Showing posts with label Chief Secretary. Show all posts
Showing posts with label Chief Secretary. Show all posts

Wednesday, September 15, 2021

ਪੰਜਾਬ ਵਿੱਚ ਰੋਜ਼ਗਾਰ ਦੇਣ ਲਈ ਵੱਡੀ ਪੱਧਰ ਤੇ ਭਰਤੀ ਮੁਹਿੰਮ

 15th September 2021 at  02:11 PM

ਪੰਜਾਬ ਜਲਦ ਸ਼ੁਰੂ ਕਰੇਗਾ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ:ਮੁੱਖ ਸਕੱਤਰ

ਵਿਭਾਗਾਂ ਨੂੰ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ
7,848 ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ 
44,543 ਹੋਰ ਅਸਾਮੀਆਂ `ਤੇ ਭਰਤੀ ਜਾਰੀ


ਚੰਡੀਗੜ੍ਹ: 15 ਸਤੰਬਰ 2021: (ਪੰਜਾਬ ਸਕਰੀਨ ਬਿਊਰੋ):: 
ਬੇਰੋਜ਼ਗਾਰੀ ਦੀ ਸਮੱਸਿਆ ਨੂੰ ਸੂਬਾ ਸਰਕਾਰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸਨੂੰ ਦੂਰ ਕਰਨ ਲਈ ਸਰਗਰਮ ਵੀ ਹੈ। 
ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ। ਇਸ ਭਰਤੀ ਮੁਹਿੰਮ ਨਾਲ ਨਿਸਚੇ ਹੀ ਬਹੁਤ ਸਾਰੇ ਘਰਾਂ ਵਿੱਚ ਰੋਜ਼ਗਾਰ ਵਾਲਿਆਂ ਖੁਸ਼ੀਆਂ ਦੀ ਰੌਸ਼ਨੀ ਪਹੁੰਚੇਗੀ। ਆਸਾਂ ਉਮੀਦਾਂ ਦੇ ਖੇੜੇ ਹਰ ਘਰ ਹਰ ਚਿਹਰੇ ਤੇ ਨਜ਼ਰ ਆਉਣਗੇ। 

ਇਸ ਸਬੰਧੀ ਸਭ ਕੁਝ ਤੈਅ ਹੋ ਚੁੱਕਿਆ ਹੈ। ਲੁੜੀਂਦੇ ਪ੍ਰਬੰਧ ਪੂਰੇ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਸਬੰਧੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬਾਈ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਸ਼ੁਰੂ ਕੀਤਾ ਜਾ ਸਕੇ। ਸਿਧੇ ਕੋਟੇ ਦੀਆਂ ਅਸਾਮੀਆਂ ਪਤਾ ਲੱਗਣ ਨਾਲ ਨਿਸਚੇ ਹੀ ਇਹ ਮਿਸ਼ਨ ਜ਼ਿਆਦਾ ਆਸਾਨ ਹੋ ਸਕੇਗਾ। 

ਇਸ ਸਬੰਧੀ ਇੱਥੇ ਪ੍ਰਸ਼ਾਸਕੀ ਸਕੱਤਰਾਂ ਨਾਲ ਸੂਬਾਈ ਰੋਜ਼ਗਾਰ ਯੋਜਨਾ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਲਈ ਮੰਗ ਭੇਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਅਸਾਮੀਆਂ 'ਤੇ ਜਲਦ ਤੋਂ ਜਲਦ ਭਰਤੀ ਕਰਕੇ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਹਨਾਂ ਸੇਵਾਵਾਂ ਨਾਲ ਹਰ ਪਾਸੇ ਖੁਸ਼ੀ ਦੀ ਲਹਿਰ ਮਹਿਸੂਸ ਹੋਵੇਗੀ। 

ਇਸੇ ਮੁੱਦੇ ਬਾਰੇ ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 34 ਪ੍ਰਸ਼ਾਸਕੀ ਵਿਭਾਗਾਂ ਨੇ ਪੰਜਾਬ ਸਰਕਾਰ ਦੀ ਭਰਤੀ ਯੋਜਨਾ ਦੇ ਦੂਜੇ ਪੜਾਅ ਲਈ 22,441 ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ ਜੋ ਕਿ ਇਸ ਤੋਂ ਪਹਿਲਾਂ ਕੈਬਨਿਟ ਕਮੇਟੀ ਦੁਆਰਾ ਮਨਜ਼ੂਰ ਕੀਤੀਆਂ ਗਈਆਂ 61336 ਅਸਾਮੀਆਂ ਨਾਲੋਂ ਵੱਖਰੀਆਂ ਹਨ। ਇਸ ਤਰ੍ਹਾਂ ਸਰਕਾਰ ਨੇ ਸਾਰੇ ਹਿਸਾਬ ਕਿਤਾਬ ਤਿਆਰ ਕਰਵਾ ਲਏ ਹੋਏ ਹਨ। 

ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ "ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ" ਤਹਿਤ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ 61,336 ਅਸਾਮੀਆਂ ਭਰਨ ਦੀ ਮਨਜ਼ੂਰੀ ਦੇਣ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਜ ਰੋਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਸੀ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ, ਸੂਬਾ ਸਰਕਾਰ ਨੇ 7,848 ਯੋਗ ਉਮੀਦਵਾਰਾਂ ਨੂੰ ਭਰਤੀ ਕਰਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿੱਚ 44,543 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਇਸ ਮੀਟਿੰਗ ਦੌਰਾਨ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਦਫ਼ਤਰਾਂ ਵਿੱਚ ਈ-ਆਫ਼ਿਸ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਈ-ਆਫ਼ਿਸ ਪ੍ਰਣਾਲੀ ਦੀ ਵਰਤੋਂ ਨਾਲ ਸਮੇਂ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਸਾਰੇ ਕੰਮ ਕਾਗਜ਼-ਰਹਿਤ ਤਰੀਕੇ ਨਾਲ ਪੂਰੇ ਕੀਤੇ ਜਾ ਸਕਣਗੇ।

Saturday, September 11, 2021

ਛੇ ਹੋਰ ਥਾਂਵਾਂ ਤੇ ਝੁੱਗੀ-ਝੌਂਪੜੀ ਵਾਲਿਆਂ ਨੂੰ ਦਿੱਤੇ ਮਾਲਕਾਨਾ ਹੱਕ

11th September 2021 at 3:51 PM

 ਬੇਘਰ ਪਰਿਵਾਰਾਂ ਦੇ ਆਪਣੇ ਘਰ ਵਾਲਾ ਸੁਪਨਾ ਸਾਕਾਰ ਕੀਤਾ 

46 ਝੌਂਪੜ ਪੱਟੀਆਂ 'ਚ ਰਹਿੰਦੇ 8141 ਬੇਘਰ ਪਰਿਵਾਰਾਂ ਨੂੰ ਘਰ ਮਿਲਿਆ 


 ਮੁੱਖ ਸਕੱਤਰ ਵੱਲੋਂ 'ਬਸੇਰਾ' ਸਕੀਮ ਦੇ ਲਾਗੂਕਰਨ ਵਿੱਚ ਹੋਰ ਤੇਜ਼ੀ ਲਿਆਉਣ ਦੇ ਵੀ ਹੁਕਮ 

ਚੰਡੀਗੜ੍ਹ: 11 ਸਤੰਬਰ 2021: (ਪੰਜਾਬ ਸਕਰੀਨ ਬਿਊਰੋ)::

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਤਹਿਤ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ, ਜਲੰਧਰ, ਮਾਨਸਾ, ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਝੁੱਗੀ-ਝੌਂਪੜੀ ਵਾਲੀਆਂ (ਸਲੱਮ) ਛੇ ਹੋਰ ਥਾਵਾਂ 'ਤੇ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਪ੍ਰਵਾਨਗੀ ਇਥੇ 'ਬਸੇਰਾ' ਸਕੀਮ ਅਧੀਨ ਸੰਚਾਲਨ ਕਮੇਟੀ ਦੀ ਪੰਜਵੀਂ ਮੀਟਿੰਗ, ਜਿਸ ਦੀ ਪ੍ਰਧਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕੀਤੀ, ਵਿੱਚ ਦਿੱਤੀ ਗਈ।

ਇਸ ਫੈਸਲੇ ਦੇ ਨਾਲ ਹੀ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ 46 ਝੁੱਗੀ-ਝੌਂਪੜੀ ਵਾਲੀਆਂ ਥਾਵਾਂ 'ਤੇ ਰਹਿੰਦੇ 8,141 ਪਰਿਵਾਰਾਂ ਨੂੰ ਘਰਾਂ ਦੇ ਮਾਲਕੀ ਹੱਕ ਮਿਲ ਗਏ ਹਨ।

ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ 'ਬੇਘਰਿਆਂ ਲਈ ਘਰ' ਸਕੀਮ ਦੀ ਮਹੀਨਾਵਾਰ ਸਮੀਖਿਆ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ ਅਤੇ ਛੇਤੀ ਤੋਂ ਛੇਤੀ ਉਨ੍ਹਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।
ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਲੋਕ-ਪੱਖੀ ਯੋਜਨਾ ਦੇ ਨਿਰਵਿਘਨ ਅਮਲ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਰਾਜ ਸਰਕਾਰ ਦੀ ਜ਼ਮੀਨ 'ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਯੋਜਨਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਪੀ.ਡਬਲਿਊ.ਡੀ. ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।