Showing posts with label Captain Amrinder Singh. Show all posts
Showing posts with label Captain Amrinder Singh. Show all posts

Tuesday, December 21, 2021

ਬੇਅਦਬੀ ਦੇ ਦੋਸ਼ੀਆਂ ਦਾ ਕਤਲ ਗਲਤ ਸੀ-ਕੈਪਟਨ ਅਮਰਿੰਦਰ

21st December 2021 at 7:08 PM

ਕੋਈ ਵੀ ਸੱਭਿਅਕ ਸਮਾਜ ਅਜਿਹੀਆਂ ਹੱਤਿਆਵਾਂ ਦੀ ਇਜਾਜ਼ਤ ਨਹੀਂ ਦਿੰਦਾ

  ਕੌਮੀ ਸੁਰੱਖਿਆ ਅਤੇ ਪੰਜਾਬ ਦੇ ਹਿੱਤ ਮੇਰੇ ਲਈ ਸਭ ਤੋਂ ਪਹਿਲਾਂ ਹਨ  


ਰਾਜਪੁਰਾ
: (ਪਟਿਆਲਾ): 21 ਦਸੰਬਰ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ):: 

ਹੁਣ ਜਦੋਂ ਕਿ ਚੋਣਾਂ ਦੇ ਮਾਹੌਲ ਵਿੱਚ ਗੋਲਮੋਲ ਗੱਲਾਂ ਵਾਲੀ ਸਿਆਸਤ ਇੱਕ ਵਾਰ ਫਿਰ ਪ੍ਰਚਾਰ ਮੁਹਿੰਮ ਦਾ ਹਿੱਸਾ ਬਣ ਚੁੱਕੀ ਹੈ ਉਦੋਂ ਫੌਜੀ ਪਿਛੋਕੜ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਹੁੰਚ ਪੂਰੀ ਤਰ੍ਹਾਂ ਸਪਸ਼ਟ ਕਰ ਦਿੱਤੀ ਹੈ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਉਨ੍ਹਾਂ ਦੇ ਏਜੰਡੇ ਤੇ ਸਭ ਤੋਂ ਪਹਿਲਾਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਪੀਐਲਸੀ-ਬੀਜੇਪੀ ਸਰਕਾਰ ਇਸ ਤੇ ਸਫ਼ਲਤਾ ਪੂਰਵਕ ਕੰਮ ਕਰੇਗੀ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਹੁਣੇ ਤੋਂ ਹੀ ਪੂਰੀ ਤਰ੍ਹਾਂ ਸਰਗਰਮ ਹਨ। ਆਪਣੀ ਇਸ ਸਿਆਸੀ ਜੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਹੋਲੀ ਹੋਲੀ ਆਪਣੇ ਪੱਤੇ ਖੋਹਲ ਰਹੇ ਹਨ। 

ਇੱਥੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਵੇਂ ਪਾਰਟੀਆਂ ਚੋਣਾਂ ਚ ਸਫ਼ਲਤਾ ਸੁਨਿਸ਼ਚਿਤ ਕਰਨ ਲਈ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਕਾਨੂੰਨੀ ਪੜਤਾਲ ਚ ਕਾਇਮ ਨਹੀਂ ਰਹਿ ਸਕੇਗਾ, ਕਿਉਂਕਿ ਸਰਕਾਰ ਨੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਹੀ ਨਹੀਂ ਕੀਤਾ ਹੈ।

ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਚ ਬੇਅਦਬੀ ਦੇ ਦੋਸ਼ੀਆਂ ਦੀ ਹੱਤਿਆ ਦੀ ਨਿੰਦਾ ਵੀ ਕੀਤੀ ਅਤੇ ਕਿਹਾ ਕਿ ਆਰੋਪੀਆਂ ਨੂੰ ਪੁਲੀਸ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਸੀ।

ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਸਬੰਧੀ ਇਕ ਸਵਾਲ ਦੇ ਜਵਾਬ ਚ ਉਨ੍ਹਾਂ ਪੁਛਿਆ ਕਿ ਕਿਸ ਆਧਾਰ ਤੇ ਸਰਕਾਰ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ, ਕਿਉਂਕਿ ਨਸ਼ਾ ਤਸਕਰੀ ਤੇ ਰਿਪੋਰਟ ਹਾਲੇ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਚ ਸੀਲਬੰਦ ਲਿਫਾਫੇ ਚ ਪਈ ਹੈ। ਦੇਸ਼ ਚ ਕਾਨੂੰਨ ਦਾ ਸ਼ਾਸਨ ਚੱਲਦਾ ਹੈ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਕਾਨੂੰਨੀ ਪੜਤਾਲ ਚ ਇਹ ਕੇਸ ਕਾਇਮ ਨਹੀਂ ਰਹਿ ਸਕੇਗਾ। ਸਿਰਫ਼ ਇਸ ਲਈ ਕਿ ਤੁਸੀਂ ਕਿਸੇ ਨੂੰ ਪਸੰਦ ਨਹੀਂ ਕਰਦੇ, ਤੁਸੀਂ ਉਸਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਧੱਕ ਸਕਦੇ।
ਅੰਮ੍ਰਿਤਸਰ ਅਤੇ ਕਪੂਰਥਲਾ ਚ ਲਿੰਚਿੰਗ ਨਾਲ ਜੁੜੇ ਇਕ ਸਵਾਲ ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਆਰੋਪੀਆਂ ਨੂੰ ਪੁਲੀਸ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਸੀ। ਕੋਈ ਵੀ ਸੱਭਿਅਕ ਸਮਾਜ ਅਜਿਹੀਆਂ ਹੱਤਿਆਵਾਂ ਦੀ ਇਜਾਜ਼ਤ ਨਹੀਂ ਦਿੰਦਾ।
ਜਦਕਿ ਬਹਿਬਲ ਕਲਾਂ ਬੇਅਦਬੀ ਮਾਮਲੇ ਚ ਨਿਆਂ ਨਾ ਮਿਲਣ ਨਾਲ ਲੋਕਾਂ ਚ ਗੁੱਸੇ ਦੇ ਚੱਲਦਿਆਂ ਅਜਿਹੀਆਂ ਹੱਤਿਆਵਾਂ ਹੋਣ ਬਾਰੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੇ ਦਿਨ ਤੋਂ ਇਸ ਮਾਮਲੇ ਤੇ ਕੰਮ ਕੀਤਾ ਸੀ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਨੂੰ ਸੀਬੀਆਈ ਤੋਂ ਜਾਂਚ ਵਾਪਸ ਲੈਣ ਵਾਸਤੇ ਲੰਬੀ ਲੜਾਈ ਲੜਨੀ ਪਈ ਸੀ ਅਤੇ ਬਾਅਦ ਚ ਜਾਂਚ ਸ਼ੁਰੂ ਹੋਈ ਤੇ 22 ਆਰੋਪੀਆਂ ਨੂੰ, ਜਿਨ੍ਹਾਂ ਚ ਪੁਲੀਸ ਅਫ਼ਸਰ ਤੇ ਆਮ ਲੋਕ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਹੜੇ ਹਾਲੇ ਜ਼ਮਾਨਤ ਤੇ ਹਨ।
ਉਨ੍ਹਾਂ ਨੇ ਕਿਹਾ ਕਿ ਮੌਬ ਲਿੰਚਿੰਗ ਦੀ ਕਿਤੇ ਵੀ ਇਜਾਜ਼ਤ ਨਹੀਂ ਮਿਲਦੀ, ਜੋ ਵੀ ਹੋਇਆ ਉਹ ਨਿੰਦਣਯੋਗ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਦਾ ਉਦਯੋਗਿਕ ਸ਼ਹਿਰ ਤੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਕਾਫਲੇ ਦੀ ਅਗਵਾਈ ਕਰ ਰਹੀਆਂ ਕਾਰਾਂ ਦੇ ਅੱਗੇ ਮੋਟਰਸਾਈਕਲ ਰੈਲੀ ਚੱਲ ਰਹੀ ਸੀ, ਜਿਸ ਚ ਸੈਂਕੜੇ ਨੌਜਵਾਨ ਸ਼ਾਮਲ ਹੋਏ। ਉਨ੍ਹਾਂ ਦਾ ਲੋਕਾਂ ਵੱਲੋਂ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ ਅਤੇ ਰਸਤੇ ਭਰ ਫੁੱਲ ਵਰਸਾਏ ਗਏ।

ਕੈਪਟਨ ਅਮਰਿੰਦਰ ਸਿੰਘ ਨੇ ਰਾਜਪੁਰਾ ਸ਼ਹਿਰ ਨਾਲ ਆਪਣੇ ਭਾਵਨਾਤਮਕ ਜੋੜ ਨੂੰ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਵਰਗਵਾਸੀ ਮਹਾਰਾਜਾ ਯਾਦਵਿੰਦਰ ਸਿੰਘ ਨੇ ਬਹਾਵਲਪੁਰ ਤੋਂ ਰਫਿਊਜ਼ੀਸ ਨੂੰ ਇੱਥੇ ਵਸਾਇਆ ਸੀ ਅਤੇ ਉਨ੍ਹਾਂ ਦੀ ਮਾਂ ਸਵਰਗਵਾਸੀ ਰਾਜਮਾਤਾ ਮਹਿੰਦਰ ਕੌਰ ਇੱਥੇ ਰਫਿਊਜੀਸ ਨੂੰ ਦੇਖਣ ਆਉਂਦੇ ਸਨ ਤੇ ਉਨ੍ਹਾਂ ਦੇ ਨਾਲ ਉਹ ਵੀ ਕੈਂਪਾਂ ਦਾ ਦੌਰਾ ਕਰਦੇ ਸਨ।

ਇਸ ਦੌਰਾਨ ਸਥਾਨਕ ਐਮਐਲਏ ਦੀ ਸ਼ਹਿ ਤੇ ਕੀਤੀ ਗਈ ਧੱਕੇਸ਼ਾਹੀ ਅਤੇ ਦਰਜ ਕੀਤੇ ਗਏ ਝੂਠੇ ਕੇਸਾਂ ਬਾਰੇ ਸ਼ਿਕਾਇਤਾਂ ਦੇ ਜਵਾਬ ਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਪੁਖ਼ਤਾ ਕਰ ਗਏ ਕਿ ਉਸਨੂੰ (ਐੱਮ ਐੱਲ ਏ) ਜਵਾਬਦੇਹ ਬਣਾਇਆ ਜਾਵੇ। ਇਸ ਸਰਕਾਰ ਦਾ ਸਮਾਂ ਪੂਰਾ ਹੋ ਚੁੱਕਿਆ ਹੈ ਅਤੇ ਕੁਝ ਦਿਨਾਂ ਚ ਚੋਣ ਜ਼ਾਬਤਾ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਨਾ ਤਾਂ ਐਮ ਐਲ ਏ ਤੇ ਨਾ ਹੀ ਸਰਕਾਰ ਨਜ਼ਰ ਆਵੇਗੀ।
ਕੈਪਟਨ ਅਮਰਿੰਦਰ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਅਤੇ ਖਾਸ ਤੌਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਸਮਰਥਨ ਦੇਣ ਲਈ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਮੇਸ਼ਾਂ ਹੀ ਕੌਮੀ ਸੁਰੱਖਿਆ ਅਤੇ ਪੰਜਾਬ ਚ ਚੰਗਾ ਸ਼ਾਸਨ ਰਹੀ ਹੈ। ਉਨ੍ਹਾਂ ਨੇ ਦੁਸ਼ਮਣ ਦੇਸ਼ ਦੇ ਗਲਤ ਇਰਾਦਿਆਂ ਖ਼ਿਲਾਫ਼ ਵੀ ਚਿਤਾਵਨੀ ਦਿੱਤੀ ਜਿਹੜਾ ਲਗਾਤਾਰ ਇੱਥੇ ਹਾਲਾਤ ਵਿਗਾੜਨ ਲਈ ਹਥਿਆਰ ਭੇਜਦਾ ਆ ਰਿਹਾ ਹੈ। ਉਨ੍ਹਾਂ ਨੇ ਪੰਜਾਬੀ ਪੁਲੀਸ ਅਤੇ ਵੱਖ-ਵੱਖ ਕੇਂਦਰੀ ਸੁਰੱਖਿਆ ਏਜੰਸੀਆਂ ਵਿਚਾਲੇ ਨਜ਼ਦੀਕੀ ਤਾਲਮੇਲ ਦੀ ਲੋੜ ਤੇ ਵੀ ਜ਼ੋਰ ਦਿੱਤਾ।
ਜਗਦੀਸ਼ ਜੱਗਾ ਨੂੰ ਸ਼ਾਨਦਾਰ ਪਬਲਿਕ ਮੀਟਿੰਗ ਦਾ ਆਯੋਜਨ ਕਰਨ ਲਈ ਮੁਬਾਰਕਬਾਦ ਦਿੰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ। ਟਿਕਟਾਂ ਦੀ ਵੰਡ ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੇ ਭਾਜਪਾ ਜੇਤੂ ਉਮੀਦਵਾਰਾਂ ਨੂੰ ਹੀ ਫਾਈਨਲ ਕਰਨ ਲਈ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨੇ ਮੀਟਿੰਗ ਚ ਸ਼ਾਮਲ ਹੋਣ ਲਈ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ।

Wednesday, December 15, 2021

ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਪੁੱਛਿਆ ਸਵਾਲ

Wednesday 15th December 2021 at 7:12 PM

ਤੁਸੀਂ ਤਾਂ ਦੋ ਦਿਨਾਂ ਲਈ ਅਧਿਕਾਰ ਮੰਗਦੇ ਸੀ ਪਰ ਹੁਣ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ

ਪੁਲਿਸ ਨਿਯੁਕਤੀਆਂ ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਿਉਂ ਨਹੀਂ?

ਚੰਡੀਗੜ੍ਹ: 15 ਦਸੰਬਰ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ ਡੈਸਕ)::

ਫੌਜੀ ਪਿਛੋਕੜ ਵਾਲੇ 
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਖੁੱਲ੍ਹ ਕੇ ਆਪਣੀ ਸਿਆਸੀ ਜੰਗ ਲੜ ਰਹੇ ਹਨ। ਜਿਵੇਂ ਕਿ ਚਰਚਾ ਸੀ ਕਿ ਸ਼ਾਇਦ ਕੈਪਟਨ ਸਾਹਿਬ ਨੂੰ ਸੀਨ ਤੋਂ ਲਾਂਭੇ ਕਰ ਦਿੱਤਾ ਗਿਆ ਹੈ ਉਹ ਗਲਤ ਸਾਬਿਤ ਹੋ ਰਹੀਆਂ ਹਨ। ਸਿਆਸੀ ਜੰਗ ਦੇ ਮੈਦਾਨ ਵਿੱਚ ਡਟ ਕੇ ਖਲੋਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਵਿਚਾਰਧਾਰਕ ਅਤੇ ਸਿਆਸੀ ਤੋਪਾਂ ਦਾ ਮੂੰਹ ਚੰਨੀ ਸਰਕਾਰ ਖਿਲਾਫ ਖੋਹਲ ਦਿੱਤਾ ਹੈ। ਇਸ ਬਾਰੇ ਕੁਝ ਜ਼ਿਕਰ ਵੱਖਰੀ ਇੱਕ ਪੋਸਟ ਵਿੱਚ ਵੀ। 
ਜ਼ਿਕਰਯੋਗ ਹੈ ਕਿ ਉਹਨਾਂ ਦਾ ਪਿਛੋਕੜ ਪਹਿਲਾਂ ਵੀ ਬਾਗੀ ਸੁਰਾਂ ਵਾਲਾ ਹੀ ਰਿਹਾ ਹੈ। ਗਾਂਧੀ ਪਰਿਵਾਰ ਨਾਲ ਬੇਹੱਦ ਔਖੇ ਦਿਨਾਂ ਵਿੱਚ ਦੋਸਤੀ ਨਿਭਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਖੁੱਲ੍ਹ ਕੇ ਭਾਜਪਾ ਦੇ ਨਾਲ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਸੀਟਾਂ ਦੀ ਵੰਡ ਬਾਰੇ ਗੱਲਬਾਤ ਜਾਰੀ ਹੈ। ਇਸ ਵੇਲੇ ਕਾਂਗਰਸ ਦੀ ਸਿਆਸੀ ਦੁਸ਼ਮਣਾਂ ਨਾਲ ਖੜੋਤੇ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਨੂੰ ਤਾਂ ਸ਼ਾਇਦ ਕਾਫੀ ਨੁਕਸਾਨ ਪਹੁੰਚਾ ਸਕਣ ਪਰ ਉਹਨਾਂ ਸੈਕੂਲਰ ਦਿੱਖ ਦਾ ਕੀ ਬਣੇਗਾ? ਇਸ ਵੇਲੇ ਮੁੱਦਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਸਰਗਰਮ ਹਨ। ਇਸ ਵੇਲੇ ਉਹਨਾਂ ਦੀ ਜ਼ੁਬਾਨ ਤੇ ਹੈ ਕੁਰੱਪਸ਼ਨ ਦਾ ਮੁੱਦਾ। ਇਤਫ਼ਾਕ ਨਾਲ ਹੁਣ ਇਹ ਮੁੱਦਾ ਆਮ ਲੋਕਾਂ ਦੀ ਜ਼ੁਬਾਨ ਤੇ ਵੀ ਹੈ। 
ਉਹਨਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਗਲਤ ਮੁੱਦਿਆਂ ਨੂੰ ਪਹਿਲ ਦਿੱਤੇ ਜਾਣ ਤੇ ਤਿੱਖੀ ਆਲੋਚਨਾ ਕੀਤੀ ਹੈ। ਚੰਨੀ ਸਰਕਾਰ ਦੀਆਂ ਪ੍ਰਾਥਮਿਕਤਾਵਾਂ ਉੱਪਰ ਵਰ੍ਹਦਿਆਂ ਹੋਇਆਂ ਉਹਨਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕੀਤਾ ਹੈ ਕਿ ਕਿਉਂ ਉਨ੍ਹਾਂ ਨੇ ਇਕ ਪੁਲੀਸ ਅਫ਼ਸਰ ਵੱਲੋਂ ਡੀਜੀਪੀ ਨੂੰ ਲਿਖੀ ਚਿੱਠੀ ਦੇ ਵੇਰਵੇ ਲੀਕ ਹੋਣ ਦੇ ਮਾਮਲੇ ਵਿੱਚ ਦਿੱਤੀ ਜਾਂਚ ਦੇ ਆਦੇਸ਼ਾਂ ਦੇ ਤਰਜ਼ ਤੇ ਪੰਜਾਬ ਪੁਲੀਸ ਦੇ ਸੀਨੀਅਰ ਸੁਪਰਡੈਂਟਾਂ ਅਤੇ ਡਿਪਟੀ ਸੁਪਰਡੈਂਟਾਂ ਦੀਆਂ ਨਿਯੁਕਤੀਆਂ ਵਿੱਚ ਹੋਏ ਭ੍ਰਿਸ਼ਟਾਚਾਰ ਸਬੰਧੀ ਦੋਸ਼ਾਂ ਦੀ ਜਾਂਚ ਦੇ ਆਦੇਸ਼ ਨਹੀਂ ਦਿੱਤੇ ਹਨ, ਜਿਹੜੇ ਦੋਸ਼ ਉਨ੍ਹਾਂ ਦੀ ਹੀ ਕੈਬਨਿਟ ਦੇ ਇਕ ਸਾਥੀ ਵੱਲੋਂ ਲਗਾਏ ਗਏ ਸਨ।
ਇਸ ਲੜੀ ਹੇਠ, ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਚੌਕਸੀ ਅਤੇ ਤਤਕਾਲਤਾ ਉੱਪਰ ਚੁਟਕੀ ਲੈਂਦਿਆਂ ਕਿਹਾ ਕਿ ਤੁਸੀਂ ਇਕ ਸੀਨੀਅਰ ਪੁਲੀਸ ਅਫ਼ਸਰ ਵੱਲੋਂ ਡਾਇਰੈਕਟਰ ਜਨਰਲ ਆਫ ਪੁਲੀਸ ਨੂੰ ਲਿਖੀ ਚਿੱਠੀ ਦੇ ਕੁਝ ਪੰਨਿਆਂ ਦੇ ਲੀਕ ਹੋਣ ਦੇ ਮਾਮਲੇ ਵਿੱਚ ਤਾਂ ਜਾਂਚ ਦੇ ਆਦੇਸ਼ ਦੇ ਦਿੱਤੇ, ਪਰ ਕਿਉਂ ਤੁਸੀਂ ਉਹੀ ਤਤਕਾਲਤਾ ਉਦੋਂ ਨਹੀਂ ਦਿਖਾਈ ਜਦੋਂ ਤੁਹਾਡੇ ਮੰਤਰੀ ਮੰਡਲ ਦੇ ਇੱਕ ਸਾਥੀ ਨੇ ਹਾਲ ਹੀ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸ਼ਰ੍ਹੇਆਮ ਐਸ.ਐਸ.ਪੀ ਅਤੇ ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀ ਨਿਯੁਕਤੀ ਵਿੱਚ ਭ੍ਰਿਸ਼ਟਾਚਾਰ ਹੋਣ ਸਬੰਧੀ ਗੰਭੀਰ ਦੋਸ਼ ਲਗਾਏ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਝੂਠੇ ਵਾਅਦਿਆਂ ਅਤੇ ਐਲਾਨਾਂ ਕਾਰਨ ਤੁਹਾਡੀ ਸਰਕਾਰ ਦੇ ਆਏ ਦਿਨ ਖੁੱਲ੍ਹ ਰਹੇ ਭੇਦਾਂ ਕਾਰਨ ਤੁਹਾਡੀ ਪਰੇਸ਼ਾਨੀ ਨੂੰ ਸਮਝ ਸਕਦੇ ਹਨ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਕੈਪਟਨ ਅਮਰਿੰਦਰ ਨੇ ਯਾਦ ਲੈ ਕੇ ਤੁਸੀਂ ਹਮੇਸ਼ਾ ਹਰ ਕਿਸੇ ਨੂੰ ਸਲਾਖਾਂ ਪਿੱਛੇ ਭੇਜਣ ਲਈ ਦੋ ਦਿਨਾਂ ਲਈ ਅਧਿਕਾਰ ਮੰਗਦੇ ਸੀ। ਪਰ ਹੁਣ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਤੇ ਇਕ ਵੀ ਵਿਅਕਤੀ ਹਾਲੇ ਤਕ ਗ੍ਰਿਫ਼ਤਾਰ ਨਹੀਂ ਹੋਇਆ, ਹੁਣ ਕੀ ਹੋ ਗਿਆ ਹੈ।
ਆਉਂਦੀਆਂ ਵਿਧਾਨ ਸਭ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਲੋਕ ਭਾਵਨਾਂ ਨੂੰ ਪ੍ਰਭਾਵਿਤ ਤਾਂ ਕਰਨਗੇ ਹੀ। ਰੇਤੇ,, ਬਿਜਲੀ ਅਤੇ ਕੇਬਲ ਵਰਗੇ ਮੁੱਦਿਆਂ ਤੇ ਲੋਕਾਂ ਨੂੰ ਅਜੇ ਵੀ ਅਮਲੀ ਤੌਰ ਤੇ ਕੋਈ ਤਬਦੀਲੀ ਨਜ਼ਰ ਨਹੀਂ ਆਈ। ਉਹਨਾਂ ਨੂੰ ਇਹ ਗੱਲਾਂ ਸਿਰਫ ਬਿਆਨ ਹੀ ਨਜ਼ਰ ਆਉਂਦੀਆਂ ਹਨ। 
ਕੈਪਟਨ ਅਮਰਿੰਦਰ ਸਿੰਘ ਦਾ ਵਾਰ ਉਸ ਵੇਲੇ ਜਦੋਂ ਲੋਕ ਪਹਿਲਾਂ ਹੀ ਗੁੱਸੇ ਵਿੱਚ ਹਨ 

ਲੁਧਿਆਣਾ ਦੇ ਸਰਕਾਰੀ ਕਾਲਜਾਂ ਦੇ ਬਾਹਰ ਬੈਠੇ
ਗੈਸਟ ਫੈਕਲਟੀ ਅਧਿਆਪਕਾਂ ਨੇ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਐਲਾਨਜੀਤ ਦਰਸਾਉਣ ਵਾਲੇ ਨਾਅਰੇ ਲਿਖ ਕੇ ਲਾਏ ਹੋਏ ਹਨ। ਉਂਝ ਇਹ ਅੰਦਾਜ਼ਾ ਲਾਉਣਾ ਵੀ ਕੋਈ ਔਖਾ ਨਹੀਂ ਕਿ ਉਮਰ ਦਾ ਲੰਮਾ ਹਿੱਸਾ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਲਾਉਣ ਵਾਲੇ ਕੈਪਟਨ ਹੁਣ ਇਸ ਉਮਰ ਵਿੱਚ ਕਾਂਗਰਸ ਦੇ ਦੁਸ਼ਮਣਾਂ ਨਾਲ ਜਾ ਖਲੋਤੇ ਹਨ। ਚੋਣ ਨਤੀਜਿਆਂ ਤੇ ਇਸਦਾ ਕਿੰਨਾ ਕੁ ਅਸਰ ਪਏਗਾ ਇਹ ਗੱਲ ਸਮੇਂ ਤੇ ਛੱਡ ਦੇਣੀ ਹੀ ਠੀਕ ਹੈ।  

Tuesday, November 02, 2021

ਕੀ ਕੈ. ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨਵੀਂ ਧਿਰ ਬਣ ਕੇ ਉਭਰ ਸਕੇਗੀ?

Tuesday 2nd  November 2021 at 6:53 pm Updated 07:00 PM

ਨਵੀਂ ਪਾਰਟੀ ਦਾ ਨਾਮ ਰੱਖਿਆ 'ਪੰਜਾਬ ਲੋਕ ਕਾਂਗਰਸ'

ਚੰਡੀਗੜ੍ਹ: 2 ਨਵੰਬਰ 2021: (ਗੁਰਜੀਤ ਬਿੱਲਾ ਦੇ ਨਾਲ ਪੰਜਾਬ ਸਕਰੀਨ ਡੈਸਕ)::
ਕਾਂਗਰਸ ਪਾਰਟੀ ਨਾਲੋਂ ਰਸਮੀ ਅਲਹਿਦਗੀ ਤੋਂ ਬਾਅਦ ਕਈ ਕਿਆਸਰਾਈਆਂ ਹਵਾ ਵਿਚ ਸਨ। ਉਹਨਾਂ ਦੇ ਬੀਜੇਪੀ ਵਿਚ ਸ਼ਾਮਲ ਹੋਣ ਸਮੇਤ ਕਈ ਸੰਭਾਵਨਾਵਾਂ ਤੇ ਚਰਚਾ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਲੰਮੀ ਚਿਠੀ ਨੁਮਾ ਅਸਤੀਫੇ ਵਿਚ ਉਹਨਾਂ ਬਹੁਤ ਕੁਝ ਕਿਹਾ ਜਿਹੜਾ ਧਿਆਨ ਮੰਗਦਾ ਹੈ ਅਤੇ ਸਥਿਤੀ ਵੱਲ ਗੰਭੀਰ ਇਸ਼ਾਰੇ ਵੀ ਕਰਦਾ ਹੈ।ਪੰਜਾਬ ਲੋਕ ਕਾਂਗਰਸ ਆਉਣ ਵਾਲੇ ਸਮੇਂ ਵਿੱਚ ਕਈ ਅਹਿਮ ਪ੍ਰਗਟਾਵੇ ਵੀ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਬੜੇ ਔਖੇ ਵੇਲਿਆਂ ਵਿੱਚ ਕਾਂਗਰਸ ਪਾਰਟੀ ਦੇ ਤਾਰਣਹਾਰ ਬਣੇ ਰਹੇ ਹਨ। ਉਹਨਾਂ ਦੇ ਗਾਂਧੀ ਪਰਿਵਾਰ ਨਾਲ ਪਰਿਵਾਰਿਕ ਸਬੰਧ ਵੀ ਕਿਸੇ ਤੋਂ ਲੁੱਕੇ ਹੋਏ ਨਹੀਂ। ਬਲਿਊ ਸਟਾਰ ਓਪਰੇਸ਼ਨ ਤੋਂ ਪਹਿਲਾਂ, ਇਸ ਅਪ੍ਰੇਸ਼ਨ ਦੇ ਦੌਰਾਨ ਅਤੇ ਇਸ ਤੋਂ ਬਾਅਦ ਬਹੁਤ ਕੁਝ ਅਜਿਹਾ ਹੈ ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਕੋਲ ਬਹੁਤ ਹੀ ਭੇਦਭਰੀਆਂ ਜਾਣਕਾਰੀਆਂ ਹਨ। ਚੋਣਾਂ ਦੌਰਾਨ ਇਹ ਜਾਣਕਾਰੀਆਂ ਸਿਧੇ ਜਾਂ ਅਸਿਧੇ ਤੌਰ ਤੇ ਲੀਕ ਕੀਤੀਆਂ ਜਾਂ ਕਰਵਾਈਆਂ ਜਾਂਦੀਆਂ ਹਨ  ਤਾਂ ਸਿਆਸੀ ਸੀਨ ਵਿੱਚ ਕਈ ਤਬਦੀਲੀਆਂ ਸੰਭਵ ਹਨ। ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰ ਸੋਹਣ ਸਿੰਘ ਦੀ ਅਗਵਾਈ ਵਾਲੀ ਪੰਥਕ ਕਮੇਟੀ ਨੂੰ ਇੱਕ ਖੁੱਲ੍ਹੀ ਚਿੱਠੀ ਲਿਖੀ ਸੀ ਉਦੋਂ ਵੀ ਕੈਪਟਨ ਅਮਰਿੰਦਰ ਸਿੰਘ ਕਾਫੀ ਚਰਚਾ ਵਿੱਚ ਆਏ। ਇਸ ਚਿੱਠੀ ਦੇ ਜੁਆਬ ਵਿੱਚ ਪੰਥਕ ਕਮੇਟੀ ਵੱਲੋਂ ਲਿਖੀ ਲੰਮੀ ਚਿੱਠੀ ਵੀ ਘੱਟ ਮਹੱਤਵਪੂਰਨ ਨਹੀਂ ਸੀ। ਹੁਣ ਜੇ ਅਤੀਤ ਦੀ ਧੂੜ ਵਿੱਚ ਦੱਬਿਆ ਹੋਇਆ ਉਹ ਸਭ ਕੁਝ ਬਾਹਰ ਆਉਂਦਾ ਹੈ ਤਾਂ ਕਈਆਂ ਲਈ ਕਈ ਮੁਸੀਬਤਾਂ ਖੜੀਆਂ ਹੋ ਸਕਦੀਆਂ ਹਨ। ਜ਼ਾਹਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਆਪਣੇ ਫੌਜੀ ਤਜਰਬਿਆਂ ਕਾਰਨ ਹੁਣ ਇਸ ਨਵੀਂ ਜੰਗ ਲਈ ਵੀ ਕਾਫੀ ਕੁਝ ਹੈ। ਪੂਰੀਆਂ ਤਿਆਰੀਆਂ ਹਨ ਇਸ ਜੰਗ ਦੀਆਂ। 
 ਦੂਜੇ ਪਾਸੇ ਪੰਜਾਬ ਕਾਂਗਰਸ ਅਜੇ ਤੱਕ ਕਾਫੀ  ਮੁੱਦਿਆਂ ਤੇ ਉਲਝੀ ਹੋਈ ਹੈ। ਨਵਜੋਤ ਸਿੱਧੂ ਵੱਲੋਂ ਬਾਰ ਬਾਰ ਚੁੱਕਿਆ ਜਾ ਰਿਹਾ ਪੰਜਾਬ ਏਜੰਡਾ ਲਾਗੂ ਕਰਨ ਕਰਾਉਣ ਲਈ ਪੰਜਾਬ ਕਾਂਗਰਸ ਅਜੇ ਤਿਆਰ ਨਹੀਂ ਦਿੱਸਦੀ। 

ਅੱਜ ਇਕ ਲੰਬੇ ਇੰਤਜ਼ਾਰ ਨੂੰ ਖਤਮ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ' ਦੇ ਨਾਮ ਦਾ ਖੁਲਾਸਾ ਕੀਤਾ ਹੈ। ਇਹ ਪਾਰਟੀ ਆਮ ਲੋਕਾਂ ਦੇ ਕਿੰਨਾ ਕੁ ਨੇੜੇ ਹੋਵੇਗੀ ਇਹ ਤਾਂ ਸਮਾਂ ਹੀ ਦੱਸੇਗਾ ਪਰ ਇਸ ਨਾਮ ਨਾਲ ਉਹਨਾਂ ਇੱਕ ਗੱਲ ਤਾਂ ਆਖ ਹੀ ਦਿੱਤੀ ਹੈ ਕਿ ਪਹਿਲੀ ਰਵਾਇਤੀ ਕਾਂਗਰਸ ਪਾਰਟੀ ਲੋਕਾਂ ਦੀ ਕਾਂਗਰਸ ਨਹੀਂ ਸੀ ਰਹੀ। ਕੈਪਟਨ ਅਮਰਿੰਦਰ ਸਿੰਘ ਹੁਰਾਂ ਵੱਲੋਂ ਐਲਾਨੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਰਸਮੀ ਰਜਿਸਟ੍ਰੇਸ਼ਨ ਭਾਰਤ ਦੇ ਚੋਣ ਕਮਿਸ਼ਨ ਕੋਲ ਮਨਜ਼ੂਰੀ ਲਈ ਹਾਲੇ ਲੰਬਿਤ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਕਾਂਗਰਸ ਨਾਲ ਸਬੰਧਤ ਹਲਕਿਆਂ ਵਿੱਚ ਵੀ ਅਜਿਹੇ ਸਮਰਥਕ ਮੌਜੂਦ ਹਨ ਜਿਹੜੇ ਖੁੱਲ੍ਹ ਕੇ ਭਾਵੇਂ ਸਾਹਮਣੇ ਨਾ ਆਉਣ ਪਰ ਪੂਰੀ ਤਰ੍ਹਾਂ ਸਹਾਇਕ ਜ਼ਰੂਰ ਬਣੇ ਰਹਿਣਗੇ। 

ਅੱਜ ਆਪਣੀ ਪਾਰਟੀ ਦੇ ਰਸਮੀ ਨਾਮ ਦਾ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਉਂਕਿ ਉਨ੍ਹਾਂ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਉਹ ਆਪਣੀ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ, ਇਸ ਲਈ ਉਨ੍ਹਾਂ ਦੇ ਵਕੀਲਾਂ ਦੀ ਟੀਮ ਇਸ ਪ੍ਰਕਿਰਿਆ 'ਤੇ ਕੰਮ ਕਰ ਰਹੀ ਸੀ ਅਤੇ ਰਜਿਸਟ੍ਰੇਸ਼ਨ ਲਈ ਭਾਰਤੀ ਚੋਣ ਕਮਿਸ਼ਨ ਨੂੰ ਪਹਿਲਾਂ ਹੀ ਅਰਜ਼ੀ ਦਿੱਤੀ ਜਾ ਚੁੱਕੀ ਹੈ।

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ ਪ੍ਰਸਤਾਵਿਤ ਨਾਮ 'ਪੰਜਾਬ ਲੋਕ ਕਾਂਗਰਸ' 'ਤੇ ਕੋਈ ਵੀ ਇਤਰਾਜ਼ ਨਹੀਂ ਹੈ। ਜ਼ਾਹਿਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਾਰਟੀ ਕਾਂਗਰਸ ਸਮਰਥਕ ਵੋਟਰਾਂ ਨੂੰ ਭਰਮਾਉਣ ਵਿਚ ਕਾਫੀ ਹੱਦ ਤੱਕ ਕਾਮਯਾਬ ਰਹਿ ਸਕਦੀ ਹੈ। 

ਪਾਰਟੀ ਦੇ ਚੋਣ ਨਿਸ਼ਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਤਿੰਨ ਚੋਣ ਨਿਸ਼ਾਨ ਦਿੱਤੇ ਸਨ ਜਿਨ੍ਹਾਂ ਵਿੱਚੋਂ ਇੱਕ ਦੀ ਚੋਣ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਵੀ ਤਿੰਨ ਵੱਖ-ਵੱਖ ਚੋਣ ਨਿਸ਼ਾਨਾਂ ਦੇ ਸੁਝਾਅ ਸੌਂਪੇ ਗਏ ਸਨ ਅਤੇ ਅੰਤਿਮ ਚੋਣ ਚੋਣ ਕਮਿਸ਼ਨ ਵੱਲੋਂ ਸੁਝਾਏ ਗਏ ਤਿੰਨ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਸੁਝਾਏ ਤਿੰਨ ਯਾਨੀ ਕਿ ਕੁੱਲ ਛੇ ਚੋਣ ਨਿਸ਼ਾਨਾਂ ਵਿੱਚੋਂ ਕੋਈ ਇਕ ਚੁਣਿਆ ਜਾਵੇਗਾ। 

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਪਾਰਟੀ ਦੀ ਰਸਮੀ ਲਾਂਚਿੰਗ ਬਾਅਦ ਵਿੱਚ ਕੀਤੀ ਜਾਵੇਗੀ। ਪਾਰਟੀ ਦੀ ਲਾਂਚਿੰਗ ਸਮੇਂ ਹੀ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਏਜੰਡੇ ਅਤੇ ਦ੍ਰਿਸ਼ਟੀਕੋਣ ਨੂੰ ਸਪਸ਼ਟ ਕੀਤਾ ਜਾਵੇਗਾ।

ਇੱਕ ਗੱਲ ਸਾਫ ਹੈ ਕਿ ਪੰਜਾਬ ਲੋਕ ਕਾਂਗਰਸ ਖੁਦ ਭਾਵੇਂ ਸੱਤਾ ਵਿੱਚ ਨਾ ਹੀ ਆ ਸਕੇ ਪਰ ਸੋਨੀਆ ਗਾਂਧੀ ਹੁਰਾਂ ਦੀ ਅਗਵਾਈ ਵਾਲੀ ਕਾਂਗਰਸ ਨੂੰ ਨੁਕਸਾਨ ਪਹੁੰਚਾ  ਕੇ ਨਵਜੋਤ ਸਿੱਧੂ ਨਾਲ ਆਪਣਾ ਹਿਸਾਬ ਕਿਤਾਬ ਬਰਾਬਰ ਕਰਨ ਵਿੱਚ ਜ਼ਰੂਰ ਕਾਫੀ ਕੁਝ ਕਰ ਸਕੇਗੀ। ਕੈਪਟਨ ਸਾਹਿਬ ਕੋਲ ਅਤੀ ਦੀਆਂ ਬਹੁਤ ਸਾਰਿਆਂ ਗੱਲਾਂ ਸਬੂਤਾਂ ਸਮੇਤ ਮੌਜੂਦ ਹਨ।

Wednesday, October 20, 2021

ਕਾਂਗਰਸ: ਇਸ ਘਰ ਕੋ ਆਗ ਲਗ ਗਈ ਘਰ ਕੇ ਚਿਰਾਗ ਸੇ

20th  October 2021 at o3:45 PM

ਮੋਰਾਰਜੀ 92 ਸਾਲ ਦੇ ਪ੍ਰਧਾਨ ਮੰਤਰੀ ਬਣੇ ਮੈਂ ਤਾਂ ਬਹੁਤ ਹੀ ਛੋਟਾ ਹਾਂ 

ਬਾਦਲ ਵੀ ਮੇਰੇ ਤੋਂ 15 ਸਾਲ ਵੱਡੇ ਤਾਂ ਮੈਂ ਕਿਉਂ ਹਟਾਂ ਪਿੱਛੇ: ਕੈਪਟਨ


ਨਵੀਂ ਦਿੱਲੀ
: 20 ਅਕਤੂਬਰ 2021: (ਪੰਜਾਬ ਸਕਰੀਨ ਬਿਊਰੋ)::

ਸਵਰਗੀ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੀ ਹਰਮਨਪਿਆਰਤਾ ਦੀ ਸਿਖਰ ਵੇਲੇ ਇੱਕ ਦੌਰ ਆਇਆ ਸੀ ਜਦੋਂ ਇੰਦਰਾ ਇਸ ਇੰਡੀਆ ਅਤੇ ਇੰਡੀਆ ਇਸ ਇੰਦਰਾ ਵਾਲਾ ਨਾਅਰਾ ਪ੍ਰਚੱਲਿਤ ਹੋ ਗਿਆ ਸੀ। ਇੰਦਰਾ ਗਾਂਧੀ ਤੋਂ ਬਿਨਾ ਇੰਡੀਆ ਦੀ ਕਲਪਨਾ ਵੀ ਅਸੰਭਵ ਜਿਹੀ ਲੱਗਦੀ ਸੀ। ਉਦੋਂ ਕਾਂਗਰਸ ਦੜੇ ਭਾਰੋ ਧੜੇ ਨੂੰ ਵੀ ਇੰਦਰਾ ਕਾਂਗਰਸ ਕਿਹਾ ਜਾਂਦਾ ਸੀ। ਕਿ ਲੋਕ ਹੁਣ ਵੀ ਇੰਕਾ ਜਾਂ ਇੰਦਰਾਂ ਕਾਂਗਰਸ ਦੀ ਵਰਤੋਂ ਕਰਦੇ ਦੇਖੇ ਜਾ ਸਕਦੇ ਹਨ। ਅਜਿਹੀ ਲੋਕਪ੍ਰਿਯਤਾ ਕਿਸੇ ਹੋਰ ਲੀਡਰ ਨੂੰ ਸ਼ਾਇਦ ਕਦੇ ਵੀ ਨਸੀਬ ਨਹੀਂ ਸੀ ਹੋਈ। ਸ਼ਖ਼ਸੀਅਤ ਪ੍ਰਸਤੀ ਦੀ ਉਸ ਸਿਖਰ ਨੂੰ ਹੁਣ ਵੀ ਮਹਿਸੂਸ ਕੀਤਾ ਜਾ ਸਕਦਾ ਹੈ ਪਰ ਪੰਜਾਬ ਕਾਂਗਰਸ ਦੇ ਕਾੰਟੋ ਕਲੇਸ਼ ਵੇਲੇ ਵੀ ਜਿਹੜੇ ਨਾਮ ਉਭਰੇ ਉਹਨਾਂ ਵਿੱਚੋਂ ਕੋਈ ਵੀ ਨਾਮ ਏਨਾ ਭਾਰੂ ਹੋ ਕੇ ਸਾਹਮਣੇ ਨਹੀਂ ਆ ਸਕਿਆ। 

ਹੁਣ ਕੈਪਟਨ ਅਮਰਿੰਦਰ ਸਿੰਘ ਸ਼ਾਇਦ ਇਸ ਗੱਲ ਨੂੰ ਸਾਬਿਤ ਕਰਨ ਲਈ ਬਜ਼ਿੱਦ ਹਨ ਕਿ ਕੈਪਨ ਬਿਨ ਪੰਜਾਬ ਨਹੀਂ। ਉਹਨਾਂ ਇਸ ਮਾਮਲੇ ਵਿੱਚ ਆਪਣਾ ਕੁਝ ਸਾਲ ਪਹਿਲਾਂ ਦਾ ਉਹ ਐਲਾਨ ਵੀ ਭੁਲਾ ਦਿੱਤਾ ਹੈ ਕਿ ਇਹ ਮੇਰੀ ਆਖਰੀ ਟਰਮ ਹੈ ਅਤੇ ਇਸ ਤੋਂ ਬਾਅਦ ਮੈਂ ਕੋਈ ਚੋਣ ਨਹੀਂ ਲੜਾਂਗਾ। ਹੁਣ ਜਿਸ ਢੰਗ ਤਰੀਕੇ ਨਾਲ ਉਹਨਾਂ ਆਪਣੇ ਸਿਆਸੀ ਇਰਾਦੇ ਜ਼ਾਹਰ ਕੀਤੇ ਹਨ ਉਸਤੋਂ ਸਾਫ ਲੱਗਦਾ ਹੈ ਕਿ ਇੱਕ ਵਾਰ ਤਾਂ ਕੈਪਟਨ ਆਪਣਾ ਲੋਹਾ ਮਨਵਾਉਣਗੇ। ਫੌਜ ਵਿੱਚ ਰਹਿ ਚੁੱਕੇ ਲੋਕ ਜਦੋਂ ਜ਼ਿੰਦਗੀ ਦੀਆਂ ਲੜਾਈਆਂ ਲੜਦੇ ਹਨ ਤਾਂ ਉਦੋਂ ਵੀ ਜੰਗ ਵਾਂਗ ਹੀ ਲੜਦੇ ਹਨ। ਫੌਜ ਵਾਲੇ ਇਸ ਤਜਰਬੇ ਨੇ ਕੈਪਟਨ ਸਾਹਿਬ ਨੰ ਵੀ ਫਾਇਦਾ ਦੇਣਾ ਹੈ।  

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਕਾਂਗਰਸ ਛੱਡਣ ਤੋਂ ਬਾਅਦ ਜਾਂ ਤਾਂ ਨਵੀਂ ਪਾਰਟੀ ਬਣਾ ਸਕਦੇ ਹਨ ਜਾਂ ਫਿਰ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਨਿਸਚੇ ਹੀ ਉਹਨਾਂ ਸਾਹਮਣੇ ਕਿ ਰਸਤੇ ਖੁੱਲ ਗਏ ਹਨ।  ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਵੀ ਉਹ ਹੱਥ 'ਤੇ ਹੱਥ ਧਰ ਕੇ ਘਰ ਨਹੀਂ ਬੈਠ ਸਕਦੇ, ਉਹ ਅਜੇ ਵੀ ਪੰਜਾਬ ਲਈ ਬਹੁਤ ਕੁਝ ਕਰ ਸਕਦੇ ਹਨ।  

ਮੌਜੂਦਾ ਹਾਲਤਾਂ ਵਿੱਚ ਛੇਤੀ ਹੀ ਆਪਣੀ ਰਾਜਨੀਤਕ ਪਾਰਟੀ ਸ਼ੁਰੂ ਕਰਨ ਦੇ ਐਲਾਨ ਤੋਂ ਇੱਕ ਦਿਨ ਬਾਅਦ ਟੀ ਵੀ ਚੈਨਲਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ, 'ਕਾਂਗਰਸ ਨੇ ਫੈਸਲਾ ਕੀਤਾ ਕਿ ਮੈਨੂੰ ਜਾਣਾ ਚਾਹੀਦਾ ਹੈ, ਇਸ ਲਈ ਮੈਂ ਪਾਰਟੀ ਛੱਡ ਦਿੱਤੀ, ਪਰ ਮੈਨੂੰ ਨਹੀਂ ਲਗਦਾ ਕਿ ਮੈਂ ਘਰ ਬੈਠਾਂਗਾ, ਮੈਂ ਹੁਣ ਵੀ ਪੰਜਾਬ ਲਈ ਬਹੁਤ ਕੁਝ ਕਰ ਸਕਦਾ ਹਾਂ। ਉਹਨਾ ਕਿਹਾ, 'ਮੋਰਾਰਜੀ ਦੇਸਾਈ 92 ਸਾਲ ਦੀ ਉਮਰ ਵਿੱਚ ਪ੍ਰਧਾਨ ਮੰਤਰੀ ਬਣੇ ਸਨ। ਪ੍ਰਕਾਸ਼ ਸਿੰਘ ਬਾਦਲ ਮੇਰੇ ਤੋਂ 15 ਸਾਲ ਵੱਡੇ ਹਨ ਤਾਂ ਮੈਂ ਕਿਉਂ ਨਹੀਂ ਸਿਆਸਤ 'ਚ ਰਹਿ ਸਕਦਾ?  

ਸਿੱਧੂ ਨਾਲ ਤਲਖ਼ੀ ਉੱਥੇ ਬੋਲਦਿਆਂ ਕੈਪਟਨ ਨੇ ਕਿਹਾ, 'ਮੁੱਖ ਮੰਤਰੀ ਵਜੋਂ  ਉਹਨਾਂ  ਕਦੇ ਵੀ ਇਸ ਤਰ੍ਹਾਂ ਦੀ ਦਖਲਅੰਦਾਜ਼ੀ ਦਾ ਕੌੜਾ ਕੁਸੈਲਾ ਅਨੁਭਵ ਨਹੀਂ ਕੀਤਾ। ਉਹਨਾਂ ਇਹ ਵੀ ਕਿਹਾ ਕਿ ਉਹ ਨਹੀਂ ਜਾਣਦੇ ਕਿ ਗਾਂਧੀ ਪਰਵਾਰ ਇਸ ਫੈਸਲੇ 'ਤੇ ਕਿਉਂ ਆਇਆ, ਮੇਰਾ ਰਾਜੀਵ ਗਾਂਧੀ ਨਾਲ ਬਹੁਤ ਗੂੜ੍ਹਾ ਰਿਸ਼ਤਾ ਸੀ। ਮੈਨੂੰ ਨਹੀਂ ਪਤਾ ਕਿ ਗਾਂਧੀ ਪਰਵਾਰ ਨੇ ਉਨ੍ਹਾ ਨਾਲ ਅਜਿਹਾ ਕਿਉਂ ਕੀਤਾ। ਉਹਨਾਂ ਕਿਹਾ, 'ਸਭ ਕੁਝ ਹੋ ਸਕਦਾ ਹੈ, ਪਰ ਦਿੱਲੀ ਵਿੱਚ ਇਸ ਬਾਰੇ ਫੈਸਲਾ ਨਹੀਂ ਕੀਤਾ ਜਾ ਸਕਦਾ। ਮੈਨੂੰ ਪਾਰਟੀ ਪ੍ਰਧਾਨ (ਸੋਨੀਆ ਗਾਂਧੀ) ਤੋਂ ਅਸਤੀਫਾ ਦੇਣ ਲਈ ਫੋਨ ਆਇਆ, ਉਹਨਾਂ ਸਿਰਫ ਏਨਾ ਹੀ ਕਿਹਾ ਕਿ ਅਮਰਿੰਦਰ ਤੁਹਾਨੂੰ ਅਸਤੀਫਾ ਦੇਣਾ ਚਾਹੀਦਾ। ਪੰਜਾਬ ਦੀ ਵਿਗੜਦੀ ਸੁਰੱਖਿਆ ਸਥਿਤੀ 'ਤੇ ਚਿੰਤਾ ਜਤਾਉਂਦੇ ਹੋਏ ਕੈਪਟਨ ਨੇ ਕਿਹਾ ਕਿ ਉਹਨਾਂ ਦਾ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਇਸ ਮੁੱਦੇ ਨਾਲ ਜੁੜਿਆ ਹੋਇਆ ਹੈ ਕਿ ਪੰਜਾਬ ਦੇ ਹਾਲਾਤ ਬਦਲ ਗਏ ਹਨ। ਇੱਥੇ ਅੱਤਵਾਦੀ ਅਤੇ ਗੈਂਗਸਟਰ ਇੱਕ-ਦੂਜੇ ਨਾਲ ਜੁੜੇ ਹੋਏ ਹਨ। ਹਥਿਆਰਾਂ ਅਤੇ ਬਾਰੂਦ ਦੀ ਤਸਕਰੀ ਹੋ ਰਹੀ ਹੈ, ਮੈਂ ਪਿਛਲੇ ਸਾਲਾਂ ਵਿੱਚ ਅਜਿਹਾ ਹੁੰਦਾ ਵੇਖਿਆ ਹੈ ਅਤੇ ਇਸੇ ਲਈ ਮੈਂ ਦੁਬਾਰਾ ਚੋਣ ਲੜਨ ਦਾ ਫੈਸਲਾ ਕੀਤਾ ਹੈ। ਸਥਿਤੀ ਬੇਹੱਦ ਗੰਭੀਰ ਹੋ ਚੁੱਕੀ ਹੈ। 

ਉਨ੍ਹਾ ਕਿਹਾ, 'ਮੈਂ ਸੋਨੀਆ ਗਾਂਧੀ ਨੂੰ ਕਿਹਾ ਸੀ ਕਿ ਮੈਂ ਪੰਜਾਬ ਚੋਣਾਂ 'ਚ ਕਾਂਗਰਸ ਦੀ ਅਗਵਾਈ ਕਰਾਂਗਾ। ਇੱਕ ਵਾਰ ਜਦੋਂ ਅਸੀਂ ਜਿੱਤ ਜਾਂਦੇ ਹਾਂ, ਮੈਂ ਅਹੁਦਾ ਛੱਡ ਦਿਆਂਗਾ ਅਤੇ ਤੁਸੀਂ ਮੁੱਖ ਮੰਤਰੀ ਚੁਣ ਸਕਦੇ ਹੋ, ਉਸ ਸਮੇਂ ਸੋਨੀਆ ਗਾਂਧੀ ਨੂੰ ਚਿੱਠੀ ਚੰਗੀ ਤਰ੍ਹਾਂ ਮਿਲ ਗਈ ਸੀ।"

ਕੈਪਟਨ ਨੇ ਪੁਰਾਣੀ ਪਾਰਟੀ ਵਿਰੁੱਧ ਹਮਲੇ ਵਿੱਚ ਕਿਹਾ, 'ਜਿੱਥੋਂ ਤੱਕ ਕਾਂਗਰਸ ਦਾ ਸੰਬੰਧ ਹੈ, ਇਹ ਖਤਮ ਹੋ ਗਈ ਹੈ। ਮੈਂ ਚਰਾਗਾਹ ਵਿੱਚੋਂ ਬਾਹਰ ਨਿਕਲਣ ਵਾਲਾ ਘੋੜਾ ਨਹੀਂ ਹਾਂ। ਕੈਪਟਨ ਨੇ ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ ਤੇ ਉਨ੍ਹਾ ਕਾਂਗਰਸ ਤੋਂ ਬਾਹਰ ਹੋਣ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਨੂੰ ਜਨਮ ਦਿੱਤਾ ਸੀ। ਅਫਵਾਹਾਂ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਾਲ ਬਹੁਤ ਹੀ ਗੂੜ੍ਹਾ ਰਿਸ਼ਤਾ ਸੀ ਅਤੇ ਉਹਨਾਂ ਨੇ ਸ਼ਾਹ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਹਨਾਂ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਇਸ ਸੰਕਟ ਨੂੰ ਤੁਰੰਤ ਹੱਲ ਕਰਨ। 

Monday, September 13, 2021

ਬਾਬੇ ਦੇ ਵਿਆਹ ਪੁਰਬ ਦਾ ਪਾਵਨ ਮੌਕਾ ਮਨਾਇਆ ਸਿਹਤ ਸੇਵਾਵਾਂ ਦੀ ਝੜੀ ਨਾਲ

Monday: 13th September 2021 at 05:45 PM

ਰੇਡੀਓਲੌਜੀ ਅਤੇ ਡਾਇਗਨੌਸਿਟਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਬਟਾਲਾ ਅਤੇ ਮੋਹਾਲੀ ਤੋਂ ਰਾਜ-ਵਿਆਪੀ ਸ਼ੁਰੂਆਤ

ਮਾਤਾ ਸੁਲੱਖਣੀ ਜੀ ਸਬ-ਡਿਵੀਜ਼ਨਲ ਹਸਪਤਾਲ ਬਟਾਲਾ ਵਿਖੇ ਈ-ਕਲੀਨਿਕ ਸੇਵਾ ਦੀ ਵੀ ਸ਼ੁਰੂਆਤ

ਨਵੇਂ-ਮੁਹਾਂਦਰੇ ਵਾਲੀ 108 ਐਮਰਜੈਂਸੀ ਰਿਸਪਾਂਸ ਸੇਵਾ ਪੰਜਾਬ ਵਾਸੀਆਂ ਨੂੰ ਕੀਤੀ ਸਮਰਪਿਤ

ਚੰਡੀਗੜ੍ਹ: 13 ਸਤੰਬਰ 2021: (ਪੰਜਾਬ ਸਕਰੀਨ ਬਿਊਰੋ):: 

ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ 'ਰਾਜ-ਵਿਆਪੀ ਰੇਡੀਓ ਡਾਇਗਨੌਸਟਿਕ ਅਤੇ ਲੈਬਾਰਟਰੀ ਸੇਵਾ' ਅਤੇ 'ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ' ਵਰਚੁਅਲ ਢੰਗ ਨਾਲ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 534ਵੇਂ ਵਿਆਹ ਪੁਰਬ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਨਿਵੇਕਲੀ 'ਮੁੱਖ ਮੰਤਰੀ ਈ-ਕਲੀਨਿਕ ਸੇਵਾ' ਦੀ ਸ਼ੁਰੂਆਤ ਵੀ ਕੀਤੀ, ਜਿਸ ਨਾਲ ਪੇਂਡੂ ਖੇਤਰ ਵਿੱਚ ਵਸਦੇ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਸਮੂਹ ਲੋਕਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਇਸ ਤੋਂ ਵਧੀਆ ਦਿਨ ਕੋਈ ਹੋਰ ਨਹੀਂ ਸੀ ਹੋ ਸਕਦਾ। ਉਨ੍ਹਾਂ ਕਿਹਾ ਕਿ ਨਵੰਬਰ ਦੇ ਅਖ਼ੀਰ ਤੱਕ ਰਾਜ ਭਰ ਵਿੱਚ ਸ਼ੁਰੂ ਹੋਣ ਵਾਲੀਆਂ ਇਹ ਵਿਸ਼ੇਸ਼ੀਕ੍ਰਿਤ ਮੈਡੀਕਲ ਸਹੂਲਤਾਂ ਨਾਲ ਗ਼ਰੀਬ ਤੇ ਲੋੜਵੰਦਾਂ ਨੂੰ ਵੀ ਨਿੱਜੀ ਖੇਤਰ ਵਿੱਚ ਸਿਹਤ ਸੇਵਾਵਾਂ ਦੇ ਰਹੇ ਸੁਪਰ-ਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਵੀ ਮਿਲ ਸਕਣਗੀਆਂ, ਜੋ ਪਹਿਲਾਂ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸਨ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਨੂੰ ਛੇ ਭਾਗਾਂ ਵਿੱਚ ਵੰਡਿਆ ਗਿਆ ਹੈ ਜਿਸ ਤਹਿਤ 80 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਜ਼ਿਲ੍ਹਾ ਹਸਪਤਾਲ ਲਈ ਇੱਕ ਐਮ.ਆਰ.ਆਈ. ਅਤੇ 25 ਸੀ.ਟੀ. ਸਕੈਨ ਸਹੂਲਤਾਂ ਤੋਂ ਇਲਾਵਾ 23 ਜ਼ਿਲ੍ਹਿਆ ਵਿੱਚ 25 ਕਰੋੜ ਦੀ ਲਾਗਤ ਨਾਲ ਸਾਡੇ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਰੈਫਰੈਂਸ ਲੈਬ, 30 ਜ਼ਿਲ੍ਹਾ ਲੈਬਾਰਟਰੀਆਂ ਅਤੇ 95 ਕੁਲੈਕਸ਼ਨ ਕੇਂਦਰ ਸ਼ਾਮਲ ਹੋਣਗੇ, ਜੋ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨਗੇ। ਉਨ੍ਹਾਂ ਕਿਹਾ ਕਿ ਲੈਬ ਟੈਸਟ ਬੜੀਆਂ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕੀਤੇ ਜਾਣਗੇ ਅਤੇ ਕੁਲ ਮਰੀਜ਼ਾਂ ਵਿਚੋਂ 5 ਫੀਸਦੀ ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਇਸ ਪ੍ਰੋਗਰਾਮ ਜ਼ਰੀਏ 750 ਨੌਜਵਾਨਾਂ ਲਈ ਨੌਕਰੀ ਦੇ ਰਾਹ ਖੁੱਲ੍ਹੇ ਹਨ, ਜਿਨ੍ਹਾਂ ਨੂੰ ਤਕਨੀਸ਼ੀਅਨ ਦੇ ਤੌਰ 'ਤੇ ਟਰੇਂਡ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਆਪਣੀਆਂ ਸਿਹਤ ਸੇਵਾਵਾਂ ਨੂੰ ਅੱਪਗਰੇਡ ਕੀਤਾ ਹੈ, ਜੋ ਕੋਵਿਡ ਮਹਾਂਮਾਰੀ ਸਮੇਂ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਮੈਡੀਕਲ ਡਿਲੀਵਰੀ ਪ੍ਰਣਾਲੀ 'ਚ ਵਾਧੇ ਨਾਲ ਲਾਭਪਾਤਰੀਆਂ ਲਈ ਮੈਡੀਕਲ ਟੈਸਟਿੰਗ ਦਾ ਖ਼ਰਚ 65 ਤੋਂ 70 ਫ਼ੀਸਦੀ ਘਟੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਬਟਾਲਾ ਤੋਂ ਸ਼ੁਰੂ ਕੀਤੇ ਗਏ ਈ-ਕਲੀਨਿਕ ਪਾਇਲਟ ਪ੍ਰਾਜੈਕਟ ਤਹਿਤ ਪਿੰਡਾਂ ਅਤੇ ਦੂਰ-ਦੁਰਾੜੇ ਇਲਾਕੇ ਦੇ ਮਰੀਜ਼ ਟੈਲੀ-ਕੰਸਲਟੈਂਸੀ ਰਾਹੀਂ ਮਾਹਿਰਾਂ ਡਾਕਟਰਾਂ ਦੀਆਂ ਸੇਵਾਵਾਂ ਲੈ ਸਕਣਗੇ ਅਤੇ ਇਸ ਦੀ ਸਫ਼ਲਤਾ ਪਿੱਛੋਂ ਇਸ ਨੂੰ ਨੇੜ ਭਵਿੱਖ ਵਿੱਚ ਪੰਜਾਬ ਭਰ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਾ੍ਰਜੋਕਟ ਪੰਜਾਬ ਸਰਕਾਰ ਵੱਲੋਂ ਪੀ.ਪੀ.ਪੀ. ਮੋਡ ਰਾਹੀਂ 'ਕਰਸਨਾ ਡਾਇਗਨੌਸਿਟਕ ਲਿਮਟਿਡ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਬਟਾਲਾ ਦੀਆਂ 13 ਪੇਂਡੂ ਡਿਸਪੈਂਸਰੀਆਂ ਦੀ ਬਾਰਡਰ ਏਰੀਆ ਵਿਕਾਸ ਫੰਡ ਰਾਹੀਂ ਮੁਰੰਮਤ ਕਰਨ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਤੇ ਬਿਹਤਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸਿਸਟਮ ਸਰਵਿਸ ਨੂੰ ਹੋਰ ਬਿਹਤਰ ਬਣਾਇਆ ਗਿਆ ਹੈ ਅਤੇ 104 ਅਤੇ 112 ਮੈਡੀਕਲ ਹੈਲਪ ਲਾਈਨਾਂ ਹੁਣ ਐਮਰਜੈਂਸੀ ਸਮੇਂ ਹੋਰ ਵੀ ਤੇਜ਼ ਰਿਸਪਾਂਸ ਦੇਣਗੀਆਂ। ਹੁਣ ਮਰੀਜ਼ ਦੇ ਰਿਸ਼ਤੇਦਾਰ ਐਂਬੂਲੈਂਸ ਦੀ ਲੋਕੇਸ਼ਨ ਆਨ-ਲਾਈਨ ਟਰੇਸ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਐਂਬੂਲੈਂਸਾਂ ਦੀ ਗਿਣਤੀ ਵਧਾ ਕੇ 325 ਕੀਤੀ ਗਈ ਸੀ, ਜੋ ਅਗਲੇ ਦਿਨਾਂ ਦੌਰਾਨ ਹੋਰ ਵਧਾ ਕੇ 400 ਕੀਤੀ ਜਾ ਰਹੀ ਹੈ ਅਤੇ 23 ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਵੀ ਬੇੜੇ 'ਚ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸ਼ੁਭ ਮੌਕੇ ਮੁਹਾਲੀ ਨੂੰ ਇਹ ਕੀਮਤੀ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਜਾਬ ਨੂੰ ਵਧੀਆ ਮੈਡੀਕਲ ਬੁਨਿਆਦੀ ਢਾਂਚੇ ਵਾਲਾ ਪਹਿਲੇ ਨੰਬਰ ਦਾ ਸੂਬੇ ਬਣਾਉਣ ਦੇ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਵਿੱਚ ਸਿਹਤ ਦੇ ਖੇਤਰ ਵਿੱਚ ਬਹੁਤ ਵੱਡੇ ਸੁਧਾਰ ਕੀਤੇ ਹਨ ਅਤੇ ਜਿਹੜਾ ਪ੍ਰੋਗਰਾਮ ਅੱਜ ਸ਼ੁਰੂ ਕੀਤਾ ਗਿਆ ਹੈ ਇਸ ਨਾਲ ਹਰ ਬਿਮਾਰ ਵਿਅਕਤੀ ਨੂੰ ਸੁਪਰਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਮਿਲਣ ਦੇ ਨਾਲ-ਨਾਲ ਬਹੁਤ ਹੀ ਸਸਤੀਆਂ ਦਰਾਂ 'ਤੇ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਈ-ਕਲੀਨਿਕ ਸੇਵਾ ਸ਼ੁਰੂ ਹੋਣ ਨਾਲ ਪਿੰਡਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਵਿਆਹ ਪੁਰਬ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਈ-ਕਲੀਨਿਕ ਅਤੇ ਲੈਬ ਡਾਇਗੋੋਸਟਿਕ ਕੇਂਦਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੇ ਚੇਅਰਮੈਨ ਬਣਦੇ ਸਾਰ ਹੀ ਇਹ ਸੁਪਨਾ ਲਿਆ ਸੀ ਕਿ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਈ-ਕਲੀਨਿਕ ਸੇਵਾ ਅਤੇ ਲੈਬ ਡਾਇਗੋੋਸਟਿਕ ਕੇਂਦਰ ਦੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 35 ਦਿਨਾਂ ਦੇ ਰਿਕਾਰਡ ਸਮੇਂ ਵਿੱਚ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਵੱਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰ ਕਰਕੇ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਦੇਣ ਦੀ ਸ਼ੁਰੂਆਤ ਕਰਨ ਵਾਲਾ ਸੂਬਾ ਪੰਜਾਬ ਹੁਣ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਈ-ਕਲੀਨਿਕ ਸਹੂਲਤ ਸ਼ੁਰੂ ਕਰਨ ਲਈ ਚੁਣਨ ਵਾਸਤੇ ਬਟਾਲਾ ਵਾਸੀ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹਨ ਜਿਸ ਨਾਲ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵੀ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਮੈਡੀਕਲ ਕੌਂਸਲਿੰਗ ਸਹੂਲਤ ਮਿਲੇਗੀ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀ ਐਮ.ਡੀ. ਤਨੂ ਕਸ਼ਅਪ ਨੇ ਸਾਰਿਆਂ ਦਾ ਧੰਨਵਾਦ ਕੀਤਾ।

Saturday, August 28, 2021

ਇੱਕ ਵਾਰ ਫੇਰ ਯਾਦ ਕੀਤਾ ਗਿਆ ਜਲਿਆਂਵਾਲਾ ਵਾਲਾ ਬਾਗ਼ ਦਾ ਸਾਕਾ

Saturday: 28th August 2021, 8:52 PM

ਸਾਂਝੀਆਂ ਕੁਰਬਾਨੀਆਂ ਸਨ-ਖੂਨ ਸਾਂਝਾ ਡੁੱਲ੍ਹਿਆ ਸੀ 


ਚੰਡੀਗੜ੍ਹ: 28 ਅਗਸਤ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ ਡੈਸਕ):: 

ਜਬਰ ਜ਼ੁਲਮ ਅਤੇ ਬ੍ਰਿਟਿਸ਼ ਸੱਤਾ ਦੇ ਹੱਠ ਦਾ ਇਤਿਹਾਸ ਦੇਖੀਏ ਤਾਂ ਜਲਿਆਂਵਾਲਾ ਬਾਗ ਵਾਲੀ ਕਤਲੇਆਮ ਸਾਡੇ ਨੇੜਲੇ ਸਮਿਆਂ ਦੀਆਂ ਘਟਨਾਵਾਂ ਵਿੱਚੋਂ ਹਨ। ਜਬਰ ਜ਼ੁਲਮ ਦੇ ਨਾਲ ਨਾਲ ਇਹ ਵੀ ਯਾਦ ਆਉਂਦਾ ਹੈ  ਕਿ ਲੋਕਾਂ ਨੇ ਰਲਮਿਲ ਕੇ ਇਸ ਜਾਬਰ ਸੱਤਾ ਦੇ ਇਸ ਜਬਰ ਵਿਰੁੱਧ ਵੀ ਸਮੇਂ ਸਮੇਂ ਤੇ ਰੋਸ ਦਾ ਪ੍ਰਗਟਾਵਾ ਕੀਤਾ ਸੀ। ਰਲਮਿਲ ਕੇ ਜਾਨਾਂ ਵਾਰੀਆਂ ਸਨ। ਇਸ ਧਰਤੀ ਤੇ ਵੀ ਸਭਨਾਂ ਦਾ ਸਾਂਝਾ ਖੂਨ ਡੁੱਲਿਆ ਸੀ। ਇਸ ਡੁੱਲੇ ਖੂਨ ਨੇ ਹੀ ਊਧਮ ਸਿੰਘ ਨੂੰ ਇਸਦਾ ਬਦਲਾ ਲੈਣ ਵਾਲੇ ਰਾਹ ਤੋਰਿਆ ਸੀ। ਇਹ ਖੂਨ ਪ੍ਰੇਰਨਾ ਦੇਂਦਾ ਰਹੇਗਾ। ਇਹ ਯਾਦਗਾਰ ਸਿਰਫ ਇੱਟਾਂ, ਮਿੱਟੀ, ਸੀਮਿੰਟ ਅਤੇ ਬਜਰੀ ਦੀ ਨਹੀਂ। ਇਸਦੇ ਨਾਲ ਲੋਕਾਂ ਦੇ ਜਜ਼ਬਾਤ ਜੁੜੇ ਹੋਏ ਨੇ। ਉਹ ਖੂਨ ਅੱਜ ਵੀ ਪੁਕਾਰਦਾ ਹੈ ਤੇ ਅੱਜ ਵੀ ਉਸਦੀ ਪੁਕਾਰ ਸੁਣ ਕੇ ਲੋਕ ਇਸ ਧਰਤੀ ਤੇ ਜਾ ਕੇ ਸੱਜਦਾ ਕਰਦੇ ਨੇ। ਇਥੇ ਆਏ ਲੋਕ ਆਮ ਕਿਸਮ ਦੇ ਸੈਲਾਨੀ ਨਹੀਂ ਹੁੰਦੇ। ਇਥੇ ਉਹੀ ਪਹੁੰਚਦੇ ਨੇ ਜਿਹਨਾਂ ਨੂੰ ਇਸ ਖੂਨ ਦੀ ਪੁਕਾਰ ਏਨੇ ਅਰਸੇ ਬਾਅਦ ਵੀ ਸੁਣਾਈ ਦੇਂਦੀ ਹੈ। ਉਹਨਾਂ ਨੂੰ ਅੱਜ ਵੀ ਉਹ ਦ੍ਰਿਸ਼ ਦਿਖਾਈ ਦੇਂਦੇ ਹਨ ਜਿਹੜੇ ਉਹਨਾਂ ਦੇ ਜਨਮ ਤੋਂ ਵੀ ਪਹਿਲਾਂ ਦੇ ਹਨ। ਜ਼ਰਾ ਸੁਰ ਮਿਲੇ ਤਾਂ ਉਹਨਾਂ ਗੋਲੀਆਂ ਦੀ ਆਵਾਜ਼ ਅੱਜ ਵੀ ਸੁਣੀ ਜਾ ਸਕਦੀ ਹੈ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਮੁਰੰਮਤ ਕੀਤੇ ਗਏ ਜਲ੍ਹਿਆਂਵਾਲਾ ਬਾਗ ਸਮਾਰਕ ਨੂੰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਪ੍ਰਤੀਕ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਯਾਦਗਾਰ  ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਮਹੂਰੀ ਢੰਗ ਨਾਲ ਸ਼ਾਂਤਮਈ ਰੋਸ ਪ੍ਰਗਟਾਉਣ ਦੇ ਅਵਾਮ ਦੇ ਅਧਿਕਾਰ ਬਾਰੇ ਯਾਦ ਕਰਵਾਉਂਦੀ ਰਹੇਗੀ।

ਸ਼ਾਂਤਮਈ ਤਰੀਕੇ ਨਾਲ ਸੰਘਰਸ਼ੀਲ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਾ ਸਪੱਸ਼ਟ ਰੂਪ ਵਿਚ ਜ਼ਿਕਰ ਕਰਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਰਕ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਹਾਲ ਹੀ ਵਿਚ ਲੋਕਾਂ ਨੂੰ ਸਮਰਪਿਤ ਕੀਤੀ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਨੂੰ ਸਾਡੇ ਨੇਤਾਵਾਂ ਨੂੰ ਇਹ ਯਾਦ ਦਿਵਾਉਣਾ ਚਾਹੀਦਾ ਹੈ ਕਿ ਸ਼ਾਂਤਮਈ ਰਹਿ ਕੇ ਜਮਹੂਰੀ ਢੰਗ ਨਾਲ ਰੋਸ ਪ੍ਰਗਟਾਉਣਾ ਭਾਰਤੀਆਂ ਦਾ ਅਨਿੱਖੜਵਾਂ ਅਧਿਕਾਰ ਹੈ ਜਿਸ ਨੂੰ ਕੁਚਲਿਆ ਨਹੀਂ ਜਾ ਸਕਦਾ ਕਿਉਂਕਿ ਅੰਗੇਰਜਾਂ ਨੇ ਵੀ ਜਲ੍ਹਿਆਂਵਾਲਾ ਬਾਗ ਦੀ ਘਟਨਾ ਤੋਂ ਸਬਕ ਸਿੱਖਿਆ ਸੀ।

ਪ੍ਰਧਾਨ ਮੰਤਰੀ ਵੱਲੋਂ ਜਲ੍ਹਿਆਂਵਾਲਾ ਬਾਗ ਕੌਮੀ ਯਾਦਗਾਰ (ਸਮਾਰਕ) ਨੂੰ  ਰਿਮੋਟ ਰਾਹੀਂ ਰਾਸ਼ਟਰ ਨੂੰ ਸਮਰਪਿਤ ਕਰਨ ਤੋਂ ਪਹਿਲਾਂ ਆਪਣੇ ਸੰਖੇਪ ਭਾਸ਼ਣ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰਕ ਅਤੇ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੀ ਸ਼ਤਾਬਦੀ ਯਾਦਗਾਰ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੀ ਨਿਮਾਣੀ ਕੋਸ਼ਿਸ਼ ਹੈ ਤਾਂ ਕਿ ਇਤਿਹਾਸ ਹਮੇਸ਼ਾ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖੇ ਅਤੇ ਸਾਡੀਆਂ ਵਰਤਮਾਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਵਤਨਪ੍ਰਸਤੀ ਤੋਂ ਪ੍ਰੇਰਨਾ ਲੈ ਸਕਦੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਨੂੰ ਆਪਣਾ ਅਸਰ-ਰਸੂਖ ਵਰਤ ਕੇ ਸ਼ਹੀਦ ਊਧਮ ਸਿੰਘ ਜਿਨ੍ਹਾਂ ਨੇ ਇਸ ਕਤਲੇਆਮ ਦੀ ਬੇਇਨਸਾਫੀ ਦਾ ਬਦਲਾ ਲਿਆ ਸੀ, ਦੇ ਪਿਸਤੌਲ ਅਤੇ ਨਿੱਜੀ ਡਾਇਰੀ ਵਰਗੀਆਂ ਨਿਸ਼ਾਨੀਆਂ ਨੂੰ ਯੂ.ਕੇ. ਤੋਂ ਭਾਰਤ ਲਿਆਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਇਸ ਸਬੰਧ ਵਿਚ ਪਹਿਲਾਂ ਹੀ ਕੇਂਦਰੀ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਡਾ. ਜੈਸ਼ੰਕਰ ਨੂੰ ਪੱਤਰ ਲਿਖ ਚੁੱਕੇ ਹਨ।

ਇਸ ਸਮਾਗਮ ਵਿਚ ਕਈ ਕੇਂਦਰੀ ਮੰਤਰੀ, ਪੰਜਾਬ ਦੇ ਰਾਜਪਾਲ, ਵਿਰੋਧੀ ਧਿਰ ਦੇ ਨੇਤਾ ਅਤੇ ਜਲ੍ਹਿਆਂਵਾਲਾ ਬਾਗ ਦੇ ਟਰੱਸਟੀ ਤੋਂ ਇਲਾਵਾ ਕੁਝ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਵੀ ਸ਼ਿਰਕਤ ਕੀਤੀ। ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਦੇ ਪਰਿਵਾਰ ਵੀ ਹਾਜ਼ਰ ਸਨ।

ਜਲ੍ਹਿਆਂਵਾਲਾ ਬਾਗ਼ ਯਾਦਗਾਰ ਨੂੰ “ਭਾਰਤ ਦੀ ਆਜ਼ਾਦੀ ਲਈ ਅਹਿੰਸਕ ਅਤੇ ਸ਼ਾਂਤਮਈ ਸੰਘਰਸ਼ ਦਾ ਸਦੀਵੀ ਪ੍ਰਤੀਕ” ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਦੂਜੇ ਪਾਸੇ ਇਹ ਸ਼ਾਂਤੀ ਪੂਰਨ ਢੰਗ ਨਾਲ ਇਕੱਤਰ ਹੋਏ ਲੋਕਾਂ ਖ਼ਿਲਾਫ਼ ਹਿੰਸਾ ਅਤੇ ਸਟੇਟ ਦੇ ਸਭ ਤੋਂ ਵਹਿਸ਼ੀ ਕਾਰਿਆਂ ਵਿੱਚੋਂ ਸਭ ਤੋਂ ਘਿਨਾਉਣੀ ਕਾਰਵਾਈ ਦੀ ਗਵਾਹੀ ਭਰਦਾ ਹੈ।"

ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਵਿਸਾਖੀ ਮੌਕੇ ਸੈਂਕੜੇ ਨਿਰਦੋਸ਼ ਲੋਕਾਂ ਦੀ ਹੱਤਿਆ ਨੇ ਨਾ ਸਿਰਫ਼ ਦੇਸ਼ ਬਲਕਿ ਸਮੁੱਚੇ ਵਿਸ਼ਵ ਦੀ ਨੈਤਿਕ ਜ਼ਮੀਰ ਨੂੰ ਹਲੂਣ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉੱਘੇ ਪੰਜਾਬੀ ਕਵੀ ਨਾਨਕ ਸਿੰਘਜੋ ਇਸ ਸਾਕੇ ਵਿੱਚ ਖੁਸ਼ਕਿਸਮਤੀ ਨਾਲ ਬਚ ਗਿਆ ਸੀਮੁਤਾਬਿਕ ਇਹ "ਖੂਨੀ ਵਿਸਾਖੀ" ਬਰਤਾਨਵੀ ਸਾਮਰਾਜ ਦੀ ਤਾਬੂਤ ਵਿੱਚ ਆਖਰੀ ਕਿੱਲ ਸਾਬਿਤ ਹੋਈ ਸੀ। ਮੁੱਖ ਮੰਤਰੀ ਨੇ ਕਿਹਾ ਇਸ ਅਣਮਨੁੱਖੀ ਕਾਰੇ ਦੇ ਰੋਸ ਵਿੱਚ ਗੁਰੂਦੇਵ ਰਾਬਿੰਦਰਨਾਥ ਟੈਗੋਰ ਨੇ 'ਨਾਈਟਹੁਡਦੀ ਉਪਾਧੀ ਵਾਪਸ ਕਰ ਦਿੱਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗਪਵਿੱਤਰ ਨਗਰੀ ਵਿਖੇ ਆਉਣ ਵਾਲੇ ਲੱਖਾਂ ਸੈਲਾਨੀਆਂ ਅਤੇ ਸ਼ਰਧਾਲੂਆਂ ਲਈ ਅੰਮ੍ਰਿਤਸਰ ਦੀਆਂ ਇਤਿਹਾਸਕ ਥਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਇਸ ਗੱਲ `ਤੇ ਖੁਸ਼ੀ ਜ਼ਾਹਰ ਕੀਤੀ ਕਿ ਜਦੋਂ ਦੇਸ਼ ਇਸ ਦੁਖਾਂਤ ਦੀ ਸ਼ਤਾਬਦੀ ਮਨਾ ਰਿਹਾ ਹੈਸੱਭਿਆਚਾਰ ਮੰਤਰਾਲੇ ਨੇ ਇਸ ਯਾਦਗਾਰ ਦੇ ਨਵੀਨੀਕਰਨ ਲਈ ਵੱਡੇ ਪੱਧਰ `ਤੇ ਕਾਰਜ ਕੀਤੇ ਹਨ ਅਤੇ ਇਸ ਨੂੰ ਵਧੇਰੇ ਤਕਨਾਲੋਜੀ-ਅਧਾਰਤ ਦਿੱਖ ਦਿੱਤੀ ਹੈਜਿਸ ਵਿੱਚ ਸਾਊਂਡ ਐਂਡ ਲਾਈਟ ਸ਼ੋਅ ਸ਼ਾਮਲ ਹੈ ਜਿਸ ਨਾਲ ਵਧੇਰੇ ਲੋਕ ਆਕਰਸ਼ਿਤ ਹੋਣਗੇ।

ਇਹ ਚੇਤੇ ਕਰਦਿਆਂ ਕਿ ਇਸ ਪਵਿੱਤਰ ਯਾਦਗਾਰ ਦੀ ਕਹਾਣੀ ਦੁਖਾਂਤ ਤੋਂ ਬਾਅਦ ਸ਼ੁਰੂ ਹੋਈ ਸੀਜਦੋਂ 1920 ਵਿੱਚ ਇਸ ਸਥਾਨ `ਤੇ ਯਾਦਗਾਰ ਬਣਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਫਿਰ ਟਰੱਸਟੀਆਂ ਦੁਆਰਾ ਜ਼ਮੀਨ ਖਰੀਦੀ ਗਈ ਸੀਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ 1951 ਵਿੱਚ ਸਰਕਾਰ ਨੇ ਇਸਨੂੰ "ਕੌਮੀ ਯਾਦਗਾਰ" ਐਲਾਨ ਦਿੱਤਾ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਦੁਖਾਂਤ ਦੀ ਸ਼ਤਾਬਦੀ ਨੂੰ ਮਨਾਉਣ ਦੇ ਹਿੱਸੇ ਵਜੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹਾਲ ਹੀ ਵਿੱਚ 14 ਅਗਸਤ, 2021 ਨੂੰ  ਅੰਮ੍ਰਿਤਸਰ ਵਿੱਚ ਇੱਕ ਵੱਖਰੇ ਸਥਾਨ `ਤੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਸਮਰਪਿਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰ `ਤੇ ਰਿਕਾਰਡ ਅਨੁਸਾਰ ਉਪਲਬਧ ਸਾਰੇ 488 ਸ਼ਹੀਦਾਂ ਦੇ ਨਾਮ ਉੱਕਰੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀਅੰਮ੍ਰਿਤਸਰ ਦੀ ਇੱਕ ਵਿਸ਼ੇਸ਼ ਖੋਜ ਟੀਮ ਵੀ ਗਠਿਤ ਕੀਤੀ ਸੀ ਤਾਂ ਜੋ ਉਨ੍ਹਾਂ ਸ਼ਹੀਦਾਂ ਦੇ ਲਾਪਤਾ ਨਾਵਾਂ ਦਾ ਪਤਾ ਲਗਾਇਆ ਜਾ ਸਕੇ ਜਿਨ੍ਹਾਂ ਨੂੰ ਇਸ ਯਾਦਗਾਰ `ਤੇ ਦਰਸਾਏ ਜਾਣ ਦੀ ਲੋੜ ਹੈ ਜਿਸ ਲਈ ਲੋੜੀਂਦੀ ਜਗ੍ਹਾ ਛੱਡੀ ਗਈ ਹੈ।

Sunday, August 22, 2021

ਮੁੱਖ ਮੰਤਰੀ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਸਖਤੀ ਨਾਲ ਤਾੜਿਆ

 Sunday: 22nd August 2021 at 8:06 PM

  ਬੇਬਾਕ ਟਿੱਪਣੀਆਂ ਨੇ ਪਾਇਆ ਵਿਵਾਦ ਦੀ ਅੱਗ ਤੇ ਤੇਲ 


ਚੰਡੀਗੜ: 22 ਅਗਸਤ 2021: (ਗੁਰਜੀਤ ਬਿੱਲਾ//ਇਨਪੁਟ ਪੰਜਾਬ ਸਕਰੀਨ ਡੈਸਕ)::

ਸ਼ਹਿ-ਮਾਤ ਦੇ ਲੰਮੇ ਸਿਲਸਿਲੇ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਵੱਲੋਂ ਆਰੰਭੀ ਸਿਆਸੀ ਲੜਾਈ ਹੁਣ ਕੁਝ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਸਲਾਹਕਾਰਾਂ ਦੀ ਭੂਮਿਕਾ ਤੇ ਉਂਗਲੀਆਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਸਥਾਨਕ ਮੀਡੀਆ ਤੋਂ ਲੈ ਕੇ ਦੇਸ਼ੀ ਵਿਦੇਸ਼ੀ ਮੀਡੀਆ ਇਸ ਸਬੰਧੀ ਨਜ਼ਰਾਂ ਲਾਈ ਬੈਠਾ ਹੈ। ਉਹਨਾਂ ਦੇ ਕੈਮਰੇ ਉਚੇਚ ਨਾਲ ਇਸ ਪਾਸੇ ਫੋਕਸ ਕੀਤੇ ਜਾ ਚੁੱਕੇ ਹਨ। ਉਹਨਾਂ ਦੇ "ਖੋਜੀ ਰਿਪੋਰਟਰ" ਨਿੱਤ ਇਹਨਾਂ ਨਵੇਂ ਸਲਾਹਕਾਰਾਂ ਜਾਂ ਇਹਨਾਂ ਦੇ ਭਾਸ਼ਣਾਂ/ਲਿਖਤਾਂ ਬਾਰੇ ਕੁਝ ਨ ਕੁਝ ਲੱਭ ਕੇ ਲਿਆ ਰਹੇ ਹਨ। ਇਹਨਾਂ ਮੀਡੀਆ ਅਦਾਰਿਆਂ ਦੇ ਸਕਰਿਪਟ ਰਾਈਟਰਾਂ ਦੀਆਂ ਕਲਮਾਂ ਲਗਾਤਾਰ ਕੁਝ ਨਾ ਕੁਝ ਲਿਖ ਰਹੀਆਂ ਹਨ। ਪੰਜਾਬ ਦੀਆਂ ਸਮੱਸਿਆਵਾਂ ਦਾ ਨਹੀਂ ਇਹਨਾਂ ਦਾ ਅਤੀਤ ਜ਼ਰੂਰ ਫਰੋਲਿਆ ਜਾ ਰਿਹਾ ਹੈ ਅਤੇ ਹੁਣ ਇਹਨਾਂ ਭਵਿੱਖ ਦੀਆਂ ਗੱਲਾਂ ਵੀ ਹੋਣ ਲੱਗ ਪਈਆਂ ਹਨ। ਕੀ ਬਣੇਗੇ ਤੇਰਾ ਪੰਜਾਬ ਸਿਆਂ? ਵੋਟਾਂ ਲੈਣ ਲਈ ਬਹੁਤ ਸਾਰੇ ਵਾਅਦੇ ਜੇ ਸਿਆਸੀ ਲੀਡਰਾਂ ਨੇ ਕੀਤੇ ਹਨ ਤਾਂ ਵਾਅਦੇ ਤਾਂ ਇਹ ਸਲਾਹਕਾਰ ਵੀ ਬਹੁਤ ਕਰ ਬੈਠੇ ਹਨ। ਸ਼ਾਇਦ ਇਹ ਲੋਕ ਬੇਹੱਦ ਤਜਰਬੇਕਾਰ ਹੋਣ ਦੇ ਬਾਵਜੂਦ ਸਿਆਸੀ ਸ਼ਤਰੰਜ ਦੀਆਂ ਚਾਲਾਂ ਨੂੰ  ਨਹੀਂ ਜਾਣਦੇ। ਪਿਆਦਿਆਂ ਦੀ ਕੁਰਬਾਨੀ ਤਾਂ ਆ ਅਤੇ ਬਹੁਤ ਪੁਰਾਣੀ ਹੋ ਚੁੱਕੀ ਰਵਾਇਤ ਹੈ ਪਰ ਫਿਰ ਬਲਿ ਦੇ ਬੱਕਰੇ ਨਹੀਂ ਮੁੱਕਦੇ। ਬਹਾਨਾ ਕੋਈ ਵੀ ਬਣ ਸਕਦਾ ਹੈ। 

ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੇ ਹਾਲ ਹੀ ਵਿਚ ਆਏ ਬਿਆਨਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਿਹੀਆਂ ਘਿਨਾਉਣੀਆਂ ਅਤੇ ਮਾੜੀਆਂ ਟਿੱਪਣੀਆਂ ਵਿਰੁੱਧ ਤਾੜਨਾ ਕੀਤੀ ਹੈ ਜਿਨਾਂ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਲਈ ਵੀ ਖਤਰਾ ਪੈਦਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਵਿਰੋਧੀ ਵੱਜੋਂ ਉਭਰ ਕੇ ਸਾਹਮਣੇ ਆਏ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਬਣਨ ਮਗਰੋਂ ਪਹਿਲਾਂ ਚਾਰ ਅਤੇ ਫਿਰ ਦੋ ਹੋਰ ਸਲਾਹਕਾਰ ਨਿਯੁਕਤ ਕੀਤੇ ਸਨ। ਦਿਲਚਸਪ ਗੱਲ ਹੈ ਕਿ ਇਹਨਾਂ ਵਿੱਚੋਂ ਕੋਈ ਵੀ ਵਿਅਕਤੀ ਜਾਂ ਪੱਤਰਕਾਰ ਅਜਿਹੇ ਸਲਾਹਕਾਰ ਵੱਜੋਂ ਨਿਯੁਕਤ ਹੋਣ ਵੇਲੇ ਤੱਕ ਸ਼ਾਇਦ ਕਾਂਗਰਸ ਪਾਰਟੀ ਦਾ ਮੈਂਬਰ ਵੀ ਨਹੀਂ ਸੀ। ਇਸ ਹਕੀਕਤ ਨੂੰ ਜਾਣਦਿਆਂ ਮੋਹਤਬਰ ਅਤੇ ਬਜ਼ੁਰਗ ਸਲਾਹਕਾਰ ਡਾਕਟਰ ਪਿਆਰੇ ਲਾਲ ਗਰਗ ਨੇ ਤੁਰੰਤ ਕਿਸੇਟੈਕਸਟ ਜਾਂ ਵੀਡੀਓ ਪੋਸਟ ਰਾਹੀਂ ਸਪਸ਼ਟ ਕਰ ਦਿੱਤਾ ਸੀ ਕਿ ਉਹ ਨਾਂ ਤਾਂ ਕਾਂਗਰਸ ਪਾਰਟੀ ਦੇ ਮੈਂਬਰ ਬਣਨਗੇ ਅਤੇ ਨਾ ਹੀ ਕਾਂਗਰਸ ਪਾਰਟੀ ਤੋਂ ਕੋਈ ਅਹੁਦਾ ਲੈਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਵੱਜੋਂ ਨਵਜੋਤ ਸਿੱਧੂ ਕੋਈ ਸਲਾਹ ਚਾਹੁਣਗੇ ਤਾਂ ਉਹ ਜ਼ਰੂਰ ਦੀਆ ਕਰਨਗੇ। ਹੁਣ ਅਜੇ ਤੱਕ ਇਹ ਵੀ ਸਪਸ਼ਟ ਨਹੀਂ ਕਿ ਜੋ ਜੋ ਬਿਆਨ ਇਹਨਾਂ ਸਲਾਹਕਾਰਾਂ ਨੇ ਦਿੱਤੇ ਉਹ ਸਾਰੇ ਬਿਆਨ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੰਗੀ ਗਈ ਕਿਸੇ ਸਲਾਹ ਦਾ ਕੋਈ ਹਿੱਸਾ ਸਨ ਜਾਂ ਸਮਸਿਆ ਦੱਸਣ ਦੀ ਇਮਾਨਦਾਰ ਕੋਸ਼ਿਸ਼? 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਸੀਮਿਤ ਰੱਖਣ ਅਤੇ ਉਨਾਂ ਮਸਲਿਆਂ ਉਤੇ ਨਾ ਬੋਲਣ ਲਈ ਕਿਹਾ ਹੈ ਜਿਨਾਂ ਬਾਰੇ ਉਨਾਂ ਨੂੰ ਜਾਂ ਤਾਂ ਥੋੜਾ-ਬਹੁਤ ਪਤਾ ਹੈ ਜਾਂ ਫੇਰ ਉੱਕਾ ਹੀ ਕੋਈ ਜਾਣਕਾਰੀ ਨਹੀਂ ਹੈ। ਮੁਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਆਪਣੀਆਂ ਟਿੱਪਣੀਆਂ ਦੇ ਨਿਕਲਣ ਵਾਲੇ ਅਰਥਾਂ ਦੀ ਵੀ ਸਮਝ ਨਹੀਂ ਹੈ। ਇਥੇ ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੂੰ ਵੀ ਇਸਦਾ ਚੰਗੀ ਤਰ੍ਹਾਂ ਪਤਾ ਸੀ ਕਿ ਜਿਹਨਾਂ ਜਿਹਨਾਂ ਨੂੰ ਸਲਾਹਕਾਰ ਬਣਾਇਆ ਗਿਆ ਹੈ ਉਹ ਕੌਮਾਂਤਰੀ ਸੋਚ ਰੱਖਣ ਵਾਲੇ ਲੋਕ ਹਨ ਅਤੇ ਅੰਧਰਾਸ਼ਟਰਵਾਦ ਵਾਲੀ ਭਾਜਪਾਈ ਸੋਚ ਦੇ ਮੁਢੋਂ ਹੀ ਖਿਲਾਫ ਹਨ। ਇਸਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੀ ਅਤੇ ਕਾਂਗਰਸ ਪਾਰਟੀ ਦੀ ਕੌਮੀ ਹਾਈ ਕਮਾਨ ਇਸ ਤੋਂ ਅਵੇਸਲੀ ਨਹੀਂ ਹੋ ਸਕਦੀ। ਇਹਨਾਂ ਵਿਦਵਾਨ ਸ਼ਖਸੀਅਤਾਂ ਦੇ ਬਿਆਨ ਸਲਾਹਕਾਰਾਂ ਵੱਜੋਂ ਨਿਯੁਕਤ ਹੋਣ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ਤੇ ਆਮ ਆਉਂਦੇ ਰਹੇ ਹਨ। ਆਮ ਲੋਕ ਵੀ ਇਹਨਾਂ ਦੇ ਵਿਚਾਰਾਂ ਦੀ ਸੁਰ ਅਤੇ ਪਹੁੰਚ ਨੂੰ ਚੰਗੀ ਤਰ੍ਹਾਂ ਸਮਝਦੇ ਹਨ। 

ਹੁਣ ਮੁੱਖ ਮੰਤਰੀ ਦੀ ਇਹ ਪ੍ਰਤੀਕਿਰਿਆ ਡਾ. ਪਿਆਰੇ ਲਾਲ ਗਰਗ ਵੱਲੋਂ ਪਾਕਿਸਤਾਨ ਦੀ ਨਿਖੇਧੀ ਕਰਨ ਉਤੇ ਉਨਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਕੀਤੇ ਸਵਾਲ ਅਤੇ ਇਸ ਤੋਂ ਪਹਿਲਾਂ ਕਸ਼ਮੀਰ ਬਾਰੇ ਮਾਲਵਿੰਦਰ ਸਿੰਘ ਮਾਲੀ ਦੀ ਵਿਵਾਦਪੂਰਨ ਬਿਆਨਬਾਜੀ ਦੇ ਸੰਦਰਭ ਵਿਚ ਸਾਹਮਣੇ ਆਈ ਹੈ। ਇਨਾਂ ਦੋਵਾਂ ਨੂੰ ਸਿੱਧੂ ਨੇ ਹਾਲ ਹੀ ਵਿਚ ਆਪਣੇ ਸਲਾਹਕਾਰ ਨਿਯੁਕਤ ਕੀਤਾ ਹੈ। ਹੁਣ ਛੇਤੀ ਹੀ ਸੁਆਲ ਖੜਾ ਹੋ ਸਕਦਾ ਹੈ ਕਿ ਕੀ ਏਨੇ ਮਹੱਤਵਪੂਰਨ ਅਹੁਦਿਆਂ ਤੇ ਨਿਯੁਕਤੀ ਦਾ ਕੋਈ ਜੱਥੇਬੰਦਕ ਵਿਧੀ-ਵਿਧਾਨ ਅਤੇ ਪ੍ਰਤੀਬੱਧਤਾ ਹੋਣੀ ਜ਼ਰੂਰੀ ਕਿਓਂ ਨਹੀਂ? ਅਹੁਦੇ ਦਾ ਭੇਦ ਗੁਪਤ ਰੱਖਣ ਵਾਲੀ ਸੰਹੁ ਵਰਗੀ ਕੋਈ ਰਸਮੀ ਪ੍ਰਕ੍ਰਿਆ ਵੀ ਕਿਓਂ ਨਹੀਂ? ਕੀ ਇਹ ਕਾਰਪੋਰੇਟ ਵਾਲਾ ਰੰਗ ਢੰਗ ਹੈ? ਕੀ ਕੋਈ ਜਮਹੂਰੀ ਪ੍ਰਕ੍ਰਿਆ ਜ਼ਰੂਰੀ ਨਹੀਂ ਸੀ? ਇਸੇ ਕਾਰਨ ਹੁਣ ਜਿਹੜੀਆਂ ਸਮੱਸਿਆਵਾਂ ਖੜੀਆਂ ਹੋ ਰਹੀਆਂ ਹਨ ਇਹਨਾਂ ਦਾ ਖਦਸ਼ਾ ਇਹਨਾਂ ਨਿਯੁਕਤੀਆਂ ਦੇ ਪਹਿਲੇ ਦਿਨ ਤੋਂ ਹੀ ਮੌਜੂਦ ਸੀ? ਕਿਹਾ ਜਾ ਸਕਦਾ ਹੈ ਕਿ ਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹਨਾਂ ਨਿਯੁਕਤੀਆਂ ਵੇਲੇ ਕੁਝ ਆਖਦੇ ਤਾਂ ਬਖੇੜਾ ਖੜਾ ਹੋ ਜਾਣਾ ਸੀ ਪਰ ਆਖਿਰ ਕਾਂਗਰਸ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਇਹਨਾਂ ਖਦਸ਼ਿਆਂ ਦੀਆਂ ਸੰਭਾਵਨਾਵਾਂ ਨੂੰ ਅਣਗੌਲਿਆਂ ਕਿਓਂ ਕੀਤਾ? ਜਿੱਥੋਂ ਤੱਕ ਸਮਝ ਆਉਂਦਾ ਹੈ ਇਹਨਾਂ ਸਲਾਹਕਾਰਾਂ ਵਿੱਚੋਂ ਕੋਈ ਵੀ ਇਸ ਅਹੁਦੇ ਤੇ ਨਿਯੁਕਤ ਹੋਣ ਲਈ ਕਾਹਲਾ ਜਾਂ ਉਤਾਵਲਾ ਨਹੀਂ ਸੀ। ਸਿਆਸੀ ਨਜ਼ਰੀਏ ਨਾਲ ਇਹਨਾਂ ਨੂੰ ਇਹ ਅਹੁਦਾ ਸਵੀਕਾਰ ਕਰਨਾ ਵੀ ਨਹੀਂ ਸੀ ਚਾਹੀਦਾ। ਇਸ ਨਿਯੁਕਤੀ ਦੀ ਖਬਰ ਆਉਣ ਤੇ ਇਹਨਾਂ ਦੇ ਜਾਣੂੰ ਸੱਜਣਾਂ ਮਿੱਤਰਾਂ ਨੂੰ ਤਾਂ ਯਕੀਨ ਵੀ ਨਹੀਂ ਸੀ ਆਇਆ। 

ਪਰ ਮੌਜੂਦਾ ਹਾਲਾਤ ਨੂੰ ਨਾਜ਼ੁਕ ਹੁੰਦਿਆਂ ਦੇਖ ਕੇ ਹੁਣ ਇਸ ਸੰਬੰਧੀ ਬੋਲਡ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰ.ਮਾਲੀ ਅਤੇ ਡਾ. ਗਰਗ ਦੇ ਅਸਚਰਜ ਭਰੇ ਬਿਆਨਾਂ ਉਤੇ ਹੈਰਾਨੀ ਜ਼ਾਹਰ ਕੀਤੀ ਹੈ। ਉਹਨਾਂ ਇਹ ਵੀ  ਕਿਹਾ ਕਿ ਇਹ ਬਿਆਨ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਭਾਰਤ ਅਤੇ ਕਾਂਗਰਸ ਪਾਰਟੀ ਦੀ ਪੁਜੀਸ਼ਨ ਦੇ ਬਿਲਕੁਲ ਉਲਟ ਜਾਂਦੇ ਹਨ। ਉਨਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਆਪਣੇ ਸਲਾਹਕਾਰਾਂ ਵੱਲੋਂ ਭਾਰਤ ਦੇ ਹਿੱਤਾਂ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਉਨਾਂ ਉਤੇ ਲਗਾਮ ਲਾਉਣ ਲਈ ਵੀ ਕਿਹਾ। ਪਰ ਕੌਣ ਲਗਾਏਗਾ ਲਗਾਮ? ਇਹ ਸੱਜਣ ਜੋ ਵੀ ਬੋਲਦੇ ਹਨ ਬੜਾ ਤੋਲ ਕੇ ਬੋਲਦੇ ਹਨ ਜਿਹੜਾ ਕਾਨੂੰਨ ਪੱਖੋਂ ਕਿਸੇ ਵੀ ਤਰ੍ਹਾਂ ਗਲਤ ਜਾਂ ਕਮਜ਼ੋਰੀ ਭਰਿਆ ਨਹੀਂ ਹੁੰਦਾ। 

ਅੱਜ ਇਹਨਾਂ ਬਿਆਨਾਂ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਸੀ ਅਤੇ ਹੁਣ ਵੀ ਹੈ। ਉਨਾਂ ਕਿਹਾ ਕਿ ਇਸ ਦੇ ਉਲਟ ਮਾਲੀ ਨੇ ਪਾਕਿਸਤਾਨ ਦੀ ਹਾਂ ਵਿੱਚ ਹਾਂ ਮਿਲਾਉਣ ਵਾਲਾ ਬਿਆਨ ਦਿੱਤਾ ਹੈ ਜੋ ਕਿ ਪੂਰੀ ਤਰਾਂ ਦੇਸ਼ ਵਿਰੋਧੀ ਹੈ। ਉਨਾਂ ਮਾਲੀ ਦੀ ਨਿੰਦਾ ਕਰਦਿਆਂ ਕਿਹਾ ਕਿ ਨਾ ਸਿਰਫ ਹੋਰ ਪਾਰਟੀਆਂ ਸਗੋਂ ਕਾਂਗਰਸ ਵਲੋਂ ਵੀ ਵਿਆਪਕ ਰੂਪ ਵਿੱਚ ਨਿੰਦਾ ਨਿਖੇਧੀ ਕੀਤੇ ਜਾਣ ਦੇ ਬਾਵਜੂਦ ਮਾਲੀ ਨੇ ਆਪਣਾ ਬਿਆਨ ਵਾਪਸ ਨਹੀਂ ਲਿਆ। ਆਖਿਰ ਕਾਂਗਰਸ ਪਾਰਟੀ ਦੀ ਕੌਮੀ ਹਾਈਕਮਾਨ ਨੂੰ ਇਹਨਾਂ ਸੰਭਾਵਨਾਵਾਂ ਦਾ ਪਤਾ ਕਿਓਂ ਨਹੀਂ ਸੀ? ਦਿਲਚਸਪ ਗੱਲ ਹੈ ਕਿ ਇਸ ਸੰਬੰਧੀ ਇਹਨਾਂ ਸਲਾਹਕਾਰਾਂ ਨੂੰ ਵੀ ਪਤਾ ਸੀ ਕਿ ਕਾਂਗਰਸ ਪਾਰਟੀ ਦੀ ਸੈਕੂਲਰ ਦਿੱਖ ਵਾਲੀ ਸਾਖ ਦੇ ਬਾਵਜੂਦ ਕਾਂਗਰਸ ਪਾਰਟੀ ਨਾਂ ਤਾਂ ਰਾਸ਼ਟਰਵਾਦ ਵਾਲੀ ਲਛਮਣ ਰੇਖਾ ਉਲੰਘ ਸਕਦੀ ਹੈ ਤੇ ਨਾ ਹੀ ਆਪਣੀ ਮੁੱਖ ਵਿਰੋਧੀ ਪਾਰਟੀ ਬੀਜੇਪੀ ਨੂੰ ਕਿਸੇ ਅਜਿਹੇ ਬਿਆਨ ਨੂੰ ਜ਼ਰੀਆ ਬਣਾ ਕੇ ਕੋਈ ਨਵਾਂ ਮੁੱਦਾ ਚੁੱਕਣ ਦਾ ਬਹਾਨਾ ਦੇ ਸਕਦੀ ਹੈ।  

ਸਿਆਸਤ ਵਿੱਚ ਹਰ ਧਿਰ ਜੇ ਕੋਈ ਸਹਿਯੋਗ ਦੇਂਦੀ ਹੈ ਤਾਂ ਉਸਦਾ ਵੱਧ ਤੋਂ ਵੱਧ ਲਾਹਾ ਵੀ ਲੈਂਦੀ ਹੈ। ਕੀ ਇਹ ਸੱਚ ਨਹੀਂ ਕਿ ਸਲਾਹਕਾਰਾਂ ਦੇ ਆਪੋ ਆਪਣੇ ਨਿਸ਼ਾਨੇ ਹੋਣ ਜਾਂ ਨਾ ਹੋਣ ਪਰ ਅਤੇ ਨਵਜੋਤ ਸਿੱਧੂ ਹੁਰਾਂ ਦੇ ਆਪਣੇ ਨਿਸ਼ਾਨੇ ਸਨ? ਗਰਗ ਵਲੋਂ ਉਨਾਂ (ਕੈਪਟਨ ਅਮਰਿੰਦਰ ਸਿੰਘ) ਦੀ ਪਾਕਿਸਤਾਨ ਦੀ ਆਲੋਚਨਾ ਵਾਲੀ ਟਿੱਪਣੀ ਨੂੰ ਪੰਜਾਬ ਦੇ ਹਿੱਤ ਵਿੱਚ ਨਾ ਦੱਸੇ ਜਾਣ ਵਾਲੇ ਬਿਆਨ ਉਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰ ਜ਼ਮੀਨੀ ਹਕੀਕਤ ਤੋਂ ਬਹੁਤ ਦੂਰ ਹਨ। ਉਨਾਂ ਕਿਹਾ ਕਿ ਇਹ ਸੱਚ  ਨਾ ਸਿਰਫ ਹਰ ਪੰਜਾਬੀ ਬਲਕਿ ਹਰ ਭਾਰਤੀ ਜਾਣਦਾ ਹੈ ਕਿ ਪਾਕਿਸਤਾਨ ਸਾਡੇ ਲਈ ਹਮੇਸ਼ਾ ਖਤਰਾ ਰਿਹਾ ਹੈ। ਹਰ ਰੋਜ਼ ਉਹ ਸਾਡੇ ਸੂਬੇ ਅਤੇ ਦੇਸ ਵਿੱਚ ਉਥਲ-ਪੁਥਲ ਜਾਂ ਅਸਥਿਰਤਾ ਫੈਲਾਉਣ ਲਈ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਭੇਜਣ ਵਰਗੀਆਂ ਕੋਝੀਆਂ ਕੋਸ਼ਿਸ਼ਾਂ ਕਰਦਾ ਰਹਿੰਦਾ ਹੈ। 

ਮੁੱਖ ਮੰਤਰੀ ਨੇ ਗਰਗ ਦੀ ਟਿੱਪਣੀ ਨੂੰ ਤਰਕਹੀਣ ਅਤੇ ਨਾ-ਵਾਜਿਬ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਫੌਜੀ ਸਰਹੱਦਾਂ ‘ਤੇ ਪਾਕਿਸਤਾਨ ਸਮਰਥਨ ਵਾਲੀਆਂ ਤਾਕਤਾਂ ਦੇ ਹੱਥੋਂ ਜਾਨਾਂ ਗਵਾ ਰਹੇ ਹਨ। ਇਹਨਾਂ ਸਾਰੀਆਂ ਗੱਲਾਂ ਦੀ ਹਕੀਕਤ ਦੇ ਬਾਵਜੂਦ ਕਿਧਰੇ ਇੰਝ ਤਾਂ ਨਹੀਂ ਲੱਗਦਾ ਕਿ ਇਹ ਸਲਾਹਕਾਰ ਆਪਣੀ ਵਿਚਾਰਧਾਰਾ ਵਾਲੇ ਕਿਸੇ ਲੋਕ ਇਨਕਲਾਬ ਲਈ ਰਾਹ ਪੱਧਰਾ ਕਰ ਰਹੇ ਸਨ? ਇਥੇ ਜ਼ਿਕਰਯੋਗ ਹੈ ਡਾਕਟਰ ਪਿਆਰੇ ਲਾਲ ਗਰਗ ਬਹੁਤ ਹੀ ਬਜ਼ੁਰਗ ਅਤੇ ਸੁਲਝੇ ਹੋਏ ਸ਼ਖਸ ਹਨ। ਇਸੇ ਤਰ੍ਹਾਂ ਮਾਲਵਿੰਦਰ ਸਿੰਘ ਮਾਲੀ ਵੀ ਬੜੇ ਨਾਜ਼ੁਕ ਕਿਸਮ ਦੇ ਹਾਲਾਤਾਂ ਵਿੱਚੋਂ ਨਿਕਲੇ ਹੋਏ ਹਨ। ਇਹ ਦੋਵੇਂ ਜਣੇ ਬਿਨਾ ਸੋਚੇ ਸਮਝੇ ਕੁਝ ਨਹੀਂ ਬੋਲਣ ਵਾਲੇ। ਇਹ ਗੱਲ ਵੱਖਰੀ ਹੈ ਕਿ ਕਾਂਗਰਸ ਪਾਰਟੀ ਨੂੰ ਉਹ ਸਭ ਰਾਸ ਆਉਂਦਾ ਹੈ ਜਾਂ ਨਹੀਂ? ਇੱਕ ਗੱਲ ਹੋਰ ਵੀ ਕਿ ਇਹ ਦੋਵੇਂ ਆਪਣੇ ਬਿਆਨਾਂ ਤੋਂ ਪਿੱਛੇ ਮੁੜਨ ਵਾਲੇ ਵੀ ਨਹੀਂ ਅਹੁਦੇ ਭਾਵੇਂ ਛੱਡ ਜਾਣ।  

ਫਿਰ ਵੀ ਘਟਨਾਕ੍ਰਮ ਗੰਭੀਰ ਕਰਵਟ ਲਾਇ ਰਿਹਾ ਹੈ। ਸ਼ਾਇਦ  ਇਸੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਖੁਸ਼ ਵੀ ਹਨ ਅਤੇ ਭਰੇ ਦਿਲ ਨਾਲ ਆਖਦੇ ਹਨ ਕਿ ਗਰਗ ਜੋ ਰਾਜਨੀਤੀ ਤੋਂ ਪ੍ਰੇਰਿਤ ਭੜਕਾਊ ਤੇ ਗੈਰ ਜਿੰਮੇਵਾਰਨਾ ਖੁੱਲੇਆਮ ਬਿਆਨ ਦੇ ਰਹੇ ਹਨ, ਨੂੰ ਪੰਜਾਬੀਆਂ ਦੀ ਕੁਰਬਾਨੀ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, “ਗਰਗ ਸ਼ਾਇਦ ਭੁੱਲ ਗਏ ਹਨ ਕਿ ਅੱਸੀਵਿਆਂ ਤੇ ਨੱਬਵਿਆਂ ਵਿੱਚ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦੀਆਂ ਹੱਥੋਂ ਹਜ਼ਾਰਾਂ ਪੰਜਾਬੀਆਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ, ਪਰ ਇਹਨਾਂ ਕੁਰਬਾਨੀਆਂ ਨੂੰ ਮੈਂ ਨਹੀਂ  ਭੁੱਲਿਆ ਅਤੇ ਨਾ ਹੀ ਪੰਜਾਬ ਦੇ ਲੋਕ ਭੁੱਲੇ ਹਨ। ਪਾਕਿਸਤਾਨ ਦੇ ਖਤਰਨਾਕ ਮਨਸੂਬਿਆਂ ਨੂੰ ਨੂੰ ਨਾਕਾਮ ਕਰਨ ਲਈ ਅਸੀਂ ਆਪਣੀ ਲੜਾਈ ਜਾਰੀ ਰੱਖਦੇ ਹੋਏ ਹਰ ਹੀਲਾ ਵਰਤਾਂਗੇ।” ਹੁਣ ਦੇਖਣਾ ਹੈ ਕਿ ਸਿੱਧੂ ਦੇ ਅਗਵਾਈ ਹੇਠ ਸ਼ੁਰੂ ਹੋਈ ਇਹ ਸਿਆਸੀ ਲੜਾਈ ਕਿੱਧਰ ਨੂੰ ਜਾ ਰਹੀ ਹੈ?

ਸਲਾਹਕਾਰਾਂ ਨੰ ਪਤਾ ਹੈ ਕਿ ਭਾਵੇਂ ਨਵੰਬਰ-84 ਦੇ ਮਾਮਲੇ ਹੋਣ, ਭਾਵੇਂ ਕਰਤਾਰਪੁਰ ਸਾਹਿਬ ਦੇ ਲੰਘੇ ਦੀ ਗੱਲ ਹੋਵੇ, ਭਾਵੇਂ ਮਹਿੰਗੀ ਬਿਜਲੀ ਦੇ ਚੱਕਰਵਿਯੂਹ ਵਿੱਚੋਂ ਨਿਕਲਣ ਦੀ ਗੱਲ ਹੋਵੇ ਤੇ ਭਾਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦਾ ਮਕਸਦ ਹੋਵੇ। ਉਹ ਸਭ ਕੁਝ ਕੈਪਟਨ ਅਮਰਿੰਦਰ ਸਿੰਘ ਬਿਨਾ ਕੇਂਦਰ ਦੀ ਮਦਦ ਦੇ ਇਕੱਲੇ ਤੌਰ ਤੇ ਨਹੀਂ ਕਰ ਸਕਦੇ। ਇਸ ਲਈ ਜੰਗ ਕੌਣ ਲੜ ਰਿਹੈ ਅਤੇ ਕਿਸਦੇ ਖਿਲਾਫ? ਕੀ ਇਹ ਸਲਾਹਕਾਰ ਨੇੜ ਭਵਿੱਖ ਵਿੱਚ ਸਿੱਧੂ ਅਤੇ ਕੈਪਟਨ-ਦੋਹਾਂ ਧਿਰਾਂ ਨੂੰ ਸੁਹਿਰਦ ਅਤੇ ਸਾਂਝੇ ਸੰਘਰਸ਼ ਲਈ ਮਨਾ ਸਕਣਗੇ? ਸ੍ਰ. ਮਾਲੀ ਦਾ ਕਹਿਣਾ ਹੈ ਕਿ ਅਸੀਂ ਸਮੁੱਚੇ ਹਿੰਦੋਸਤਾਨ ਦੇ ਸਮੂਹ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਅਤੇ ਦੇਸ਼ ਨੂੰ ਬੁਲੰਦੀ ਤੇ ਲਿਜਾਣਾ ਹੈ। ਹੁਣ ਦੇਖਣਾ ਹੈ ਕਿ ਹਾਲਾਤ ਦੀ ਕਰਵਟ ਤੇ ਨਜ਼ਰ ਰੱਖੀ ਜਾਈ ਅਤੇ ਦੁਆ ਕੀਤੀ ਜਾਈ ਕਿ ਸਭ ਕੁਝ ਅਮਨ-ਅਮਾਨ ਅਤੇ ਏਕਤਾ ਨਾਲ ਸਿਰੇ ਚੜ੍ਹੇ। ਬਿਆਨਬਾਜ਼ੀ ਦੀ ਤਲਖੀ ਛੇਤੀ ਦੂਰ ਹੋ ਜਾਵੇ। 

Wednesday, July 28, 2021

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਦਿੱਤੇ ਵਿਸ਼ੇਸ਼ ਹੁਕਮ

 28th July 2021 at 8:44 PM

ਅਕਾਲੀ ਭਾਜਪਾ ਸਰਕਾਰ ਦੇ ਬਿਜਲੀ ਸਮਝੌਤੇ ਰੱਦ ਹੋਣ ਜਾਂ ਮੁੜ ਘੋਖੇ ਜਾਣ  

ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਬਿਜਲੀ ਪਲਾਂਟ ਦੀ ਨਾਕਾਮੀ ਅਤੇ ਸੂਬੇ ਵਿੱਚ ਬਿਜਲੀ ਦੀ ਸਿਖਰਲੀ ਮੰਗ ਮੌਕੇ ਸਮਝੌਤੇ 'ਤੇ ਖਰਾ ਨਾ ਉਤਰਨ ਦਾ ਗੰਭੀਰ ਨੋਟਿਸ ਲਿਆ

ਚੰਡੀਗੜ੍ਹ: 28 ਜੁਲਾਈ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::

ਪ੍ਰਤੀਕਾਤਮਕ ਫੋਟੋ 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ।

ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।

ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁੱਢਲੇ ਤੌਰ 'ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨ੍ਹਾਂ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ। ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।

ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਕਿਉਂਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੋਵੇਗਾ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ। ਇਸ ਲਈ, ਪੀ.ਪੀ.ਏ. ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈ.ਪੀ.ਪੀਜ਼ ਘੱਟ ਖਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀ.ਐਸ.ਪੀ.ਸੀ.ਐਲ. ਤੋਂ ਪੂਰੇ ਤੈਅ ਚਾਰਜਿਜ ਵਸੂਲ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਨ ਲਈ ਪੀ.ਐਸ.ਪੀ.ਸੀ.ਐਲ. ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ। ਪੀ.ਐਸ.ਪੀ.ਸੀ.ਐਲ. ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ 'ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਰਾਜ ਦੇ ਵੱਖ-ਵੱਖ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਪੀ.ਐਸ.ਪੀ.ਸੀ.ਐਲ. 'ਤੇ ਹੋਰ ਵਿੱਤੀ ਬੋਝ ਪਿਆ।

Friday, July 23, 2021

1500 ਕਰੋੜ ਰੁਪਏ ਦੇ ਨਿਵੇਸ਼ ਲਈ ਅਦਿੱਤਿਆ ਬਿਰਲਾ ਗਰੁੱਪ ਦਾ ਸਵਾਗਤ

 23rd July 2021 at10:06 PM

 61 ਏਕੜ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ 


ਚੰਡੀਗੜ੍ਹ
: 23 ਜੁਲਾਈ 2021: (ਗੁਰਜੀਤ ਸਿੰਘ ਬਿੱਲਾ//ਪੰਜਾਬ ਸਕਰੀਨ)::

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵੱਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈ ਗਰੁੱਪ ਦਾ ਸਵਾਗਤ ਕੀਤਾ ਹੈ।

ਲੁਧਿਆਣਾ ਵਿਖੇ ਹਾਲ ਹੀ ਵਿਚ ਵਿਕਸਤ ਕੀਤੀ ਹਾਈ-ਟੈੱਕ ਵੈਲੀ ਵਿਚ 147 ਕਰੋੜ ਦੀ ਕੀਮਤ ਵਾਲੇ 61 ਏਕੜ ਜ਼ਮੀਨ ਲਈ ਅਲਾਟਮੈਂਟ ਪੱਤਰ ਸੌਂਪਣ ਮੌਕੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼  ਨਾਲ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸੰਭਾਵਿਤ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਸੁਖਾਵਾਂ ਮਾਹੌਲ ਦੇਣ ਦੀ ਪੇਸ਼ਕਸ਼ ਕੀਤੀ ਹੈ ਕਿਉਂ ਜੋ ਸੂਬੇ ਵਿਚ ਸ਼ਾਂਤਮਈ ਕਾਮੇ, ਬਿਹਤਰ ਸੜਕਾਂ, ਰੇਲ ਅਤੇ ਹਵਾਈ ਸੰਪਰਕ ਦੇ ਰੂਪ ਵਿਚ ਠੋਸ ਬੁਨਿਆਦੀ ਢਾਂਚਾ ਮੌਜੂਦ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੇ ਮੁਲਕ ਵਿਚ ਲੌਜਿਸਟਿਕ ਨੂੰ ਸੁਖਾਲਾ ਬਣਾਉਣ ਵਿਚ ਦੂਜਾ ਰੈਂਕ ਹਾਸਲ ਕੀਤਾ ਹੈ ਅਤੇ ਸੂਬਾ ਪੂਰਬੀ ਤੇ ਪੱਛਮੀ ਮਾਲ ਲਾਂਘੇ ਨਾਲ ਜੁੜ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ ਪੱਖੀ ਸਨਅਤੀ ਨੀਤੀ ਅਤੇ ਆਕਰਸ਼ਿਤ ਰਿਆਇਤਾਂ ਸਦਕਾ ਪੰਜਾਬ ਮੁਲਕ ਵਿਚ ਨਿਵੇਸ਼ ਲਈ ਸਭ ਤੋਂ ਤਰਜੀਹੀ ਸੂਬਾ ਬਣ ਕੇ ਉਭਰਿਆ ਹੈ ਕਿਉਂ ਜੋ ‘ਨਿਵੇਸ਼ ਪੰਜਾਬ’ ਵਜੋਂ ਵੰਨ ਸਟਾਪ ਸ਼ਾਪ ਨਾਲ ਬੀਤੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਰਾਹੀਂ 91,000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਵਿਚ ਬੇਰੋਕ ਸਹੂਲਤ ਮੁਹੱਈਆ ਕਰਵਾਈ ਹੈ। ਇਨ੍ਹਾਂ ਵਿਆਪਕ ਨਿਵੇਸ਼ ਵਿੱਚੋਂ 50 ਫੀਸਦੀ ਪ੍ਰਾਜੈਕਟ ਵਪਾਰਕ ਉਤਪਾਦਨ ਸ਼ੁਰੂ ਕਰ ਚੁੱਕੇ ਹਨ ਅਤੇ ਕੋਵਿਡ-19 ਮਹਾਂਮਾਰੀ ਦੀ ਸਿਖਰ ਦੌਰਾਨ ਵੀ ਸੂਬਾ ਅਜਿਹਾ ਨਿਵੇਸ਼ ਲਿਆਉਣ ਦੇ ਸਮਰੱਥ ਹੋਇਆ। ਉਨ੍ਹਾਂ ਨੇ ਰੋਜ਼ਗਾਰ ਉਤਪਤੀ ਦੀ ਵਿਆਪਕ ਯੋਜਨਾ ਦਾ ਵੀ ਜ਼ਿਕਰ ਕੀਤਾ ਜਿਸ ਰਾਹੀਂ 17.63 ਲੱਖ ਨੌਜਵਾਨਾਂ ਨੂੰ ਸਰਕਾਰੀ, ਨਿੱਜੀ ਅਤੇ ਸਵੈ-ਰੋਜ਼ਗਾਰ ਲਈ ਮੌਕੇ ਪ੍ਰਦਾਨ ਕਰਨ ਵਿਚ ਸਹੂਲਤ ਮੁਹੱਈਆ ਕਰਵਾਈ।

ਮੁੱਖ ਮੰਤਰੀ ਨੇ ਇਸ ਵੱਡੇ ਨਿਵੇਸ਼ ਨੂੰ ਸਰਕਾਰ ਵੱਲੋਂ ਹਾਲ ਹੀ ਵਿਚ ਨੀਤੀ, ਪ੍ਰਕਿਰਿਆ ਅਤੇ ਕਾਰੋਬਾਰ ਦੇ ਸੁਧਾਰਾਂ ਲਈ ਚੁੱਕੇ ਗਏ ਲੜੀਵਾਰ ਕਦਮਾਂ ਦਾ ਸਿੱਟਾ ਦੱਸਿਆ।

ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਅਦਿੱਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਜੋ ਮੁੰਬਈ ਤੋਂ ਵਰਚੂਅਲ ਤੌਰ ਉਤੇ ਮੀਟਿੰਗ ਸ਼ਾਮਲ ਹੋਏ, ਨੇ ਪੰਜਾਬ ਦੀ ਸਨਅਤੀ ਵਾਤਾਵਰਣ ਪ੍ਰਣਾਲੀ ਵਿਚ ਭਰੋਸਾ ਪ੍ਰਗਟ ਕੀਤਾ ਅਤੇ ਉਦਯੋਗਿਕ ਨੀਤੀਆਂ ਅਤੇ ਦਖ਼ਲ ਰਹਿਤ ਪ੍ਰਵਾਨਗੀਆਂ ਦੀ ਆਸ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਦਿਖਾਈ ਤੇਜ਼ੀ ਦੀ ਸ਼ਲਾਘਾ ਕਰਦੇ ਹੋਏ ਹਰੇਕ ਕਦਮ ਉਤੇ ਸਹਿਯੋਗ ਦੇਣ ਲਈ ਪ੍ਰਸੰਸਾ ਕੀਤੀ।

ਸ੍ਰੀ ਬਿਰਲਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸਥਾਪਤ ਹੋਣ ਵਾਲੇ ਪੇਂਟ ਮੈਨੂਫੈਕਚਰਿੰਗ ਯੂਨਿਟ ਨਾਲ 600 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਕਾਰਜਸ਼ੀਲ ਹੋਣ ਉਤੇ ਰੋਜ਼ਗਾਰ ਦੇ ਅਸਿੱਧੇ ਤੌਰ ਉਤੇ 1500 ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਪਲਾਂਟ ਵਿਚ ਜ਼ੀਰੋ ਲਿਕੁਅਡ ਡਿਸਚਾਰਜ ਹੋਣ ਉਤੇ ਵਾਤਾਵਰਣ ਪੱਖੋਂ ਸੁਰੱਖਿਅਤ ਹੋਵੇਗਾ। ਭਵਿੱਖ ਵਿਚ ਅਜਿਹੇ ਹੋਰ ਪ੍ਰਾਜੈਕਟਾਂ ਦੀ ਸਥਾਪਤ ਲਈ ਨਿਰੰਤਰ ਸਹਿਯੋਗ ਦੀ ਉਮੀਦ ਰੱਖਦੇ ਹੋਏ ਸ੍ਰੀ ਬਿਰਲਾ ਨੇ ਕਿਹਾ ਕਿ ਪੰਜਾਬ ਹੁਣ ਉਨ੍ਹਾਂ ਦੀ ਤਰਜੀਹੀ ਸੂਚੀ ਵਿਚ ਹੈ।

ਇਸ ਦੌਰਾਨ ਉਨ੍ਹਾਂ ਦੇ ਬੇਟੇ ਸ੍ਰੀ ਅਰਿਆਮਨ ਬਿਰਲਾ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ ਜਦਕਿ ਸ੍ਰੀ ਹਿਮਾਂਸ਼ੂ ਕਪਾਨਿਆ, ਨਾਨ-ਕਾਰਜਕਾਰੀ ਡਾਇਰੈਕਟਰ ਅਤੇ ਵਾਈਸ ਚੇਅਰਮੈਨ, ਆਦਿਤਿਆ ਬਿਰਲਾ ਫੈਸ਼ਨ ਐਂਡ ਰਿਟੇਲ ਲਿਮਟਿਡ ਅਤੇ ਡਾਇਰੈਕਟਰ ਟੈਲੀਕਾਮ ਦੀ ਅਗਵਾਈ ਵਾਲੇ ਵਫ਼ਦ ਨੇ ਨਿੱਜੀ ਤੌਰ 'ਤੇ ਮੁੱਖ ਮੰਤਰੀ ਤੋਂ ਅਲਾਟਮੈਂਟ ਪੱਤਰ ਪ੍ਰਾਪਤ ਕੀਤਾ।

ਜ਼ਿਕਰਯੋਗ ਹੈ ਕਿ ਇਹ ਵੱਡੀ ਨਿਰਮਾਣ ਯੂਨਿਟ ਇਸ ਖੇਤਰ ਵਿਚ ਪੈਕਿੰਗ ਇੰਡਸਟਰੀ, ਟਿਨ ਅਤੇ ਪਲਾਸਟਿਕ ਕੈਨ ਨਿਰਮਾਣ ਅਤੇ ਗਤੀਸ਼ੀਲਤਾ ਆਦਿ ਨਾਲ ਜੁੜੇ ਸੈਕਟਰਾਂ ਦੀ ਵੈਲਯੂ-ਚੇਨ ਨੂੰ ਵੀ ਹੁਲਾਰਾ ਦੇਵੇਗੀ। ਜਲਦ ਬਣਾਏ ਜਾ ਰਹੇ ਆਦਿਤਿਆ ਬਿਰਲਾ ਦੇ ਇਸ ਪਲਾਂਟ ਵਿੱਚ ਆਧੁਨਿਕ ਨਿਰਮਾਣ ਟੈਕਨੋਲੋਜੀ ਨੂੰ ਵਰਤਿਆ ਜਾਵੇਗਾ। ਪਲਾਂਟ ਨੂੰ ਡੀਸੀਐਸ/ਪੀਐਲਸੀ ਦੀ ਆਧੁਨਿਕ ਤਕਨੀਕ ਰਾਹੀਂ ਨਿਯੰਤਰਿਤ ਕੀਤਾ ਜਾਵੇਗਾ। ਪਲਾਂਟ ਦੇ ਅੰਦਰ ਕੱਚੇ ਮਾਲ, ਉਤਪਾਦਨ ਸਮੱਗਰੀ ਅਤੇ ਤਿਆਰ ਮਾਲ ਦੇ ਗੁਦਾਮਾਂ ਦੇ ਪ੍ਰਬੰਧਨ ਲਈ ਸਵੈ-ਚਲਿਤ ਮਸ਼ੀਨਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਹ ਪਲਾਂਟ ਆਪਣੇ ਨਿਰਮਾਣ ਕਾਰਜਾਂ ਵਿਚ ਉਦਯੋਗ 4.0 ਅਧਾਰਤ ਉਪਕਰਨ ਅਤੇ ਇੰਟਰਨੈਟ ਆਫ ਥਿੰਗਜ਼ (ਆਈ.ਓ.ਟੀ.) ਵੀ ਲਗਾਏਗਾ।

ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਸੀਈਓ ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਸੂਬੇ ਦੀ ਨਿਵੇਸ਼ ਪ੍ਰੋਤਸਾਹਨ ਏਜੰਸੀ 'ਇਨਵੈਸਟ ਪੰਜਾਬ' ਨੂੰ ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ 'ਟਾਪ ਪਰਫਾਰਮਰ ਏਜੰਸੀ' ਦਾ ਦਰਜਾ ਦਿੱਤਾ ਗਿਆ ਹੈ। ਲੁਧਿਆਣਾ ਦੀ ਹਾਈ-ਟੈੱਕ ਵੈਲੀ ਇਸ ਖੇਤਰ ਵਿਚ ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। ਰਿਕਾਰਡ ਸਮੇਂ ਵਿੱਚ ਵਿਕਸਤ ਕੀਤੀ ਉੱਚ ਪੱਧਰੇ 'ਪਲੱਗ ਐਂਡ ਪਲੇ' ਅਧਾਰਤ ਬੁਨਿਆਦੀ ਢਾਂਚੇ ਨੇ ਉਦਯੋਗਿਕ ਇਕਾਈਆਂ ਨੂੰ ਸੂਬੇ ਦੀ ਉਦਯੋਗਿਕ ਰਾਜਧਾਨੀ ਵਿੱਚ ਆਪਣੇ ਕੰਮਕਾਜ ਨੂੰ ਜਲਦ ਸ਼ੁਰੂ ਕਰਨ ਦਾ ਵਿਕਲਪ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਹੀਰੋ ਸਾਈਕਲ ਲਿਮਟਿਡ ਨੇ ਪਹਿਲਾਂ ਹੀ ਵੈਲੀ ਵਿੱਚ ਆਪਣੀ ਮੁੱਖ ਯੂਨਿਟ ਸਥਾਪਤ ਕੀਤੀ ਹੈ ਜੋ ਪ੍ਰਤੀ ਯੂਨਿਟ ਪ੍ਰਤੀ ਸਾਲ 4 ਮਿਲੀਅਨ ਸਾਈਕਲਾਂ ਖਾਸ ਕਰਕੇ ਈ-ਬਾਈਕ ਅਤੇ ਪ੍ਰੀਮੀਅਮ ਬਾਈਕ ਦੇ ਉਤਪਾਦਨ ਦੀ ਸਮਰੱਥਾ ਰੱਖਦੀ ਹੈ। ਬਹੁਤ ਸਾਰੇ ਨਵੇਂ ਨਿਵੇਸ਼ਕਾਂ ਨੇ ਇਸ ਵਿਕਸਤ ਉਦਯੋਗਿਕ ਪਾਰਕ ਵਿੱਚ ਨਿਵੇਸ਼ ਕਰਨ ਲਈ ਦਿਲਚਸਪੀ ਦਿਖਾਈ ਹੈ। ਸ੍ਰੀ ਅਗਰਵਾਲ ਨੇ ਅੱਗੇ ਕਿਹਾ ਕਿ ਆਦਿੱਤਿਆ ਬਿਰਲਾ ਗਰੁੱਪ ਵੀ ਜਲਦ ਤੋਂ ਜਲਦ ਆਪਣੇ ਪ੍ਰਸਤਾਵਿਤ ਪਲਾਂਟ ਦੇ ਨਿਰਮਾਣ ਨੂੰ ਸ਼ੁਰੂ ਕਰਨ ਦੀ ਉਮੀਦ ਕਰ ਰਿਹਾ ਹੈ।

ਕਾਬਲੇਗੌਰ ਹੈ ਕਿ ਅਦਿੱਤਿਆ ਬਿਰਲਾ ਸਮੂਹ ਵਿਸ਼ਵ ਪੱਧਰ 'ਤੇ 500 ਕੰਪਨੀਆਂ ਦਾ ਇਕ ਸੰਗਠਨ ਹੈ ਜਿਸ ਨੇ ਆਪਣੀ ਪ੍ਰਮੁੱਖ ਕੰਪਨੀ ਗ੍ਰੈਸੀਮ ਇੰਡਸਟਰੀਜ਼ ਲਿਮਟਿਡ ਦੁਆਰਾ ਆਪਣੇ ਆਉਣ ਵਾਲੇ ਪੇਂਟ ਕਾਰੋਬਾਰ ਦੇ ਉੱਦਮ ਲਈ ਉੱਤਰ ਭਾਰਤ ਵਿੱਚੋਂ ਪੰਜਾਬ ਨੂੰ ਨਿਵੇਸ਼ ਲਈ ਚੁਣਿਆ ਹੈ।

ਇਸ ਸਮਾਰੋਹ ਵਿੱਚ ਮੁੱਖ ਸਕੱਤਰ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਆਲੋਕ ਸ਼ੇਖਰ, ਸੀਈਓ ਨਿਵੇਸ਼ ਪੰਜਾਬ ਰਜਤ ਅਗਰਵਾਲ, ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੀ ਮੈਨੇਜਿੰਗ ਡਾਇਰੈਕਟਰ ਨੀਲਮਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Thursday, July 22, 2021

ਲੇਖੀ ਕੋਲ ਕਿਸਾਨਾਂ ਨੂੰ ਭੰਡਣ ਦਾ ਕੋਈ ਅਧਿਕਾਰ ਨਹੀਂ: ਕੈਪਟਨ ਅਮਰਿੰਦਰ ਸਿੰਘ

  22nd July 2021 at 9:03 PM

ਮੁੱਖਮੰਤਰੀ ਵੱਲੋਂ ਪੱਤਰਕਾਰਾਂ ’ਤੇ ਹਮਲੇ ਦੀ ਵੀ ਨਿੰਦਾ--ਲੇਖੀ ਦੇ ਅਸਤੀਫੇ ਦੀ ਵੀ  ਮੰਗ 

ਕੇਂਦਰੀ ਮੰਤਰੀ ਦੀ ਅਪਮਾਨਜਨਕ ਟਿੱਪਣੀ ਭਾਜਪਾ ਦੀ ਕਿਸਾਨ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ

ਚੰਡੀਗੜ: 22 ਜੁਲਾਈ 2021: (ਗੁਰਜੀਤ ਬਿੱਲਾ//ਪੰਜਾਬ ਸਕਰੀਨ)::

ਦਿੱਲੀ ਦੇ ਜੰਤਰ ਮੰਤਰ ’ਤੇ ਕਿਸਾਨ ਪ੍ਰਦਰਸ਼ਨ ਦੌਰਾਨ ਪੱਤਰਕਾਰ ਉਤੇ ਹੋਏ ਕਥਿਤ ਹਮਲੇ ਦੀ ਨਿੰਦਿਆਂ ਕਰਨ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਨੂੰ ਹੁੱਲੜਬਾਜ਼ ਕਹਿਣ ਲਈ ਉਸ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ਹੈ।

ਭਾਜਪਾ ਆਗੂ ਜਿਸ ਨੇ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤੀ, ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਭਾਜਪਾ ਦੀ ਕਿਸਾਨ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੋਇਆ ਹੈ।
ਭਾਜਪਾ ਵੱਲੋਂ ਰੋਸ ਅਤੇ ਅਸਹਿਮਤੀ ਦੀਆਂ ਸਾਰੀਆਂ ਆਵਾਜ਼ਾਂ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਘਿਨਾਉਣੀਆਂ ਹਰਕਤਾਂ ਦੇ ਬਾਵਜੂਦ ਸੱਚਾਈ ਇਹ ਹੈ ਕਿ ਉਹ ਕਿਸਾਨਾਂ ਦੀ ਭਾਵਨਾ ਨੂੰ ਤੋੜਨ ਵਿੱਚ ਅਸਫਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਐਨ.ਡੀ.ਏ. ਸਰਕਾਰ ਵੱਲੋਂ ਕੇਂਦਰ ਖਿਲਾਫ ਉਠ ਰਹੀ ਹਰ ਇਕ ਆਵਾਜ਼ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਤਾਜ਼ਾ ਘਟਨਾਕ੍ਰਮ ਵਿੱਚ ਦੈਨਿਕ ਭਾਸਕਰ ਮੀਡੀਆ ਗਰੁੱਪ ਉਪਰ ਆਮਦਨ ਕਰ ਦਾ ਛਾਪਾ ਮਾਰਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕਿਸਾਨ ਪਾਰਲੀਮੈਂਟ ਕਵਰ ਕਰ ਰਹੇ ਪੱਤਰਕਾਰ ਉਤੇ ਹਮਲਾ ਕਰਨਾ ਅਫਸੋਸਨਾਕ ਹੈ ਅਤੇ ਦੋਸ਼ੀ ਵਿਅਕਤੀ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਪ੍ਰੰਤੂ ਕੇਂਦਰੀ ਮੰਤਰੀ ਦੀ ਪ੍ਰਤੀਕਿਰਿਆ ਪੂਰੀ ਤਰਾਂ ਬੇਲੋੜੀ ਤੇ ਭੜਕਾਓ ਹੈ। ਉਨਾਂ ਕਿਹਾ ਕਿ ਲੇਖੀ ਨੂੰ ਕੋਈ ਅਧਿਕਾਰ ਨਹੀਂ ਕਿ ਉਹ ਇਸ ਤਰੀਕੇ ਨਾਲ ਕਿਸਾਨਾਂ ਨੂੰ ਬਦਨਾਮ ਕਰੇ। ਦਿੱਲੀ ਪੁਲਿਸ ਨੂੰ ਕੇਸ ਦਰਜ ਕਰ ਕੇ ਦੋਸ਼ੀਆਂ ਦੀ ਸ਼ਨਾਖਤ ਕਰਨੀ ਚਾਹੀਦੀ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਭਾਜਪਾ ਨੂੰ ਇਸ ਘਟਨਾ ਨੂੰ ਲੈ ਕੇ ਇਸ ਨਿਰਦਈ ਤਰੀਕੇ ਨਾਲ ਕਿਸਾਨਾਂ ਦੀ ਆਲੋਚਨਾ ਕਰਨ ਦਾ ਕੋਈ ਅਧਿਕਾਰ ਨਹੀਂ। 
ਦਿੱਲੀ ਬਾਰਡਰ ਉਤੇ ਅੰਦੋਲਨ ਸ਼ੁਰੂ ਕਰਨ ਵੇਲੇ ਤੋਂ ਲੈ ਕੇ ਵੱਖ-ਵੱਖ ਭਾਜਪਾਈ ਨੇਤਾਵਾਂ ਵੱਲੋਂ ਕਿਸਾਨਾਂ ਖਿਲਾਫ ਕੀਤੀਆਂ ਨਿਰਾਦਰ ਭਰੀਆਂ ਟਿੱਪਣੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਸੱਤਾ ਧਿਰ ਸ਼ੁਰੂਆਤ ਤੋਂ ਹੀ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਉਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨਾਂ ਨੇ ਚੇਤੇ ਕਰਦਿਆਂ ਕਿਹਾ ਕਿ ਭਾਜਪਾ ਨੇਤਾਵਾਂ ਨੇ ਇਸ ਤੋਂ ਪਹਿਲਾਂ ਵੀ ਕਿਸਾਨਾਂ ਉਤੇ ਅਤਿਵਾਦੀ ਅਤੇ ਸ਼ਹਿਰੀ ਨਕਸਲਵਾਦੀ ਹੋਣ ਦੀਆਂ ਤੋਹਮਤਾਂ ਲਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਵਿਚ ਨਾਕਾਮ ਰਹੀ ਜਦੋਂ ਕਿ ਕਿਸਾਨ ਅਜਿਹੇ ਤੱਤਾਂ ਦਾ ਡਟ ਕੇ ਮੁਕਾਬਲਾ ਕਰ ਰਹੇ ਹਨ ਅਤੇ ਆਪਣੇ ਹੱਕਾਂ ਲਈ ਵਿੱਢੀ ਲੜਾਈ ਵਿਚ ਬਹੁਤ ਸਾਰੀਆਂ ਜ਼ਿੰਦਗੀਆਂ ਚਲੀਆਂ ਗਈਆਂ। ਹੁਣ ਭਾਜਪਾ ਲੀਡਰਸ਼ਿਪ ਬੁਖਲਾਹਟ ਵਿਚ ਆ ਕੇ ਇਕ ਵਾਰ ਫੇਰ ਅਜਿਹੀਆਂ ਸ਼ਰਮਨਾਕ ਚਾਲਾਂ ਖੇਡ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਲੈ ਕੇ ਕਿਸਾਨਾਂ ਪ੍ਰਤੀ ਉਦਾਸੀਨ ਰਵੱਈਏ ਤੱਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਵਾਰ-ਵਾਰ ਸਿੱਧ ਕਰ ਦਿੱਤਾ ਕਿ ਉਸ ਨੂੰ ਅੰਨਦਾਤਿਆਂ ਦੀ ਆਵਾਜ਼ ਸੁਣਨ ਵਿਚ ਕੋਈ ਦਿਲਚਸਪੀ ਨਹੀਂ ਹੈ ਜਦਕਿ ਕਿਸਾਨਾਂ ਦੇ ਯੋਗਦਾਨ ਤੋਂ ਬਿਨਾਂ ਭਾਰਤ ਅੱਜ ਵੀ ਆਪਣੇ ਲੋਕਾਂ ਦਾ ਪੇਟ ਭਰਨ ਲਈ ਠੂਠਾ ਫੜ ਕੇ ਮੰਗ ਰਿਹਾ ਹੁੰਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦਰਮਿਆਨ ਵਧ ਰਿਹਾ ਰੋਸ ਚਿੰਤਾ ਦਾ ਵਿਸ਼ਾ ਹੈ ਕਿਉਂ ਜੋ ਕੇਂਦਰ ਦੇ ਕਾਲੇ ਕਾਨੂੰਨਾਂ ਕਰਕੇ ਉਨਾਂ ਨੂੰ ਆਪਣੀਆਂ ਜਾਨਾਂ ਅਤੇ ਰੋਜ਼ੀ-ਰੋਟੀ ਗੁਆਉਣੀ ਪੈ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਕਟ ਦੇ ਹੱਲ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਜਿਸ ਦੇ ਮੁਲਕ ਲਈ ਗੰਭੀਰ ਸਿੱਟੇ ਨਿਕਲ ਸਕਦੇ ਹਨ। ਉਨਾਂ ਕਿਹਾ ਕਿ ਖੁਫੀਆ ਰਿਪੋਰਟਾਂ ਦੇ ਮੁਤਾਬਕ ਸਰਹੱਦ ਪਾਰ ਤੋਂ ਖਾਲਿਸਤਾਨੀ ਪੱਖੀ ਅਨਸਰ ਭਾਰਤ ਖਿਲਾਫ ਕਿਸਾਨਾਂ ਦੇ ਰੋਹ ਨੂੰ ਹਥਿਆਉਣ ਦੀ ਤਾਕ ਵਿਚ ਹਨ। ਉਨਾਂ ਨੇ ਇਨਾਂ ਰਿਪੋਰਟਾਂ ਪ੍ਰਤੀ ਕੇਂਦਰ ਵੱਲੋਂ ਕੋਈ ਕਦਮ ਨਾ ਚੁੱਕਣ ਦੀ ਸੂਰਤ ਵਿਚ ਘੋਰ ਸੁਰੱਖਿਆ ਨਾਕਾਮੀ ਦੀ ਚਿਤਾਵਨੀ ਦਿੱਤੀ।
ਉਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਪ੍ਰਤੀ ਅਜਿਹੀਆਂ ਸ਼ਰਮਨਾਕ ਕਾਰਵਾਈਆਂ ਵਿਚ ਗਲਤਾਨ ਹੋਣ ਦੀ ਬੁਖਲਾਹਟ ਭਰੀ ਕੋਸ਼ਿਸ਼ ਕਰਨ ਦੀ ਬਜਾਏ ਭਾਰਤ ਸਰਕਾਰ ਨੂੰ ਛੇਤੀ ਤੋਂ ਛੇਤੀ ਇਸ ਮਸਲੇ ਦਾ ਨਿਪਟਾਰਾ ਕਰਨਾ ਚਾਹੀਦਾ ਹੈ।

Friday, May 07, 2021

ਲੋੜਵੰਦ ਲੋਕਾਂ ਦੀ ਸਾਰ ਲੈਣ ਲਈ ਡਾਇਰੈਕਟ ਕੈਪਟਨ ਐਕਸ਼ਨ

7th May 2021 at 8:37 PM

ਜੁਰਾਬਾਂ ਵੇਚਣ ਵਾਲੇ ਲੜਕੇ ਦੀ ਮਦਦ ਲਈ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਹੁਕਮ 


ਲੁਧਿਆਣਾ
: 7 ਮਈ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਗਰੀਬੀ ਸਦੀਆਂ ਤੋਂ ਬਹੁਤ ਸਾਰੀਆਂ ਪ੍ਰਤਿਭਾਵਾਂ ਨੂੰ ਖਾਂਦੀ ਆ ਰਹੀ ਹੈ। ਕੁਦਰਤੀ ਸੁਹੱਪਣ ਮਿਲਿਆ ਹੁੰਦਾ ਹੁੰਦਾ ਹੈ ਪਰ ਗਰੀਬੀ ਖਾ ਜਾਂਦੀ ਹੈ। ਕੁਦਰਤੀ ਪ੍ਰਤਿਭਾ ਮਿਲੀ ਹੁੰਦੀ ਹੈ ਪਰ ਗਰੀਬੀ ਖਾ ਜਾਂਦੀ ਹੈ। ਪੂੰਜੀ ਉੱਤੇ ਸੱਪ ਵਾਂਗ ਕੰਦਲ ਮਾਰ ਕੇ ਬੈਠੇ ਹੋਏ ਕੁਝ ਕੁ ਪਰਿਵਾਰਾਂ ਨੇ ਦੁਨੀਆ ਦੇ ਵੱਡੇ ਹਿੱਸੇ ਦਾ ਬਹੁਤ ਕੁਝ ਹੜੱਪਿਆ ਹੋਇਆ ਹੈ। ਨਤੀਜੇ ਵੱਜੋਂ ਬਹੁਤ ਸਾਰੇ ਪਰਿਵਾਰ ਜਾਂ ਤਾਂ ਖੁਦਕੁਸ਼ੀਆਂ ਕਰ ਰਹੇ ਹਨ ਤੇ ਜਾਂ ਰੁਲ ਰੁਲ ਕੇ ਜੀ ਰਹੇ ਹਨ। ਮੁਸੀਬਤਾਂ ਅਤੇ ਥੁੜਾਂ ਵਿੱਚ ਹੀ ਉਹਨਾਂ ਦੀ ਜ਼ਿੰਦਗੀ ਗੁਜ਼ਰ ਜਾਂਦੀ ਹੈ। ਜਦੋਂ ਪੜ੍ਹਲਿਖ ਕੇ ਵੀ ਨੌਕਰੀ ਨਹੀਂ ਮਿਲਦੀ ਤੇ ਮਿਹਨਤ ਕਰਕੇ ਵੀ ਮਿਹਨਤ ਦਾ ਮੁੱਲ ਨਹੀਂ ਮਿਲਦਾ ਉਦੋਂ ਮੁਸੀਬਤਾਂ ਮਾਰੀ ਜੁਆਨੀ ਗੁੰਮਰਾਹ ਹੋ ਕੇ ਨਸ਼ਿਆਂ ਅਤੇ ਜੁਰਮਾਂ ਦੇ ਰਾਹ ਪੈ ਜਾਂਦੀ ਹੈ। ਇਹਨਾਂ ਰਸਤਿਆਂ ਨੂੰ ਮੁੱਢ ਤੋਂ ਹੀ ਬੰਦ ਕਰਨ ਦਾ ਉਸਾਰੂ ਉਪਰਾਲਾ ਅਜਿਹੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆ ਕੇ ਹੀ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਤ ਕੀਤਾ ਹੈ ਕਿ ਉਹ ਇਸ ਪਾਸੇ ਗੰਭੀਰ ਹਨ। ਵੰਸ਼ ਨਾਮ ਦਾ ਇਹ ਦਸਾਂ ਸਾਲਾਂ ਦੀ ਉਮਰ ਦਾ ਬੱਚਾ ਕਿਧਰੇ ਡੋਲ ਨਾ ਜਾਵੇ ਇਸ ਲਈ ਮੁੱਖ ਮੰਤਰੀ ਨੇ ਤੁਰੰਤ ਕਦਮ ਚੁੱਕੇ ਹਨ। 
          ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਨੂੰ ਦੇਖਦਿਆਂ ਅੱਜ ਸੂਬਾ ਸਰਕਾਰ ਵੱਲੋਂ ਉਸ ਦੀ ਸਿੱਖਿਆ ਲਈ ਪੂਰਾ ਵਿੱਤੀ ਸਹਿਯੋਗ ਕਰਨ ਤੋਂ ਇਲਾਵਾ ਪਰਿਵਾਰ ਨੂੰ 2 ਲੱਖ ਰੁਪਏ ਦੀ ਫੌਰੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ। ਵੰਸ਼ ਸਿੰਘ ਦੀ ਆਪਣੇ ਪਰਿਵਾਰ ਦੀ ਸਹਾਇਤਾ ਲਈ ਲੁਧਿਆਣਾ ਦੀਆਂ ਸੜਕਾਂ ਉਤੇ ਜੁਰਾਬਾਂ ਵੇਚਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਦੀ ਹਾਲਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਹ ਐਲਾਨ ਕੀਤੇ ਹਨ।
          ਮੁੱਖ ਮੰਤਰੀ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਕਿ ਵੰਸ਼, ਜੋ ਸਕੂਲ ਛੱਡ ਚੁੱਕਾ ਹੈ, ਨੂੰ ਮੁੜ ਸਕੂਲ ਭੇਜਿਆ ਜਾਵੇ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਸੂਬਾ ਸਰਕਾਰ ਚੁੱਕੇਗੀ।
         ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੰਸ਼ ਦੀ ਇਕ ਕਾਰ ਚਾਲਕ ਵੱਲੋਂ ਜੁਰਾਬਾਂ ਦੀ ਕੀਮਤ ਤੋਂ ਵੱਧ 50 ਰੁਪਏ ਦੇਣ ਦੀ ਪੇਸ਼ਕਸ਼ ਨੂੰ ਇਨਕਾਰ ਕਰਦੇ ਹੋਏ ਦੀ ਵੀਡੀਓ ਦੇਖਣ ਤੋਂ ਬਾਅਦ ਇਸ ਲੜਕੇ ਅਤੇ ਉਸ ਦੇ ਪਰਿਵਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਵੰਸ਼ ਦੇ ਸਵੈ-ਮਾਣ ਨੇ ਪ੍ਰਭਾਵਿਤ ਕੀਤਾ ਹੈ। ਇਸ ਲੜਕੇ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਉਤੇ ਲੱਖਾਂ ਲੋਕਾਂ ਨੇ ਦੇਖਿਆ ਅਤੇ ਲੋਕ ਇਸ ਦੀ ਇਮਾਨਦਾਰੀ ਅਤੇ ਸਵੈ-ਮਾਣ ਦੀ ਸ਼ਲਾਘਾ ਕਰ ਰਹੇ ਹਨ।

          ਵੰਸ਼ ਦਾ ਪਿਤਾ ਪਰਮਜੀਤ ਵੀ ਜੁਰਾਬਾਂ ਵੇਚਦਾ ਹੈ ਜਦਕਿ ਉਸ ਦੀ ਮਾਤਾ ਰਾਣੀ ਘਰੇਲੂ ਸੁਆਣੀ ਹੈ। ਵੰਸ਼ ਦੀਆਂ ਤਿੰਨ ਭੈਣਾਂ ਅਤੇ ਇਕ ਵੱਡਾ ਭਰਾ ਹੈ ਅਤੇ ਪਰਿਵਾਰ ਹੈਬੋਵਾਲ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ। ਚੰਗਾ ਹੋਵੇ ਜੇ ਇਸ ਪਰਿਵਾਰ ਦੇ ਖਰਚੇ ਲਈ ਕਿਸੇ ਰੈਗੂਲਰ ਆਮਦਨ ਦਾ ਜ਼ਰੀਆ ਵੀ ਬਣ ਜਾਵੇ। ਇਸਦੇ ਨਾਲ ਹੀ ਅਜਿਹੇ ਹੋਰਨਾਂ ਪਰਿਵਾਰਾਂ ਦਾ ਵੀ ਪਤਾ ਲਾਇਆ   ਜਾਣਾ ਚਾਹੀਦਾ ਹੈ। 

Thursday, April 01, 2021

ਹੁਣ ਪੰਜਾਬ ਦੀਆਂ ਔਰਤਾਂ ਕਰ ਸਕਣਗੀਆਂ ਪੰਜਾਬ ਵਿੱਚ ਮੁਫ਼ਤ ਸਫ਼ਰ

 1st April 2021 at 4:58 PM 

 MLA  ਡਾਵਰ ਅਤੇ ਡੀ.ਸੀ. ਵੱਲੋਂ ਮੁਫਤ ਸਫ਼ਰ ਸਹੂਲਤ ਦੀ ਸ਼ੁਰੂਆਤ 

ਲੁਧਿਆਣਾ
:01 ਅਪ੍ਰੈਲ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਹਾਲਾਂਕਿ ਇਸਤਰੀ ਨੂੰ ਬਣਦਾ ਸਨਮਾਣ ਤਾਂ ਇਹ ਸਮਾਜ ਅਜੇ ਤੱਕ ਵੀ ਨਹੀਂ ਦੇ ਸਕਿਆ ਲੇਕਿਨ ਪੰਜਾਬ ਸਰਕਾਰ  ਨੇ ਹੁਣ ਇੱਕ ਪਹਿਲਕਦਮੀ ਜ਼ਰੂਰ ਕੀਤੀ ਹੈ। ਪੰਜਾਬ ਦੀਆਂ ਵਸਨੀਕ ਔਰਤਾਂ ਨੂੰ ਪੰਜਾਬ ਦੇ ਵਿੱਚ ਵਿੱਚ ਆਉਣ ਜਾਣ ਲਈ ਸਰਕਾਰੀ ਬੱਸਾਂ ਵਾਲਾ ਸਫ਼ਰ ਹੁਣ ਪੂਰੀ ਤਰਾਂ ਮੁਫ਼ਤ ਕਰ ਦਿੱਤਾ ਗਿਆ ਹੈ। ਇਸਦਾ ਐਲਾਨ ਤਾਂ ਪੰਜ ਮਾਰਚ ਨੂੰ ਕੀਤਾ ਗਿਆ ਸੀ ਪਰ ਅੱਜ ਇਸਨੂੰ ਅਮਲੀ ਜਾਮਾ ਵੀ ਪਹਿਨਾ ਦਿੱਤਾ ਗਿਆ। 
 ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਤਹਿਤ ਔਰਤਾਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ), ਪੰਜਾਬ ਰੋਡਵੇਜ਼ ਬੱਸਿਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ ਜਦੋਂ ਕਿ ਇਹ ਸਕੀਮ ਸਰਕਾਰੀ ਏਸੀ ਬੱਸਾਂ, ਵੌਲਵੋ ਬੱਸਾਂ ਤੇ ਐੱਚਵੀਏਸੀ ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਸਫਰ ਦੌਰਾਨ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਦਸਤਾਵੇਜ਼ ਲੋੜੀਂਦਾ ਹੋਵੇਗਾ। ਇਸ ਸਹੂਲਤ ਦਾ ਫਾਇਦਾ ਰਾਜ ਭਰ ਦੀਆਂ ਕਰੀਬ 1.31 ਕਰੋੜ ਔਰਤਾਂ/ਲੜਕੀਆਂ ਨੂੰ ਹੋਣਾ ਹੈ। 
ਨਾਰੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਔਰਤਾਂ ਨੂੰ ਸਾਰੀਆਂ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਦੀ ਸਹੂਲਤ ਦੀ ਸੁਰੂਆਤ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਰਾਜ ਪੱਧਰੀ ਸੇਵਾ ਦੀ ਵਰਚੂਅਲ ਸ਼ੁਰੂਆਤ ਵਿੱਚ ਹਿੱਸਾ ਲੈਂਦੇ ਹੋਏ ਵਿਧਾਇਕ ਅਤੇ ਡੀ.ਸੀ. ਨਾਲ ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਬੈਕਫਿੰਕੋ ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮਹੱਤਵਪੂਰਨ ਫੈਸਲੇ ਤਹਿਤ ਸਾਰੀਆਂ ਔਰਤਾਂ ਸਰਕਾਰੀ ਬੱਸਾਂ ਜਿਸ ਵਿੱਚ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ), ਪੰਜਾਬ ਰੋਡਵੇਜ਼ ਬੱਸਾਂ (ਪਨਬੱਸ) ਅਤੇ ਸਿਟੀ ਬੱਸ ਸਰਵਿਸ ਜੋਕਿ ਲੋਕਲ ਬਾਡੀ ਵੱਲੋ ਚਲਾਈ ਜਾਂਦੀ ਹੈ, ਸ਼ਾਮਲ ਹਨ।
ਉਨ੍ਹਾਂ ਖੁਲਾਸਾ ਕੀਤਾ ਕਿ ਔਰਤਾਂ ਕੋਲ ਸੂਬੇ ਦੀਆਂ ਹੱਦਾਂ ਵਿਚ ਮੁਫਤ ਯਾਤਰਾ ਕਰਨ ਲਈ ਸਿਰਫ ਪੰਜਾਬ ਦੇ ਵਸਨੀਕ ਹੋਣ ਦਾ ਕੋਈ ਆਈ.ਡੀ. ਕਾਰਡ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਾਰੀਆਂ ਬੱਸਾਂ ਵਿੱਚ ਜੀ.ਪੀ.ਐਸ, ਪੈਨਿਕ ਬਟਨ, ਰਾਖਵੀਂਆਂ ਸੀਟਾਂ, ਬੱਸ ਅੱਡਿਆਂ 'ਤੇ ਸੀ.ਸੀ.ਟੀ.ਵੀ. ਤੋਂ ਇਲਾਵਾ ਔਰਤਾਂ ਲਈ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਹਿਲਾ ਕਰਮਚਾਰਨਾਂ ਦੀ ਵੀ ਤਾਇਨਾਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਵਿੱਚ ਨਾਰੀ ਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਸਖਤ ਮਿਹਨਤ ਕਰ ਰਹੀ ਹੈ ਅਤੇ ਇਹ ਸਹੂਲਤ ਉਨ੍ਹਾਂ ਲੜਕੀਆ/ਕੰਮਕਾਜੀ ਔਰਤਾਂ ਲਈ ਲਾਹੇਵੰਦ ਹੋਵੇਗੀ, ਜਿਹੜੀਆਂ ਬੱਸਾਂ ਰਾਹੀਂ ਲੰਬੀ ਯਾਤਰਾ ਕਰਦੀਆਂ ਹਨ।
ਉਨ੍ਹਾਂ ਅਮਰ ਸ਼ਹੀਦ ਸੁਖਦੇਵ ਇੰਟਰਸਟੇਟ ਬੱਸ ਟਰਮੀਨਲ ਤੋਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਏ.ਡੀ.ਸੀ.(ਡੀ) ਸ੍ਰੀ ਸੰਦੀਪ ਕੁਮਾਰ, ਸਕੱਤਰ ਆਰ.ਟੀ.ਏ. ਸ੍ਰੀ ਸੰਦੀਪ ਸਿੰਘ ਗੜ੍ਹਾ ਅਤੇ ਹੋਰ ਵੀ ਸ਼ਾਮਲ ਸਨ।
ਔਰਤਾਂ ਵਿੱਚ ਖੁਸ਼ੀ ਦੀ ਲਹਿਰ 
35 ਸਾਲਾਂ ਦੀ ਉਮਰ ਵਾਲੀ ਸੁਰਿੰਦਰ ਕੌਰ ਦੇ ਚਿਹਰੇ ਤੇ ਖੁਸ਼ੀ ਦੀ ਲਹਿਰ ਸੀ। ਸੁਰਿੰਦਰ ਕੌਰ ਬੱਸ ਰਾਹੀਂ ਲੁਧਿਆਣਾ ਤੋਂ ਖਰੜ ਜਾ ਰਹੀ ਸੀ। ਉਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਉਹ 115 ਰੁਪਏ ਬੱਸ ਕਿਰਾਏ ਵਜੋਂ ਅਦਾ ਕਰਦੀ ਸੀ ਪਰ ਹੁਣ ਉਹ ਔਰਤਾਂ ਨੂੰ ਮੁਫਤ ਬੱਸ ਸੇਵਾ ਮਿਲਣ ਤੇ ਬਹੁਤ ਖੁਸ਼ ਹੈ।
ਇਸੇ ਤਰ੍ਹਾਂ, 40 ਸਾਲਾਂ ਦੀ ਉਮਰ ਵਾਲੀ ਉਮਾ ਦੇਵੀ ਨੇ ਦੱਸਿਆ ਕਿ ਬੱਸ ਦਾ ਕਿਰਾਇਆ ਬਹੁਤ ਜ਼ਿਆਦਾ ਸੀ ਅਤੇ ਉਹ ਲੁਧਿਆਣਾ ਤੋਂ ਜਲੰਧਰ ਲਈ ਰੋਜ਼ਾਨਾ 85 ਰੁਪਏ ਖਰਚ ਕਰਦੀ ਸੀ, ਪਰ ਹੁਣ ਮੁਫਤ ਸਹੂਲਤ ਨਾਲ ਇਸ ਪੈਸੇ ਦੀ ਬਚਤ ਕੀਤੀ ਜਾ ਸਕੇਗੀ। ਇਸ ਬੱਚਤ ਨਾਲ ਪਰਿਵਾਰ 'ਤੇ ਬਿਹਤਰ ਧਿਆਨ ਕੇਂਦ੍ਰਿਤ ਕਰੇਗੀ। ਉਮਾ ਦੇਵੀ ਵੱਲੋਂ ਇਸ ਮਹੱਤਵਪੂਰਨ ਫੈਸਲੇ ਲਈ ਸੂਬਾ ਸਰਕਾਰ ਦਾ ਤਹਿਦਿਲੋਂ ਧੰਨਵਾਦ ਕੀਤਾ।
ਇਸ ਤਰਾਂ ਬਹੁਤ ਸਾਰੇ ਰੂਟ ਅਜਿਹੇ ਹਨ ਜਿਹਨਾਂ ਤੇ ਔਰਤਾਂ  ਨੂੰ ਹਰ ਰੋਜ਼ ਸਫ਼ਰ ਕਰਨਾ ਪੈਂਦਾ  ਹੈ। ਇਹ ਸਫ਼ਰ ਨੇੜਲੇ ਪਿੰਡਾਂ ਅਤੇ ਕਸਬਿਆਂ ਤੋਂ ਲੈ ਕੇ ਦੂਰ ਦਰਾਜ ਦੇ ਜ਼ਿਲਿਆਂ ਤੱਕ ਦਾ ਵੀ ਹੁੰਦਾ ਹੈ।  

Thursday, March 04, 2021

ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਮੁੱਖ ਸਲਾਹਕਾਰ ਵਜੋਂ ਨਿਯੁਕਤੀ 'ਤੇ ਭਰਵਾਂ ਸੁਆਗਤ

ਅਮਰਜੀਤ ਸਿੰਘ ਟਿੱਕਾ ਨੇ ਕਿਹਾ-ਪੰਜਾਬ ਦੇ ਹਿੱਤ ਵਿੱਚ ਅਹਿਮ ਫੈਸਲਾ 

ਲੁਧਿਆਣਾ: 04  ਮਾਰਚ 2021: (ਪੰਜਾਬ ਸਕਰੀਨ ਬਿਊਰੋ)::
ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਵੱਲੋ ਉੱਘੇ ਰਾਜਨੀਤਿਕ ਰਣਨੀਤੀਕਾਰ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਦਾ ਭਰਵਾਂ ਸੁਆਗਤ ਕੀਤਾ ਹੈ। ਸ. ਟਿੱਕਾ ਨੇ ਕਿਹਾ ਕਿ ਸ੍ਰੀ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਸਰਕਾਰ ਨਿਯੁਕਤ ਕਰਨਾ ਪੰਜਾਬ ਦੇ ਹਿੱਤ ਵਿੱਚ ਹੈ ਕਿਉਂਕਿ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੇਸ਼ ਦੇ ਨਾਮਵਰ ਰਾਜਨੀਤਿਕ ਰਣਨੀਤੀਕਾਰ ਹਨ। ਸ. ਟਿੱਕਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਵੱਲ ਲਿਜਾ ਸਕਦੀ ਹੈ। ਪ੍ਰਸ਼ਾਂਤ ਕਿਸ਼ੋਰ ਦੀਆਂ ਸੇਵਾਂਵਾਂ ਦੇਸ਼ ਦੇ ਕਈ ਸੂਬਿਆਂ ਵਿੱਚ ਸਫਲਤਾਪੂਰਵਕ ਚੱਲ ਰਹੀਆਂ ਹਨ। ਪੰਜਾਬ ਵਿੱਚ ਵੀ ਕਿਸਾਨਾਂ ਦਾ ਕਰਜ਼ਾ ਮੁਆਫੀ ਅਤੋ ਨੌਜਵਾਨਾਂ/ਬੱਚਿਆਂ ਨੂੰ ਸਮਾਰਟ ਫੋਨ ਦੇਣਾ ਸ੍ਰੀ ਪ੍ਰਸ਼ਾਂਤ ਕਿਸ਼ੋਰ ਦੀ ਨੀਤੀ ਸੀ ਜੋ ਸਫ਼ਲਤਾ ਪੂਰਵਕ ਚੱਲ ਰਹੀ ਹੈ।
ਚੇਅਰਮੈਨ ਸ. ਟਿੱਕਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਸਮੇਂ ਅੰਦਰ ਪੰਜਾਬ ਸਰਕਾਰ 2017 ਵਿੱਚ ਕੀਤੇ ਵਾਅਦੇ ਪੂਰੇ ਕਰੇਗੀ। ਸ. ਟਿੱਕਾ ਨੇ ਅਕਾਲੀਦਲ, ਭਾਜਪਾ ਅਤੇ ਆਪ ਨੇਤਾਵਾਂ ਦੀ ਨਿੰਦਾ ਕੀਤੀ ਜੋ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਝੁੱਠੀ ਬਿਆਨਵਾਜ਼ੀ ਕਰ ਰਹੇ ਹਨ। ਸ. ਟਿੱਕਾ ਨੇ ਦਾਅਵਾ ਕੀਤਾ ਕਿ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਦੁਬਾਰਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਾਏਗੀ।

Tuesday, February 23, 2021

ਮਿਸ਼ਨ 'ਯੂਥ ਆਫ ਪੰਜਾਬ' ਅਧੀਨ ਖੇਡ ਕਿੱਟਾਂ ਵੰਡ ਦੀ ਸੁਰੂਆਤ

Tuesday: 23rd February 2021 at 8:18 PM

  ਲੁਧਿਆਣਾ ਵਿਖੇ ਦੂਜੇ ਪੜਾਅ ਤਹਿਤ ਹੋਇਆ ਵਿਸ਼ੇਸ਼ ਆਯੋਜਨ 


*ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਵੱਲੋਂ 200 ਯੂਥ ਕਲੱਬਾਂ ਵਿੱਚ ਵੰਡੀਆਂ ਸਪੋਰਟਸ ਕਿੱਟਾਂ
*ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ-ਸ਼ੇਰਗਿੱਲ
*ਅਗਲੇ ਪੜਾਅ 'ਚ ਸੂਬੇ ਦੇ ਸਾਰੇ 13000 ਰਜਿਸਟਰਡ ਯੂਥ ਕਲੱਬਾਂ ਨੂੰ ਸਪੋਰਟਸ ਕਿੱਟਾਂ ਮੁਹਈਆ ਕਰਵਾਈਆਂ ਜਾਣਗੀਆਂ 


ਲੁਧਿਆਣਾ
: 23 ਫਰਵਰੀ 2021: (ਕਾਰਤਿਕਾ ਸਿੰਘ//ਪੰਜਾਬ ਸਕਰੀਨ)::
ਪੇਂਡੂ ਖੇਤਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਦਿਆਂ ਸੂਬੇ ਨੂੰ ਦੇਸ਼ ਦਾ ਸਪੋਰਟਸ ਪਾਵਰ ਹਾਊਸ ਬਣਾਉਣ ਲਈ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸ੍ਰੀ ਟੀ.ਐਸ. ਸ਼ੇਰਗਿੱਲ ਵੱਲੋਂ 'ਯੂਥ ਆਫ ਪੰਜਾਬ' ਮਿਸ਼ਨ ਤਹਿਤ ਦੂਜੇ ਪੜਾਅ ਦੀ ਸੁਰੂਆਤ ਕਰਦਿਆਂ ਅੱਜ ਲੁਧਿਆਣਾ ਵਿਖੇ 200 ਯੂਥ ਕਲੱਬਾਂ ਵਿੱਚ ਸਪੋਰਟਸ ਕਿੱਟਾਂ ਵੰਡੀਆਂ।
ਮਿਸ਼ਨ ਦਾ ਉਦੇਸ਼ ਦਿਹਾਤੀ ਖੇਤਰਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਪ੍ਰਦਾਨ ਕਰਨੀ ਹੈ। 
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸ੍ਰੀ ਟੀ. ਐਸ. ਸ਼ੇਰਗਿੱਲ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਿੱਟਾਂ ਪੇਂਡੂ ਖੇਤਰਾਂ ਵਿੱਚ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪੱਬਾਂ ਭਾਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ ਅਤੇ ਕਿੱਟਾਂ ਦੀ ਵੰਡ ਹੇਠਲੇ ਪੱਧਰ 'ਤੇ ਖੇਡਾਂ ਵਿਚ ਕ੍ਰਾਂਤੀ ਲਿਆਉਣ ਲਈ ਉਤਪ੍ਰੇਰਕ ਸਾਬਤ ਹੋਵੇਗੀ।
ਸੀਨੀਅਰ ਸਲਾਹਕਾਰ ਵੱਲੋਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਗੀਆਂ ਅਤੇ ਨੌਜਵਾਨ ਸਮਾਜ ਲਈ ਆਪਣਾ ਅਹਿਮ ਯੋਗਦਾਨ ਪਾਉਣ ਦੇ ਕਾਬਿਲ ਬਣਨਗੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਪੜਾਵਾਂ ਵਿੱਚ ਸੂਬੇ ਦੇ ਸਾਰੇ 13000 ਰਜਿਸਟਰਡ ਯੂਥ ਕਲੱਬਾਂ ਨੂੰ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਅੱਜ ਦੇ ਸਮਾਗਮ ਵਿੱਚ ਜ਼ਿਲ੍ਹਾ ਲੁਧਿਆਣਾ ਦੇ 200 ਯੂਥ ਕਲੱਬਾਂ, ਸਕੂਲਾਂ ਅਤੇ ਕਾਲਜਾਂ ਨੂੰ ਸਪੋਰਟਸ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ। ਅਜਿਹੇ ਸਮਾਗਮ 26 ਫਰਵਰੀ ਨੂੰ ਜਲੰਧਰ ਵਿਖੇ, 3 ਮਾਰਚ ਨੂੰ ਅੰਮ੍ਰਿਤਸਰ ਵਿਖੇ ਅਤੇ 6 ਮਾਰਚ, 2021 ਨੂੰ ਮੁਹਾਲੀ ਵਿਖੇ ਆਯੋਜਿਤ ਕੀਤੇ ਜਾਣਗੇ।
ਇਸ ਮੌਕੇ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿੱਟਾਂ ਦੇ ਸਪਾਂਸਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੇਡਾਂ ਨੂੰ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਇੱਕ ਮਹਾਨ ਲਹਿਰ ਦੀ ਨੀਂਹ ਰੱਖੀ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਸਮਾਗਮ ਆਯੋਜਿਤ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਇਕੱਠ ਨੂੰ ਪੀ.ਵਾਈ.ਡੀ.ਬੀ. ਵੱਲੋਂ ਚੁੱਕੇ ਕਦਮਾਂ ਬਾਰੇ ਵੀ ਦੱਸਿਆ।
ਮੁੱਖ ਮਹਿਮਾਨ ਵੱਲੋਂ ਹਾਈਵੇ ਇੰਡਸਟਰੀਜ਼ ਤੋਂ ਸ੍ਰੀ ਅਨਮੋਲ ਮੁੰਜਾਲ, ਸ੍ਰੀ ਉਮੇਸ਼ ਮੁੰਜਾਲ, ਏਵਨ ਸਾਈਕਲ ਤੋਂ ਸ. ਓਂਕਾਰ ਸਿੰਘ ਪਾਹਵਾ, ਹੀਰੋ ਈਕੋਟੈਕ ਤੋਂ ਸ੍ਰੀ ਵਿਜੇ ਮੁੰਜਾਲ ਅਤੇ ਸ੍ਰੀ ਗੌਰਵ ਮੁੰਜਾਲ, ਕੰਗਾਰੂ ਇੰਡਸਟਰੀ ਤੋਂ ਸ੍ਰੀ ਅਮਰੀਸ਼ ਜੈਨ, ਸੀ.ਆਈ.ਸੀ.ਯੂ. ਤੋਂ ਸ.ਉਪਕਾਰ ਸਿੰਘ ਆਹੂਜਾ ਅਤੇ ਕੇ.ਜੇ. ਫੋਰਜਿੰਗ ਤੋਂ ਸ੍ਰੀ ਗੋਪੀ ਕੋਠਾਰੀ ਅਤੇ ਸ੍ਰੀ ਅਮਿਤ ਕੋਠਾਰੀ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ. ਹਰਕਰਨ ਸਿੰਘ ਵੈਦ, ਸ੍ਰੀਮਤੀ ਰਾਸ਼ੀ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਲੈਫਟੀਨੈਂਟ ਜਨਰਲ ਸ਼ੇਰਗਿੱਲ ਦੇ ਓ.ਐਸ.ਡੀ. ਸ. ਕਰਨਵੀਰ ਸਿੰਘ, ਸ.ਸਤਿੰਦਰ ਸਿੰਘ ਹੈਰੀ ਆਹਲੂਵਾਲੀਆ, ਸ੍ਰੀ ਨਿਤਿਨ ਟੰਡਨ, ਸ੍ਰੀ ਰੋਹਿਤ ਸ਼ਰਮਾ, ਸ੍ਰੀ ਨਿਤਿਨ ਅਰੋੜਾ, ਸ੍ਰੀ ਦੇਵ ਅਗਰਵਾਲ, ਸ. ਮਨਦੀਪ ਸਾਹਨੇਵਾਲ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।