Showing posts with label CMO. Show all posts
Showing posts with label CMO. Show all posts

Wednesday, December 11, 2024

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

 CM office Sent on Wednesday 11th December 2024 at 2:19 PM Email Gurdawara Sri Bhabhor Sahib

ਮੁੱਖ ਮੰਤਰੀ ਦਫਤਰ ਪੰਜਾਬ//ਬੁੱਧਵਾਰ: 11 ਦਸੰਬਰ 2024//ਦੁਪਹਿਰੇ 2:19 ਵਜੇ//ਈਮੇਲ// ਗੁਰਦੁਆਰਾ ਸ਼੍ਰੀ ਭਬੋਰ ਸਾਹਿਬ ਦੀ ਆਸਥਾ ਯਾਤਰਾ 

ਨਿਮਰਤਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਦੀ ਮੰਗ ਕੀਤੀ
ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਅਰਦਾਸ ਕੀਤੀ

ਨੰਗਲ: (ਰੂਪਨਗਰ): 11 ਦਸੰਬਰ 20204: (ਕਾਰਤਿਕਾ ਕਲਿਆਣੀ ਸਿੰਘ//ਪੰਜਾਬ ਸਕਰੀਨ ਡੈਸਕ)::

ਪ੍ਰਮਾਤਮਾ ਕੋਲੋਂ ਸ਼ਕਤੀ ਦੀ ਮੰਗ ਸਦੀਆਂ ਪੁਰਾਣੀ ਹੈ। ਸਤਿਜੁੱਗ, ਦੁਆਪਰ ਅਤੇ ਤ੍ਰੇਤਾ ਯੁਗ ਵਿੱਚ ਵੀ ਵਡੇ ਵੱਡੇ ਰਾਜੇ ਮਹਾਰਾਜਾ ਇਸ ਆਸਥਾ ਨੂੰ ਜਾਰੀ ਰੱਖਦਿਆਂ ਆਪੋ ਆਪਣੇ ਇਸ਼ਟ ਅਤੇ ਰੱਬ ਅੱਗੇ ਇਸ ਮਕਸਦ ਦੀਆਂ ਪ੍ਰਾਥਨਾਵਾਂ ਕਰਿਆ ਕਰਦੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ।

ਆਸਥਾ ਅਤੇ ਸ਼ਰਧਾ ਨਾਲ ਕੀਤੀ ਇਸ ਯਾਤਰਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਇੱਥੇ ਆਉਣ ਦਾ ਮਕਸਦ ਇਹ ਸੇਵਾ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸੂਬੇ ਦੀ ਤਰੱਕੀ ਅਤੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਬਗੈਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।

ਆਪਣੀ ਇਸ ਧਾਰਮਿਕ ਫੇਰੀ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਹਮੇਸ਼ਾ ਵਿਲੱਖਣ ਤਜਰਬਾ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ।
--------------

Monday, April 11, 2022

ਪੰਜਾਬ ਸਰਕਾਰ ਵੱਲੋਂ ਚਾਰ ਨਵੇਂ ਐਸ.ਐਸ.ਪੀ. ਨਿਯੁਕਤ

11th April 2022 at  10:23 PM

ਅਵਨੀਤ ਕੌਰ ਸਿੱਧੂ ਦੀ ਨਿਯੁਕਤੀ ਐਸ.ਐਸ.ਪੀ. ਫਰੀਦਕੋਟ

ਚੰਡੀਗੜ੍ਹ: 11 ਅਪ੍ਰੈਲ 2022: (ਪੰਜਾਬ ਸਕਰੀਨ ਬਿਊਰੋ):: 

ਪੰਜਾਬ ਸਰਕਾਰ ਨੇ ਅੱਜ ਰਾਤ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸੰਧੂ ਨੂੰ ਐਸ.ਐਸ.ਪੀ. ਬਟਾਲਾ, ਅਵਨੀਤ ਕੌਰ ਸਿੱਧੂ ਨੂੰ ਐਸ.ਐਸ.ਪੀ. ਫਰੀਦਕੋਟ, ਸੰਦੀਪ ਸ਼ਰਮਾ ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) ਅਤੇ ਰਵੀ ਕੁਮਾਰ ਨੂੰ ਐਸ.ਐਸ.ਪੀ. ਖੰਨਾ ਵਜੋਂ ਨਿਯੁਕਤ ਕੀਤਾ ਗਿਆ ਹੈ।