹਾ ਹੈ ਕਿ ਹਾਈ ਕਮਾਨ ਉਨ੍ਹਾਂ ਦਾ ਕਸੂਰ ਤਾਂ ਦੱਸੇ। ਉਂਝ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮੁੱਖ ਮੰਤਰੀ ਨਾਲ ਸਨ ਅਤੇ ਹੁਣ ਵੀ ਮੁੱਖ ਮੰਤਰੀ ਅਤੇ ਪਾਰਟੀ ਨਾਲ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ। 

Wednesday, September 15, 2021

ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ

 15th September 2021 at  06:42 PM

ਕਿਹਾ:ਪੰਜਾਬ 'ਚ ਮਿਲਦੀਆਂ ਸਿਹਤ ਸਹੂਲਤਾਂ ਮੁਕਾਬਲੇ ਦਿੱਲੀ ਮਾਡਲ ਫੇਲ

ਆਯੂਸ਼ ਹਸਪਤਾਲ ਵੀ ਦੋ ਮਹੀਨੇ ਵਿਚ ਚਾਲੂ ਹੋ ਜਾਵੇਗਾ-ਬਲਬੀਰ ਸਿੰਘ ਸਿੱਧੂ


ਚੰਡੀਗੜ
/ਮੋਗਾ: 15 ਸਤੰਬਰ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::

ਪੰਜਾਬ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਵਿਕਸਿਤ ਕਰਨ ਵਿਚ ਤੇਜ਼ੀ ਆ ਗਈ ਹੈ। ਸ਼ਾਇਦ ਇਸੇ ਲਈ ਸਿਹਤ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਿਹਤ ਸਹੂਲਤਾਂ ਸਾਹਮਣੇ ਦਿੱਲੀ ਮਾਡਲ ਫੇਲ ਹੋ ਗਿਆ ਹੈ। ਹੁਣ ਛੋਟੇ ਸ਼ਹਿਰਾਂ ਵਿਚਲੇ ਸੀਨੀਅਰ ਡਾਕਟਰ ਵੀ ਇਸ ਵੱਲ ਉਚੇਚ ਨਾਲ ਧਿਆਨ ਦੇਂਦੇ ਹਨ ਕਿ ਕੋਈ ਮਰੀਜ਼ ਇਲਾਜ ਤੋਂ ਵਾਂਝਿਆਂ ਨਾ ਰਹਿ ਜਾਵੇ। ਜਿਹਨਾਂ ਡਾਕਟਰਾਂ ਦੀਆਂ ਡਿਊਟੀਆਂ ਸਟਾਫ ਦੀ ਕਮੀ ਕਾਰਨ ਇੱਕ ਤੋਂ ਵਧੇਰੇ ਸੀਟਾਂ ਜਾਂ ਥਾਂਵਾਂ ਤੇ ਹਨ ਉਹ ਆਪਣੀਆਂ ਮੋਹਰਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਆਪਣੇ ਨਾਲ ਹੀ ਆਪਣੇ ਬੈਗ ਜਾਂ ਪਰਸ ਵਿਚ ਰੱਖਦੇ ਹਨ। ਸਰਕਾਰੀ ਹਸਪਤਾਲਾਂ ਦੇ ਡਾਕਟਰ ਨਾ ਸਿਰਫ ਪੜ੍ਹੇ ਲਿਖੇ ਹਨ ਬਲਕਿ ਮਰੀਜ਼ਾਂ ਨਾਲ ਹਮਦਰਦੀ ਰੱਖਣ ਵਾਲੇ ਵੀ ਹਨ।ਅਜਿਹੇ ਸੰਸਥਾਨਾਂ ਵਿੱਚ ਵਾਧਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਇਸਦੀ ਲਾਗਤ ਅਤੇ ਸਹੂਲਤਾਂ ਬਾਰੇ ਚਾਨਣਾ ਪਾਉਂਦਿਆਂ ਸ. ਸਿੱਧੂ ਨੇ ਕਿਹਾ ਕਿ 50 ਬਿਸਤਰਿਆਂ ਦੀ ਸਮਰੱਥਾ ਵਾਲਾ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ 5.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਹਰ ਤਰਾਂ ਦੀ ਸੁਵਿਧਾ ਨਾਲ ਲੈਸ ਹੈ। ਪੂਰੇ ਸੂਬੇ ਵਿਚ ਅਜਿਹੇ 29 ਹਸਪਤਾਲ ਮੁਕੰਮਲ ਕੀਤੇ ਜਾ ਚੁੱਕੇ ਹਨ ਜਦਕਿ 8 ਹਸਪਤਾਲਾਂ ਦਾ ਉਸਾਰੀ ਕਾਰਜ ਚਾਲੂ ਹੈ। 7 ਹੋਰ ਹਸਪਤਾਲ ਵੀ ਇਸ ਸਾਲ ਵਿੱਚ ਚਾਲੂ ਕਰ ਦਿੱਤੇ ਜਾਣਗੇ। 

ਪੇਂਡੂ ਇਲਾਕਿਆਂ ਵਿਚਲੀਆਂ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਸ. ਸਿੱਧੂ ਨੇ ਕਿਹਾ ਕਿ ਲੋਕਾਂ ਖਾਸ ਕਰਕੇ ਰਾਜ ਦੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਐਮਸੀਐਚਜ਼ ਤੋਂ ਇਲਾਵਾ, ਹੈਲਥ ਵੈਲਨੈਸ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਐਚਡਬਲਯੂਸੀਜ਼ ਦੇ ਸਫਲਤਾਪੂਰਵਕ ਕੰਮਕਾਜ ਨੂੰ ਵੇਖਦਿਆਂ ਇਨਾਂ ਕੇਂਦਰਾਂ ਦੀ ਗਿਣਤੀ ਵਧਾ ਕੇ 3,000 ਕਰ ਦਿੱਤੀ ਜਾਵੇਗੀ ਜੋ 31 ਮਾਰਚ, 2022 ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ।

ਇਸਦੇ ਨਾਲ ਹੀ ਲੁੜੀਂਦੇ ਸਟਾਫ ਦੀ ਭਰਤੀ ਵੱਲ ਵੀ ਖਾਸ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿੱਚ ਕੀਤੀ ਗਈ ਭਰਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ 13000 ਤੋਂ ਵੱਧ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਹੈ। ਹਾਲਾਂਕਿ, ਮਾਹਰ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਭਰਤੀ ਅਜੇ ਵੀ ਜਾਰੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਛੇਤੀ ਹੀ 600 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ।

ਕੋਵਿਡ ਵਾਲੀ ਮੁਸੀਬਤ ਦੇ ਦਿਨਾਂ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਦਿੱਲੀ ਸਰਕਾਰ ਦਾ ਸਿਹਤ ਮਾਡਲ ਅਸਫਲ ਸਾਬਤ ਹੋਇਆ ਹੈ। ਦੂਜੇ ਰਾਜਾਂ ਦੇ 5500 ਕੋਰੋਨਾ ਮਰੀਜ਼ਾਂ ਦਾ ਪੰਜਾਬ ਵਿੱਚ ਇਲਾਜ ਕੀਤਾ ਗਿਆ, ਜਿਨਾਂ ਵਿੱਚੋਂ 80 ਫੀਸਦੀ ਦਿੱਲੀ ਦੇ ਸਨ ਜਿਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇਲਾਜ ਸੇਵਾਵਾਂ ਨਹੀਂ ਮਿਲੀਆਂ। ਉਨਾਂ ਦਾਅਵਾ ਕੀਤਾ ਕਿ ਦਿੱਲੀ ਸਮੇਤ ਕੋਈ ਵੀ ਰਾਜ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਦੀ ਰੀਸ ਨਹੀਂ ਕਰ ਸਕਦਾ।

ਉਹਨਾਂ ਯਾਦ ਕਰਾਇਆ ਕਿ ਕਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਸਪਤਾਲਾਂ, ਡਾਕਟਰਾਂ ਅਤੇ ਹੋਰ ਸਟਾਫ ਵੱਲੋਂ ਨਿਭਾਈ ਡਿਊਟੀ ਬੇਹੱਦ ਪ੍ਰਸ਼ੰਸਾਜਨਕ ਰਹੀ। ਇਸਦੀ ਸ਼ਲਾਘਾ ਬਹੁਤ ਸਾਰੇ ਗੈਰ ਸਰਕਾਰੀ ਸੰਗਠਨਾਂ ਨੇ ਵੀ ਕੀਤੀ। ਉਹਨਾਂ ਕਿਹਾ ਕਿ ਮੋਗਾ ਵਿਖੇ ਉਸਾਰੀ ਅਧੀਨ ਆਯੂਸ਼ ਹਸਪਤਾਲ ਅਗਲੇ ਦੋ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਇਸ ਨਾਲ ਆਯੂਸ਼ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਕਾਫੀ ਸਹੂਲਤ ਹੋਵੇਗੀ। 

ਇਸ ਮੌਕੇ ਹਲਕਾ ਵਿਧਾਇਕ ਡਾਕਟਰ ਹਰਜੋਤ ਕਮਲ, ਬਾਘਾਪੁਰਾਣਾ ਦੇ ਵਿਧਾਇਕ ਸ. ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸ. ਸੁਖਜੀਤ ਸਿੰਘ ਕਾਕਾ ਲੋਹਗੜ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਜਲਿਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ ਨਿੰਬਾਲੇ, ਨਗਰ ਨਿਗਮ ਦੀ ਮੇਅਰ ਸ੍ਰੀਮਤੀ ਨੀਤਿਕਾ ਭੱਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲਾ  ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਇੰਦਰਜੀਤ ਸਿੰਘ ਬੀੜ ਚੜਿੱਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾਕਟਰ ਓਮ ਪ੍ਰਕਾਸ਼ ਗੋਜਰਾ, ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾਕਟਰ ਅਮਰਜੀਤ ਕੌਰ ਬਾਜਵਾ ਅਤੇ ਹੋਰ ਹਾਜ਼ਰ ਸਨ।